Read ਵਿਰਲਾਪ Chapter 2 Online
Read ਵਿਰਲਾਪ Chapter 2 online from the Holy Bible. This chapter is part of the Book of ਵਿਰਲਾਪ in the Old Testament. Browse every verse with easy chapter navigation, continue to the next chapter, or explore the complete Book of ਵਿਰਲਾਪ and the Holy Bible online.
Choose a Chapter
ਵਿਰਲਾਪ 2
ਅਧਿਆਇ 2
1. ਵੇਖੋ ਕਿਵੇਂ ਯਹੋਵਾਹ ਨੇ ਆਪਣੇ ਕੋ੍ਰਧ ਵਿੱਚ ਸੀਯੋਨ ਦੀ ਧੀ ਨਾਲ, ਇੱਕ ਘ੍ਰਿਨਾਯੋਗ ਚੀਜ਼ ਵਾਂਗ ਵਿਹਾਰ ਕੀਤਾ ਹੈ। ਉਸਨੇ ਇਸਰਾਏਲ ਦੇ ਪਰਤਾਪ ਨੂੰ ਅਕਾਸ਼ ਤੋਂ ਧਰਤੀ ਤੇ ਸੁੱਟ ਦਿੱਤਾ ਹੈ। ਯਹੋਵਾਹ ਨੇ ਆਪਣੇ ਕਹਿਰ ਦੇ ਦਿਨ ਚੇਤੇ ਵਿੱਚ ਨਹੀਂ ਲਿਆਂਦਾ ਕਿ ਇਸਰਾਏਲ ਉਸਦੇ ਚਰਨਾਂ ਦਾ ਟਿਕਾਣਾ ਸੀ।
2. ਯਹੋਵਾਹ ਨੇ ਯਾਕੂਬ ਦੇ ਘਰ ਤਬਾਹ ਕਰ ਦਿੱਤੇ। ਉਸ ਨੇ ਉਨ੍ਹਾਂ ਨੂੰ ਬੇਰਹਿਮੀ ਨਾਲ ਤਬਾਹ ਕਰ ਦਿੱਤਾ। ਉਸਨੇ ਆਪਣੇ ਕਹਿਰ ਵਿੱਚ, ਯਹੂਦਾਹ ਦੀ ਧੀ ਦਾ ਕਿਲਾ ਤਬਾਹ ਕਰ ਦਿੱਤਾ। ਯਹੋਵਾਹ ਨੇ ਯਹੂਦਾਹ ਦੇ ਰਾਜ ਨੂੰ ਅਤੇ ਉਸਦੇ ਹਾਕਮਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਸਨੇ ਯਹੂਦਾਹ ਦਾ ਰਾਜ ਤਬਾਹ ਕਰ ਦਿੱਤਾ।
