Read 1 ਸਮੂਏਲ Chapter 1 Online
Read 1 ਸਮੂਏਲ Chapter 1 online from the Holy Bible. This chapter is part of the Book of 1 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 1 ਸਮੂਏਲ and the Holy Bible online.
Choose a Chapter
1 ਸਮੂਏਲ 1
ਅਧਿਆਇ 1
1. ਇਫ਼ਰਾਈਮ ਦੇ ਪਹਾੜੀ ਇਲਾਕੇ ਵਿੱਚ ਰਾਮਾਤੈਮ ਤੋਂ ਇੱਕ ਮਨੁੱਖ ਸੀ ਜਿਸਦਾ ਨਾਮ ਅਲਕਾਨਾਹ ਸੀ। ਉਹ ਸੂਫ਼ ਪਰਿਵਾਰ ਤੋਂ ਸੀ ਅਤੇ ਯਰੋਹਾਮ ਦਾ ਪੁੱਤਰ ਸੀ। ਯਰੋਹਾਮ ਅਲੀਹੂ ਦਾ ਪੁੱਤਰ ਸੀ ਅਤੇ ਅਲੀਹੂ ਤੋਂਹੁ ਦਾ ਪੁੱਤਰ ਸੀ। ਅਤੇ ਤੋਂਹੁ ਸੂਫ਼ ਦਾ ਪੁੱਤਰ ਸੀ ਜੋ ਕਿ ਇਫ਼ਰਾਈਮ ਪਰਿਵਾਰ ਵਿੱਚੋਂ ਸੀ।
2. ਅਲਕਾਨਾਹ ਦੀਆਂ ਦੋ ਬੀਵੀਆਂ ਸਨ। ਇੱਕ ਦਾ ਨਾਮ ਹਂਨਾਹ ਅਤੇ ਦੂਜੀ ਦਾ ਨਾਮ ਪਨਿਂਨਾਹ ਸੀ। ਪਨਿਂਨਾਹ ਦੇ ਘਰ ਉਲਾਦ ਸੀ ਪਰ ਹਂਨਾਹ ਦੇ ਘਰ ਕੋਈ ਸੰਤਾਨ ਨਹੀਂ ਸੀ।
3. ਹਰ ਸਾਲ ਅਲਕਾਨਾਹ ਆਪਣਾ ਰਾਮਾਹ ਸ਼ਹਿਰ ਛੱਡਕੇ ਸ਼ੀਲੋਹ ਵੱਲ ਜਾਂਦਾ ਹੁੰਦਾ ਸੀ। ਅਲਕਾਨਾਹ ਸ਼ੀਲੋਹ ਵਿੱਚ ਸਰਬਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਤੇ ਬਲੀਆਂ ਚੜਾਉਣ ਜਾਂਦਾ ਸੀ। ਇਹ ਥਾਂ ਸ਼ੀਲੋਹ ਉੱਤੇ ਸੀ ਜਿਥੇ ਹਾਫ਼ਨੀ ਅਤੇ ਫ਼ੀਨਹਾਸ ਜੋ ਕਿ ਏਲੀ ਦੇ ਪੁੱਤਰ ਸਨ ਉਥੇ ਜਾਜਕ ਵਜੋਂ ਸੇਵਾ ਕਰਦੇ ਸਨ।
4. ਹਰ ਵਾਰ ਅਲਕਾਨਾਹ ਜੋ ਵੀ ਬਲੀਆਂ ਚੜਾਉਂਦਾ, ਉਸ ਭੋਜਨ ਵਿੱਚੋਂ ਇੱਕ ਹਿੱਸਾ ਉਹ ਆਪਣੀ ਪਤਨੀ ਪਨਿਂਨਾਹ ਨੂੰ ਦਿੰਦਾ ਅਤੇ ਕੁਝ ਹਿੱਸਾ ਉਸ ਵਿੱਚੋਂ ਪਨਿਂਨਾਹ ਦੇ ਬੱਚਿਆਂ ਨੂੰ ਵੀ ਦਿੰਦਾ।
5. ਅਲਕਾਨਾਹ ਹਂਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹਂਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹਂਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹਂਨਾਹ ਨਾਲ ਪਿਆਰ ਕਰਦਾ ਸੀ।
