1 ਰਾਜਿਆਂ Chapter 20

For English

Read 1 ਰਾਜਿਆਂ Chapter 20 Online

Read 1 ਰਾਜਿਆਂ Chapter 20 online from the Holy Bible. This chapter is part of the Book of 1 ਰਾਜਿਆਂ in the Old Testament. Browse every verse with easy chapter navigation, continue to the next chapter, or explore the complete Book of 1 ਰਾਜਿਆਂ and the Holy Bible online.

Choose a Chapter

1 ਰਾਜਿਆਂ 20

ਅਧਿਆਇ 20

1. ਬਨ-ਹਦਦ ਅਰਾਮ ਦਾ ਪਾਤਸ਼ਾਹ ਸੀ। ਉਸਨੇ ਆਪਣੀ ਸਾਰੀ ਸੈਨਾ ਇਕੱਠੀ ਕੀਤੀ। ਉਸ ਨਾਲ 32 ਰਾਜੇ ਉਸ ਸੰਗ ਸਨ, ਜਿਨ੍ਹਾਂ ਕੋਲ ਘੋੜੇ ਅਤੇ ਰੱਥ ਵੀ ਸਨ। ਉਨ੍ਹਾਂ ਸਾਮਰਿਯਾ ਤੇ ਹਮਲਾ ਕੀਤਾ ਅਤੇ ਉਸਦੇ ਵਿਰੁੱਧ ਲੜੇ।

2. ਰਾਜੇ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਅੰਦਰ ਸੰਦੇਸ਼ਵਾਹਕ ਭੇਜੇ।

3. ਸੰਦੇਸ਼ ਇਹ ਸੀ ਕਿ, "ਬਨ-ਹਦਦ ਆਖਦਾ ਹੈ, 'ਤੂੰ ਆਪਣਾ ਚਾਂਦੀ-ਸੋਨਾ ਮੈਨੂੰ ਦੇ ਦੇ ਅਤੇ ਤੂੰ ਆਪਣੀਆਂ ਇਸਤ੍ਰੀਆਂ ਅਤੇ ਬੱਚੇ ਵੀ ਮੈਨੂੰ ਦੇ।"

4. ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, "ਹੇ ਮੇਰੇ ਪਾਤਸ਼ਾਹ! ਮੇਰੇ ਸੁਆਮੀ। ਮੈਂ ਮੰਨਦਾ ਹਾਂ ਕਿ ਜੋ ਕੁਝ ਹੁਣ ਮੇਰਾ ਹੈ ਉਹ ਤੁਹਾਡਾ ਹੀ ਹੈ।"

5. ਤਦ ਸੰਦੇਸ਼ਵਾਹਕ ਅਹਾਬ ਕੋਲ ਵਾਪਸ ਆ ਅਤੇ ਆਖਿਆ, "ਬਨ-ਹਦਦ ਆਖਦਾ ਹੈ, 'ਮੈਂ ਪਹਿਲਾਂ ਹੀ ਤੈਨੂੰ ਤੇਰੀ ਸਾਰੀ ਚਾਂਦੀ, ਸੋਨਾ, ਪਤਨੀਆਂ ਅਤੇ ਬੱਚੇ ਮੈਨੂੰ ਦੇਣ ਲਈ ਕਿਹਾ ਸੀ।

6. ਪਰ ਹੁਣ ਮੈਂ ਕੱਲ ਇਸ ਵੇਲੇ ਆਪਣਿਆਂ ਅਫ਼ਸਰਾਂ ਨੂੰ ਤੇਰੇ ਕੋਲ ਭੇਜਾਂਗਾ ਤੇ ਉਹ ਤੇਰੇ ਮਹਿਲ ਅਤੇ ਤੇਰੇ ਸੇਵਕਾਂ ਤੇ ਅਫ਼ਸਰਾਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਜੋ ਕੁਝ ਵੀ ਤੇਰੀ ਨਜ਼ਰ ਵਿੱਚ ਵਧੀਆਂ ਹੈ ਉਹ ਆਪਣੇ ਹੱਥਾਂ ਵਿੱਚ ਚੁੱਕ ਕੇ ਮੇਰੇ ਕੋਲ ਲੈ ਆਉਣਗੇ।"

7. ਤਾਂ ਅਹਾਬ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਦੀ ਇੱਕ ਸਭਾ ਬੁਲਾਈ ਅਤੇ ਆਖਿਆ, "ਵੇਖੋ, ਬਨ-ਹਦਦ ਸਾਨੂੰ ਨੁਕਸਾਨ ਪਹੁੰਚਾਉਣਾ ਚਾਹ ਰਿਹਾ ਹੈ! ਉਸਨੇ ਮੈਥੋਂ ਮੇਰੀਆਂ ਪਤਨੀਆਂ, ਮੇਰੇ ਬੱਚੇ ਤੇ ਮੇਰਾ ਸੋਨਾ-ਚਾਂਦੀ ਮੰਗਿਆ ਹੈ, ਅਤੇ ਮੈਂ ਉਸਨੂੰ ਮਨ੍ਹਾ ਨਹੀਂ ਕੀਤਾ। ਹੁਣ ਉਹ ਮੇਰੀ ਹਰ ਵਸਤ੍ਰ ਹਬਿਆਉਣਾ ਚਾਹੁੰਦਾ ਹੈ।"

