1 ਇਤਹਾਸ Chapter 16

For English

Read 1 ਇਤਹਾਸ Chapter 16 Online

Read 1 ਇਤਹਾਸ Chapter 16 online from the Holy Bible. This chapter is part of the Book of 1 ਇਤਹਾਸ in the Old Testament. Browse every verse with easy chapter navigation, continue to the next chapter, or explore the complete Book of 1 ਇਤਹਾਸ and the Holy Bible online.

Choose a Chapter

1 ਇਤਹਾਸ 16

ਅਧਿਆਇ 16

1. ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਲਿਆ ਕੇ ਡੇਰੇ ਦੇ ਅੰਦਰ ਰੱਖਿਆ, ਜਿਹ੍ਹੜਾ ਕਿ ਦਾਊਦ ਨੇ ਸੰਦੂਕ ਰੱਖਣ ਲਈ ਬਣਾਇਆ ਸੀ। ਉਪਰੰਤ ਉਨ੍ਹਾਂ ਨੇ ਹੋਮ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਭੇਟਾਂ ਪਰਮੇਸ਼ੁਰ ਅੱਗੇ ਚੜਾਈਆਂ।

2. ਜਦੋਂ ਦਾਊਦ ਹੋਮ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜਾ ਚੁਕਿਆ ਤਾਂ ਉਸਨੇ ਯਹੋਵਾਹ ਦਾ ਨਾਂ ਲੈਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ।

3. ਇਸਤੋਂ ਬਾਅਦ ਉਸਨੇ ਸਾਰੇ ਇਸਰਾਏਲੀਆਂ ਨੂੰ ਜਿਨ੍ਹਾਂ ਵਿੱਚ ਔਰਤ-ਮਰਦ ਸਭ ਮੌਜੂਦ ਸਨ ਰੋਟੀ, ਖਜ਼ੂਰਾਂ ਅਤੇ ਕਿਸ਼ਮਿਸ਼ ਵੰਡੀ।

4. ਫ਼ਿਰ ਦਾਊਦ ਨੇ ਲੇਵੀਆਂ ਵਿੱਚੋਂ ਕੁਝ ਲੋਕਾਂ ਨੂੰ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਸੇਵਾ ਕਰਨ ਲਈ ਚੁਣਿਆ। ਉਨ੍ਹਾਂ ਦਾ ਕੰਮ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਨਾ ਅਤੇ ਉਸ ਨੂੰ ਉਸਤਤਾਂ ਗਾਉਣਾ ਸੀ।

5. ਆਸਾਫ਼ ਲੇਵੀਆਂ ਦੇ ਪਹਿਲੇ ਦਲ ਦਾ ਆਗੂ ਸੀ ਅਤੇ ਉਸਦੀ ਟੋਲੀ ਦਾ ਕੰਮ ਖੜਤਾਲਾਂ ਵਜਾਉਣਾ ਸੀ। ਜ਼ਕਰਯਾਹ ਦੂਜੇ ਦਲ ਦਾ ਆਗੂ ਸੀ। ਦੂਜੇ ਲੇਵੀ ਜੋ ਉਨ੍ਹਾਂ 'ਚ ਸਨ ਉਨ੍ਹਾਂ ਦੇ ਨਾਉਂ: ਯਈੇਲ, ਸ਼ਮੀਰਾਮੋਬ, ਯਿਹੀੇਲ, ਮਤਿਬ੍ਬਯਾਹ, ਅਲੀਆਬ, ਬਨਾਯਾਹ, ਓਥੇਦ-ਅਦੋਮ ਅਤੇ ਯਿਈੇਲ ਸਨ। ਇਹ ਮਨੁੱਖ ਦਿਲਰੁਬਾ ਤੇ ਸਾਰੰਗੀਆਂ ਵਜਾਉਂਦੇ ਸਨ।

6. ਬਨਾਯਾਹ ਅਤੇ ਯਹਜ਼ੀੇਲ ਜਾਜਕ ਸਨ ਜੋ ਕਿ ਹਮੇਸ਼ਾ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਤੂਰ੍ਹੀਆਂ ਵਜਾਉਂਦੇ ਸਨ।

