ਲੂਕਾ Chapter 22

For English

Read ਲੂਕਾ Chapter 22 Online

Read ਲੂਕਾ Chapter 22 online from the Holy Bible. This chapter is part of the Book of ਲੂਕਾ in the New Testament. Browse every verse with easy chapter navigation, continue to the next chapter, or explore the complete Book of ਲੂਕਾ and the Holy Bible online.

Choose a Chapter

ਲੂਕਾ 22

ਅਧਿਆਇ 22

1. ਪਤੀਰੀ ਰੋਟੀ ਦਾ ਤਿਉਹਾਰ ਜਿਹ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ।

2. ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਨੂੰ ਕਿੱਕੁਰ ਜਾਨੋਂ ਮਾਰੀਏ ? ਕਿਉਂ ਜੋ ਓਹ ਲੋਕਾਂ ਤੋਂ ਡਰਦੇ ਸਨ।

3. ਤਦ ਸ਼ਤਾਨ ਯਹੂਦਾ ਵਿੱਚ ਸਮਾਇਆ ਜਿਹੜਾ ਇਸਕਰਿਯੋਤੀ ਕਰਕੇ ਆਖੀਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਦੀ ਗਿਣਤੀ ਵਿੱਚ ਸੀ।

4. ਅਰ ਉਸ ਨੇ ਜਾ ਕੇ ਪਰਧਾਨ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਮਤਾ ਪਕਾਇਆ ਜੋ ਉਹ ਨੂੰ ਉਨ੍ਹਾਂ ਦੇ ਹੱਥ ਕਿਸ ਬਿੱਧ ਫੜਵਾ ਦੇਵੇ।

5. ਓਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਕਰਾਰ ਕੀਤਾ।

6. ਉਸ ਨੇ ਮੰਨ ਲਿਆ ਅਰ ਦਾਉ ਲੱਭਦਾ ਸੀ ਭਈ ਉਹ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜਵਾਏ।

7. ਪਤੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ।

8. ਅਤੇ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਘੱਲਿਆ ਭਈ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਅਸੀਂ ਖਾਈਏ।

9. ਉਨ੍ਹਾਂ ਉਸ ਨੂੰ ਆਖਿਆ, ਤੂੰ ਕਿੱਥੇ ਚਾਹੁੰਦਾ ਹੈ ਜੋ ਅਸੀਂ ਤਿਆਰ ਕਰੀਏ ?

10. ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ ਜਾਂ ਤੁਸੀਂ ਸ਼ਹਿਰ ਵਿੱਚ ਵੜੋਗੇ ਤਾਂ ਇੱਕ ਮਨੁੱਖ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਹ ਦੇ ਮਗਰ ਜਾਇਓ।

11. ਅਤੇ ਘਰ ਦੇ ਮਾਲਕ ਨੂੰ ਕਹਿਓ ਭਈ ਗੁਰੂ ਤੈਨੂੰ ਆਖਦਾ ਹੈ, ਉਹ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਸਣੇ ਪਸਾਹ ਖਾਵਾਂ ?

12. ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਫ਼ਰਸ਼ ਵਿੱਛਿਆ ਹੋਇਆ ਵਿਖਾਵੇਗਾ। ਉੱਥੇ ਤਿਆਰ ਕਰੋ।

13. ਸੋ ਉਨ੍ਹਾਂ ਜਾ ਕੇ ਜਿਹੋ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਤਿਹੋ ਜਿਹਾ ਡਿੱਠਾ ਅਤੇ ਪਸਾਹ ਤਿਆਰ ਕੀਤੀ।

14. ਜਾਂ ਘੜੀ ਆ ਪਹੁੰਚੀ ਤਾਂ ਉਹ ਖਾਣ ਬੈਠਾ ਅਤੇ ਰਸੂਲ ਉਹ ਦੇ ਨਾਲ ਬੈਠੇ।

15. ਉਸ ਨੇ ਉਨ੍ਹਾਂ ਨੂੰ ਕਿਹਾ ਕਿ ਮੈਂ ਵੱਡੀ ਇੱਛਿਆ ਨਾਲ ਚਾਹਿਆ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ।

16. ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਇਹ ਨੂੰ ਨਾ ਖਾਵਾਂਗਾ ਜਦ ਤੀਕੁਰ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ।