6. ਪਨਿਂਨਾਹ ਆਪਣੀ ਸੌਁਕਣ ਨੂੰ ਸਤਾਉਣ ਲਈ ਉਸਨੂੰ ਬੜਾ ਤੰਗ ਕਰਦੀ ਅਤੇ ਹਮੇਸ਼ਾ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦੀ ਕਿਉਂਕਿ ਹਂਨਾਹ ਬੈਔਲਾਦੀ ਸੀ। ਹਰ ਸਾਲ ਇੰਝ ਹੀ ਹੁੰਦਾ।
7. ਹਰ ਸਾਲ ਜਦੋਂ ਉਨ੍ਹਾਂ ਦਾ ਪਰਿਵਾਰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਜਾਂਦਾ ਹੁੰਦਾ ਸੀ, ਪਨਿਂਨਾਹ ਹਂਨਾਹ ਨੂੰ ਉਦੋਂ ਤੱਕ ਖਿਜਾਉਂਦੀ ਜਦੋਂ ਤੱਕ ਉਹ ਉਦਾਸ ਨਾ ਹੋ ਜਾਂਦੀ। ਇੱਕ ਦਿਨ ਜਦੋਂ ਅਲਕਾਨਾਹ ਬਲੀਆਂ ਚੜਾ ਰਿਹਾ ਸੀ, ਹਂਨਾਹ ਬਹੁਤ ਦੁੱਖੀ ਸੀ ਅਤੇ ਉਸਨੇ ਰੋਣਾ ਸ਼ੁਰੂ ਕਰ ਦਿੱਤਾ। ਉਸਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ।
8. ਉਸਦੇ ਪਤੀ ਅਲਕਾਨਾਹ ਨੇ ਉਸਨੂੰ ਕਿਹਾ, "ਹਂਨਾਹ, ਤੂੰ ਰੋ ਕਿਉਂ ਰਹੀ ਹੈ? ਤੂੰ ਭੋਜਨ ਕਿਉਂ ਨਹੀਂ ਖਾਂਦੀ? ਤੂੰ ਉਦਾਸ ਕਿਉਂ ਹੈ? ਮੈਂ ਤੇਰਾ ਪਤੀ ਹਾਂ। ਮੈਂ ਤੇਰਾ ਹਾਂ। ਕੀ ਤੂੰ ਇਹ ਨਹੀਂ ਸੋਚਦੀ ਕਿ ਮੇਰੇ ਜਿਹਾ ਪਤੀ ਹੋਣਾ ਦਸ ਪੁੱਤਰ ਹੋਣ ਨਾਲੋਂ ਵਧੇਰੇ ਬਿਹਤਰ ਹੈ।"
9. ਖਾਣ-ਪੀਣ ਤੋਂ ਬਾਦ ਹਂਨਾਹ ਚੁੱਪ ਕਰਕੇ ਉਠੀ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਚਲੀ ਗਈ। ਉਸ ਵਕਤ ਏਲੀ ਨਾਮ ਦਾ ਜਾਜਕ ਯਹੋਵਾਹ ਦੀ ਪਵਿੱਤਰ ਇਮਾਰਤ ਦੇ ਦਰਵਾਜ਼ੇ ਕੋਲ ਕੁਰਸੀ ਉੱਤੇ ਬੈਠਾ ਹੋਇਆ ਸੀ।
10. ਹਂਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ।
11. ਉਸਨੇ ਪਰਮੇਸ਼ੁਰ ਨੂੰ ਖਾਸ ਬਚਨ ਦਿੱਤਾ ਅਤੇ ਕਿਹਾ, "ਹੇ ਸਰਬ ਸ਼ਕਤੀਮਾਨ ਯਹੋਵਾਹ! ਵੇਖ ਮੈਂ ਕਿੰਨੀ ਉਦਾਸ ਹਾਂ? ਮੈਨੂੰ ਚੇਤੇ ਰਖੀ! ਮੈਨੂੰ ