Read 1 ਰਾਜਿਆਂ Chapter 6 Online
Read 1 ਰਾਜਿਆਂ Chapter 6 online from the Holy Bible. This chapter is part of the Book of 1 ਰਾਜਿਆਂ in the Old Testament. Browse every verse with easy chapter navigation, continue to the next chapter, or explore the complete Book of 1 ਰਾਜਿਆਂ and the Holy Bible online.
Choose a Chapter
1 ਰਾਜਿਆਂ 6
ਅਧਿਆਇ 6
1. ਇਉਂ ਸੁਲੇਮਾਨ ਨੇ ਮੰਦਰ ਉਸਾਰਨਾ ਸ਼ੁਰੂ ਕਰ ਦਿੱਤਾ। ਇਹ ਇਸਰਾਏਲੀਆਂ ਦੇ ਮਿਸਰ ਨੂੰ ਛੱਡਣ ਤੋਂ 480 ਵਰ੍ਹੇ ਬਾਦ ਹੋਇਆ। ਇਹ ਰਾਜੇ ਸੁਲੇਮਾਨ ਦੇ ਇਸਰਾਏਲ ਉੱਤੇ ਚੌਬੇ ਵਰ੍ਹੇ ਵਿੱਚ ਜ਼ਿਵ ਦੇ ਮਹੀਨੇ ਦੋਰਾਨ, ਵਰ੍ਹੇ ਦੇ ਦੂਸਰੇ ਮਹੀਨੇ ਦੌਰਾਨ ਵਿੱਚ ਸੀ।
2. ਇਹ ਮੰਦਰ ਸਾਢੇ 60 ਹੱਥ ਲੰਬਾ, ਸਾਢੇ 20 ਹੱਥ ਚੌੜਾ ਅਤੇ 30 ਹੱਥ ਉੱਚਾ ਸੀ।
3. ਇਸ ਮੰਦਰ ਦਾ ਦਾਲਾਨ ਸਾਢੇ 20 ਹੱਥ ਲੰਬਾ ਅਤੇ ਸਵਾ 10 ਹੱਥ ਚੌੜਾ ਸੀ। ਅਤੇ ਇਹ ਦਾਲਾਨ ਮੰਦਰ ਦੇ ਮੁੱਖ ਭਾਗ ਦੇ ਬਿਲਕੁਲ ਸਾਮ੍ਹਣੇ ਪਾਸੇ ਨਿਕਲਦਾ ਸੀ ਅਤੇ ਇਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਬਰਾਬਰ ਸੀ
4. ਇਸਦੀਆਂ ਖਿੜਕੀਆਂ ਬਾਹਰਲੇ ਪਾਸੇ ਨੂੰ ਤੰਗ ਅਤੇ ਅੰਦਰਲੇ ਪਾਸੇ ਵੱਲ ਨੂੰ ਵਡੀਆਂ ਸਨ, ਜਿਹੜੀਆਂ ਕਿ ਜਾਲੀਦਾਰ ਸਨ।
5. ਫ਼ਿਰ ਸੁਲੇਮਾਨ ਨੇ ਮੰਦਰ ਦੀ ਦੀਵਾਰ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ ਮੰਦਰ ਦੇ ਮੁੱਖ ਹਿੱਸੇ ਦੇ ਨਾਲ ਇਹ ਕੋਠੜੀਆਂ ਇੱਕ ਦੂਜੇ ਦੇ ਉੱਪਰ ਤਿੰਨ ਮਂਜ਼ਿਲਾਂ ਬਣਵਾਈਆਂ। 6ਕਮਰੇ ਮੰਦਰ ਦੀ ਕੰਧ ਨੂੰ ਛੂਂਹਦੇ ਸਨ, ਪਰ ਕੰਧ ਵਿੱਚ ਸ਼ਤੀਰੀਆਂ ਨਹੀਂ ਪਾਈਆਂ ਗਈਆਂ ਸਨ। ਮੰਦਰ ਦੀ ਕੰਧ ਟੀਸੀ ਤੋਂ ਪਤਲੀ ਹੋ ਗਈ, ਤਾਂ ਕਮਰੇ ਦੇ ਇੱਕ ਪਾਸੇ ਦੀ ਕੰਧ ਇਸਦੀ ਹੇਠਲੀ ਕੰਧ ਤੋਂ ਪਤਲੀ ਹੋ ਗਈ। ਹੇਠਲੀ ਮੰਜ਼ਿਲ ਦੇ ਕਮਰੇ 5 ਹੱਥ ਚੌੜੇ, ਪਹਿਲੀ ਮੰਜ਼ਿਲ ਦੇ ਕਮਰੇ
