Read ਲੂਕਾ Chapter 17 Online
Read ਲੂਕਾ Chapter 17 online from the Holy Bible. This chapter is part of the Book of ਲੂਕਾ in the New Testament. Browse every verse with easy chapter navigation, continue to the next chapter, or explore the complete Book of ਲੂਕਾ and the Holy Bible online.
Choose a Chapter
ਲੂਕਾ 17
ਅਧਿਆਇ 17
1. ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
2. ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ ਤਾਂ ਉਹ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਉਹ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ।
3. ਖਬਰਦਾਰ ਰਹੋ ! ਜੇ ਤੇਰਾ ਭਾਈ ਗੁਨਾਹ ਕਰੇ ਤਾਂ ਉਹ ਨੂੰ ਸਮਝਾ ਦਿਹ ਅਰ ਜੇ ਤੋਬਾ ਕਰੇ ਤਾਂ ਉਹ ਨੂੰ ਮਾਫ਼ ਕਰ।
4. ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਗੁਨਾਹ ਕਰੇ ਅਤੇ ਸੱਤ ਵਾਰੀ ਤੇਰੀ ਵੱਲ ਮੁੜ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਹ ਨੂੰ ਮਾਫ਼ ਕਰ।
5. ਤਾਂ ਰਸੂਲਾਂ ਨੇ ਪ੍ਰਭੁ ਨੂੰ ਕਿਹਾ, ਸਾਡੀ ਨਿਹਚਾ ਵਧਾ।
6. ਪਰ ਪ੍ਰਭੁ ਨੇ ਆਖਿਆ, ਜੇ ਤੁਸਾਂ ਵਿੱਚ ਰਾਈ ਦੇ ਦਾਣੇ ਸਮਾਨ ਨਿਹਚਾ ਹੁੰਦੀ ਤਾਂ ਤੁਸੀਂ ਇਸ ਤੂਤ ਨੂੰ ਕਹਿ ਦਿੰਦੇ ਜੋ ਉੱਖੜ ਜਾਹ ਅਤੇ ਸਮੁੰਦਰ ਵਿੱਚ ਲੱਗ ਜਾਹ ਅਤੇ ਉਹ ਤੁਹਾਡੀ ਮੰਨ ਲੈਂਦਾ।
7. ਤੁਹਾਡੇ ਵਿੱਚੋਂ ਕੌਣ ਹੈ ਜੇ ਉਹ ਦਾ ਚਾਕਰ ਹਲ ਵਾਹੁੰਦਾ ਯਾ ਭੇਡਾਂ ਚਾਰਦਾ ਹੋਵੇ ਤਾਂ ਜਿਸ ਵੇਲੇ ਉਹ ਖੇਤੋਂ ਆਵੇ ਉਸ ਨੂੰ ਆਖੇਗਾ, ਛੇਤੀ ਆ ਕੇ ਖਾਣ ਨੂੰ ਬੈਠ ?
8. ਸਗੋਂ ਉਹ ਨੂੰ ਇਹ ਨਾ ਆਖੇਗਾ ਭਈ ਕੁਝ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਟਹਿਲ ਕਰ ਜਦ ਤੀਕੁਰ ਮੈਂ ਖਾ ਪੀ ਨਾ ਹਟਾਂ, ਅਤੇ ਇਹ ਦੇ ਪਿੱਛੋਂ ਤੂੰ ਖਾਵੀਂ ਪੀਵੀਂ ?
9. ਭਲਾ, ਉਹ ਉਸ ਚਾਕਰ ਦਾ ਹਸਾਨ ਮੰਨਦਾ ਹੈ ਇਸ ਲਈ ਜੋ ਉਹ ਨੇ ਹੁਕਮ ਮੂਜਬ ਕੰਮ ਕੀਤੇ ?
10. ਇਸ ਤਰਾਂ ਤੁਸੀਂ ਵੀ ਜਾਂ ਓਹ ਸਾਰੇ ਕੰਮ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਪੂਰੇ ਕਰ ਚੁੱਕੋ ਤਾਂ ਕਹੋ ਭਈ ਅਸੀਂ ਨਿਕੰਮੇ ਬੰਦੇ ਹਾਂ, ਜੋ ਕੁਝ ਸਾਨੂੰ ਕਰਨਾ ਉਚਿਤ ਸੀ ਅਸਾਂ ਉਹੀ ਕੀਤਾ।
11. ਜਾਂ ਉਹ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਰ ਗਲੀਲ ਦੇ ਵਿੱਚੋਂ ਦੀ ਲੰਘਿਆ।
12. ਅਰ ਉਹ ਦੇ ਕਿਸੇ ਪਿੰਡ ਵਿੱਚ ਵੜਦਿਆਂ ਦੱਸ ਕੋੜ੍ਹੇ ਉਹ ਨੂੰ ਮਿਲੇ ਜਿਹੜੇ ਦੂਰ ਖੜੇ ਰਹੇ।
13. ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ !
14. ਉਸ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਆਪਣੇ ਤਾਈਂ ਜਾਜਕਾਂ ਨੂੰ ਵਿਖਾਓ, ਅਤੇ ਐਉਂ ਹੋਇਆ ਕਿ ਓਹ ਜਾਂਦੇ ਜਾਂਦੇ ਸ਼ੁੱਧ ਹੋ ਗਏ।
15. ਤਾਂ ਉਨ੍ਹਾਂ ਵਿੱਚੋਂ ਇੱਕ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
16. ਅਤੇ ਮੂੰਹ ਦੇ ਭਾਰ ਉਹ ਦੇ ਪੇਰੀਂ ਪੈ ਕੇ ਉਹ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
17. ਪਰ ਯਿਸੂ ਨੇ ਅੱਗੋਂ ਆਖਿਆ, ਭਲਾ, ਦਸੇ ਸ਼ੁੱਧ ਨਹੀਂ ਹੋਏ ? ਤਾਂ ਓਹ ਨੌ ਕਿੱਥੇ ਹਨ ?
18. ਇਸ ਓਪਰੇ ਤੋਂ ਬਿਨਾ ਕੀ ਹੋਰ ਨਾ ਮਿਲੇ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦੇ ?
19. ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾਹ, ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ।
20. ਜਾਂ ਫ਼ਰੀਸੀਆਂ ਨੇ ਉਹ ਨੂੰ ਪੁੱਛਿਆ ਭਈ ਪਰਮੇਸ਼ੁਰ ਦਾ ਰਾਜ ਕਦਕੁ ਆਊਗਾ ? ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪਰਤੱਖ ਹੋ ਕੇ ਨਹੀਂ ਆਉਂਦਾ।
21. ਅਤੇ ਨਾ ਓਹ ਕਹਿਣਗੇ ਭਈ ਵੇਖੋ ਐੱਥੇ ਯਾ ਉੱਥੇ ਹੈ ਕਿਉਂਕਿ ਵੇਖੋ ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚੇ ਹੈ।
22. ਉਸ ਨੇ ਚੇਲਿਆਂ ਨੂੰ ਆਖਿਆ, ਓਹ ਦਿਨ ਆਉਣਗੇ ਜਾਂ ਤੁਸੀਂ ਮਨੁੱਖ ਦੇ ਪੁੱਤ੍ਰ ਦਿਆਂ ਦਿਨਾਂ ਵਿੱਚੋਂ ਇੱਕ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।
23. ਓਹ ਤੁਹਾਨੂੰ ਕਹਿਣਗੇ, ਵੇਖੋ ਉੱਥੇ ਹੈ, ਵੇਖੋ ਐੱਥੇ ਹੈ ! ਤੁਸਾਂ ਨਾ ਜਾਣਾ ਅਤੇ ਨਾ ਮਗਰ ਲੱਗਣਾ।
24. ਕਿਉਂਕਿ ਜਿਸ ਤਰਾਂ ਬਿਜਲੀ ਅਕਾਸ਼ ਦੇ ਹੇਠ ਦੇ ਇੱਕ ਪਾਸਿਓਂ ਲਿਸ਼ਕਦੀ ਤਾਂ ਅਕਾਸ਼ ਦੇ ਹੇਠ ਦੇ ਦੂਏ ਪਾਸੇ ਤੀਕੁਰ ਚਮਕਦੀ ਹੈ ਓਸੇ ਤਰਾਂ ਮਨੁੱਖ ਦਾ ਪੁੱਤ੍ਰ ਆਪਣੇ ਦਿਨ ਵਿੱਚ ਹੋਵੇਗਾ।
25. ਪਰ ਪਹਿਲੇ ਉਹ ਨੂੰ ਜ਼ਰੂਰ ਹੈ ਜੋ ਬਹੁਤ ਕਸ਼ਟ ਭੋਗੇ ਅਤੇ ਇਸ ਪੀਹੜੀ ਦੇ ਲੋਕਾਂ ਥੀਂ ਰੱਦਿਆ ਜਾਵੇ।
26. ਅਰ ਜਿਸ ਤਰਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਓਸੇ ਤਰਾਂ ਮਨੁੱਖ ਦੇ ਪੁੱਤ੍ਰ ਦੇ ਦਿਨਾਂ ਵਿੱਚ ਵੀ ਹੋਵੇਗਾ।
27. ਓਹ ਖਾਂਦੇ ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਉਸ ਦਿਨ ਤੀਕੁਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ ਅਤੇ ਪਰਲੋ ਆਈ ਅਤੇ ਸਭਨਾਂ ਦਾ ਨਾਸ ਕੀਤਾ।
28. ਅਰ ਜਿਸ ਤਰਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਓਹ ਖਾਂਦੇ ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ, ਅਤੇ ਘਰ ਬਣਾਉਂਦੇ ਸਨ।