8. ਪਰ ਅੱਗੋਂ ਸਾਰੇ ਬਜ਼ੁਰਗਾਂ ਨੇ ਤੇ ਸਾਰੇ ਲੋਕਾਂ ਨੇ ਆਖਿਆ, "ਉਸ ਦੀ ਨਾ ਸੁਣੋ! ਉਸਦਾ ਕਹਿਣਾ ਨਾ ਮੰਨੋ।"

9. ਤਾਂ ਅਹਾਬ ਨੇ ਬਨ-ਹਦਦ ਨੂੰ ਇਹ ਕਹਿਂਦਿਆਂ ਸੁਨਿਹਾ ਭੇਜਿਆ, "ਤੂੰ ਜੋ ਪਹਿਲਾਂ ਕਿਹਾ ਸੀ ਮੈਂ ਉਹੀ ਕਰਾਂਗਾ, ਪਰ ਮੈਂ ਤੇਰਾ ਦੂਸਰਾ ਆਦੇਸ਼ ਨਹੀਂ ਮੰਨ ਸਕਦਾ।"ਬਨ-ਹਦਦ ਦੇ ਆਦਮੀਆਂ ਨੇ ਇਹ ਸੁਨਿਹਾ ਪਾਤਸ਼ਾਹ ਨੂੰ ਦਿੱਤਾ।

10. ਤਾਂ ਫ਼ਿਰ ਉਹ ਬਨ-ਹਦਦ ਤੋਂ ਇਹ ਕਹਿਂਦਿਆਂ ਇੱਕ ਹੋਰ ਸੁਨਿਹਾ ਲੈਕੈ ਆਏ, "ਮੈਂ ਸਾਮਰਿਯਾ ਨੂੰ ਬਿਲਕੁਲ ਤਬਾਹ ਕਰ ਦੇਵਾਂਗਾ। ਮੈਂ ਇਕਰਾਰ ਕਰਦਾ ਹਾਂ ਕਿ ਇਸ ਜਗ੍ਹਾ ਤੇ ਕੁਝ ਵੀ ਨਹੀਂ ਬਚੇਗਾ! ਇੱਥੇ ਮੇਰੇ ਆਦਮੀਆਂ ਦੇ ਉਨ੍ਹਾਂ ਦੇ ਘਰਾਂ ਨੂੰ ਇੱਕ ਨਿਸ਼ਾਨੀ ਵਜੋਂ ਲਿਜਾਣ ਲਈ ਵੀ ਕਾਫ਼ੀ ਨਹੀਂ ਬਚੇਗਾ।"

11. ਜਵਾਬ 'ਚ ਰਾਜੇ ਆਹਾਬ ਨੇ ਆਖਿਆ, "ਬਨ-ਹਦਦ ਨੂੰ ਆਖੋ ਕਿ ਸਿਪਾਹੀ ਜੰਗ ਤੋਂ ਬਾਅਦ ਸ਼ੇਖੀ ਮਾਰਦੇ ਹਨ ਪਹਿਲਾਂ ਨਹੀਂ।"

12. ਜਦੋਂ ਬਨ-ਹਦਦ ਪਾਤਸ਼ਾਹ ਦੂਜੇ ਰਾਜਿਆਂ ਨਾਲ ਆਪਣੇ ਤੰਬੂ ਵਿੱਚ ਮੈਅ ਪੀ ਰਿਹਾ ਸੀ, ਤਾਂ ਸੰਦੇਸ਼ਵਾਹਕ ਨੇ ਆਕੇ ਉਸਨੂੰ ਪਾਤਸ਼ਾਹ ਆਹਾਬ ਦਾ ਸੰਦੇਸ਼ ਦਿੱਤਾ। ਬਨ-ਹਦਦ ਪਾਤਸ਼ਾਹ ਨੇ ਸ਼ਹਿਰ ਉੱਤੇ ਹਮਲਾ ਕਰਨ ਲਈ ਆਪਣੇ ਆਦਮੀਆਂ ਨੂੰ ਤਿਆਰੀ ਕਰਨ ਲਈ ਆਖਿਆ। ਇਹ ਸੁਣ ਕੇ, ਉਸਦੇ ਆਦਮੀ ਸ਼ਹਿਰ ਵੱਲ ਅੱਗੇ ਵਧ੍ਧਣ ਲੱਗੇ।