6. ਹੱਥ ਚੌੜੇ ਅਤੇ ਉਤ੍ਤਲੀ ਮੰਜ਼ਿਲ ਦੇ ਕਮਰੇ ਸਾਢੇ
7. ਹੱਥ ਚੌੜੇ ਸਨ। 7 ਕਾਮਿਆਂ ਨੇ ਕੰਧਾਂ ਬਨਾਉਣ ਲਈ ਵੱਡੇ ਪੱਥਰ ਦਾ ਇਸਤੇਮਾਲ ਕੀਤਾ, ਪੱਥਰ ਓਥੇ ਹੀ ਕੱਟੇ ਗਏ ਸਨ, ਜਿੱਥੇ ਉਹ ਮਿਲੇ ਸਨ। ਇਸ ਲਈ ਮੰਦਰ ਵਿੱਚ ਹਬੌੜੇ, ਕੁਹਾੜੀ ਜਾਂ ਕਿਸੇ ਹੋਰ ਲੋਹੇ ਦੇ ਔਜਾਰ ਦੀ ਆਵਾਜ਼ ਨਹੀਂ ਸੀ।
8. ਹੇਠਲੀ ਮੰਜ਼ਿਲ ਦੇ ਕਮਰਿਆਂ ਦਾ ਪ੍ਰਵੇਸ਼ ਮੰਦਰ ਦੇ ਦੱਖਣੀ ਹਿੱਸੇ ਵੱਲੋਂ ਸੀ ਅਤੇ ਉਸਦੇ ਅੰਦਰਲੇ ਪਾਸਿਓ ਪੌੜੀਆਂ ਦੂਜੀ ਮੰਜ਼ਿਲ ਨੂੰ ਅਤੇ ਫ਼ੇਰ ਤੀਜੀ ਮੰਜ਼ਿਲ ਨੂੰ ਜਾਂਦੀਆਂ ਸਨ।
9. ਸੋ ਸੁਲੇਮਾਨ ਨੇ ਮੰਦਰ ਨੂੰ ਇਉਂ ਮੁਕੰਮਲ ਕੀਤਾ ਅਤੇ ਮੰਦਰ ਦੇ ਹਰ ਹਿੱਸੇ ਨੂੰ ਦਿਆਰ ਦੇ ਫ਼ਟ੍ਟਾਂ ਅਤੇ ਸ਼ਤੀਰਾਂ ਨਾਲ ਕਜਿਆ।
10. ਸ੍ਸੁਲੇਮਾਨ ਨੇ ਮੰਦਰ ਦੇ ਆਲੇ-ਦੁਆਲੇ ਵੀ ਕਮਰੇ ਬਣਾਏ। ਹਰ ਮੰਜ਼ਿਲ 5 ਹੱਥ ਉੱਚੀ ਸੀ ਅਤੇ ਇਨ੍ਹਾਂ ਕਮਰਿਆਂ ਵਿਚਲੀਆਂ ਸ਼ਤੀਰੀਆਂ ਮੰਦਰ ਨੂੰ ਛੁਂਹਦੀਆਂ ਸਨ।
11. ਯਹੋਵਾਹ ਨੇ ਸੁਲੇਮਾਨ ਨੂੰ ਆਖਿਆ,
12. "ਜੇਕਰ ਤੂੰ ਮੇਰੇ ਸਾਰੇ ਨਿਆਵਾਂ ਅਤੇ ਬਿਧੀਆਂ ਨੂੰ ਮਂਨੇ, ਮੈਂ ਤੇਰੇ ਲਈ ਇਕਰਾਰ ਨੂੰ ਪੂਰਿਆਂ ਕਰਾਂਗਾ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਸੀ।
13. ਇਸ ਮੰਦਰ ਕਾਰਣ ਜੋ ਤੂੰ ਉਸਾਰ ਰਿਹਾ ਹੈਂ, ਇੱਥੇ ਮੈਂ ਇਸਰਾਏਲ ਦੇ ਲੋਕਾਂ ਦਰਮਿਆਨ ਰਹਾਂਗਾ ਅਤੇ ਮੈਂ ਉਨ੍ਹਾਂ ਨੂੰ ਕਦੇ ਨਹੀਂ ਛੱਡਾਂਗਾ।"
14. ਸੋ ਸੁਲੇਮਾਨ ਨੇ ਮੰਦਰ ਬਣਵਾਇਆ ਅਤੇ ਉਸਨੂੰ ਸੰਪੂਰਨ ਕੀਤਾ।