29. ਪਰ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਅੱਗ ਅਤੇ ਗੰਧਕ ਅਕਾਸ਼ੋਂ ਬਰਸੀ ਅਤੇ ਸਭਨਾਂ ਦਾ ਨਾਸ ਕੀਤਾ।
30. ਇਸੇ ਤਰਾਂ ਉਸ ਦਿਨ ਵੀ ਹੋਵੇਗਾ ਜਾਂ ਮਨੁੱਖ ਦਾ ਪੁੱਤ੍ਰ ਪਰਗਟ ਹੋਵੇਗਾ।
31. ਉਸ ਦਿਨ ਜਿਹੜਾ ਕੋਠੇ ਉੱਤੇ ਹੋਵੇ ਅਤੇ ਉਹ ਦਾ ਅਸਬਾਬ ਘਰ ਵਿੱਚ ਹੋਵੇ ਉਹ ਉਸ ਦੇ ਲੈਣ ਨੂੰ ਹੇਠਾਂ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਇਸੇ ਤਰਾਂ ਪਿਛਾਹਾਂ ਨਾ ਮੁੜੇ।
32. ਲੂਤ ਦੀ ਤੀਵੀਂ ਨੂੰ ਚੇਤੇ ਰੱਖੋ।
33. ਜਿਹੜਾ ਆਪਣੀ ਜਾਨ ਸਮ੍ਹਾਲਨੀ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਹ ਨੂੰ ਜੀਉਂਦਿਆਂ ਰੱਖੇਗਾ।
34. ਮੈਂ ਤੁਹਾਨੂੰ ਆਖਦਾ ਹਾਂ ਭਈ ਉਸ ਰਾਤ ਇੱਕ ਮੰਜੇ ਉੱਤੇ ਦੋ ਜਣੇ ਹੋਣਗੇ, ਇੱਕ ਲੈ ਲੀਤਾ ਜਾਵੇਗਾ ਅਤੇ ਦੂਆ ਛੱਡਿਆ ਜਾਵੇਗਾ।
35. ਦੋ ਤੀਵੀਆਂ ਇਕੱਠੀਆਂ ਪੀਹੰਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਈ ਛੱਡੀ ਜਾਵੇਗੀ।
37. ਤਦ ਉਨ੍ਹਾਂ ਉਸ ਨੂੰ ਅੱਗੋਂ ਆਖਿਆ, ਪ੍ਰਭੁ ਜੀ ਕਿੱਥੇ ? ਉਸ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।
About ਲੂਕਾ Chapter 17
Read ਲੂਕਾ Chapter 17 online from the Holy Bible. This chapter is part of the Book of ਲੂਕਾ in the New Testament. Continue reading with the chapter navigation above or explore the complete book.
Book Information
Book: ਲੂਕਾ
Chapter: 17
Testament: New Testament
How to Read this Chapter
Use the Previous and Next Chapter buttons to continue reading ਲੂਕਾ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਲੂਕਾ Chapter 17 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਲੂਕਾ Chapter 17?
ਲੂਕਾ Chapter 17 is part of the Book of ਲੂਕਾ in the Holy Bible.
Can I read this chapter online?
Yes. You can read the complete ਲੂਕਾ Chapter 17 online for free with easy chapter navigation.
More Chapters from ਨਵਾਂ ਨੇਮ
- ਲੂਕਾ Chapter 24
- ਇਬਰਾਨੀਆਂ Chapter 2
- ਲੂਕਾ Chapter 8
- ਮੱਤੀ Chapter 2
- 1 ਯੂਹੰਨਾ Chapter 4
- 1 ਯੂਹੰਨਾ Chapter 3
- 1 ਪਤਰਸ Chapter 2
Explore More from ਲੂਕਾ
- ਲੂਕਾ Chapter 13
- ਲੂਕਾ Chapter 11
- ਲੂਕਾ Chapter 20
- ਲੂਕਾ Chapter 24
- ਲੂਕਾ Chapter 8
- ਲੂਕਾ Chapter 23
- ਲੂਕਾ Chapter 12