13. ਉਸੀ ਵਕਤ ਇੱਕ ਨਬੀ ਅਹਾਬ ਪਾਤਸ਼ਾਹ ਕੋਲ ਗਿਆ ਅਤੇ ਕਿਹਾ, "ਹੇ ਅਹਾਬ ਪਾਤਸ਼ਾਹ! ਯਹੋਵਾਹ ਇਉਂ ਫ਼ਰਮਾਉਂਦਾ ਹੈ ਕਿ, ਕੀ ਤੂੰ ਇਹ ਵੱਡਾ ਸਾਰਾ ਦਲ ਵੇਖਿਆ ਹੈ? ਵੇਖ! ਇਸਨੂੰ ਮੈਂ ਅੱਜ ਤੇਰੇ ਹੱਥ ਕਰ ਦੇਵਾਂਗਾ। ਤੂੰ ਅੱਜ ਇਨ੍ਹਾਂ ਨੂੰ ਹਾਰ ਦੇਵੇਂਗਾ ਤਾਂ ਤੂੰ ਜਾਣ ਜਾਵੇਂਗਾ ਕਿ ਮੈਂ ਯਹੋਵਾਹ ਹਾਂ।"

14. ਅਹਾਬ ਨੇ ਆਖਿਆ, "ਕਿਸ ਦੇ ਰਾਹੀਂ ਤੂੰ ਉਨ੍ਹਾਂ ਨੂੰ ਹਰਾਵੇਂਗਾ?"ਨਬੀ ਨੇ ਜਵਾਬ ਦਿੱਤਾ, "ਯਹੋਵਾਹ ਇਉਂ ਫ਼ਰਮਾਉਂਦਾ ਹੈ, ਸਰਕਾਰੀ ਅਫ਼ਸਰਾਂ ਦੇ ਜਵਾਨ ਸਹਾਇਕਾਂ ਰਾਹੀਂ।"ਤਾਂ ਫ਼ਿਰ ਉਸ ਨੇ ਪੁਛਿਆ, "ਕ੍ਕੌਣ ਮੁੱਖ ਸੈਨਾ ਨੂੰ ਹੁਕਮ ਦੇਵੇਗਾ ਅਤੇ ਯੁੱਧ ਕਰੇਗਾ?"ਨਬੀ ਨੇ ਕਿਹਾ, "ਤੂੰ ਜੰਗ ਸੁਰੂ ਕਰੇਂਗਾ!"

15. ਤਾਂ ਅਹਾਬ ਨੇ ਜਵਾਨ ਮਦਦਗਾਰ ਜਿਹੜੇ ਸਰਕਾਰੀ ਅਫ਼ਸਰ ਸਨ ਉਨ੍ਹਾਂ ਨੂੰ ਇਕਠਿਆਂ ਕੀਤਾ। ਇਹ 232 ਨੌਜੁਆਨ ਸਨ। ਫ਼ਿਰ ਪਾਤਸ਼ਾਹ ਨੇ ਇਸਰਾਏਲ ਦੀ ਸਾਰੀ ਸੈਨਾ ਨੂੰ ਇਕੱਤਰ ਕੀਤਾ ਜੋ ਕਿ ਕੁਲ ਸਂਖਿਆ ਵਿੱਚ 7,000 ਸੀ।

16. ਦੁਪਿਹਰ ਵੇਲੇ ਜਦੋਂ ਬਨ-ਹਦਦ ਅਤੇ 32 ਹੋਰ ਰਾਜੇ ਜਿਹੜੇ ਉਸ ਦੇ ਨਾਲ ਜੁੜੇ ਹੋਏ ਸਨ ਆਪਣੇ ਤੰਬੂਆਂ ਵਿੱਚ ਸ਼ਰਾਬੀ ਹੋਏ ਪਏ ਸਨ, ਅਹਾਬ ਪਾਤਸ਼ਾਹ ਨੇ ਆਪਣਾ ਹਮਲਾ ਸ਼ੁਰੂ ਕੀਤਾ।

17. ਨੌਜੁਆਨਾਂ ਨੇ ਪਹਿਲਾਂ ਹਮਲਾ ਸ਼ੁਰੂ ਕੀਤਾ ਤਾਂ ਬਨ-ਹਦਦ ਪਾਤਸ਼ਾਹ ਨੇ ਆਦਮੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸਨੂੰ ਦੱਸਿਆ ਕਿ ਮ੍ਮਨੁੱਖ ਸਾਮਰਿਯਾ ਤੋਂ ਨਿਕਲੇ ਹਨ।

18. ਤਾਂ ਬਨ-ਹਦਦ ਨੇ ਕਿਹਾ, "ਭਾਵੇਂ ਉਹ ਸੁਲਾਹ ਲਈ ਨਿਕਲੇ ਹੋਣ ਭਾਵੇਂ ਲੜਾਈ ਲਈ, ਉਨ੍ਹਾਂ ਨੂੰ ਜਿਉਂਦੇ ਫ਼ੜ ਲਵੋ।"

19. ਅਹਾਬ ਪਾਤਸ਼ਾਹ ਦੇ ਨੌਜੁਆਨ ਸਰਦਾਰ ਇਸ ਜੰਗ ਦੇ ਆਗੂ ਸਨ ਜਿਨ੍ਹਾਂ ਦੇ ਇਸਰਾਏਲੀ ਲੋਕ ਮਗਰ ਸਨ।

20. ਹਰ ਇਸਰਾਏਲੀ ਬੰਦੇ ਨੇ ਆਪਣੇ ਵੈਰੀ ਨੂੰ ਵੱਢ ਸੁਟਿਆ ਜਿਸ੍ਸ ਨਾਲ ਅਰਾਮੀ ਲੋਕ ਭੱਜ ਨਿਕਲੇ। ਇਸਰਾਏਲੀ ਸੈਨਾ ਨੇ ਉਨ੍ਹਾਂ ਦਾ ਪਿੱਛਾ ਕੀਤਾ। ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਅਤੇ ਆਪਣੇ ਕੁਝ ਘੋੜ-ਸਵਾਰ ਸਿਪਾਹੀਆਂ ਨਾਲ ਬਚ ਨਿਕਲਿਆ।

21. ਇਸਰਾਏਲ ਦਾ ਰਾਜਾ ਬਾਹਰ ਆਇਆ ਅਤੇ ਘੋੜਿਆਂ ਅਤੇ ਰੱਥਾਂ ਉੱਤੇ ਹਮਲਾ ਕਰ ਦਿੱਤਾ। ਇਸ ਤਰ੍ਹਾਂ ਰਾਜੇ ਆਹਾਬ ਨੇ ਅਰਾਮੀ ਸੈਨਾ ਨੂੰ ਵੱਡੀ ਹਾਰ ਦਿੱਤੀ।

22. ਤਾਂ ਫੇਰ ਨਬੀ ਅਹਾਬ ਪਾਤਸ਼ਾਹ ਕੋਲ ਗਿਆ ਅਤੇ ਕਿਹਾ, "ਅਰਾਮ ਦਾ ਪਾਤਸ਼ਾਹ ਬਨ-ਹਦਦ ਅਹਾਲੀ ਬਹਾਰ ਫ਼ਿਰ ਤੇਰੇ ਉੱਪਰ ਹਮਲਾ ਕਰਨ ਲਈ ਆਵੇਗਾ ਇਸ ਲਈ ਤੈਨੂੰ ਹੁਣ ਵਾਪਸ ਪਰਤ ਕੇ ਆਪਣੀ ਸੈਨਾ ਹੋਰ ਤਕੜੀ ਕਰਨੀ ਚਾਹੀਦੀ ਹੈ ਅਤੇ ਉਸਤੋਂ ਬਚਣ ਦੀਆਂ ਸਤਰਕ ਵਿਉਂਤਾ ਬਨਾਉਣੀਆਂ ਚਾਹੀਦੀਆਂ ਹਨ।"

23. ਅਰਾਮ ਦੇ ਰਾਜੇ ਦੇ ਸੇਵਕਾਂ ਨੇ ਉਸਨੂੰ ਆਖਿਆ, "ਉਨ੍ਹਾਂ ਦਾ ਦੇਵਤਾ, ਪਰਬਤਾਂ ਦਾ ਦੇਵਤਾ ਹੈ, ਇਸੇ ਲਈ ਉਹ ਸਾਡੇ ਨਾਲੋਂ ਵਧ ਤਕੜੇ ਹਨ ਕਿਉਂ ਜੁ ਅਸੀਂ ਪਹਾੜੀ ਖੇਤਰ ਵਿੱਚ ਉਨ੍ਹਾਂ ਨਾਲ ਲੜੇ ਹਾਂ, ਇਸ ਲਈ ਉਹ ਸਾਡੇ ਖਿਲਾਫ਼ ਜਿੱਤ ਗਏ। ਸਾਨੂੰ ਉਨ੍ਹਾਂ ਨਾਲ ਪਧ੍ਧਰੇ ਮੈਦਾਨ ਵਿੱਚ ਲੜਨਾ ਚਾਹੀਦਾ ਹੈ, ਫ਼ਿਰ ਜਿੱਤ ਅਵੱਸ਼ ਸਾਡੀ ਹੋਵੇਗੀ।

24. ਪਰ ਇੱਕ ਕੰਮ ਇਹ ਕਰੋ ਕਿ 32 ਰਾਜਿਆਂ ਦੀ ਬਜਾਇ ਉਨ੍ਹਾਂ ਦੀ ਬਾਵੇਂ ਸੂਬੇਦਾਰਾਂ ਨੂੰ ਸੈਨਾ ਦਾ ਨੇਤਰਿਤਵ ਕਰਨ ਦੇਵੋ।