15. ਉਸਨੇ ਮੰਦਰ ਦੀਆਂ ਅੰਦਰਲੀਆਂ ਕੰਧਾਂ, ਛੱਤ ਤੋਂ ਲੈਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜ ਨਾਲ ਢਕ ਦਿੱਤੀਆਂ ਅਤੇ ਉਸਨੇ ਫ਼ਰਸ਼ ਨੂੰ ਸਰੂ ਦੀ ਲੱਕੜ ਨਾਲ ਢਕ ਦਿੱਤਾ।
16. ਉਸ ਨੇ ਮੰਦਰ ਦੇ ਪਿਛਲੇੇ ਹਿੱਸੇ ਵਿੱਚ 20 ਹੱਥ ਦਾ ਇੱਕ ਕਮਰਾ ਬਣਵਾਇਆ ਅਤੇ ਇਸ ਕਮਰੇ ਦੀਆਂ ਕੰਧਾਂ, ਛੱਤ ਤੋਂ ਲੈਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜੇ ਨਾਲ ਢਕ ਦਿੱਤੀਆਂ। ਇਸ ਕਮਰੇ ਨੂੰ ਅੱਤ ਪਵਿੱਤਰ ਸਬਾਨ ਹੋਣ ਲਈ ਪਹਿਲਾਂ ਹੀ ਮਿਬਿਆ ਗਿਆ ਸੀ।
17. ਇਸ ਅੱਤ ਪਵਿੱਤਰ ਅਸਬਾਨ ਦੇ ਸਾਮ੍ਹਣੇ ਮੰਦਰ ਦਾ ਮੁੱਖ ਭਾਗ ਸੀ। ਇਹ ਕਮਰਾ 40 ਹੱਥ ਲੰਬਾ ਸੀ।
18. ਇਸ ਕਮਰੇ ਦੀਆਂ ਦੀਵਾਰਾਂ ਨੂੰ ਦਿਆਰ ਦੇ ਫ਼ਟ੍ਟਾਂ ਨਾਲ ਕਜਿਆ ਗਿਆ — ਇਸ੍ਸ ਨਾਲ ਦੀਵਾਰ ਤੇ ਲੱਗੇ ਪੱਥਰ ਨਜ਼ਰ ਨਹੀਂ ਸੀ ਆਉਂਦੇ ਅਤੇ ਇਨ੍ਹਾਂ ਦਿਆਰ ਦੇ ਫਟ੍ਟਾਂ ਉੱਪਰ ਉਨ੍ਹਾਂ ਨੇ ਫੁਲ਼੍ਲ਼ ਵੇਲ-ਬੂਟਿਆਂ ਦੀ ਨਕਾਸ਼ੀ ਕੀਤੀ। ਇਹ ਫ਼ੁੱਲਾਂ ਦੀ ਨਕਾਸ਼ੀ ਤੇ ਵੇਲ ਤੇ ਲੱਗੇ ਫ਼ੁੱਲ ਜਾਰ ਦੀ ਸ਼ਕਲ ਦੇ ਬਣਕੇ ਸੁੱਕੇ ਹੋਏ ਸਖਤ ਫ਼ੁੱਲਾਂ ਦਾ ਪ੍ਰਭਾਵ ਪਾਉਂਦੇ ਸਨ।
19. ਮੰਦਰ ਵਿੱਚ ਅੰਦਰਲੇ ਪਾਸੇ ਵਿੱਚ ਇੱਕ ਕੋਠੜੀ ਸੀ ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜ੍ਜਾ ਸਕੇ।
20. ਇਹ ਕਮਰਾ ਸਾਢੇ 20 ਹੱਥ ਲੰਬਾ ਤੇ ਸ਼ਾਢੇ 20 ਹੱਥ ਹੀ ਚੌੜਾ ਅਤੇ 20 ਹੱਥ ਉੱਚਾ ਸੀ।
21. ਸੁਲੇਮਾਨ ਨੇ ਇਸ ਕਮਰੇ ਨੂੰ ਸ਼ੁਧ ਸੋਨੇ ਨਾਲ ਢਕਿਆ। ਉਸ ਨੇ ਕਮਰੇ ਦੇ ਸਾਮ੍ਹਣੇ ਇੱਕ ਜਗਵੇਦੀ ਬਣਵਾਈ ਅਤੇ ਇਸਨੂੰ ਸੋਨੇ ਨਾਲ ਢਕ ਦਿੱਤਾ ਅਤੇ ਇਸਦੇ ਦੁਆਲੇ ਸੋਨੇ ਦੇ ਸੰਗਲ ਪੁਆਏ। ਇਸ ਕਮਰੇ ਵਿੱਚ, ਕਰੂਬੀ ਫਰਿਸਤਿਆਂ ਦੀਆਂ ਦੋ ਮੂਰਤਾਂ ਰੱਖੀਆਂ ਗਈਆਂ ਸਨ ਅਤੇ ਇਨ੍ਹਾਂ ਨੂੰ ਵੀ ਸੋਨੇ ਨਾਲ ਢਕਿਆ ਗਿਆ ਸੀ।
