ਲੂਕਾ Chapter 16

For English

Read ਲੂਕਾ Chapter 16 Online

Read ਲੂਕਾ Chapter 16 online from the Holy Bible. This chapter is part of the Book of ਲੂਕਾ in the New Testament. Browse every verse with easy chapter navigation, continue to the next chapter, or explore the complete Book of ਲੂਕਾ and the Holy Bible online.

Choose a Chapter

ਲੂਕਾ 16

ਅਧਿਆਇ 16

1. ਉਸ ਨੇ ਚੇਲਿਆਂ ਨੂੰ ਵੀ ਆਖਿਆ ਕਿ ਇੱਕ ਧਨਵਾਨ ਸੀ ਜਿਹ ਦਾ ਇੱਕ ਮੁਖ਼ਤਿਆਰ ਹੈਸੀ ਅਤੇ ਇਹ ਦਾ ਗਿਲਾ ਉਹ ਦੇ ਕੋਲ ਕੀਤਾ ਗਿਆ ਜੋ ਉਹ ਤੇਰਾ ਮਾਲ ਉਡਾਉਂਦਾ ਹੈ।

2. ਤਾਂ ਉਸ ਨੇ ਉਹ ਨੂੰ ਸੱਦ ਕੇ ਉਹ ਨੂੰ ਆਖਿਆ ਭਈ ਇਹ ਕੀ ਹੈ ਜੋ ਮੈਂ ਤੇਰੇ ਵਿਖੇ ਸੁਣਦਾ ਹਾਂ ? ਆਪਣੀ ਮੁਖ਼ਤਿਆਰੀ ਦਾ ਹਿਸਾਬ ਦਿਹ ਕਿਉਂ ਜੋ ਤੂੰ ਅੱਗੇ ਨੂੰ ਮੁਖ਼ਤਿਆਰ ਨਹੀਂ ਰਹਿ ਸੱਕਦਾ।

3. ਉਸ ਮੁਖ਼ਤਿਆਰ ਨੇ ਆਪਣੇ ਜੀ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੋ ਮੇਰਾ ਮਾਲਕ ਮੁਖ਼ਤਿਆਰੀ ਮੈਥੋਂ ਖੋਹਣ ਲੱਗਾ ਹੈ ? ਕਹੀ ਮੇਰੇ ਕੋਲੋਂ ਮਾਰੀ ਨਹੀਂ ਜਾਂਦੀ ਅਤੇ ਭਿੱਛਿਆ ਮੰਗਣ ਤੋਂ ਮੈਨੂੰ ਲਾਜ ਆਉਂਦੀ ਹੈ।

4. ਮੈਂ ਜਾਣ ਗਿਆ ਭਈ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਮੁਖ਼ਤਿਆਰੀਓਂ ਹਟਾਇਆ ਜਾਵਾਂ ਓਹ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ।

5. ਤਾਂ ਉਸ ਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ ਇੱਕ ਕਰਕੇ ਕੋਲ ਸੱਦਿਆ ਅਤੇ ਪਹਿਲੇ ਨੂੰ ਕਿਹਾ, ਤੈਂ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ ?

6. ਉਹ ਬੋਲਿਆ, ਸੌ ਮਣ ਤੇਲ, ਫੇਰ ਓਨ ਉਸ ਨੂੰ ਆਖਿਆ ਭਈ ਆਪਣੀ ਬਹੀ ਲੈ ਅਤੇ ਬੈਠ ਕੇ ਛੇਤੀ ਪੰਜਾਹ ਲਿਖ।

7. ਫੇਰ ਦੂਏ ਨੂੰ ਕਿਹਾ, ਤੈਂ ਕਿੰਨਾ ਦੇਣਾ ਹੈ ? ਓਸ ਆਖਿਆ, ਸੌ ਮਾਣੀ ਕਣਕ। ਓਨ ਉਸ ਨੂੰ ਆਖਿਆ ਭਈ ਆਪਣੀ ਬਹੀ ਲੈ ਕੇ ਅੱਸੀ ਲਿਖ।

8. ਤਾਂ ਮਾਲਕ ਨੇ ਉਸ ਨਿਮਕਹਰਾਮ ਮੁਖ਼ਤਿਆਰ ਦੀ ਵਡਿਆਈ ਕੀਤੀ ਇਸ ਲਈ ਜੋ ਉਹ ਨੇ ਚਤੁਰਾਈ ਕੀਤੀ ਸੀ ਕਿਉਂ ਜੋ ਐਸ ਜੁਗ ਦੇ ਪੁੱਤ੍ਰ ਆਪਣੀ ਪੀਹੜੀ ਵਿੱਚ ਚਾਨਣ ਦੇ ਪੁੱਤ੍ਰਾਂ ਨਾਲੋਂ ਚਾਤਰ ਹਨ।

9. ਮੈਂ ਤੁਹਾਨੂੰ ਆਖਦਾ ਹਾਂ ਭਈ ਕੁਧਰਮ ਦੀ ਮਾਯਾ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਇਹ ਜਾਂਦੀ ਰਹੇ ਓਹ ਤੁਹਾਨੂੰ ਸਦੀਵਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।

