Read 1 ਇਤਹਾਸ Chapter 14 Online
Read 1 ਇਤਹਾਸ Chapter 14 online from the Holy Bible. This chapter is part of the Book of 1 ਇਤਹਾਸ in the Old Testament. Browse every verse with easy chapter navigation, continue to the next chapter, or explore the complete Book of 1 ਇਤਹਾਸ and the Holy Bible online.
Choose a Chapter
1 ਇਤਹਾਸ 14
ਅਧਿਆਇ 14
1. ਹੀਰਾਮ ਸ਼ੂਰ ਦਾ ਰਾਜਾ ਸੀ ਅਤੇ ਉਸਨੇ ਦਾਊਦ ਕੋਲ ਹਲਕਾਰੇ ਭੇਜੇ। ਉਸ ਨੇ ਦਿਆਰ ਦੀਆਂ ਸ਼ਤੀਰਾਂ, ਸੰਗਤਰਾਸ਼ ਅਤੇ ਤਰਖਾਨ ਵੀ ਭੇਜੇ ਤਾਂ ਜੋ ਉਹ ਦਾਊਦ ਲਈ ਇੱਕ ਭਵਨ ਤਿਆਰ ਕਰ ਸਕਣ।
2. ਤੱਦ ਦਾਊਦ ਨੂੰ ਮਹਿਸੂਸ ਹੋਇਆ ਕਿ ਵਾਕਇ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਬਣਾਇਆ ਸੀ। ਯਹੋਵਾਹ ਨੇ ਦਾਊਦ ਦੇ ਰਾਜ ਨੂੰ ਬੜਾ ਵਿਸ਼ਾਲ ਅਤੇ ਸ਼ਕਤੀਸ਼ਾਲੀ ਬਣਾਇਆ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਦਾਊਦ ਅਤੇ ਇਸਰਾਏਲੀਆਂ ਨੂੰ ਬਹੁਤ ਪਿਆਰ ਕਰਦਾ ਸੀ।
3. ਦਾਊਦ ਨੇ ਯਰੂਸ਼ਲਮ ਵਿੱਚ ਹੋਰ ਇਸਤ੍ਰੀਆਂ ਨਾਲ ਵਿਆਹ ਕਰਵਾਇਆ ਅਤੇ ਉਨ੍ਹਾਂ ਤੋਂ ਉਸਦੇ ਘਰ ਵਧੇਰੇ ਧੀਆਂ-ਪੁੱਤਰ ਪੈਦਾ ਹੋਏ।
4. ਯਰੂਸ਼ਲਮ ਵਿੱਚ ਦਾਊਦ ਦੇ ਜੰਮੇ ਬੱਚਿਆਂ ਦੇ ਨਾਂ ਇਸ ਪ੍ਰਕਾਰ ਹਨ: ਸ਼ਂਮੂਆ, ਸ਼ੋਬਾਬ, ਨਾਬਾਨ, ਸੁਲੇਮਾਨ,
5. ਯਿਬਹਾਰ, ਅਲੀਸ਼ੂਆ ਤੇ ਅਲਪਾਲਟ,
6. ਨੋਗਹ, ਨਫ਼ਗ ਤੇ ਯਾਫ਼ੀਆ,
7. ਅਲੀਸ਼ਾਮਾ, ਬਅਲਯਾਦਾ ਅਤੇ ਅਲੀਫ਼ਾਲਟ।
8. ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਨ ਲਈ ਮਸਹ ਕੀਤਾ ਗਿਆ ਹੈ, ਤਾਂ ਸਾਰੇ ਫ਼ਲਿਸਤੀ ਦਾਊਦ ਨੂੰ ਭਾਲਣ ਤੁਰ ਆਏ। ਦਾਊਦ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਫ਼ਲਿਸਤੀਆਂ ਨਾਲ ਲੜਨ ਤੇ ਉਨ੍ਹਾਂ ਦਾ ਸਾਮ੍ਹਣਾ ਕਰਨ ਬਾਹਰ ਨਿਕਲ ਆਇਆ।
9. ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਰਹਿੰਦੇ ਲੋਕਾਂ ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀਆਂ ਵਸਤਾਂ ਲੁੱਟ ਲਈਆਂ।
10. ਦਾਊਦ ਨੇ ਪਰਮੇਸ਼ੁਰ ਤੋਂ ਪੁਛਿਆ, “ਕੀ ਮੈਨੂੰ ਫ਼ਲਿਸਤੀਆਂ ਦੇ ਵਿਰੁੱਧ ਲੜਨਾ ਚਾਹੀਦਾ ਹੈ? ਕੀ ਤੂੰ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕਰੇਂਗਾ?"ਯਹੋਵਾਹ ਨੇ ਦਾਊਦ ਨੂੰ ਜਵਾਬ ਦਿੱਤਾ, “ਜਾ, ਮੈਂ ਉਨ੍ਹਾਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਁਗਾ।"
11. ਤਦ ਦਾਊਦ ਅਤੇ ਉਸਦੇ ਆਦਮੀ ਬਅਲ ਪਰਾਸੀਮ ਤਾਈਂ ਗਏ। ਉੱਥੇ, ਉਸ ਨੇ ਅਤੇ ਉਸਦੇ ਆਦਮੀਆਂ ਨੇ ਫ਼ਲਿਸਤੀਆਂ ਨੂੰ ਹਾਰ ਦਿੱਤੀ। ਤਾਂ ਦਾਊਦ ਨੇ ਆਖਿਆ, “ਜਿਵੇਂ ਕਿ ਟੁੱਟੇ ਹੋਏ ਬੰਨ੍ਹ ਵਿੱਚੋਂ ਪਾਣੀ ਫ਼ਟ ਪੈਂਦਾ ਹੈ, ਪਰਮੇਸ਼ੁਰ ਮੇਰੇ ਰਾਹੀਂ ਮੇਰੇ ਦੁਸਮਣਾਂ ਤੇ ਫ਼ਟ ਪਿਆ ਹੈ।" ਇਸੇ ਕਾਰਣ ਉਸ ਥਾਂ ਦਾ ਨਾਂ ਬਅਲ ਪਰਾਸੀਮ ਰੱਖਿਆ ਗਿਆ।
