1 ਪਤਰਸ Chapter 3

For English

Read 1 ਪਤਰਸ Chapter 3 Online

Read 1 ਪਤਰਸ Chapter 3 online from the Holy Bible. This chapter is part of the Book of 1 ਪਤਰਸ in the New Testament. Browse every verse with easy chapter navigation, continue to the next chapter, or explore the complete Book of 1 ਪਤਰਸ and the Holy Bible online.

Choose a Chapter

1 ਪਤਰਸ 3

ਅਧਿਆਇ 3

1. ਇਸੇ ਪਰਕਾਰ ਹੇ ਪਤਨੀਓ, ਆਪਣਿਆਂ ਪਤੀਆਂ ਦੇ ਅਧੀਨ ਹੋਵੋ ਭਈ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਓਹ ਬਚਨ ਤੋਂ ਬਿਨਾ ਆਪਣੀਆਂ ਪਤਨੀਆਂ ਦੀ ਚਾਲ ਢਾਲ ਦੇ ਕਾਰਨ ਖਿੱਚੇ ਜਾਣ।

2. ਜਿਸ ਵੇਲੇ ਓਹ ਤੁਹਾਡੀ ਪਵਿੱਤਰ ਚਾਲ ਢਾਲ ਨੂੰ ਜੋ ਅਦਬ ਦੇ ਨਾਲ ਹੋਵੇ ਵੇਖ ਲੈਣ।

3. ਅਤੇ ਤੁਹਾਡਾ ਸਿੰਗਾਰ ਸਿਰ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਥਵਾ ਬਸਤਰ ਪਹਿਨਣ ਦੇ ਨਾਲ ਬਾਹਰਲਾ ਨਾ ਹੋਵੇ।

4. ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਓਸ ਅਵਨਾਸੀ ਸਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੇ ਲੇਖੇ ਵੱਡੇ ਮੁੱਲ ਦਾ ਹੈ।

5. ਕਿਉਂ ਜੋ ਇਸੇ ਤਰਾਂ ਅਗਲੇ ਸਮਿਆਂ ਵਿੱਚ ਪਵਿੱਤਰ ਇਸਰਤੀਆਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪੁਰਸ਼ਾਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸਿੰਗਾਰਦੀਆਂ ਸਨ।

6. ਜਿਵੇਂ ਸਾਰਾਹ ਅਬਰਾਹਾਮ ਨੂੰ ਸੁਆਮੀ ਕਹਿ ਕੇ ਉਹ ਦੇ ਅਧੀਨ ਰਹੀ ਜਿਹ ਦੀਆਂ ਤੁਸੀਂ ਬੱਚੀਆਂ ਹੋਈਆਂ ਜੇ ਸ਼ੁਭ ਕਰਮ ਕਰਦੀਆਂ ਅਤੇ ਕਿਸੇ ਪਰਕਾਰ ਦੇ ਡਹਿਲ ਨਾਲ ਨਾ ਡਰਦੀਆਂ ਹੋਵੋ।

7. ਇਸੇ ਤਰਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਵੱਸੋ ਅਤੇ ਇਸਤ੍ਰੀ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਅਤੇ ਇਹ ਭੀ ਭਈ ਤੁਸੀਂ ਦੋਵੇਂ ਜੀਵਨ ਦੀ ਬਖ਼ਸ਼ੀਸ਼ ਦੇ ਸਾਂਝੇ ਅਧਕਾਰੀ ਹੋ ਉਹ ਦਾ ਆਦਰ ਕਰੇ ਤਾਂ ਜੋ ਤੁਹਾਡੀਆਂ ਪ੍ਰਾਰਥਨਾਂ ਰੁਕ ਨਾ ਜਾਣ।

8. ਗੱਲ ਕਾਹਦੀ, ਤੁਸੀਂ ਸੱਭੇ ਇੱਕ ਮੰਨ ਹੋਵੋ, ਆਪੋ ਵਿੱਚੀਂ ਦਰਦੀ ਬਣੋ, ਭਰੱਪਣ ਦਾ ਪ੍ਰੇਮ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ।

9. ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟੇ ਅਸੀਸ ਦਿਓ ਕਿਉਂ ਜੋ ਤੁਸੀਂ ਇਸੇ ਦੇ ਲਈ ਸੱਦੇ ਗਏ ਤਾਂ ਜੋ ਅਸੀਸ ਦੇ ਅਧਕਾਰੀ ਹੋਵੋ।

10. ਕਿਉਂਕਿ,— ਜਿਹੜਾ ਜੀਵਨ ਨਾਲ ਪ੍ਰੇਮ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਮਕਰ ਬੋਲਣ ਤੋਂ ਰੋਕ ਰੱਖੇ।

11. ਉਹ ਬਦੀ ਤੋਂ ਹਟ ਜਾਵੇ ਅਤੇ ਨੇਕੀ ਕਰੇ, ਮਿਲਾਪ ਨੂੰ ਲੱਭੇ ਅਤੇ ਉਹ ਦਾ ਪਿੱਛਾ ਕਰੇ।

12. ਕਿਉਂ ਜੋ ਪ੍ਰਭੁ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ। ਪ੍ਰਭੁ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ।

13. ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ ?

14. ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁਖ ਮਿਲੇ ਵੀ ਤਾਂ ਧੰਨ ਹੋ ! ਉਨ੍ਹਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ।

15. ਸਗੋਂ ਮਸੀਹ ਨੂੰ ਪ੍ਰਭੁ ਕਰਕੇ ਆਪਣੇ ਹਿਰਦੇ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਹ ਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ ਪਰ ਨਰਮਾਈ ਅਤੇ ਭੈ ਨਾਲ।

16. ਅਤੇ ਅੰਤਹਕਰਨ ਸ਼ੁੱਧ ਰੱਖੋ ਭਈ ਓਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਮੰਦਾ ਆਖਦੇ ਹਨ ਸੋ ਜਿਸ ਗੱਲ ਵਿੱਚ ਓਹ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਲੱਜਿਆਵਾਨ ਹੋਣ।

17. ਕਿਉਂਕਿ ਜੇ ਪਰਮੇਸ਼ੁਰ ਦੀ ਇੱਛਿਆ ਇਉਂ ਹੋਵੇ ਤਾਂ ਸ਼ੁਭ ਕਰਮ ਕਰਕੇ ਦੁਖ ਝੱਲਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਖੋਟੇ ਕਰਮ ਕਰਕੇ ਦੁਖ ਝੱਲੋ।

18. ਕਿਉਂ ਜੋ ਮਸੀਹ ਨੇ ਭੀ ਇੱਕ ਵਾਰ ਪਾਪਾਂ ਦੇ ਪਿੱਛੇ ਦੁਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਭਈ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਪੁਚਾਵੇ। ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਵਾਲਿਆ ਗਿਆ।

19. ਜਿਹ ਦੇ ਵਿੱਚ ਹੋ ਕੇ ਉਹ ਨੇ ਉਨ੍ਹਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਮਨਾਦੀ ਕੀਤੀ।

20. ਜਿਹੜੇ ਪਿੱਛਲੇ ਸਮੇਂ ਅਣਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨੀਂ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਪਈ ਸੀ ਜਿਹ ਦੇ ਵਿੱਚ ਥੋੜੇ ਅਰਥਾਤ ਅੱਠ ਜਣੇ ਪਾਣੀ ਤੋਂ ਬਚ ਗਏ।

21. ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ। ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ।

22. ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ।

About 1 ਪਤਰਸ Chapter 3

Read 1 ਪਤਰਸ Chapter 3 online from the Holy Bible. This chapter is part of the Book of 1 ਪਤਰਸ in the New Testament. Continue reading with the chapter navigation above or explore the complete book.

Book Information

Book: 1 ਪਤਰਸ
Chapter: 3
Testament: New Testament

How to Read this Chapter

Use the Previous and Next Chapter buttons to continue reading 1 ਪਤਰਸ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 1 ਪਤਰਸ Chapter 3 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 1 ਪਤਰਸ Chapter 3?

1 ਪਤਰਸ Chapter 3 is part of the Book of 1 ਪਤਰਸ in the Holy Bible.

Can I read this chapter online?

Yes. You can read the complete 1 ਪਤਰਸ Chapter 3 online for free with easy chapter navigation.

More Chapters from 1 ਪਤਰਸ

  1. 1 ਪਤਰਸ Chapter 2
  2. 1 ਪਤਰਸ Chapter 5
  3. 1 ਪਤਰਸ Chapter 4
  4. 1 ਪਤਰਸ Chapter 1

Explore More from ਨਵਾਂ ਨੇਮ

  1. 1 ਕੁਰਿੰਥੀਆਂ Chapter 3
  2. ਪਰਕਾਸ਼ ਦੀ ਪੋਥੀ Chapter 15
  3. ਇਬਰਾਨੀਆਂ Chapter 11
  4. ਪਰਕਾਸ਼ ਦੀ ਪੋਥੀ Chapter 16
  5. ਪਰਕਾਸ਼ ਦੀ ਪੋਥੀ Chapter 19
  6. ਮੱਤੀ Chapter 1
  7. ਯਾਕੂਬ Chapter 4

Related Chapters & Readings

  1. ਉਤਪਤ Chapter 31
  2. ਲੂਕਾ Chapter 3
  3. ਹਿਜ਼ਕੀਏਲ Chapter 33
  4. ਹਿਜ਼ਕੀਏਲ Chapter 6
  5. 2 ਇਤਹਾਸ Chapter 8
  6. 1 ਇਤਹਾਸ Chapter 7
  7. ਮਰਕੁਸ Chapter 13
Share Your Love

Leave a Reply

Your email address will not be published. Required fields are marked *