25. "ਤਬਾਹ ਹੋਈ ਸੈਨਾ ਵਰਗੀ ਇੱਕ ਹੋਰ ਸੈਨਾ ਇਕੱਠੀ ਕਰੋ। ਉਸੇ ਤਰ੍ਹਾਂ, ਘੋੜੇ ਤੇ ਰੱਥ ਇਕੱਤਰ ਕਰੋ ਤੇ ਫ਼ਿਰ ਪਧ੍ਧਰੇ ਮੈਦਾਨ ਵਿੱਚ ਇਸਰਾਏਲੀਆਂ ਦੇ ਖਿਲਾਫ ਜੰਗ ਸ਼ੁਰੂ ਕਰੋ, ਫ਼ਿਰ ਅਸੀਂ ਜ਼ਰੂਰ ਜੇਤੂ ਹੋਵਾਂਗੇ।" ਬਨ-ਹਦਦ ਨੇ ਉਨ੍ਹਾਂ ਦੇ ਸੁਝਾਅ ਨੂੰ ਮੰਨਿਆ ਅਤੇ ਉਨ੍ਹਾਂ ਦੇ ਕਹੇ ਅਨੁਸਾਰ ਹੀ ਕੀਤਾ।

26. ਫੇਰ, ਅਗਲੀ ਬਸੰਤ ਵਿੱਚ ਬਨ-ਹਦਦ ਨੇ ਅਰਾਮ ਦੇ ਸਾਰੇ ਲੋਕਾਂ ਨੂੰ ਇਕਠਿਆਂ ਇੱਕਤ੍ਤਰ ਕੀਤਾ ਅਤੇ ਇਸਰਾਏਲ ਨਾਲ ਲੜਨ ਲਈ ਸਫ਼ੋਕ ਨੂੰ ਵਾਪਸ ਚਲੇ ਗਏ।

27. ਇਸਰਾਏਲੀ ਵੀ ਜੰਗ ਲਈ ਤਿਆਰ ਹੋਏ। ਜਦੋਂ ਉਹ ਅਰਾਮੀਆਂ ਦਾ ਸਾਮ੍ਹਣਾ ਕਰਨ ਨਿਕਲੇ ਤਾਂ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਮ੍ਹਣੇ ਡੇਰੇ ਲਾ ਲੇ। ਵੈਰੀਆਂ ਦੇ ਸਾਮ੍ਹਣੇ ਇਸਰਾਏਲੀ ਇਉਂ ਜਾਪਦੇ ਸਨ ਜਿਵੇਂ ਪਠੋਰਿਆਂ ਦੇ ਦੋ ਛੋਟੇ ਜਿਹੇ ਇੱਜੜ ਹੋਣ ਜਦ ਕਿ ਅਰਾਮੀਆਂ ਨਾਲ ਦੇਸ ਭਰ ਗਿਆ ਸੀ।

28. ਤਾਂ ਪਰਮੇਸ਼ੁਰ ਦਾ ਇੱਕ ਮਨੁੱਖ ਆਇਆ ਅਤੇ ਇਸਰਾਏਲ ਦੇ ਰਾਜੇ ਨੂੰ ਆਖਿਆ, "ਯਹੋਵਾਹ ਆਖਦਾ ਹੈ, 'ਅਰਾਮੀਆਂ ਨੇ ਆਖਿਆ ਹੈ ਕਿ ਮੈਂ ਯਹੋਵਾਹ, ਪਰਬਤਾਂ ਦਾ ਪਰਮੇਸ਼ੁਰ ਹਾਂ ਪਰ ਵਾਦੀਆਂ ਦਾ ਪਰਮੇਸ਼ੁਰ ਨਹੀਂ ਹਾਂ। ਇਸ ਲਈ ਮੈਂ ਇਸ ਵੱਡੀ ਸੈਨਾ ਨੂੰ ਤੇਰੇ ਹੱਥੋਂ ਹਰਾਵਾਂਗਾ ਤਾਂ ਜੋ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।"'

29. ਸੋ ਉਨ੍ਹਾਂ ਨੇ ਸੱਤਾਂ ਦਿਨਾਂ ਲਈ ਇੱਕ ਦੂਜੇ ਦੇ ਸਾਮ੍ਹਣੇ ਡੇਰੇ ਲਾਏ। ਸੱਤਵੇਂ ਦਿਨ ਜੰਗ ਸ਼ੁਰੂ ਹੋ ਗਈ ਅਤੇ ਇਸਰਾਏਲੀਆਂ ਨੇ ਉਸੇ ਦਿਨ ਅਰਾਮ ਦੇ 10,000 ਪੈਦਲ ਸਿਪਾਹੀਆਂ ਨੂੰ ਮਾਰ ਦਿੱਤਾ।

30. ਬਾਕੀ ਬਚੇ ਖੁਚੇ ਆਦਮੀ ਅਫ਼ੋਕ ਦੇ ਸ਼ਹਿਰ ਨੂੰ ਭੱਜ ਗਏ ਅਤੇ 27,000 ਸਿਪਾਹੀਆਂ ਉੱਪਰ ਸ਼ਹਿਰ ਦੀ ਕੰਧ ਡਿੱਗ ਪਈ। ਬਨ-ਹਦਦ ਵੀ ਸ਼ਹਿਰ ਨੂੰ ਭੱਜ ਗਿਆ ਅਤੇ ਇੱਕ ਅੰਦਰਲੇ ਕਮਰੇ ਵਿੱਚ ਲੁਕ ਗਿਆ।

