ਰਸੂਲਾਂ ਦੇ ਕਰਤੱਬ Chapter 6

For English

Read ਰਸੂਲਾਂ ਦੇ ਕਰਤੱਬ Chapter 6 Online

Read ਰਸੂਲਾਂ ਦੇ ਕਰਤੱਬ Chapter 6 online from the Holy Bible. This chapter is part of the Book of ਰਸੂਲਾਂ ਦੇ ਕਰਤੱਬ in the New Testament. Browse every verse with easy chapter navigation, continue to the next chapter, or explore the complete Book of ਰਸੂਲਾਂ ਦੇ ਕਰਤੱਬ and the Holy Bible online.

Choose a Chapter

ਰਸੂਲਾਂ ਦੇ ਕਰਤੱਬ 6

ਅਧਿਆਇ 6

1. ਉਨ੍ਹੀਂ ਦਿਨੀਂ ਜਾਂ ਚੇਲੇ ਬਹੁਤ ਹੁੰਦੇ ਜਾਂਦੇ ਸਨ ਤਾਂ ਯੂਨਾਨੀ-ਯਹੂਦੀ ਇਬਰਾਨੀਆਂ ਉੱਤੇ ਬੁੜਬੁੜਾਉਣ ਲੱਗੇ ਕਿਉਂ ਜੋ ਦਿਨ ਦਿਨ ਦੀ ਟਹਿਲ ਵਿੱਚ ਉਨ੍ਹਾਂ ਦੀਆਂ ਵਿਧਵਾਂ ਦੀ ਸੁਧ ਨਹੀਂ ਲੈਂਦੇ ਸਨ।

2. ਤਦ ਉਨ੍ਹਾਂ ਬਾਰਾਂ ਨੇ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਟਹਿਲ ਕਰੀਏ।

3. ਸੋ ਭਾਈਓ ਆਪਣੇ ਵਿੱਚੋਂ ਸੱਤ ਨੇਕ ਨਾਮ ਆਦਮੀਆਂ ਨੂੰ ਜਿਹੜੇ ਆਤਮਾ ਅਤੇ ਬੁੱਧ ਨਾਲ ਭਰਪੂਰ ਹੋਣ ਚੁਣ ਲਓ ਭਈ ਅਸੀਂ ਓਹਨਾਂ ਨੂੰ ਇਸ ਕੰਮ ਉੱਤੇ ਠਹਿਰਾਈਏ।

4. ਪਰ ਅਸੀਂ ਪ੍ਰਾਰਥਨਾ ਵਿੱਚ ਅਰ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।

5. ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮੇ ਇੱਕ ਪੁਰਸ਼ ਨੂੰ ਜਿਹੜਾ ਨਿਹਚਾ ਅਰ ਪਵਿੱਤ੍ਰ ਆਤਮਾ ਨਾਲ ਭਰਪੂਰ ਸੀ ਅਰ ਫਿਲਿੱਪੁਸ ਅਰ ਪ੍ਰੋਖੋਰੁਸ ਅਰ ਨਿਕਾਨੋਰ ਅਰ ਤੀਮੋਨ ਅਰ ਪਰਮਨਾਸ ਅਰ ਨਿਕਲਾਉਸ ਨੂੰ ਜੋ ਅੰਤਾਕਿਯਾ ਦਾ ਇੱਕ ਯਹੂਦੀ-ਮੁਰੀਦ ਸੀ ਚੁਣਿਆ।

6. ਅਤੇ ਓਹਨਾਂ ਨੂੰ ਰਸੂਲਾਂ ਦੇ ਅੱਗੇ ਖੜਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰ ਕੇ ਓਹਨਾਂ ਉੱਤੇ ਹੱਥ ਰੱਖੇ।

7. ਤਾਂ ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਰ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾਂਦੀ ਸੀ ਅਤੇ ਬਹੁਤ ਸਾਰੇ ਜਾਜਕ ਉਸ ਮੱਤ ਦੇ ਮੰਨਣ ਵਾਲੇ ਹੋ ਗਏ।

8. ਇਸਤੀਫ਼ਾਨ ਕਿਰਪਾ ਅਰ ਸ਼ਕਤੀ ਨਾਲ ਭਰਪੂਰ ਹੋ ਕੇ ਵੱਡੇ ਅਚੰਭੇ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।

9. ਪਰ ਉਸ ਸਮਾਜ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਰ ਕੁਰੇਨੀਆਂ ਅਤੇ ਸਿਕੰਦਰੀਆਂ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਅਸਿਯਾ ਤੋਂ ਆਏ ਸਨ ਕਈਕੁ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।

10. ਪਰ ਓਹ ਉਸ ਬੁੱਧ ਅਰ ਆਤਮਾ ਦਾ ਜਿਹ ਦੇ ਨਾਲ ਉਹ ਗੱਲਾਂ ਕਰਦਾ ਸੀ ਸਾਹਮਣਾ ਨਾ ਕਰ ਸੱਕੇ।

11. ਫੇਰ ਉਨ੍ਹਾਂ ਨੇ ਮਨੁੱਖਾਂ ਨੂੰ ਗੱਠਿਆ ਜਿਹੜੇ ਬੋਲੇ ਭਈ ਅਸਾਂ ਇਹ ਨੂੰ ਮੂਸਾ ਦੇ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਦੇ ਸੁਣਿਆ।

12. ਤਦ ਉਨ੍ਹਾਂ ਨੇ ਲੋਕਾਂ ਅਤੇ ਬਜ਼ੁਰਗਾਂ ਅਤੇ ਗ੍ਰੰਥੀਆਂ ਨੂੰ ਉਭਾਰਿਆ ਅਰ ਉਸ ਉੱਤੇ ਚੜ੍ਹ ਆਏ ਅਤੇ ਫੜ ਕੇ ਮਹਾਂ ਸਭਾ ਵਿੱਚ ਲੈ ਗਏ।

13. ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਭਈ ਇਹ ਮਨੁੱਖ ਇਸ ਪਵਿੱਤ੍ਰ ਅਸਥਾਨ ਅਤੇ ਸ਼ਰਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ।

14. ਅਸਾਂ ਤਾਂ ਉਹ ਨੂੰ ਇਹ ਆਖਦੇ ਸੁਣਿਆ ਹੈ ਭਈ ਇਹ ਯਿਸੂ ਨਾਸਰੀ ਇਸ ਅਸਥਾਨ ਨੂੰ ਢਾਹ ਦੇਊਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਸੌਂਪੀਆਂ ਉਨ੍ਹਾਂ ਨੂੰ ਬਦਲ ਦੇਊਗਾ।

15. ਜਾਂ ਉਨ੍ਹਾਂ ਸਭਨਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਮੂੰਹ ਦੂਤ ਦੇ ਮੂੰਹ ਵਰਗਾ ਡਿੱਠਾ।

About ਰਸੂਲਾਂ ਦੇ ਕਰਤੱਬ Chapter 6

Read ਰਸੂਲਾਂ ਦੇ ਕਰਤੱਬ Chapter 6 online from the Holy Bible. This chapter is part of the Book of ਰਸੂਲਾਂ ਦੇ ਕਰਤੱਬ in the New Testament. Continue reading with the chapter navigation above or explore the complete book.

Book Information

Book: ਰਸੂਲਾਂ ਦੇ ਕਰਤੱਬ
Chapter: 6
Testament: New Testament

How to Read this Chapter

Use the Previous and Next Chapter buttons to continue reading ਰਸੂਲਾਂ ਦੇ ਕਰਤੱਬ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਰਸੂਲਾਂ ਦੇ ਕਰਤੱਬ Chapter 6 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਰਸੂਲਾਂ ਦੇ ਕਰਤੱਬ Chapter 6?

ਰਸੂਲਾਂ ਦੇ ਕਰਤੱਬ Chapter 6 is part of the Book of ਰਸੂਲਾਂ ਦੇ ਕਰਤੱਬ in the Holy Bible.

Can I read this chapter online?

Yes. You can read the complete ਰਸੂਲਾਂ ਦੇ ਕਰਤੱਬ Chapter 6 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. 1 ਯੂਹੰਨਾ Chapter 3
  5. ਮੱਤੀ Chapter 2
  6. 1 ਯੂਹੰਨਾ Chapter 4
  7. 1 ਤਿਮੋਥਿਉਸ Chapter 4

Explore More from ਰਸੂਲਾਂ ਦੇ ਕਰਤੱਬ

  1. ਰਸੂਲਾਂ ਦੇ ਕਰਤੱਬ Chapter 27
  2. ਰਸੂਲਾਂ ਦੇ ਕਰਤੱਬ Chapter 18
  3. ਰਸੂਲਾਂ ਦੇ ਕਰਤੱਬ Chapter 8
  4. ਰਸੂਲਾਂ ਦੇ ਕਰਤੱਬ Chapter 21
  5. ਰਸੂਲਾਂ ਦੇ ਕਰਤੱਬ Chapter 7
  6. ਰਸੂਲਾਂ ਦੇ ਕਰਤੱਬ Chapter 20
  7. ਰਸੂਲਾਂ ਦੇ ਕਰਤੱਬ Chapter 3

Related Chapters & Readings

  1. ਪਰਕਾਸ਼ ਦੀ ਪੋਥੀ Chapter 14
  2. ਕਹਾਉਤਾਂ Chapter 26
  3. 1 ਰਾਜਿਆਂ Chapter 12
  4. ਮੱਤੀ Chapter 7
  5. 1 ਯੂਹੰਨਾ Chapter 5
  6. 1 ਕੁਰਿੰਥੀਆਂ Chapter 6
  7. ਬਿਵਸਥਾ ਸਾਰ Chapter 2
Share Your Love

Leave a Reply

Your email address will not be published. Required fields are marked *