7. ਇਹ ਉਸ ਵਕਤ ਦੀ ਗੱਲ ਹੈ ਜਦੋਂ ਦਾਊਦ ਨੇ ਆਸਾਫ਼ ਅਤੇ ਉਸਦੇ ਭਰਾਵਾਂ ਦੇ ਹੱਥ ਵਿੱਚ ਯਹੋਵਾਹ ਦੀ ਉਸਤਤਿ ਦਾ ਗਾਨ ਕਰਨ ਦਾ ਕਾਰਜ ਸੌਂਪਿਆ।

8. ਯਹੋਵਾਹ ਦੀ ਉਸਤਤ ਕਰੋ ਉਸਦੇ ਨਾਮ ਦੀ ਜੈਕਾਰ ਕਰੋ ਲੋਕਾਈ ਵਿੱਚ ਉਸਦੇ ਕਾਰਜਾਂ ਦਾ ਯਸ਼ਗਾਨ ਕਰੋ।

9. ਯਹੋਵਾਹ ਦਾ ਗੁਨਗਾਨ ਕਰੋ ਉਸਦੀ ਮਹਿਮਾ ਦਾ ਗਾਨ ਕਰੋ ਲੋਕਾਈ ਵਿੱਚ ਉਸ ਦੀਆਂ ਕਰਾਮਾਤਾਂ ਦਾ ਯਸ਼ਗਾਨ ਕਰੋ।

10. ਯਹੋਵਾਹ ਦੇ ਪਵਿੱਤਰ ਨਾਂ ਤੇ ਫ਼ਖਰ ਕਰੋ, ਤੁਸੀਂ ਸਾਰੇ ਲੋਕ ਜੋ ਉਸ ਕੋਲ ਆਉਂਦੇ ਹੋ–ਖੁਸ਼ ਹੋਵੋ।

11. ਬਲਸ਼ਾਲੀ ਯਹੋਵਾਹ ਵੱਲ ਵੇਖੋ, ਸਦਾ ਮਦਦ ਲਈ ਉਸਦਾ ਦਾਮਨ ਪਕੜੋ।

12. ਹਮੇਸ਼ਾ ਉਸਦੇ ਕਰਿਸ਼ਮਿਆਂ ਨੂੰ, ਉਸਦੇ ਫ਼ੈਸਲਿਆਂ ਅਤੇ ਉਸਦੀਆਂ ਕੀਤੀਆਂ ਸ਼ਕਤੀਸ਼ਾਲੀ ਗੱਲਾਂ ਨੂੰ ਯਾਦ ਰੱਖੋ।

13. ਇਸਰਾਏਲ ਦੇ ਲੋਕ ਯਹੋਵਾਹ ਦੇ ਸੇਵਕ ਹਨ। ਯਾਕੂਬ ਦੇ ਉੱਤਰਾਧਿਕਾਰੀ ਯਹੋਵਾਹ ਦੇ ਚੁਣੇ ਹੋਏ ਲੋਕ ਹਨ।

14. ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਉਸਦੀ ਸ਼ਕਤੀ ਹਰ ਪਾਸੇ ਹੈ।

15. ਉਸ ਦੇ ਇਕਰਾਰਨਾਮੇ ਨੂੰ ਸਦਾ ਚੇਤੇ ਰਖੋ, ਉਸਨੇ ਉਹ ਹੁਕਮਨਾਮੇ ਹਜ਼ਾਰਾਂ ਪੀੜੀਆਂ ਲਈ ਦਿੱਤੇ।

16. ਉਸ ਨੇਮ ਨੂੰ ਚੇਤੇ ਰਖੋ ਜਿਹੜਾ ਯਹੋਵਾਹ ਨੇ ਅਬਰਾਹਾਮ ਨਾਲ ਬੰਨ੍ਹਿਆ। ਚੇਤੇ ਰਖੋ ਇਸਹਾਕ ਨਾਲ ਉਸ ਜੋ ਸਹੁੰ ਖਾਧੀ।

17. ਯਹੋਵਾਹ ਨੇ ਇਸ ਨੂੰ ਯਾਕੂਬ ਲਈ ਇੱਕ ਸ਼ਰ੍ਹਾ ਬਣਾ ਦਿੱਤਾ ਅਤੇ ਇਹ ਇਸਰਾਏਲ ਨਾਲ ਇੱਕ ਇਕਰਾਰਨਾਮਾ ਹੈ। ਜੋ ਹਮੇਸ਼ਾ ਲਈ ਜਾਰੀ ਰਹੇਗਾ

18. ਯਹੋਵਾਹ ਨੇ ਇਸਰਾਏਲ ਨੂੰ ਕਿਹਾ, “ਮੈਂ ਕਨਾਨ ਦੀ ਧਰਤੀ ਤੁਹਾਨੂੰ ਦੇਵਾਂਗਾ, ਉਹ ਤੁਹਾਡੇ ਵਿਰਸੇ ਦੀ ਜ਼ਮੀਨ ਹੋਵੇਗੀ।"

19. ਉੱਥੇ ਗਿਣਤੀ ਵਿੱਚ ਬੋੜੇ ਕੁ ਮਨੁੱਖ ਸਨ ਪਰਦੇਸ ਵਿੱਚ ਸਿਰਫ਼ ਕੁਝ ਅਜਨਬੀ।

20. ਉਹ ਇੱਕ ਕੌਮ ਤੋਂ ਦੂਜੀ, ਇੱਕ ਰਾਜ ਤੋਂ ਦੂਜੇ ਰਾਜ ਤੀਕ ਗਏ।

21. ਯਹੋਵਾਹ ਨੇ ਕਿਸੇ ਨੂੰ ਵੀ ਉਨ੍ਹਾਂ ਨੂੰ ਨੁਕਸਾਨ ਨਾ ਪਹੁੰਚਾਣ ਦਿੱਤਾ। ਉਸ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਨਾ ਪਹੁਚਾਉਣ ਦੀ ਚਿਤਾਵਨੀ ਦਿੱਤੀ।

22. ਸਗੋਁ ਯਹੋਵਾਹ ਨੇ ਉਨ੍ਹਾਂ ਰਾਜਿਆਂ ਨੂੰ ਕਿਹਾ, "ਮੇਰੇ ਮਸਹ ਕੀਤਿਆਂ ਨੂੰ ਦੁੱਖ ਨਾ ਦੇਵੋ ਨਾ ਹੀ ਮੇਰੇ ਨਬੀਆਂ ਦਾ ਜੀਅ ਦੁੱਖਾਓ।"

23. ਸਾਰੇ ਲੋਕੋ: ਯਹੋਵਾਹ ਦੀ ਉਸਤਤ ਕਰੋ, ਯਹੋਵਾਹ ਦੀ ਸਾਨੂੰ ਬਚਾਉਣ ਦੀ ਖੁਸ਼ਖਬਰੀ ਨੂੰ ਹਰ ਰੋਜ਼ ਦੱਸੋ।

24. ਹੋਰਨਾਂ ਕੌਮਾਂ ਦੇ ਲੋਕਾਂ ਨੂੰ ਯਹੋਵਾਹ ਦੀ ਮਹਿਮਾ ਬਾਰੇ ਦੱਸੋ। ਸਾਰੀਆਂ ਕੌਮਾਂ ਨੂੰ ਉਸਦੇ ਕਰਿਸ਼ਮਿਆਂ ਬਾਰੇ ਦੱਸੋ।

25. ਯਹੋਵਾਹ ਮਹਾਨ ਹੈ, ਉਸਦੀ ਉਸਤਤਿ ਲਾਜ਼ਮੀ ਹੈ! ਯਹੋਵਾਹ ਬਾਕੀ ਸਾਰੇ ਦੇਵਤਿਆਂ ਤੋਂ ਵਧੀਕ ਭੈ ਦਾਇਕ ਹੈ।

26. ਕਿਉਂਕਿ ਬਾਕੀ ਸਾਰੀਆਂ ਕੌਮਾਂ ਦੇ ਬਾਕੀ ਸਾਰੇ ਦੇਵਤੇ ਕੇਵਲ ਪੱਥਰ ਦੇ ਬੁੱਤ ਹਨ, ਅਤੇ ਯਹੋਵਾਹ ਆਕਾਸ਼ਾਂ ਦਾ ਕਰਤਾ ਹੈ।