17. ਉਸ ਨੇ ਪਿਆਲਾ ਲਿਆ ਅਰ ਸ਼ੁਕਰ ਕਰ ਕੇ ਆਖਿਆ, ਇਹ ਨੂੰ ਲੈ ਕੇ ਆਪੋ ਵਿੱਚ ਵੰਡ ਲਓ।

18. ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਏਦੋਂ ਅੱਗੇ ਮੈਂ ਦਾਖ ਰਸ ਕਦੇ ਨਾ ਪੀਆਂਗਾ ਜਦ ਤੀਕੁਰ ਪਰਮੇਸ਼ੁਰ ਦਾ ਰਾਜ ਨਾ ਆਵੇ।

19. ਤਾਂ ਉਸ ਨੇ ਰੋਟੀ ਲਈ ਅਤੇ ਸ਼ੁਕਰ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।

20. ਅਤੇ ਖਾਣ ਦੇ ਪਿੱਛੋਂ ਇਸੇ ਤਰਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ ਨਵਾਂ ਨੇਮ ਹੈ।

21. ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ।

22. ਕਿਉਂ ਜੋ ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਠਹਿਰਾਇਆ ਹੋਇਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਉਹ ਫੜਵਾਇਆ ਜਾਂਦਾ ਹੈ !

23. ਤਾਂ ਓਹ ਆਪੋ ਵਿੱਚ ਇਹ ਪੁੱਛਣ ਲੱਗੇ ਭਈ ਅਸਾਂ ਵਿੱਚੋਂ ਉਹ ਕਿਹੜਾ ਹੈ ਜੋ ਇਹ ਕੰਮ ਕਰੇਗਾ।

24. ਉਨ੍ਹਾਂ ਵਿੱਚ ਇਹ ਤਕਰਾਰ ਵੀ ਹੋਇਆ ਭਈ ਸਾਡੇ ਵਿੱਚੋਂ ਕੌਣ ਵੱਡਾ ਕਰਕੇ ਮੰਨੀਦਾ ਹੈ ?

25. ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ ਉਹ ਗਰੀਬਨਵਾਜ ਕਹਾਉਂਦੇ ਹਨ।

26. ਪਰ ਤੁਸੀਂ ਏਹੋ ਜੇਹੇ ਨਾ ਹੋਵੋ ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਟਹਿਲੂਏ ਵਰਗਾ ਬਣੇ।

27. ਕਿਉਂਕਿ ਵੱਡਾ ਕੌਣ ਹੈ, ਜਿਹੜਾ ਖਾਣ ਨੂੰ ਬੈਠਦਾ ਹੈ ਯਾ ਉਹ ਜਿਹੜਾ ਟਹਿਲ ਕਰਦਾ ਹੈ ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ ? ਪਰ ਮੈਂ ਤੁਹਾਡੇ ਵਿੱਚ ਟਹਿਲੂਏ ਵਰਗਾ ਹਾਂ।

28. ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ।

29. ਜਿਵੇਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ ਤਿਵੇਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ।

30. ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਖਾਓ ਪੀਓ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਉਂ ਕਰੋਗੇ।

31. ਹੇ ਸ਼ਮਊਨ, ਸ਼ਮਊਨ ! ਵੇਖ, ਸ਼ਤਾਨ ਨੇ ਤੁਹਾਨੂੰ ਮੰਗਿਆ ਹੈ ਭਈ ਕਣਕ ਦੀ ਤਰਾਂ ਤੁਹਾਨੂੰ ਫਟਕੇ।

32. ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਨਿਹਚਾ ਜਾਂਦੀ ਨਾ ਰਹੇ ਅਰ ਜਾਂ ਤੂੰ ਮੁੜੇ ਤਾਂ ਆਪਣਿਆਂ ਭਾਈਆਂ ਨੂੰ ਤਕੜੇ ਕਰੀਂ।

33. ਤਦ ਉਸ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਤੇਰੇ ਨਾਲ ਕੈਦ ਵਿੱਚ ਅਤੇ ਮਰਨ ਲਈ ਭੀ ਜਾਣ ਨੂੰ ਤਿਆਰ ਹਾਂ।

34. ਉਹ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਾ ਦੇਵੇਗਾ ਜਦ ਤੀਕਰ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇਂ ਭਈ ਮੈਂ ਉਹ ਨੂੰ ਨਹੀਂ ਜਾਣਦਾ।

35. ਉਸ ਨੇ ਉਨ੍ਹਾਂ ਨੂੰ ਆਖਿਆ, ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨਾ ਘੱਲਿਆ ਤਦ ਤੁਹਾਨੂੰ ਕਾਸੇ ਦੀ ਥੁੜ ਤਾਂ ਨਹੀਂ ਸੀ ? ਓਹ ਬੋਲੇ, ਕਾਸੇ ਦੀ ਨਹੀਂ।

36. ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਹ ਦੇ ਕੋਲ ਬਟੂਆ ਹੋਵੇ ਸੋ ਲਵੇ ਅਰ ਇਸੇ ਤਰਾਂ ਝੋਲਾ ਵੀ ਅਤੇ ਜਿਹ ਦੇ ਕੋਲ ਤਲਵਾਰ ਨਾ ਹੋਵੇ ਸੋ ਆਪਣਾ ਲੀੜਾ ਵੇਚ ਕੇ ਮੁੱਲ ਲਵੇ।

37. ਮੈਂ ਤੁਹਾਨੂੰ ਆਖਦਾ ਹਾਂ ਕਿ ਇਹ ਲਿਖਿਆ ਹੋਇਆ ਹੈ ਭਈ ਉਹ ਬੁਰਿਆਰਾਂ ਵਿੱਚ ਗਿਣਿਆ ਗਿਆ ਸੋ ਮੇਰੇ ਹੱਕ ਵਿੱਚ ਉਹ ਦਾ ਸੰਪੂਰਨ ਹੋਣਾ ਜ਼ਰੂਰ ਹੈ ਕਿਉਂਕਿ ਜੋ ਕੁਝ ਮੇਰੇ ਵਿਖੇ ਹੈ ਸੋ ਉਹ ਨੇ ਪੂਰਾ ਹੋਣਾ ਹੀ ਹੈ।

38. ਓਹ ਬੋਲੇ, ਪ੍ਰਭੁ ਜੀ ਵੇਖ, ਐੱਥੇ ਦੋ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਬੱਸ ਹੈ !

39. ਉਹ ਬਾਹਰ ਨਿੱਕਲ ਕੇ ਦਸਤੂਰ ਮੂਜਬ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ।

40. ਅਰ ਉਸ ਥਾਂ ਅੱਪੜ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ।

41. ਤਾਂ ਉਸ ਨੇ ਉਨ੍ਹਾਂ ਤੋਂ ਕੋਈ ਢੀਮ ਦੀ ਮਾਰ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,

42. ਹੇ ਪਿਤਾ, ਜੇ ਤੈਨੂੰ ਭਾਵੇ ਤਾਂ ਇਹ ਪਿਆਲਾ ਮੈਥੋਂ ਹਟਾ ਦਿਹ ਤਾਂ ਵੀ ਮੇਰੀ ਮਰਜ਼ੀ ਨਹੀਂ ਪਰ ਤੇਰੀ ਹੋਵੇ।

43. ਅਤੇ ਸੁਰਗੋਂ ਇੱਕ ਦੂਤ ਉਹ ਨੂੰ ਵਿਖਾਈ ਦੇ ਕੇ ਉਹ ਨੂੰ ਸਹਾਰਾ ਦਿੰਦਾ ਸੀ।

44. ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਮਨੋਂ ਤਨੋਂ ਪ੍ਰਾਰਥਨਾ ਕਰਨ ਲੱਗਾ ਅਰ ਉਹ ਦਾ ਮੁੜ੍ਹਕਾ ਲਹੂ ਦੀਆਂ ਬੂੰਦਾਂ ਵਾਂਙੁ ਭੁੰਞੇਂ ਡਿਗਦਾ ਸੀ।

45. ਫੇਰ ਪ੍ਰਾਰਥਨਾਂ ਤੋਂ ਉੱਠ ਕੇ ਉਹ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਡਿੱਠਾ।

46. ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹ ਨੂੰ ਸੌਂਦੇ ਹੋ ? ਉੱਠ ਕੇ ਪ੍ਰਾਰਥਨਾ ਕਰੋ ਭਈ ਤੁਸੀਂ ਪਰਤਾਵੇ ਵਿੱਚ ਨਾ ਪਓ।

47. ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਣਾ ਜੋ ਯਹੂਦਾ ਕਰਕੇ ਸੱਦੀਦਾ ਹੈ ਉਨ੍ਹਾਂ ਦੇ ਅੱਗੇ ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਜੋ ਉਹ ਨੂੰ ਚੁੰਮੇ।

48. ਤਦ ਯਿਸੂ ਨੇ ਉਹ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤ੍ਰ ਨੂੰ ਚੁੰਮੇ ਨਾਲ ਫੜਵਾਉਂਦਾ ਹੈਂ ?

49. ਜਾਂ ਉਹ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੁ ਜੀ ਅਸੀਂ ਤਲਵਾਰ ਚਲਾਈਏ ?