3. ਯਹੋਵਾਹ ਕਹਿਰਵਾਨ ਸੀ ਅਤੇ ਉਸਨੇ ਇਸਰਾਏਲ ਦੀ ਸਾਰੀ ਤਾਕਤ ਨੂੰ ਤਬਾਹ ਕਰ ਦਿੱਤਾ। ਉਸਨੇ ਇਸਰਾਏਲ ਤੋਂ ਆਪਣਾ ਸੱਜਾ ਹੱਥ ਖਿੱਚ ਲਿਆ। ਉਸਨੇ ਅਜਿਹਾ ਕੀਤਾ ਜਦੋਂ ਦੁਸ਼ਮਣ ਆਇਆ। ਉਹ ਯਾਕੂਬ ਵਿੱਚ ਅੱਗ ਦੇ ਭਾਂਬੜ ਵਾਂਗ ਮੱਚ ਪਿਆ। ਉਹ ਉਸ ਅੱਗ ਵਰਗਾ ਸੀ ਜੋ ਹਰ ਸ਼ੈਅ ਨੂੰ ਸਾੜ ਦਿੰਦੀ ਹੈ।
4. ਯਹੋਵਾਹ ਨੇ ਇੱਕ ਦੁਸ਼ਮਣ ਵਾਂਗ ਆਪਣੀ ਕਮਾਨ ਨੂੰ ਖਿੱਚ ਲਿਆ। ਅਤੇ ਉਸਨੇ ਆਪਣੇ ਸੱਜੇ ਹੱਥ ਵਿੱਚ ਤਲਵਾਰ ਫ਼ੜ ਲਈ। ਉਸਨੇ ਯਹੂਦਾਹ ਦੇ ਸਾਰੇ ਵਧੀਆਂ ਦਿਖਣ ਵਾਲੇ ਆਦਮੀਆਂ ਨੂੰ ਮਾਰ ਦਿੱਤਾ। ਯਹੋਵਾਹ ਨੇ ਆਪਣਾ ਕਹਿਰ ਸੀਯੋਨ ਦੇ ਤੰਬੂਆਂ ਉੱਪਰ ਅੱਗ ਵਾਂਗ ਡੋਲ੍ਹ ਦਿੱਤਾ।
5. ਯਹੋਵਾਹ ਦੁਸ਼ਮਣ ਵਾਂਗ ਬਣ ਗਿਆ ਹੈ। ਉਸ ਨੇ ਇਸਰਾਏਲ ਨੂੰ ਨਿਗਲ ਲਿਆ ਹੈ। ਉਸਨੇ ਉਸਦੇ ਸਾਰੇ ਮਹਿਲ ਨਿਗਲ ਲੇ ਹਨ। ਉਸਨੇ ਉਸਦੇ ਸਾਰੇ ਕਿਲੇ ਨਿਗਲ ਲੇ ਹਨ। ਉਸਨੇ ਯਹੂਦਾਹ ਦੀ ਧੀ ਨੂੰ ਬਹੁਤ ਗ਼ਮਗੀਨ ਅਤੇ ਆਪਣੇ ਮੁਰਦਿਆਂ ਲਈ ਰੋਣ ਵਾਲੀ ਬਣਾ ਦਿੱਤਾ ਹੈ।
6. ਯਹੋਵਾਹ ਨੇ ਆਪਣਾ ਹੀ ਤੰਬੂ ਢਾਹ ਦਿੱਤਾ ਹੈ ਜਿਵੇਂ ਇਹ ਕੋਈ ਬਾਗ਼ ਹੋਵੇ। ਉਸਨੇ ਉਸ ਥਾਂ ਨੂੰ ਤਬਾਹ ਕਰ ਦਿੱਤਾ ਹੈ, ਜਿੱਥੇ ਲੋਕ ਉਸ ਦੀ ਉਪਾਸਨਾ ਕਰਨ ਲਈ ਜਾਂਦੇ ਸਨ। ਯਹੋਵਾਹ ਨੇ ਸੀਯੋਨ ਅੰਦਰ ਲੋਕਾਂ ਨੂੰ ਖਾਸ ਸਭਾਵਾਂ ਅਤੇ ਅਰਾਮ ਦੇ ਖਾਸ ਦਿਹਾੜੇ ਭੁਲਾ ਦਿੱਤੇ ਹਨ। ਯਹੋਵਾਹ ਨੇ ਰਾਜੇ ਅਤੇ ਜਾਜਕਾਂ ਨੂੰ ਤਿਆਗ ਦਿੱਤਾ ਹੈ। ਉਹ ਕਹਿਰਵਾਨ ਸੀ ਤੇ ਉਨ੍ਹਾਂ ਨੂੰ ਤਿਆਗ ਦਿੱਤਾ।