31. ਤਾਂ ਉਸਦੇ ਸੇਵਕਾਂ ਨੇ ਉਸਨੂੰ ਕਿਹਾ, "ਵੇਖੋ! ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਰਾਜੇ ਕਿਰਪਾਲੂ ਹੁੰਦੇ ਹਨ। ਜੇਕਰ ਅਸੀਂ ਆਪਣੇ ਉੱਪਰ ਤਪ੍ਪੜ ਪਾਕੇ ਅਤੇ ਆਪਣੇ ਸਿਰਾਂ ਉੱਪਰ ਰਸੀਆਂ ਲਪੇਟ ਕੇ- ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਤਾਂ ਹੋ ਸਕਦਾ ਉਹ ਸਾਨੂੰ ਖਿਮਾ ਕਰ ਦੇਵੇ ਅਤੇ ਸਾਨੂੰ ਜਿਉਣ ਦੇਵੇ।"

32. ਤਾਂ ਉਨ੍ਹਾਂ ਨੇ ਆਪਣੇ ਲੋਕਾਂ ਦੇ ਸਿਰਾਂ ਉੱਪਰ ਰਸੀਆਂ ਲਪੇਟ ਲਈਆਂ ਅਤੇ ਤਪ੍ਪੜ ਪਾ ਲੇ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਕਿਹਾ, "ਤੇਰਾ ਸੇਵਕ, ਬਨ-ਹਦਦ ਅਰਜ ਕਰਦਾ ਹੈ ਕਿ ਕਿਰਪਾ ਕਰਕੇ ਸਾਡੀ ਜਾਨ ਬਖਸ਼।"

33. ਬਨ-ਹਦਦ ਦੇ ਆਦਮੀਆਂ ਨੇ ਅਹਾਬ ਦੇ ਸ਼ਬਦਾਂ ਵਿੱਚ ਕੁਝ ਸੁਰਾਗ ਸੁਣਕੇ ਇਹ ਪ੍ਰਪੱਕ ਕਰਨ ਦੀ ਆਸ ਕੀਤੀ ਕਿ ਉਹ ਬਨ-ਹਦਦ ਨੂੰ ਨਹੀਂ ਮਾਰੇਗਾ। ਇਸ ਲਈ ਜਦੋਂ ਆਹਾਬ ਨੇ ਬਨ-ਹਦਦ ਨੂੰ ਆਪਣਾ ਭਰਾ ਆਖਿਆ, ਉਨ੍ਹਾਂ ਨੇ ਝੁਟ੍ਟ ਕਿਹਾ, "ਹਾਂ! ਬਨ-ਹਦਦ ਤੇਰਾ ਭਰਾ ਹੈ।"ਅਹਾਬ ਨੇ ਆਖਿਆ, "ਉਸਨੂੰ ਮੇਰੇ ਕੋਲ ਲੈ ਆਓ।" ਤਾਂ ਬਨ-ਹਦਦ ਉਸ ਕੋਲ ਆਇਆ ਤਾਂ ਅਹਾਬ ਪਾਤਸ਼ਾਹ ਨੇ ਉਸਨੂੰ ਆਪਣੇ ਨਾਲ ਰੱਥ ਉੱਤੇ ਬਿਠਾ ਲਿਆ।

34. ਬਨ-ਹਦਦ ਨੇ ਉਸਨੂੰ ਕਿਹਾ, "ਅਹਾਬ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹੇ ਸਨ, ਮੈਂ ਤੈਨੂੰ ਵਾਪਸ ਕਰ ਦੇਵਾਂਗਾ। ਤੂੰ ਆਪਣੇ ਲਈ ਦੰਮਿਸਕ ਵਿੱਚ ਬਜ਼ਾਰ ਬਣਾ ਸਕਦਾ ਹੈਂ ਜਿਵੇਂ ਕਿ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਕੀਤਾ ਸੀ।"ਤੱਦ ਅਹਾਬ ਨੇ ਆਖਿਆ, "ਮੈਂ ਤੈਨੂੰ ਤੇਰੇ ਇਕਰਾਰ ਤੇ ਆਜ਼ਾਦ ਕਰ ਦੇਵਾਂਗਾ ਜੇਕਰ ਜੋ ਕੁਝ ਵੀ ਤੂੰ ਆਖਿਆ ਕੀਤਾ ਜਾਵੇਗਾ।" ਸੋ ਦੋਨਾਂ ਪਾਤਸ਼ਾਹਾਂ ਵਿੱਚ ਸ਼ਾਂਤੀ ਦਾ ਇਕਰਾਰਨਾਮਾ ਹੋਇਆ ਅਤੇ ਅਹਾਬ ਪਾਤਸ਼ਾਹ ਨੇ ਬਨ-ਹਦਦ ਨੂੰ ਆਜ਼ਾਦ ਕਰ ਦਿੱਤਾ।ਇੱਕ ਨਬੀ ਦਾ ਅਹਾਬ ਦੇ ਵਿਰੁੱਧ ਬੋਲਣਾ

