ਰੋਮੀਆਂ Chapter 2

For English

Read ਰੋਮੀਆਂ Chapter 2 Online

Read ਰੋਮੀਆਂ Chapter 2 online from the Holy Bible. This chapter is part of the Book of ਰੋਮੀਆਂ in the New Testament. Browse every verse with easy chapter navigation, continue to the next chapter, or explore the complete Book of ਰੋਮੀਆਂ and the Holy Bible online.

Choose a Chapter

ਰੋਮੀਆਂ 2

ਅਧਿਆਇ 2

1. ਸੋ ਹੇ ਮਨੁੱਖ, ਤੂੰ ਭਾਵੇਂ ਕੋਈ ਹੋਵੇਂ ਜੋ ਦੋਸ਼ ਲਾਉਂਦਾ ਹੈਂ ਤੇਰੇ ਲਈ ਕੋਈ ਉਜ਼ਰ ਨਹੀਂ ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਏ ਉੱਤੇ ਦੋਸ਼ ਲਾਉਂਦਾ ਹੈਂ ਓਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈ ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਓਹੋ ਕੰਮ ਕਰਦਾ ਹੈਂ।

2. ਅਸੀਂ ਜਾਣਦੇ ਹਾਂ ਭਈ ਏਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਦਾ ਦੰਡ ਜਥਾਰਥ ਹੈ।

3. ਫੇਰ ਹੇ ਮਨੁੱਖ, ਤੂੰ ਜੋ ਏਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਓਹੋ ਕੰਮ ਕਰਦਾ ਹੈਂ ਭਲਾ, ਤੂੰ ਇਹ ਸਮਝਦਾ ਹੈਂ ਭਈ ਪਰਮੇਸ਼ੁਰ ਦੇ ਦੰਡ ਤੋਂ ਬਚ ਨਿੱਕਲੇਗਾ?

4. ਅਥਵਾ ਤੂੰ ਉਹ ਦੀ ਮਿਹਰਬਾਨੀ ਅਤੇ ਖਿਮਾ ਅਤੇ ਧੀਰਜ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਮਿਹਰਬਾਨੀ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ?

5. ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਓਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਉਂ ਪਰਗਟ ਹੋਵੇਗਾ ਆਪਣੇ ਲਈ ਕ੍ਰੋਧ ਇਕੱਠਾ ਕਰੀ ਜਾਂਦਾ ਹੈਂ।

6. ਉਹ ਹਰੇਕ ਨੂੰ ਉਹ ਦੀਆਂ ਕਰਨੀਆਂ ਦੇ ਅਨੁਸਾਰ ਫਲ ਦੇਵੇਗਾ।

7. ਜਿਹੜੇ ਸ਼ੁਭ ਕਰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਬਨਾਸ਼ ਨੂੰ ਭਾਲਦੇ ਹਨ ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।

8. ਪਰ ਜਿਹੜੇ ਆਕੀ ਹਨ ਅਰ ਸਤ ਨੂੰ ਨਹੀਂ ਮੰਨਦੇ ਸਗੋਂ ਕੁਧਰਮ ਨੂੰ ਮੰਨਦੇ ਹਨ ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।

9. ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਉੱਤੇ।

10. ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਨੂੰ ਫੇਰ ਯੂਨਾਨੀ ਨੂੰ।

11. ਪਰਮੇਸ਼ੁਰ ਦੇ ਹਜ਼ੂਰ ਤਾਂ ਕਿਸੇ ਦਾ ਪੱਖ ਪਾਤ ਨਹੀਂ ਹੁੰਦਾ।

12. ਕਿਉਂਕਿ ਜਿੰਨਿਆਂ ਨੇ ਬਿਨਾ ਸ਼ਰਾ ਦੇ ਪਾਪ ਕੀਤੇ ਸੋ ਬਿਨਾ ਸ਼ਰਾ ਦੇ ਨਾਸ ਭੀ ਹੋਣਗੇ ਅਤੇ ਜਿੰਨਿਆਂ ਨੇ ਸ਼ਰਾ ਦੇ ਹੁੰਦਿਆਂ ਸੁੰਦਿਆਂ ਪਾਪ ਕੀਤੇ ਸੋ ਸ਼ਰਾ ਦੇ ਅਨੁਸਾਰ ਉਨ੍ਹਾਂ ਦਾ ਨਿਆਉਂ ਹੋਵੇਗਾ।

13. ਇਸ ਲਈ ਜੋ ਸ਼ਰਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਸ਼ਰਾ ਦੇ ਕੰਮ ਕਰਨ ਵਾਲੇ ਧਰਮੀ ਠਹਿਰਾਏ ਜਾਣਗੇ।

14. ਜਦ ਪਰਾਈਆਂ ਕੌਮਾਂ ਜਿਹੜੀਆਂ ਸ਼ਰਾ ਹੀਨ ਹਨ ਅਤੇ ਆਪਣੇ ਸੁਭਾਉ ਤੋਂ ਸ਼ਰਾ ਦੇ ਕੰਮ ਕਰਦੀਆਂ ਹਨ ਤਾਂ ਸ਼ਰਾ ਦੇ ਨਾ ਹੁੰਦਿਆਂ ਓਹ ਆਪਣੇ ਲਈ ਆਪ ਹੀ ਸ਼ਰਾ ਹਨ।

15. ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ।

16. ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਮੇਰੀ ਖੁਸ਼ ਖ਼ਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ।

17. ਪਰ ਜਦੋਂ ਤੂੰ ਯਹੂਦੀ ਸਦਾਉਂਦਾ ਅਤੇ ਸ਼ਰਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ।

18. ਅਤੇ ਉਹ ਦੀ ਇੱਛਿਆ ਨੂੰ ਜਾਣਦਾ ਹੈ ਅਤੇ ਸ਼ਰਾ ਦੀ ਸਿੱਖਿਆ ਲੈ ਕੇ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰਦਾ ਹੈ

19. ਅਤੇ ਤੈਨੂੰ ਪਰਤੀਤ ਹੈ ਭਈ ਮੈਂ ਅੰਨ੍ਹਿਆ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਅਨ੍ਹੇਰੇ ਵਿੱਚ ਹਨ ਓਹਨਾਂ ਦਾ ਚਾਨਣ ਹਾਂ

20. ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਰ ਸਤ ਦਾ ਸਰੂਪ ਜੋ ਸ਼ਰਾ ਵਿੱਚ ਹੈ ਮੇਰੇ ਕੋਲ ਹੈ

21. ਤਾਂ ਫੇਰ ਤੂੰ ਜਿਹੜਾ ਦੂਏ ਨੂੰ ਸਿਖਾਲਦਾ ਹੈਂ ਕੀ ਆਪਣੇ ਆਪ ਨੂੰ ਨਹੀਂ ਸਿਖਾਲਦਾ? ਤੂੰ ਜਿਹੜਾ ਉਪਦੇਸ਼ ਕਰਦਾ ਹੈਂ ਭਈ ਚੋਰੀ ਨਾ ਕਰਨੀ ਕੀ ਆਪ ਹੀ ਚੋਰੀ ਕਰਦਾ ਹੈਂ?

22. ਤੂੰ ਜਿਹੜਾ ਆਖਦਾ ਹੈਂ ਭਈ ਜ਼ਨਾਹ ਨਾ ਕਰਨਾ ਕੀ ਆਪ ਹੀ ਜ਼ਨਾਹ ਕਰਦਾ ਹੈਂ? ਤੂੰ ਜਿਹੜਾ ਮੂਰਤੀਆਂ ਤੋਂ ਘਿਣ ਕਰਦਾ ਹੈਂ ਕੀ ਆਪੇ ਮੰਦਰਾਂ ਨੂੰ ਲੁੱਟਦਾ ਹੈਂ?

23. ਤੂੰ ਜਿਹੜਾ ਸ਼ਰਾ ਉੱਤੇ ਘਮੰਡ ਕਰਦਾ ਹੈ ਕੀ ਤੂੰ ਸ਼ਰਾ ਦੇ ਉਲੰਘਣ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ?

24. ਜਿਵੇਂ ਲਿਖਿਆ ਹੋਇਆ ਹੈ ਭਈ ਪਰਾਈਆਂ ਕੌਮਾਂ ਦੇ ਵਿੱਚ ਤੁਹਾੜੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ।

25. ਸੁੰਨਤ ਤੋਂ ਤਾਂ ਲਾਭ ਹੈ ਜੇ ਤੂੰ ਸ਼ਰਾ ਉੱਤੇ ਤੁਰੇ ਪਰ ਜੇ ਤੂੰ ਸ਼ਰਾਂ ਦੇ ਉਲੰਘਣ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਅਸੁੰਨਤ ਹੋ ਗਈ।

26. ਉਪਰੰਤ ਜੇ ਅਸੁੰਨਤੀ ਲੋਕ ਸ਼ਰਾ ਦੀਆਂ ਬਿਧੀਆਂ ਦੀ ਪਾਲਨਾ ਕਰਨ ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ?

27. ਅਤੇ ਜਿਹੜੇ ਸੁਭਾਉ ਤੋਂ ਅਸੁੰਨਤੀ ਹਨ ਜੋ ਓਹ ਸ਼ਰਾ ਨੂੰ ਪੂਰੀ ਕਰਨ ਤਾਂ ਕੀ ਓਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਸੁੰਦੇ ਸ਼ਰਾ ਦਾ ਉਲੰਘਣ ਵਾਲਾ ਹੈ ਦੋਸ਼ੀ ਨਾ ਠਹਿਰਾਉਣਗੇ?

28. ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਵਿਖਾਲੇ ਮਾਤਰ ਹੈ ਅਤੇ ਨਾ ਉਹ ਸੁੰਨਤ ਹੈ ਜਿਹੜੀ ਮਾਸ ਦੀ ਵਿਖਾਵੇ ਮਾਤਰ ਹੈ।

29. ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ ਨਾ ਲਿਖਤ ਵਿੱਚ, ਜਿਹ ਦੀ ਸੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।

About ਰੋਮੀਆਂ Chapter 2

Read ਰੋਮੀਆਂ Chapter 2 online from the Holy Bible. This chapter is part of the Book of ਰੋਮੀਆਂ in the New Testament. Continue reading with the chapter navigation above or explore the complete book.

Book Information

Book: ਰੋਮੀਆਂ
Chapter: 2
Testament: New Testament

How to Read this Chapter

Use the Previous and Next Chapter buttons to continue reading ਰੋਮੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਰੋਮੀਆਂ Chapter 2 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਰੋਮੀਆਂ Chapter 2?

ਰੋਮੀਆਂ Chapter 2 is part of the Book of ਰੋਮੀਆਂ in the Holy Bible.

Can I read this chapter online?

Yes. You can read the complete ਰੋਮੀਆਂ Chapter 2 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. 1 ਯੂਹੰਨਾ Chapter 3
  5. ਮੱਤੀ Chapter 2
  6. 1 ਯੂਹੰਨਾ Chapter 4
  7. 1 ਤਿਮੋਥਿਉਸ Chapter 4

Explore More from ਰੋਮੀਆਂ

  1. ਰੋਮੀਆਂ Chapter 9
  2. ਰੋਮੀਆਂ Chapter 16
  3. ਰੋਮੀਆਂ Chapter 10
  4. ਰੋਮੀਆਂ Chapter 8
  5. ਰੋਮੀਆਂ Chapter 7
  6. ਰੋਮੀਆਂ Chapter 11
  7. ਰੋਮੀਆਂ Chapter 14

Related Chapters & Readings

  1. 2 ਇਤਹਾਸ Chapter 23
  2. ਯੂਹੰਨਾ Chapter 19
  3. ਦਾਨੀਏਲ Chapter 2
  4. 2 ਕੁਰਿੰਥੀਆਂ Chapter 7
  5. ਜ਼ਬੂਰ Chapter 81
  6. ਹਬੱਕੂਕ Chapter 1
  7. 1 ਕੁਰਿੰਥੀਆਂ Chapter 13
Share Your Love

Leave a Reply

Your email address will not be published. Required fields are marked *