22. ਇਉਂ ਸਾਰੇ ਦਾ ਸਾਰਾ ਮੰਦਰ ਹੀ ਸੋਨੇ ਨਾਲ ਕਜਿਆ ਗਿਆ ਇਥੋਂ ਤੱਕ ਕਿ ਅੱਤ ਪਵਿੱਤਰ ਅਸਬਾਨ ਦੇ ਸਾਮ੍ਹਣੇ ਜਗਵੇਦੀ ਨੂੰ ਵੀ ਸੋਨੇ ਨਾਲ ਕਜਿਆ ਗਿਆ।
23. ਕਾਮਿਆਂ ਨੇ ਵਿਚਲੇ ਕਮਰੇ ਵਿੱਚ ਖੰਭਾ ਵਾਲੇ ਦੋ ਕਰੂਬੀ ਫ਼ਰਿਸ਼ਤੇ ਜ਼ੈਤੂਨ ਦੀ ਲੱਕੜ ਤੋਂ ਬਣਾਏ ਜਿਨ੍ਹਾਂ ਨੂੰ ਖੰਭ ਵੀ ਲਾਏ, ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਅਸਬਾਨ ਉੱਪਰ ਰੱਖਿਆ ਗਿਆ। ਹ੍ਹਰ ਦੂਤ ਸਵਾ 5 ਹੱਥ ਲੰਬਾ ਸੀ।
24. ਦੋਵੇਂ ਕਰੂਬੀ ਫਰਿਸ਼ਤੇ ਇੱਕੋ ਨਾਪ ਅਤੇ ਇੱਕੋ ਢੰਗ ਦੇ ਬਣੇ ਹੋਏ ਸਨ। ਹਰੇਕ ਦੇ 5 ਹੱਥ ਲੰਬੇ ਦੋ ਖੰਭ ਸਨ। ਇੱਕ ਖੰਭ ਦੇ ਕੋਨੇ ਤੋਂ ਦੂਜੇ ਤਾਈਂ ਦਾ ਫ਼ਾਸਲਾ 10 ਹੱਥ ਸੀ। ਦੋਵੇਂ ਕਰੂਬੀ ਫ਼ਰਿਸਤੇ 10 ਹੱਥ ਉੱਚੇ ਸਨ।
27. ਉਸ ਨੇ ਦੋਨਾਂ ਕਰੂਬੀ ਫਰਿਸ਼ਤਿਆਂ ਨੂੰ ਮੰਦਰ ਦੇ ਅੰਦਰਲੇ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ। ਇੱਕ ਕਰੂਬੀ ਫਰਿਸ਼ਤੇ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਫਰਿਸ਼ਤੇ ਦਾ ਖੰਭ ਦੂਜੀ ਕੰਧ ਨਾਲ ਲਗਿਆ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਮੰਦਰ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।
28. ਅਤੇ ਉਸਨੇ ਇਨ੍ਹਾਂ ਦੋਨੋ ਕਰੂਬੀ ਫਰਿਸ਼ਤਿਆਂ ਉੱਤੇ ਵੀ ਸੋਨਾ ਚੜਾਇਆ ਹੋਇਆ ਸੀ।
29. ਮੰਦਰ ਦੀਆਂ ਸਾਰੀਆਂ ਦੀਵਾਰਾਂ ਉੱਪਰ ਕਰੂਬੀਆਂ, ਖਜ਼ੂਰਾਂ, ਖਿੜੇ ਹੋਏ ਫ਼ੁੱਲਾਂ ਦੀਆਂ ਮੂਰਤਾਂ ਸਨ ਜੋ ਉਸ ਨੇ ਉਕਰ ਕੇ ਅੰਦਰਲੇ ਵਾਰ ਅਤੇ ਬਾਹਰ ਵਾਰ ਬਣਵਾਈਆਂ ਹੋਈਆਂ ਸਨ।
30. ਅਤੇ ਦੋਨੋ ਕਮਰਿਆਂ ਦੇ ਫ਼ਰਸ਼ਾਂ ਉੱਪਰ ਵੀ ਸੋਨਾ ਚੜਾਇਆ ਹੋਇਆ ਸੀ।