7. ਯਹੋਵਾਹ ਨੇ ਆਪਣੀ ਜਗਵੇਦੀ ਨੂੰ ਨਾਮਂਜ਼ੂਰ ਕਰ ਦਿੱਤਾ। ਉਸਨੇ ਆਪਣੀ ਉਪਾਸਨਾ ਦੇ ਪਵਿੱਤਰ ਸਬਾਨ ਨੂੰ ਤਿਆਗ ਦਿੱਤਾ। ਉਸਨੇ ਦੁਸ਼ਮਣਾਂ ਨੂੰ ਯਰੂਸ਼ਲਮ ਦੀਆਂ ਕੰਧਾਂ ਅਤੇ ਮਹਿਲ ਮਾੜੀਆਂ ਢਾਹੁਣ ਦਿੱਤੀਆਂ। ਦੁਸ਼ਮਣ ਨੇ ਯਹੋਵਾਹ ਦੇ ਮੰਦਰ ਵਿੱਚ, ਖੁਸ਼ੀ ਦੇ ਨਾਅਰੇ ਮਾਰੇ। ਉਨ੍ਹਾਂ ਨੇ ਛੁੱਟੀ ਦੇ ਦਿਨ ਵਰਗਾ ਸ਼ੋਰ ਮਚਾਇਆ।
8. ਯਹੋਵਾਹ ਨੇ ਸੀਯੋਨ ਦੀ ਧੀ ਦੀ ਕੰਧ ਢਾਹੁਣ ਦੀ ਵਿਉਂਤ ਬਣਾਈ। ਉਸਨੇ ਨਿਸ਼ਚਾ ਕਰ ਲਿਆ ਕਿ ਕੀ ਢਾਹੁਣ ਦੀ ਜ਼ਰੂਰਤ ਹੈ। ਫ਼ੇਰ ਉਹ ਅਗਾਂਹ ਵਧਿਆ ਅਤੇ ਇਸ ਨੂੰ ਤਬਾਹ ਕਰ ਦਿੱਤਾ। ਇਸ ਲਈ ਉਸਨੇ ਸਾਰੀਆਂ ਕੰਧਾ ਨੂੰ ਉਦਾਸੀ ਨਾਲ ਰੁਆ ਦਿੱਤਾ। ਉਹ ਇੱਕਠੀਆਂ ਹੀ ਬਰਬਾਦ ਹੋਈਆ ਸਨ।
9. ਯਰੂਸ਼ਲਮ ਦੇ ਫ਼ਾਟਕ ਜ਼ਮੀਨ ਅੰਦਰ ਧਸ ਗਏ ਹਨ। ਉਸ ਨੇ ਤਬਾਹ ਕਰ ਦਿੱਤੇ ਅਤੇ ਫ਼ਾਟਕਾਂ ਦੀਆਂ ਛੜਾਂ ਨੂੰ ਟੁਕੜਿਆਂ ਵਿੱਚ ਤੋੜ ਦਿੱਤਾ। ਉਸਦਾ ਰਾਜਾ ਅਤੇ ਸ਼ਹਿਜ਼ਾਦੇ ਹੋਰਨਾਂ ਦੇਸ਼ਾਂ ਅੰਦਰ ਜਲਾਵਤਨੀ ਹਨ। ਓਥੇ ਹੋਰ ਕੋਈ ਸਿਖਿਆ ਨਹੀਂ, ਯਰੂਸ਼ਲਮ ਦੇ ਨਬੀ ਯਹੋਵਾਹ ਵੱਲੋਂ ਕੋਈ ਦਰਸ਼ਨ ਨਹੀਂ ਵੇਖਦੇ।
10. ਸੀਯੋਨ ਦੇ ਬਜ਼ੁਰਗ ਧਰਤੀ ਤੇ ਬੈਠੇ ਨੇ। ਉਹ ਧਰਤੀ ਉੱਤੇ ਬੈਠੇ ਨੇ ਅਤੇ ਉਹ ਖਾਮੋਸ਼ ਨੇ। ਉਹ ਆਪਣੇ ਸਿਰਾਂ ਉੱਤੇ ਘਟ੍ਟਾ ਪਾਉਂਦੇ ਨੇ। ਉਹ ਸੋਗੀ ਬਸਤਰ ਪਾਉਂਦੇ ਨੇ। ਯਰੂਸ਼ਲਮ ਦੀਆਂ ਮੁਟਿਆਰਾਂ ਅਫ਼ਸੋਸ ਨਾਲ ਧਰਤੀ ਵੱਲ ਆਪਣੇ ਸਿਰ ਝੁਕਾਉਂਦੀਆਂ ਨੇ।