50. ਅਤੇ ਉਨ੍ਹਾਂ ਵਿੱਚੋਂ ਇੱਕ ਨੇ ਸਰਦਾਰ ਜਾਜਕ ਦੇ ਚਾਕਰ ਨੂੰ ਮਾਰ ਕੇ ਉਹ ਦਾ ਸੱਜਾ ਕੰਨ ਉਡਾ ਦਿੱਤਾ।

51. ਪਰ ਯਿਸੂ ਨੇ ਅੱਗੋਂ ਆਖਿਆ, ਐਥੋਂ ਤੀਕਰ ਛੱਡ ਦਿਓ ਅਤੇ ਉਹ ਦਾ ਕੰਨ ਛੋਹ ਕੇ ਉਸ ਨੂੰ ਚੰਗਾ ਕੀਤਾ।

52. ਤਾਂ ਯਿਸੂ ਨੇ ਉਨ੍ਹਾਂ ਪਰਧਾਨ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ,ਭਲਾ,ਜਿਵੇਂ ਡਾਕੂ ਉੱਤੇ ਤੁਸੀਂ ਤਲਵਾਰਾਂ ਅਤੇ ਡਾਗਾਂ ਫੜੀ ਨਿੱਕਲੇ ਹੋ ?

53. ਜਾਂ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸਾਂ ਤਾਂ ਤੁਸਾਂ ਮੇਰੇ ਉੱਤੇ ਹੱਥ ਨਾ ਪਾਏ ਪਰ ਇਹ ਤੁਹਾਡੀ ਘੜੀ ਅਤੇ ਅਨ੍ਹੇਰੇ ਦਾ ਇਖ਼ਤਿਆਰ ਹੈ।

54. ਤਾਂ ਓਹ ਉਸ ਨੂੰ ਫੜ ਕੇ ਲੈ ਚੱਲੇ ਅਤੇ ਸਰਦਾਰ ਜਾਜਕ ਦੇ ਘਰ ਵਿੱਚ ਲਿਆਏ ਅਰ ਪਤਰਸ ਕੁਝ ਵਿੱਥ ਤੇ ਪਿੱਛੇ ਤੁਰਿ ਆਇਆ।

55. ਅਤੇ ਜਾਂ ਓਹ ਵੇਹੜੇ ਦੇ ਅੰਦਰ ਅੱਗ ਬਾਲ ਕੇ ਇਕੱਠੇ ਬੈਠੇ ਸਨ ਤਾਂ ਪਤਰਸ ਉਨ੍ਹਾਂ ਦੇ ਵਿੱਚ ਜਾ ਬੈਠਾ।

56. ਇੱਕ ਗੋੱਲੀ ਨੇ ਉਹ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਉਹ ਨੂੰ ਧਿਆਨ ਨਾਲ ਵੇਖ ਕੇ ਬੋਲੀ, ਇਹ ਭੀ ਉਹ ਦੇ ਨਾਲ ਸੀ।

57. ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਤ੍ਰੀਮਤ, ਮੈਂ ਉਹ ਨੂੰ ਜਾਣਦਾ ਹੀ ਨਹੀਂ !

58. ਜ਼ਰਾਕੁ ਪਿੱਛੋਂ ਕਿਸੇ ਹੋਰ ਨੇ ਉਹ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਸ਼ਖ਼ਸਾ ਮੈਂ ਨਹੀਂ ਹਾਂ !

59. ਇੱਕ ਘੜੀਕੁ ਮਗਰੋਂ ਕਿਸੇ ਹੋਰ ਨੇ ਪੱਕ ਕਰ ਕੇ ਕਿਹਾ ਕਿ ਸੱਚੀ ਮੁੱਚੀ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਗਲੀਲੀ ਹੈ।

60. ਪਰ ਪਤਰਸ ਨੇ ਆਖਿਆ, ਸ਼ਖ਼ਸਾ ਮੈਨੂੰ ਪਤਾ ਨਹੀਂ ਭਈ ਤੂੰ ਕੀ ਆਖਦਾ ਹੈਂ ! ਅਤੇ ਅਜੇ ਓਹ ਬੋਲਦਾ ਹੀ ਸੀ ਕਿ ਝੱਟ ਕੁੱਕੜ ਨੇ ਬਾਂਗ ਦਿੱਤੀ।

61. ਤਾਂ ਪ੍ਰਭੁ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੁ ਦੀ ਗੱਲ ਚੇਤੇ ਆਈ ਜੋ ਉਸ ਨੇ ਉਹ ਨੂੰ ਕਹੀ ਸੀ ਭਈ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।

62. ਅਰ ਉਹ ਬਾਹਰ ਗਿਆ ਅਤੇ ਭੁੱਭਾਂ ਮਾਰ ਕੇ ਰੋਇਆ।

63. ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜਿਆ ਹੋਇਆ ਸੀ ਸੋ ਉਹ ਨੂੰ ਠੱਠਾ ਕਰਨ ਅਤੇ ਮਾਰਨ ਲੱਗੇ।

64. ਅਤੇ ਉਨ੍ਹਾਂ ਉਸ ਦੀਆਂ ਅੱਖੀਆਂ ਬੰਨੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਅਗੰਮ ਗਿਆਨ ਨਾਲ ਦੱਸ ਭਈ ਤੈਨੂੰ ਕਿਹ ਨੇ ਮਾਰਿਆ ?