31. ਮਜ਼ਦੂਰਾਂ ਨੇ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਤੋਂ ਬਣਾਏ ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਸਬਾਨ ਦੇ ਪ੍ਰਵੇਸ਼ ਦੁਆਰ ਤੇ ਲਗਾਇਆ। ਦਰਵਾਜ਼ੇ ਦੇ ਦੁਆਲੇ ਫ਼ਰੇਮ ਦੇ ਪੰਜ ਪਾਸੇ ਸਨ।
32. ਉਨ੍ਹਾਂ ਨੇ ਇਹ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਦੇ ਬਣਾਕੇ ਉਸ ਉੱਪਰ ਕਰੂਬੀ ਫਰਿਸ਼ਤਿਆਂ ਦੀਆਂ, ਖਜ਼ੂਰ ਦੇ ਬਿਰਛ ਅਤੇ ਫ਼ੁੱਲਾਂ ਦੀਆਂ ਮੂਰਤਾਂ ਉਕੇਰੀਆਂ ਅਤੇ ਇਨ੍ਹਾਂ ਉੱਪਰ ਸੋਨਾ ਚੜਾਇਆ।
33. ਅਤੇ ਉਨ੍ਹਾਂ ਨੇ ਮੁਖ ਕਮਰੇ ਦੇ ਪ੍ਰਵੇਸ਼ ਦੁਆਰ ਲਈ ਵੀ ਦਰਵਾਜ਼ੇ ਬਣਾਏ ਅਤੇ ਉਸ ਲਈ ਵੀ ਉਨ੍ਹਾਂ ਨੇ ਜੈਤੂਨ ਦੀ ਲੱਕੜ ਦੀ ਚੁਗਾਠ ਬਣਾਈ।
34. ਉਸ ਦੇ ਦੋਨੋ ਬੂਹੇ ਚੀਲ ਦੀ ਲੱਕੜ ਦੇ ਸਨ।
35. ਉੱਥੇ ਦੋ ਦਰਵਾਜ਼ੇ ਬਣਾਏ ਗਏ ਅਤੇ ਹਰ ਦਰਵਾਜ਼ੇ ਦੇ ਦੋ ਹਿੱਸੇ ਸਨ ਜਿਹੜੇ ਕਿ ਆਪਸ ਵਿੱਚ ਭੀੜੇ (ਢੋਏ) ਜਾਂਦੇ ਸਨ ਅਤੇ ਉਨ੍ਹਾਂ ਉੱਪਰ ਵੀ ਉਨ੍ਹਾਂ ਕਰੂਬੀ ਫਰਿਸ਼ਤਿਆਂ, ਖਜੂਰਾਂ ਤੇ ਫ਼ੁੱਲਾਂ ਦੀਆਂ ਮੂਰਤਾਂ ਉਕੇਰੀਆਂ ਸਨ ਫ਼ਿਰ ਉਨ੍ਹਾਂ ਨੂੰ ਉਸਨੇ ਸੋਨੇ ਨਾਲ ਢਕਿਆ।
36. ਫ਼ਿਰ ਉਨ੍ਹਾਂ ਨੇ ਅੰਦਰਲਾ ਵਿਹੜਾ ਬਣਾਇਆ। ਉਨ੍ਹਾਂ ਨੇ ਇਸ ਵਿਹੜੇ ਦੇ ਆਸ-ਪਾਸ ਦੀਵਾਰ ਬਣਾਈ। ਹਰ ਦੀਵਾਰ ਤਿੰਨ ਰਦੇ ਘੜੇ ਹੋਏ ਪੱਥਰ ਦੇ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ ਬਣਾਇਆ।
37. ਚੌਬੇ ਸਾਲ ਵਿੱਚ, ਜ਼ਿਵ ਦੇ ਮਹੀਨੇ ਵਿੱਚ, ਮੰਦਰ ਦੀਆਂ ਨੀਂਹਾਂ ਰੱਖੀਆਂ ਗਈਆਂ ਸਨ।
38. ਮੰਦਰ ਸਾਲ ਦੇ ਅੱਠਵੇਂ ਮਹੀਨੇ, ਬੂਲ ਦੇ ਮਹੀਨੇ ਵਿੱਚ ਖਤਮ ਹੋਇਆ। ਇਹ ਸੁਲੇਮਾਨ ਦੇ ਸ਼ਾਸਨ ਦੇ ਗਿਆਰ੍ਹਵੇਂ ਵਰ੍ਹੇ ਵਿੱਚ ਸੀ। ਮੰਦਰ ਨਕਸ਼ੇ ਅਨੁਸਾਰ ਹੀ ਬਣਇਆ ਗਿਆ ਸੀ।