11. ਹੰਝੂਆਂ ਨਾਲ ਮੇਰੀਆਂ ਅੱਖਾਂ ਗਲ ਗਈਆਂ ਨੇ! ਮੈਂ ਅੰਦਰੇ-ਅੰਦਰ ਦੁੱਖੀ ਹਾਂ। ਮੇਰਾ ਦਿਲ ਇਵੇਂ ਮਹਿਸੂਸ ਕਰਦਾ ਹੈ ਜਿਵੇਂ ਇਹ ਜ਼ਮੀਨ ਉੱਤੇ ਡੁਲ੍ਹ੍ਹ ਗਿਆ ਹੋਵੇ! ਮੈਂ ਇਸ ਤਰ੍ਹਾਂ ਮਹਿਸੂਸ ਕਰਦਾ ਹਾਂ ਕਿਉਂ ਕਿ ਮੇਰੇ ਲੋਕ ਬਰਬਾਦ ਹੋਏ ਨੇ। ਬੱਚੇ ਅਤੇ ਨਿਆਣੇ ਸ਼ਹਿਰ ਦੇ ਰਾਹਾਂ ਤੇ ਬੇਹੋਸ਼ ਹੋ ਰਹੇ ਹਨ। ਉਹ ਸ਼ਹਿਰ ਦੇ ਆਮ ਰਸਤਿਆਂ ਉੱਤੇ ਬੇਹੋਸ਼ ਹੋ ਰਹੇ ਨੇ।
12. ਉਹ ਬੱਚੇ ਆਪਣੀਆਂ ਮਾਵਾਂ ਨੂੰ ਆਖਦੇ ਨੇ, "ਰੋਟੀ ਅਤੇ ਮੈਅ ਕਿੱਥੋ ਹੈ?" ਉਹ, ਮਰਦੇ ਹੋਏ ਇਹੀ ਸਵਾਲ ਪੁੱਛਦੇ ਨੇ। ਉਹ ਆਪਣੀਆਂ ਮਾਵਾਂ ਦੀਆਂ ਗੋਦੀਆਂ ਅੰਦਰ ਮਰ ਜਾਂਦੇ ਨੇ।
13. ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ? ਸੀਯੋਨ ਦੀਏ ਕੁਆਰੀੇ ਧੀਏ, ਮੈਂ ਤੇਰੀ ਤੁਲਨਾ ਕਿਸ ਨਾਲ ਕਰਾਂ? ਮੈਂ ਤੈਨੂੰ ਕਿਵੇਂ ਸੁਖ ਦੇਵਾਂ? ਤੇਰੀ ਤਬਾਹੀ ਸਮੁੰਦਰ ਜਿੰਨੀ ਵਿਸ਼ਾਲ ਹੈ। ਮੈਂ ਨਹੀਂ ਸਮਝਦਾ ਕਿ ਕੋਈ ਤੈਨੂੰ ਰਾਜੀ ਕਰ ਸਕਦਾ ਹੈ।
14. ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ। ਪਰ ਇਹ ਤੇਰੇ ਲਈ ਬੇਕਾਰ ਝੂਠ ਸਨ। ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ। ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ। ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ।
15. ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, "ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ" ਅਤੇ "ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?"