27. ਪਰਤਾਪ ਅਤੇ ਸ਼ਾਨ ਉਸਦੇ ਅੱਗੇ ਹਨ। ਤਾਕਤ ਤੇ ਪ੍ਰਸਂਨਤਾ ਉਸਦੀ ਰਿਹਾਇਸ ਦੀ ਥਾਂ ਵਿੱਚ ਕਾਇਮ ਹਨ।

28. ਪਰਿਵਾਰੋ ਅਤੇ ਲੋਕੋ, ਯਹੋਵਾਹ ਦੇ ਪਰਤਾਪ ਅਤੇ ਉਸ ਦੀ ਤਾਕਤ ਦੀ ਉਸਤਤ ਕਰੋ।

29. ਯਹੋਵਾਹ ਦੇ ਪਰਤਾਪ ਦੀ ਉਸਤਤ ਕਰੋ, ਉਸਦੇ ਨਾਂ ਨੂੰ ਆਦਰ ਦਰਸਾਵੋ। ਆਪਣੇ ਚੜਾਵੇ ਯਹੋਵਾਹ ਕੋਲ ਲਿਆਵੋ ਅਤੇ ਉਸਦੀ ਪਵਿੱਤਰ ਸੁੰਦਰਤਾ ਦੀ ਉਪਾਸਨਾ ਕਰੋ।

30. ਸਾਰੀ ਦੁਨੀਆ ਨੂੰ ਯਹੋਵਾਹ ਦੇ ਅੱਗੇ ਭੈਅ ਨਾਲ ਕੰਬਣਾ ਚਾਹੀਦਾ ਹੈ! ਉਸਨੇ ਧਰਤੀ ਨੂੰ ਦਿ੍ਰੜ ਬਣਾਇਆ, ਤਾਂ ਜੋ ਦੁਨੀਆਂ ਹਿੱਲੇ ਨਾ।

31. ਸਾਰੀ ਧਰਤੀ ਅਤੇ ਆਕਾਸ਼ ਖੁਸ਼ ਹੋਣ, ਅਤੇ ਹਰ ਜਗ੍ਹਾ ਲੋਕ ਇਹ ਆਖਣ, "ਯਹੋਵਾਹ ਹੀ ਇਕੱਲਾ ਪਾਤਸ਼ਾਹ ਹੈ।"

32. ਸਮੁੰਦਰ ਅਤੇ ਉਸ ਅੰਦਰ ਵਸਦੀ ਸ਼੍ਰਿਸ਼ਟੀ ਗਰਜੇ ਖੇਤ ਅਤੇ ਸਾਰੀ ਵਨਸਪਤੀ ਮੌਲਦੀ ਆਪਣੀ ਖੁਸ਼ੀ ਪ੍ਰਗਟਾਵੇ।

33. ਜੰਗਲਾਂ ਵਿਚਲੇ ਸਾਰੇ ਦ੍ਰਖਤ ਯਹੋਵਾਹ ਦੇ ਅੱਗੇ ਗਉਣਗੇ, ਕਿਉਂ ਕਿ ਯਹੋਵਾਹ ਦੁਨੀਆਂ ਦਾ ਨਿਆਂ ਕਰਨ ਲਈ ਆ ਰਿਹਾ ਹੈ।

34. ਯਹੋਵਾਹ ਦਾ ਉਸਦੀ ਚੰਗਿਆਈ ਲਈ ਸ਼ੁਕਰਾਨਾ ਕਰੋ। ਉਸਦਾ ਪਿਆਰ ਸਦਾ ਲਈ ਸਬਿਰ ਹੈ।

35. ਯਹੋਵਾਹ ਨੂੰ ਕਹੋ, "ਹੇ ਸਾਡੀ ਮੁਕਤੀ ਦੇ ਪਰਮੇਸ਼ੁਰ ਸਾਨੂੰ ਬਚਾਅ ਸਾਨੂੰ ਇਕਠਿਆਂ ਕਰ ਅਤੇ ਸਾਨੂੰ ਦੂਜੀਆਂ ਕੌਮਾਂ ਤੋਂ ਬਚਾਅ ਤਾਂ ਜੋ ਅਸੀਂ ਤੇਰੇ ਪਾਕ ਨਾਂ ਦਾ ਗੁਨਗਾਨ ਕਰ ਸਕੀਏ ਫਿਰ ਅਸੀਂ ਤੇਰੀ ਮਹਿਮਾ ਦਾ ਗੁਨਗਾਨ ਕਰ ਸਕੀਏ।"

36. ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਹਮੇਸ਼ਾ ਲਈ ਹੋਵੇ, ਜਿਵੇਂ ਕਿ ਹਮੇਸ਼ਾ ਹੀ ਉਸਦੀ ਉਸਤਤ ਹੋਈ ਹੈ!ਸਭ ਲੋਕਾਂ ਨੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਆਖਿਆ, "ਆਮੀਨ।"

37. ਫ਼ਿਰ ਦਾਊਦ ਨੇ ਆਸਾਫ਼ ਅਤੇ ਉਸਦੇ ਭਰਾਵਾਂ ਨੂੰ ਨੇਮ ਦੇ ਸੰਦੂਕ ਕੋਲ ਛੱਡ ਦਿੱਤਾ ਤਾਂ ਜੋ ਉਹ ਹਰ ਰੋਜ਼ ਉਸਦੇ ਸਾਮ੍ਹਣੇ ਸੇਵਾ ਕਰ ਸਕਣ।

38. ਦਾਊਦ ਨੇ ਆਸਾਫ਼ ਅਤੇ ਉਸਦੇ ਭਰਾਵਾਂ ਨਾਲ 68 ਹੋਰ ਲੇਵੀਆਂ ਨੂੰ ਵੀ ਉਨ੍ਹਾਂ ਨਾਲ ਸੇਵਾ ਸੰਭਾਲ ਕਰਨ ਲਈ ਰਹਿਣ ਦਿੱਤਾ। ਓਥੇਦ-ਅਦੋਮ ਯਦੀਬੂਨ ਦਾ ਪੁੱਤਰ ਅਤੇ ਹੋਸਾਹ ਨੂੰ ਦਰਬਾਨ ਦੇ ਕਾਰਜ ਲਈ ਉੱਥੇ ਰਹਿਣ ਦਿੱਤਾ।

39. ਦਾਊਦ ਨੇ ਸਾਦੋਕ ਜਾਜਕ ਅਤੇ ਉਸਦੇ ਭਰਾਵਾਂ ਜਾਜਕਾਂ ਨੂੰ ਉੱਥੇ ਰਹਿਣ ਦਿੱਤਾ ਜਿਹੜੇ ਗਿਬਓਨ ਦੇ ਉੱਚੇ ਥਾਂ ਤੇ ਯਹੋਵਾਹ ਦੇ ਤੰਬੂ ਦੇ ਸਾਮ੍ਹਣੇ ਉਸਦੀ ਸੇਵਾ ਕਰਦੇ ਸਨ।

40. ਹਰ ਸਵੇਰ ਅਤੇ ਸ਼ਾਮ, ਸਾਦੋਕ ਅਤੇ ਬਾਕੀ ਦੇ ਜਾਜਕ ਹੋਮ ਦੀਆਂ ਭੇਟਾਂ ਦੀ ਜਗਵੇਦੀ ਤੇ ਹੋਮ ਦੀਆਂ ਭੇਟਾਂ ਚੜਾਉਂਦੇ ਸਨ। ਉਹ ਇਹ ਸਭ ਯਹੋਵਾਹ ਦੀਆਂ ਬਿਧੀਆਂ ਮੁਤਾਬਕ ਕਰਦੇ ਸਨ ਜੋ ਯਹੋਵਾਹ ਨੇ ਇਸਰਾਏਲ ਨੂੰ ਦਿੱਤੀਆਂ ਸਨ, ਅਤੇ ਜੋ ਵਿਵਸਬਾ ਦੀ ਪੋਥੀ ਵਿੱਚ ਲਿਖੀਆਂ ਸਨ।

41. ਹੇਮਾਨ, ਯਦੁਬੂਨ ਅਤੇ ਹੋਰ ਦੂਜੇ ਲੇਵੀਆਂ ਨੂੰ ਉਨ੍ਹਾਂ ਦੇ ਨਾਲ ਨਾਮਾਂ ਦੁਆਰਾ ਚੁਣਿਆ ਗਿਆ ਸੀ ਤਾਂ ਜੋ ਉਹ ਯਹੋਵਾਹ ਨੂੰ ਉਸਤਤਿ ਗਾਉਣ, ਕਿਉਂ ਕਿ ਉਸਦਾ ਪਿਆਰ ਸਦਾ ਲਈ ਸਬਿਰ ਹੈ।