35. ਨਬੀਆਂ ਵਿੱਚੋਂ ਇੱਕ ਨਬੀ ਨੇ ਦੂਜੇ ਨੂੰ ਕਿਹਾ, "ਮੈਨੂੰ ਧੱਕਾ ਦੇ!" ਉਸਨੇ ਇਹ ਇਸ ਲਈ ਕਿਹਾ ਕਿਉਂ ਕਿ ਉਸਨੇ ਇਹ ਯਹੋਵਾਹ ਨੇ ਹੁਕਮ ਕੀਤਾ ਸੀ ਪਰ ਦੂਜੇ ਨਬੀ ਨੇ ਉਸਨੂੰ ਧੱਕਾ ਦੇਣ ਤੋਂ ਇਨਕਾਰ ਕੀਤਾ।

36. ਤਾਂ ਪਹਿਲੇ ਨਬੀ ਨੇ ਕਿਹਾ, "ਤੂੰ ਯਹੋਵਾਹ ਦਾ ਆਦੇਸ਼ ਨਹੀਂ ਮੰਨਿਆ, ਇਸ ਲਈ ਜਦੋਂ ਤੂੰ ਇਥੋਂ ਜਾਵੇਂਗਾ, ਇੱਕ ਸ਼ੇਰ ਤੈਨੂੰ ਮਾਰ ਦੇਵੇਗਾ। ਅਤੇ ਦੂਸਰਾ ਨਬੀ ਉਸ ਥਾਂ ਤੋਂ ਤੁਰ ਪਿਆ ਅਤੇ ਇੱਕ ਸ਼ੇਰ ਨੇ ਉਸ ਨੂੰ ਮਾਰ ਦਿੱਤਾ।"

37. ਪਹਿਲਾ ਨਬੀ ਦੂਜੇ ਆਦਮੀ ਕੋਲ ਗਿਆ ਅਤੇ ਜਾਕੇ ਕਹਿਣ ਲੱਗਾ, "ਮੈਨੂੰ ਧੱਕਾ ਦੇ।"ਇਸ ਮਨੁੱਖ ਨੇ ਨਬੀ ਨੂੰ ਧੱਕਾ ਦੇ ਕੇ ਉਸਨੂੰ ਘਾਇਲ ਕੀਤਾ।

38. ਤਾਂ ਨਬੀ ਨੇ ਆਪਣਾ ਮੂੰਹ ਕੱਪੜੇ ਨਾਲ ਲਪੇਟਿਆ। ਇਉਂ ਕੋਈ ਵੀ ਉਸਨੂੰ ਪਛਾਣ ਨਾ ਸਕਿਆ ਕਿ ਉਹ ਕੌਣ ਹੈ? ਤਾਂ ਉਹ ਨਬੀ ਇਉਂ ਉਥੋਂ ਚਲਾ ਗਿਆ ਅਤੇ ਸੜਕ ਕੰਢੇ ਪਾਤਸ਼ਾਹ ਦਾ ਇੰਤਜ਼ਾਰ ਕਰਨ ਲੱਗਾ।

39. ਜਦੋਂ ਪਾਤਸ਼ਾਹ ਉੱਥੇ ਆਇਆ, ਨਬੀ ਨੇ ਉਸਨੂੰ ਕਿਹਾ, "ਮੈਂ ਯੁੱਧ ਵਿੱਚ ਲੜਨ ਲਈ ਗਿਆ ਸੀ ਤੇ ਸਾਡੇ ਆਦਮੀਆਂ ਵਿੱਚੋਂ ਇੱਕ ਜਣਾ ਦੁਸਮਣਾਂ ਦੇ ਸਿਪਾਹੀ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ, 'ਇਸਦੀ ਰੱਖਿਆ ਕਰ। ਜੇਕਰ ਇਹ ਭੱਜ ਗਿਆ, ਉਸਦੀ ਜਾਨ ਬਦਲੇ ਤੇਰੀ ਜਾਨ ਜਾਵੇਗੀ ਜਾਂ ਇਸ ਬਦਲੇ ਹਰਜਾਨੇ ਵਜੋਂ ਤੈਨੂੰ 34 ਕਿਲੋ ਚਾਂਦੀ ਦੇਣੀ ਪਵੇਗੀ।'

40. ਪਰ ਮੈਂ ਹੋਰ ਕੰਮਾਂ ਵਿੱਚ ਜਦੋਂ ਰੁਝ੍ਝ ਗਿਆ ਤਾਂ ਉਹ ਆਦਮੀ ਭੱਜ ਗਿਆ।"ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, "ਤੂੰ ਆਖ ਰਿਹਾ ਹੈਂ ਕਿ ਉਸ ਆਦਮੀ ਦੇ ਭੱਜਣ ਕਾਰਣ ਤੂੰ ਆਪਣੇ-ਆਪਨੂੰ ਦੋਸ਼ੀ ਠਹਿਰਾਉਂਦਾ ਹੈਂ? ਤਾਂ ਇਸਰਾਏਲ ਦੇ ਪਾਤਸ਼ਾਹ ਨੇ ਜਵਾਬ ਦਿੱਤਾ: ਤੇਰੇ ਆਪਣੇ ਹੀ ਸ਼ਬਦ ਤੇਰੀ ਰਾਇ ਪ੍ਰਗਟ ਕਰਦੇ ਹਨ।"