16. ਤੇਰੇ ਸਾਰੇ ਦੁਸ਼ਮਣ ਤੇਰੇ ਉੱਤੇ ਹੱਸਦੇ ਨੇ। ਉਹ ਸੀਟੀਆਂ ਮਾਰਦੇ ਨੇ ਤੇ ਤੇਰੇ ਉੱਤੇ ਦੰਦ ਕਰੀਚਦੇ ਨੇ। ਉਹ ਆਖਦੇ ਨੇ, "ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਿਗਲ ਲਿਆ ਹੈ। ਅਸੀਂ ਸੱਚਮੁੱਚ ਅਜਿਹੇ ਦਿਨ ਦੀ ਉਡੀਕ ਕਰ ਰਹੇ ਸਾਂ, ਆਖਰਕਾਰ ਅਸੀਂ ਇਸ ਨੂੰ ਵਾਪਰਦਿਆਂ ਦੇਖ ਲਿਆ ਹੈ।"
17. ਯਹੋਵਾਹ ਨੇ ਉਹ ਕੀਤਾ, ਜਿਸਦੀ ਉਸਨੇ ਵਿਉਂਤ ਬਣਾਈ ਸੀ। ਉਸਨੇ ਉਹ ਕੁਝ ਕੀਤਾ ਹੈ, ਜੋ ਕਰਨ ਲਈ ਆਖਿਆ ਸੀ। ਉਸਨੇ ਉਹੀ ਕੀਤਾ ਹੈ, ਜਿਸਦਾ ਉਸਨੇ ਬਹੁਤ ਪਹਿਲਾਂ ਆਦੇਸ਼ ਦਿੱਤਾ ਸੀ। ਉਸਨੇ ਤਬਾਹ ਕਰ ਦਿੱਤੇ, ਅਤੇ ਕੋਈ ਰਹਿਮ ਨਹੀਂ ਕੀਤਾ। ਉਸਨੇ, ਉਸ ਕਾਰਣ, ਤੇਰੇ ਦੁਸ਼ਮਣਾਂ ਨੂੰ ਖੁਸ਼ ਕਰ ਦਿੱਤਾ ਹੈ ਜੋ ਤੇਰੇ ਨਾਲ ਵਾਪਰਿਆ ਹੈ। ਉਸਨੇ ਤੇਰੇ ਦੁਸ਼ਮਣਾਂ ਨੂੰ ਮਜ਼ਬੂਤ ਬਣਾ ਦਿੱਤਾ ਹੈ।
18. ਯਹੋਵਾਹ ਦੇ ਸਾਮ੍ਹਣੇ, ਪੂਰੇ ਦਿਲ ਨਾਲ ਰੋ ਲੈ! ਸੀਯੋਨ ਦੀ ਧੀ ਦੀਏ ਕਂਧੇ, ਆਪਣੇ ਅਬ੍ਬਰੂ ਨਦੀ ਵਾਂਗ ਵਗਣ ਦੇ, ਆਪਣੇ ਅਬ੍ਬਰੂ ਦਿਨ-ਰਾਤ ਵਗਣ ਦੇ। ਰੁਕ ਨਾ! ਆਪਣੀਆਂ ਅੱਖਾਂ ਨੂੰ ਸ਼ਾਂਤ ਨਾ ਹੋਣ ਦੇ।
19. ਉੱਠੋ! ਵੈਣ ਪਾ ਲੈ ਰਾਤ ਵੇਲੇ! ਰਾਤ ਦੇ ਹਰ ਪਹਿਰ ਦੇ ਸ਼ੁਰੂ ਵਿੱਚ ਵੈਣ ਪਾ ਲੈ! ਆਪਣੇ ਦਿਲ ਨੂੰ ਪਾਣੀ ਵਾਂਗਰਾਂ ਉਲਦ੍ਦ ਦੇ! ਆਪਣੇ ਦਿਲ ਨੂੰ ਯਹੋਵਾਹ ਦੇ ਸਾਮ੍ਹਣੇ ਉਲਟ ਦੇ! ਯਹੋਵਾਹ ਅੱਗੇ ਪ੍ਰਾਰਥਨਾ ਲਈ ਆਪਣੇ ਹੱਥ ਚੁੱਕ। ਉਸਨੂੰ ਆਖ ਕਿ ਉਹ ਤੇਰੇ ਬੱਚਿਆਂ ਨੂੰ ਬਚਾ ਲਵੇ। ਉਸ ਨੂੰ ਆਖ ਕਿ ਤੇਰੇ ਬੱਚਿਆਂ ਨੂੰ ਬਚਾ ਲਵੇ ਜਿਹੜੇ, ਸ਼ਹਿਰ ਦੀਆਂ ਸਾਰੀਆਂ ਗਲੀਆਂ ਅੰਦਰ ਭੁੱਖ ਕਾਰਣ ਬੇਹੋਸ਼ ਹੋ ਰਹੇ ਨੇ।
20. ਯਹੋਵਾਹ, ਸਾਡੇ ਵੱਲ ਵੇਖ। ਉਨ੍ਹਾਂ ਲੋਕਾਂ ਵੱਲ ਵੇਖ ਜਿਨ੍ਹਾਂ ਨਾਲ ਤੂੰ ਅਜਿਹਾ ਸਲੂਕ ਕੀਤਾ ਹੈ! ਮੈਂ ਇਹ ਸਵਾਲ ਪੁੱਛਣ ਦਿਓ: ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਜਨਮ ਦਿੱਤਾ? ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ, ਜਿਨ੍ਹਾਂ ਨੂੰ ਉਨ੍ਹਾਂ ਨੇ ਪਾਲਿਆ ਸੀ। ਕੀ ਜਾਜਕ ਅਤੇ ਨਬੀ ਯਹੋਵਾਹ ਦੇ ਮੰਦਰ ਵਿੱਚ ਮਾਰ ਦਿੱਤੇ ਜਾਣੇ ਚਾਹੀਦੇ ਹਨ?