12. ਫ਼ਲਿਸ੍ਸਤੀ ਲੋਕ ਆਪਣੇ ਦੇਵਤਿਆਂ ਦੇ ਬੁੱਤ ਬਅਲ ਪਰਾਸੀਮ 'ਚ ਹੀ ਛੱਡ ਗਏ, ਤਾਂ ਦਾਊਦ ਨੇ ਉਨ੍ਹਾਂ ਬੁੱਤਾਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।
13. ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਇੱਕ ਵਾਰ ਫ਼ੇਰ ਹਮਲਾ ਕੀਤਾ।
14. ਦਾਊਦ ਨੇ ਮੁੜ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਦਾ ਜਵਾਬ ਦਿੱਤਾ ਅਤੇ ਆਖਿਆ, “ਦਾਊਦ, ਇਸ ਵਾਰ, ਪਹਾੜੀਆਂ ਤਾਈਂ ਉਨ੍ਹਾਂ ਦਾ ਪਿੱਛਾ ਨਾ ਕਰੀਂ, ਪਰ ਉਨ੍ਹਾਂ ਦੇ ਦੁਆਲੇ ਮੈਂਹਦੀ ਦੇ ਦ੍ਰਖਤਾਂ ਦੇ ਪਿੱਛੇ ਲੁਕ ਜਾਵੀਂ।
15. ਇੱਕ ਦਰਬਾਨ ਨੂੰ ਮੈਂਹਦੀ ਦੇ ਦ੍ਰਖਤਾਂ ਉੱਤੇ ਚਢ਼ਨ ਲਈ ਆਖੀਂ। ਜਦੋਂ ਹੀ ਉਹ ਉਨ੍ਹਾਂ ਨੂੰ ਕੂਚ ਕਰਦਿਆਂ ਸੁਣੇ, ਤੈਨੂੰ ਉਨ੍ਹਾਂ ਤੇ ਹਮਲਾ ਕਰ ਦੇਣਾ ਚਾਹੀਦਾ ਹੈ। ਮੈਂ ਤੇਰੇ ਅਗਾਂਹ ਹੋਵਾਂਗਾ ਅਤੇ ਫ਼ਲਿਸਤੀ ਫ਼ੌਜ ਨੂੰ ਹਰਾ ਦੇਵਾਂਗਾ।"
16. ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਨੇ ਆਖਿਆ। ਇਉਂ ਦਾਊਦ ਅਤੇ ਉਸਦੀ ਸੈਨਾ ਨੇ ਫ਼ਲਿਸਤੀ ਸੈਨਾ ਨੂੰ ਹਾਰ ਦਿੱਤੀ। ਉਨ੍ਹਾਂ ਨੇ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈਕੇ ਗਜ਼ਰ ਤੀਕ ਸਾਰਿਆਂ ਨੂੰ ਵੱਢ ਸੁਟਿਆ।
17. ਇਉਂ ਦ੍ਦਾਊਦ ਸਾਰੇ ਦੇਸ਼ਾਂ ਵਿੱਚ ਪ੍ਰਸਿਧ੍ਧ ਹੋ ਗਿਆ ਅਤੇ ਯਹੋਵਾਹ ਨੇ ਸਾਰੀਆਂ ਕੌਮਾਂ ਤੇ ਉਸਦਾ ਡਰ ਪਾ ਦਿੱਤਾ।
About 1 ਇਤਹਾਸ Chapter 14
Read 1 ਇਤਹਾਸ Chapter 14 online from the Holy Bible. This chapter is part of the Book of 1 ਇਤਹਾਸ in the Old Testament. Continue reading with the chapter navigation above or explore the complete book.
Book Information
Book: 1 ਇਤਹਾਸ
Chapter: 14
Testament: Old Testament
How to Read this Chapter
Use the Previous and Next Chapter buttons to continue reading 1 ਇਤਹਾਸ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 1 ਇਤਹਾਸ Chapter 14 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 1 ਇਤਹਾਸ Chapter 14?
1 ਇਤਹਾਸ Chapter 14 is part of the Book of 1 ਇਤਹਾਸ in the Holy Bible.
Can I read this chapter online?
Yes. You can read the complete 1 ਇਤਹਾਸ Chapter 14 online for free with easy chapter navigation.
More Chapters from 1 ਇਤਹਾਸ
- 1 ਇਤਹਾਸ Chapter 21
- 1 ਇਤਹਾਸ Chapter 2
- 1 ਇਤਹਾਸ Chapter 1
- 1 ਇਤਹਾਸ Chapter 29
- 1 ਇਤਹਾਸ Chapter 9
- 1 ਇਤਹਾਸ Chapter 8
- 1 ਇਤਹਾਸ Chapter 4
Explore More from ਪੁਰਾਣਾ ਨੇਮ
- ਯਸਾਯਾਹ Chapter 3
- ਜ਼ਬੂਰ Chapter 144
- 2 ਇਤਹਾਸ Chapter 32
- 2 ਰਾਜਿਆਂ Chapter 20
- ਯਸਾਯਾਹ Chapter 9
- ਕੂਚ Chapter 2
- ਯਹੋਸ਼ੁਆ Chapter 4