10. ਜੋ ਥੋੜੇ ਤੋਂ ਥੋੜੇ ਵਿੱਚ ਦਿਆਨਤਦਾਰ ਹੈ ਸੋ ਬਹੁਤ ਵਿੱਚ ਵੀ ਦਿਆਨਤਦਾਰ ਹੈ, ਅਤੇ ਜੋ ਥੋੜੇ ਤੋਂ ਥੋੜੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।

11. ਸੋ ਜੇ ਤੁਸੀਂ ਕੁਧਰਮ ਦੀ ਮਾਯਾ ਵਿੱਚ ਦਿਆਨਤਦਾਰ ਨਾ ਹੋਏ ਤਾਂ ਸੱਚਾ ਧਨ ਕੌਣ ਤੁਹਾਨੂੰ ਸੌਂਪੇਗਾ ?

12. ਅਰ ਜੇ ਤੁਸੀਂ ਪਰਾਏ ਮਾਲ ਵਿੱਚ ਦਿਆਨਤਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ ?

13. ਕੋਈ ਟਹਿਲੂਆ ਦੋ ਮਾਲਕਾਂ ਦੀ ਟਹਿਲ ਨਹੀਂ ਕਰ ਸੱਕਦਾ ਕਿਉਂ ਜੋ ਉਹ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ, ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ।

14. ਫ਼ਰੀਸੀਆਂ ਨੇ ਜਿਹੜੇ ਰੁਪਿਆਂ ਦੇ ਲੋਭੀ ਸਨ ਏਹ ਸਾਰੀਆਂ ਗੱਲਾਂ ਸੁਣੀਆਂ ਅਤੇ ਉਸ ਉੱਤੇ ਮਖੌਲ ਕਰਨ ਲੱਗੇ।

15. ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਦੇ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੇ ਲੇਖੇ ਉੱਤਮ ਹੈ ਸੋ ਪਰਮੇਸ਼ੁਰ ਦੀ ਦਰਗਾਹੇ ਘਿਣਾਉਣਾ ਹੈ।

16. ਤੁਰੇਤ ਅਰ ਨਬੀ ਯੂਹੰਨਾ ਤੀਕੁਰ ਸਨ। ਉਸ ਵੇਲੇ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।

17. ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਤੁਰੇਤ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਸਹਿਜ ਹੈ।

18. ਹਰੇਕ ਜੋ ਆਪਣੀ ਤੀਵੀਂ ਨੂੰ ਤਿਆਗ ਕੇ ਦੂਈ ਨੂੰ ਵਿਆਹੇ ਸੋ ਜ਼ਨਾਹ ਕਰਦਾ ਹੈ ਅਤੇ ਜਿਹੜਾ ਖਸਮ ਦੀ ਤਿਆਗੀ ਹੋਈ ਤੀਵੀਂ ਨੂੰ ਵਿਆਹੇ ਉਹ ਜ਼ਨਾਹ ਕਰਦਾ ਹੈ।

19. ਇੱਕ ਧਨਵਾਨ ਮਨੁੱਖ ਸੀ ਜੋ ਬੈਂਗਣੀ ਅਰ ਬਰੀਕ ਕੱਪੜਾ ਪਹਿਨਦਾ ਅਤੇ ਨਿੱਤ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।

20. ਅਰ ਲਾਜ਼ਰ ਨਾਉਂ ਦਾ ਇੱਕ ਕੰਗਾਲ ਫੋੜਿਆਂ ਨਾਲ ਭਰਿਆ ਹੋਇਆ ਉਹ ਦੀ ਡਿਉੜ੍ਹੀ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।

21. ਅਰ ਜਿਹੜੇ ਚੂਰੇ ਭੂਰੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਸਗੋਂ ਕੁੱਤੇ ਵੀ ਆਣ ਕੇ ਉਹ ਦੇ ਫੋੜਿਆਂ ਨੂੰ ਚੱਟਦੇ ਸਨ।

22. ਅਤੇ ਇਉਂ ਹੋਇਆ ਜੋ ਉਹ ਕੰਗਾਲ ਮਰ ਗਿਆ ਅਰ ਦੂਤਾਂ ਨੇ ਉਹ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।

23. ਅਰ ਪਤਾਲ ਵਿੱਚ ਦੁਖੀ ਹੋ ਕੇ ਉਸ ਨੇ ਆਪਣੀਆਂ ਅੱਖੀਆਂ ਚੁੱਕੀਆਂ ਅਤੇ ਦੂਰੋਂ ਅਬਰਾਹਾਮ ਨੂੰ ਅਰ ਉਹ ਦੀ ਗੋਦ ਵਿੱਚ ਲਾਜ਼ਰ ਨੂੰ ਡਿੱਠਾ।

24. ਤਾਂ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਘੱਲ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਢੀ ਕਰੇ ਕਿਉਂ ਜੋ ਮੈਂ ਇਸ ਲੰਬ ਵਿੱਚ ਕਲਪਦਾ ਹਾਂ!

25. ਪਰ ਅਬਰਾਹਾਮ ਬੋਲਿਆ, ਬੱਚਾ ਯਾਦ ਕਰ ਜੋ ਤੂੰ ਆਪਣੇ ਜੀਉਂਦੇ ਜੀ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਰ ਇਸੇ ਤਰਾਂ ਲਾਜ਼ਰ ਮੰਦੀਆਂ ਚੀਜ਼ਾਂ ਪਰ ਹੁਣ ਉਹ ਐੱਥੇ ਸ਼ਾਂਤ ਪਾਉਂਦਾ ਹੈ ਅਤੇ ਤੂੰ ਕਲਪਦਾ ਹੈਂ।

26. ਅਰ ਇਸ ਤੋਂ ਬਾਝ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਓਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਲੰਘਣਾ ਚਾਹੁਣ ਓਹ ਨਾ ਲੰਘ ਸੱਕਣ, ਨਾ ਓਧਰੋਂ ਕੋਈ ਸਾਡੇ ਕੋਲ ਏਸ ਪਾਸੇ ਆਉਣ।

27. ਤਾਂ ਉਸ ਆਖਿਆ, ਹੇ ਪਿਤਾ ਤਦ ਮੈਂ ਤੇਰੀ ਮਿੰਨਤ ਕਰਦਾ ਹਾਂ ਜੋ ਤੂੰ ਉਹ ਨੂੰ ਮੇਰੇ ਪਿਉ ਦੇ ਘਰ ਭੇਜ।

28. ਕਿਉਂਕਿ ਮੇਰੇ ਪੰਜ ਭਰਾ ਹਨ ਜੋ ਉਹ ਉਨ੍ਹਾਂ ਦੇ ਅੱਗੇ ਸਾਖੀ ਦੇਵੇ ਭਈ ਕਿਤੇ ਓਹ ਭੀ ਇਸ ਕਸ਼ਟ ਦੇ ਥਾਂ ਵਿੱਚ ਨਾ ਆਉਣ।

29. ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਓਹ ਉਨ੍ਹਾਂ ਦੀ ਸੁਣਨ।

30. ਪਰ ਓਸ ਆਖਿਆ, ਨਾ ਜੀ ਹੇ ਪਿਤਾ ਅਬਰਾਹਾਮ ਪਰ ਜੇ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਓਹ ਤੋਬਾ ਕਰਨਗੇ।

31. ਪਰ ਉਹ ਨੇ ਉਸ ਨੂੰ ਕਿਹਾ, ਜੇ ਮੂਸਾ ਅਤੇ ਨਬੀਆਂ ਦੀ ਨਾ ਸੁਣਨ ਤਾਂ ਭਾਵੇਂ ਮੁਰਦਿਆਂ ਵਿੱਚੋਂ ਭੀ ਕੋਈ ਜੀ ਉੱਠੇ ਪਰ ਓਹ ਨਾ ਮੰਨਣਗੇ।

About ਲੂਕਾ Chapter 16

Read ਲੂਕਾ Chapter 16 online from the Holy Bible. This chapter is part of the Book of ਲੂਕਾ in the New Testament. Continue reading with the chapter navigation above or explore the complete book.

Book Information

Book: ਲੂਕਾ
Chapter: 16
Testament: New Testament

How to Read this Chapter

Use the Previous and Next Chapter buttons to continue reading ਲੂਕਾ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਲੂਕਾ Chapter 16 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਲੂਕਾ Chapter 16?

ਲੂਕਾ Chapter 16 is part of the Book of ਲੂਕਾ in the Holy Bible.

Can I read this chapter online?

Yes. You can read the complete ਲੂਕਾ Chapter 16 online for free with easy chapter navigation.

More Chapters from ਨਵਾਂ ਨੇਮ

  1. ਇਬਰਾਨੀਆਂ Chapter 2
  2. ਮੱਤੀ Chapter 10
  3. ਮੱਤੀ Chapter 27
  4. ਲੂਕਾ Chapter 24
  5. ਲੂਕਾ Chapter 15
  6. ਲੂਕਾ Chapter 11
  7. ਲੂਕਾ Chapter 20

Explore More from ਲੂਕਾ

  1. ਲੂਕਾ Chapter 9
  2. ਲੂਕਾ Chapter 1
  3. ਲੂਕਾ Chapter 11
  4. ਲੂਕਾ Chapter 21
  5. ਲੂਕਾ Chapter 8
  6. ਲੂਕਾ Chapter 22
  7. ਲੂਕਾ Chapter 7

Related Chapters & Readings

  1. ਅੱਯੂਬ Chapter 3
  2. ਬਿਵਸਥਾ ਸਾਰ Chapter 28
  3. ਕਹਾਉਤਾਂ Chapter 3
  4. ਜ਼ਬੂਰ Chapter 66
  5. ਕਹਾਉਤਾਂ Chapter 14
  6. ਯਿਰਮਿਯਾਹ Chapter 48
  7. ਇਬਰਾਨੀਆਂ Chapter 6
Share Your Love

Leave a Reply

Your email address will not be published. Required fields are marked *