21. ਨੌਜਵਾਨ ਅਤੇ ਬਜ਼ੁਰਗ ਬੰਦੇ ਸ਼ਹਿਰ ਦੀਆਂ ਗਲੀਆਂ ਅੰਦਰ ਧਰਤੀ ਉੱਤੇ ਲੇਟੇ ਹੋਏ ਨੇ। ਮੇਰੀਆਂ ਮੁਟਿਆਰਾਂ ਅਤੇ ਮੇਰੇ ਗਭ੍ਭਰੂ ਤਲਵਾਰ ਨਾਲ ਮਾਰੇ ਗਏ ਨੇ। ਤੁਸੀਂ ਯਹੋਵਾਹ ਜੀ, ਉਨ੍ਹਾਂ ਨੂੰ ਆਪਣੇ ਕਹਿਰ ਵਾਲੇ ਦਿਨ ਮਾਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ!
22. ਤੁਸੀਂ ਮੇਰੇ ਲਈ ਆਤਂਕ ਨੂੰ ਚਾਰ-ਚੁਫ਼ੇਰਿਓਁ ਸੱਦਾ ਦਿੱਤਾ ਸੀ। ਤੁਸੀਂ ਆਤਂਕ ਨੂੰ ਸੱਦਾ ਦਿੱਤਾ ਸੀ ਜਿਵੇਂ ਤੁਸੀਂ ਇਸ ਨੂੰ ਛੁੱਟੀ ਮਨਾਉਣ ਲਈ ਸੱਦ ਰਹੇ ਹੋਵੋ। ਯਹੋਵਾਹ ਦੇ ਕਹਿਰ ਵਾਲੇ ਦਿਨ ਕੋਈ ਵੀ ਬੰਦਾ ਨਹੀਂ ਬਚਿਆ! ਮੇਰੇ ਦੁਸ਼ਮਣ ਨੇ ਉਨ੍ਹਾਂ ਨੂੰ ਮਾਰ ਦਿੱਤਾ ਹੈ ਜਿਨ੍ਹਾਂ ਨੂੰ ਮੈਂ ਪਾਲ ਕੇ ਵੱਡਾ ਕੀਤਾ ਸੀ।
About ਵਿਰਲਾਪ Chapter 2
Read ਵਿਰਲਾਪ Chapter 2 online from the Holy Bible. This chapter is part of the Book of ਵਿਰਲਾਪ in the Old Testament. Continue reading with the chapter navigation above or explore the complete book.
Book Information
Book: ਵਿਰਲਾਪ
Chapter: 2
Testament: Old Testament
How to Read this Chapter
Use the Previous and Next Chapter buttons to continue reading ਵਿਰਲਾਪ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਵਿਰਲਾਪ Chapter 2 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਵਿਰਲਾਪ Chapter 2?
ਵਿਰਲਾਪ Chapter 2 is part of the Book of ਵਿਰਲਾਪ in the Holy Bible.
Can I read this chapter online?
Yes. You can read the complete ਵਿਰਲਾਪ Chapter 2 online for free with easy chapter navigation.