65. ਅਰ ਉਨ੍ਹਾਂ ਨੇ ਕੁਫ਼ਰ ਬਕਦਿਆਂ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ।

66. ਜਾਂ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜੁਰਗਾਂ ਦੀ ਪੰਚਾਇਤ ਅਰਥਾਤ ਪਰਧਾਨ ਜਾਜਕ ਅਰ ਗ੍ਰੰਥੀ ਇਕੱਠੇ ਹੋ ਕੇ ਉਹ ਨੂੰ ਆਪਣੀ ਮਹਾਸਭਾ ਵਿੱਚ ਲੈ ਗਏ ਅਤੇ ਬੋਲੇ,

67. ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤੁਸੀਂ ਪਰਤੀਤ ਕਦੇ ਨਾ ਕਰੋਗੇ।

68. ਅਤੇ ਜੇ ਮੈਂ ਕੁਝ ਪੁੱਛਾਂ ਤਾਂ ਤੁਸੀਂ ਉੱਤਰ ਕਦੇ ਨਾ ਦੇਓਗੇ।

69. ਪਰ ਏਦੋਂ ਅੱਗੇ ਮਨੁੱਖ ਦਾ ਪੁੱਤ੍ਰ ਪਰਮੇਸ਼ੁਰ ਦੀ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।

70. ਤਦ ਉਨ੍ਹਾਂ ਸਭਨਾਂ ਆਖਿਆ, ਭਲਾ, ਫੇਰ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ? ਉਸ ਨੇ ਉਨ੍ਹਾਂ ਨੂੰ ਆਖਿਆ, ਸਤ ਬਚਨ, ਮੈਂ ਉਹੋ ਹਾਂ।

71. ਤਦ ਉਨ੍ਹਾਂ ਨੇ ਕਿਹਾ, ਹੁਣ ਸਾਨੂੰ ਉਗਾਹੀ ਦੀ ਹੋਰ ਕੀ ਲੋੜ ਹੈ ? ਕਿਉਂ ਜੋ ਅਸਾਂ ਆਪ ਉਹ ਦੇ ਮੂੰਹੋਂ ਸੁਣਿਆ ਹੈ।

About ਲੂਕਾ Chapter 22

Read ਲੂਕਾ Chapter 22 online from the Holy Bible. This chapter is part of the Book of ਲੂਕਾ in the New Testament. Continue reading with the chapter navigation above or explore the complete book.

Book Information

Book: ਲੂਕਾ
Chapter: 22
Testament: New Testament

How to Read this Chapter

Use the Previous and Next Chapter buttons to continue reading ਲੂਕਾ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਲੂਕਾ Chapter 22 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਲੂਕਾ Chapter 22?

ਲੂਕਾ Chapter 22 is part of the Book of ਲੂਕਾ in the Holy Bible.

Can I read this chapter online?

Yes. You can read the complete ਲੂਕਾ Chapter 22 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. ਮੱਤੀ Chapter 2
  5. 1 ਯੂਹੰਨਾ Chapter 4
  6. 1 ਯੂਹੰਨਾ Chapter 3
  7. 1 ਪਤਰਸ Chapter 2

Explore More from ਲੂਕਾ

  1. ਲੂਕਾ Chapter 5
  2. ਲੂਕਾ Chapter 24
  3. ਲੂਕਾ Chapter 3
  4. ਲੂਕਾ Chapter 20
  5. ਲੂਕਾ Chapter 23
  6. ਲੂਕਾ Chapter 17
  7. ਲੂਕਾ Chapter 4

Related Chapters & Readings

  1. ਉਪਦੇਸ਼ਕ Chapter 7
  2. ਬਿਵਸਥਾ ਸਾਰ Chapter 22
  3. 1 ਕੁਰਿੰਥੀਆਂ Chapter 7
  4. ਲੇਵੀਆਂ Chapter 22
  5. ਉਪਦੇਸ਼ਕ Chapter 10
  6. ਹਿਜ਼ਕੀਏਲ Chapter 43
  7. ਉਤਪਤ Chapter 4
Share Your Love

Leave a Reply

Your email address will not be published. Required fields are marked *