42. ਹੇਮਾਨ ਅਤੇ ਯਦੂਬੂਨ ਉਨ੍ਹਾਂ ਦੇ ਸੰਗ ਸਨ। ਉਨ੍ਹਾਂ ਦਾ ਕੰਮ ਤੂਰ੍ਹੀਆਂ ਅਤੇ ਸਾਰੰਗੀਆਂ ਵਜਾਉਣਾ ਸੀ। ਇਸਦੇ ਇਲਾਵਾ ਉਹ ਹੋਰ ਵੀ ਸਾਜ਼ ਵਜਾਉਂਦੇ। ਜਦੋਂ ਪਰਮੇਸ਼ੁਰ ਦਾ ਗੁਣਗਾਨ ਹੁੰਦਾ ਤਾਂ ਉਹ ਕਈ ਤਰ੍ਹਾਂ ਦੇ ਸੰਗੀਤਕ ਸਾਜ਼ ਵਜਾਉਂਦੇ। ਯਦੁਬੂਨ ਦੇ ਪੁੱਤਰ ਫ਼ਾਟਕਾਂ ਦੀ ਰਖਵਾਲੀ ਕਰਦੇ।

43. ਇਸ ਜਸ਼ਨ ਉਪਰੰਤ ਸਭ ਲੋਕ ਆਪੋ-ਆਪਣੇ ਘਰਾਂ ਨੂੰ ਮੁੜ ਪਏ। ਦਾਊਦ ਵੀ ਆਪਣੇ ਪਰਿਵਾਰ ਨੂੰ ਅਸੀਸ ਦੇਣ ਲਈ ਘਰ ਨੂੰ ਪਰਤਿਆ।

About 1 ਇਤਹਾਸ Chapter 16

Read 1 ਇਤਹਾਸ Chapter 16 online from the Holy Bible. This chapter is part of the Book of 1 ਇਤਹਾਸ in the Old Testament. Continue reading with the chapter navigation above or explore the complete book.

Book Information

Book: 1 ਇਤਹਾਸ
Chapter: 16
Testament: Old Testament

How to Read this Chapter

Use the Previous and Next Chapter buttons to continue reading 1 ਇਤਹਾਸ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 1 ਇਤਹਾਸ Chapter 16 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 1 ਇਤਹਾਸ Chapter 16?

1 ਇਤਹਾਸ Chapter 16 is part of the Book of 1 ਇਤਹਾਸ in the Holy Bible.

Can I read this chapter online?

Yes. You can read the complete 1 ਇਤਹਾਸ Chapter 16 online for free with easy chapter navigation.

More Chapters from 1 ਇਤਹਾਸ

  1. 1 ਇਤਹਾਸ Chapter 28
  2. 1 ਇਤਹਾਸ Chapter 25
  3. 1 ਇਤਹਾਸ Chapter 7
  4. 1 ਇਤਹਾਸ Chapter 5
  5. 1 ਇਤਹਾਸ Chapter 2
  6. 1 ਇਤਹਾਸ Chapter 29
  7. 1 ਇਤਹਾਸ Chapter 27

Explore More from ਪੁਰਾਣਾ ਨੇਮ

  1. ਯਸਾਯਾਹ Chapter 30
  2. ਬਿਵਸਥਾ ਸਾਰ Chapter 24
  3. ਬਿਵਸਥਾ ਸਾਰ Chapter 8
  4. ਉਤਪਤ Chapter 28
  5. ਜ਼ਬੂਰ Chapter 52
  6. ਕਹਾਉਤਾਂ Chapter 14
  7. ਜ਼ਬੂਰ Chapter 85

Related Chapters & Readings

  1. ਉਤਪਤ Chapter 28
  2. ਜ਼ਬੂਰ Chapter 66
  3. ਹਿਜ਼ਕੀਏਲ Chapter 31
  4. ਯਸਾਯਾਹ Chapter 20
  5. ਮਰਕੁਸ Chapter 16
  6. ਯਿਰਮਿਯਾਹ Chapter 40
  7. ਕਹਾਉਤਾਂ Chapter 15
Share Your Love

Leave a Reply

Your email address will not be published. Required fields are marked *