41. ਤਾਂ ਨਬੀ ਨੇ ਆਪਣੇ ਮੂੰਹ ਤੋਂ ਕੱਪੜੇ ਨੂੰ ਉਤਾਰਿਆ ਅਤੇ ਇਸਰਾਏਲ ਦੇ ਪਾਤਸ਼ਾਹ ਨੇ ਉਸਨੂੰ ਵੇਖਿਆ। ਤਦ ਉਹ ਜਾਣ ਗਿਆ ਕਿ ਉਹ ਨਬੀਆਂ ਵਿੱਚੋਂ ਇੱਕ ਸੀ।

42. ਤਾਂ ਨਬੀ ਨੇ ਪਾਤਸ਼ਾਹ ਨੂੰ ਆਖਿਆ, "ਯਹੋਵਾਹ ਫ਼ਰਮਾਉਂਦਾ ਹੈ, ਜਿਸ ਆਦਮੀ ਨੂੰ ਮੈਂ ਆਖਿਆ ਸੀ ਕਿ ਮਾਰਿਆ ਜਾਣਾ ਚਾਹੀਦਾ ਤੂੰ ਉਸ ਨੂੰ ਆਜ਼ਾਦ ਕਰ ਦਿੱਤਾ, ਇਸ ਕਾਰਣ ਉਸਦੀ ਜਾਨ ਬਦਲੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਆਦਮੀਆਂ ਦੇ ਬਦਲੇ ਤੇਰੇ ਆਦਮੀਆਂ ਨੂੰ ਮਰਨਾ ਪਵੇਗਾ।"

43. ਤਦ ਪਾਤਸ਼ਾਹ ਬੜਾ ਪਰੇਸ਼ਾਨ ਅਤੇ ਦੁੱਖੀ ਸਾਮਰਿਯਾ ਵਿੱਚ ਆਪਣੇ ਮਹਿਲ ਨੂੰ ਪਰਤ ਗਿਆ।

About 1 ਰਾਜਿਆਂ Chapter 20

Read 1 ਰਾਜਿਆਂ Chapter 20 online from the Holy Bible. This chapter is part of the Book of 1 ਰਾਜਿਆਂ in the Old Testament. Continue reading with the chapter navigation above or explore the complete book.

Book Information

Book: 1 ਰਾਜਿਆਂ
Chapter: 20
Testament: Old Testament

How to Read this Chapter

Use the Previous and Next Chapter buttons to continue reading 1 ਰਾਜਿਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 1 ਰਾਜਿਆਂ Chapter 20 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 1 ਰਾਜਿਆਂ Chapter 20?

1 ਰਾਜਿਆਂ Chapter 20 is part of the Book of 1 ਰਾਜਿਆਂ in the Holy Bible.

Can I read this chapter online?

Yes. You can read the complete 1 ਰਾਜਿਆਂ Chapter 20 online for free with easy chapter navigation.

More Chapters from 1 ਰਾਜਿਆਂ

  1. 1 ਰਾਜਿਆਂ Chapter 21
  2. 1 ਰਾਜਿਆਂ Chapter 22
  3. 1 ਰਾਜਿਆਂ Chapter 16
  4. 1 ਰਾਜਿਆਂ Chapter 14
  5. 1 ਰਾਜਿਆਂ Chapter 13
  6. 1 ਰਾਜਿਆਂ Chapter 8
  7. 1 ਰਾਜਿਆਂ Chapter 6

Explore More from ਪੁਰਾਣਾ ਨੇਮ

  1. 2 ਰਾਜਿਆਂ Chapter 22
  2. ਯਸਾਯਾਹ Chapter 63
  3. 1 ਰਾਜਿਆਂ Chapter 14
  4. 1 ਇਤਹਾਸ Chapter 29
  5. ਹੋਸ਼ੇਆ Chapter 4
  6. ਜ਼ਕਰਯਾਹ Chapter 13
  7. ਉਤਪਤ Chapter 22

Related Chapters & Readings

  1. ਜ਼ਬੂਰ Chapter 94
  2. ਹਿਜ਼ਕੀਏਲ Chapter 37
  3. ਯੂਹੰਨਾ Chapter 14
  4. ਜ਼ਬੂਰ Chapter 98
  5. ਆਮੋਸ Chapter 2
  6. ਬਿਵਸਥਾ ਸਾਰ Chapter 2
  7. ਗਿਣਤੀ Chapter 31
Share Your Love

Leave a Reply

Your email address will not be published. Required fields are marked *