About 1 ਰਾਜਿਆਂ Chapter 6
Read 1 ਰਾਜਿਆਂ Chapter 6 online from the Holy Bible. This chapter is part of the Book of 1 ਰਾਜਿਆਂ in the Old Testament. Continue reading with the chapter navigation above or explore the complete book.
Book Information
Book: 1 ਰਾਜਿਆਂ
Chapter: 6
Testament: Old Testament
How to Read this Chapter
Use the Previous and Next Chapter buttons to continue reading 1 ਰਾਜਿਆਂ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 1 ਰਾਜਿਆਂ Chapter 6 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 1 ਰਾਜਿਆਂ Chapter 6?
1 ਰਾਜਿਆਂ Chapter 6 is part of the Book of 1 ਰਾਜਿਆਂ in the Holy Bible.
Can I read this chapter online?
Yes. You can read the complete 1 ਰਾਜਿਆਂ Chapter 6 online for free with easy chapter navigation.
More Chapters from 1 ਰਾਜਿਆਂ
- 1 ਰਾਜਿਆਂ Chapter 21
- 1 ਰਾਜਿਆਂ Chapter 8
- 1 ਰਾਜਿਆਂ Chapter 22
- 1 ਰਾਜਿਆਂ Chapter 16
- 1 ਰਾਜਿਆਂ Chapter 14
- 1 ਰਾਜਿਆਂ Chapter 13
- 1 ਰਾਜਿਆਂ Chapter 9
Explore More from ਪੁਰਾਣਾ ਨੇਮ
- ਨਹਮਯਾਹ Chapter 2
- ਅੱਯੂਬ Chapter 42
- ਜ਼ਬੂਰ Chapter 126
- ਯਿਰਮਿਯਾਹ Chapter 50
- ਬਿਵਸਥਾ ਸਾਰ Chapter 33
- ਬਿਵਸਥਾ ਸਾਰ Chapter 16
- ਹਿਜ਼ਕੀਏਲ Chapter 4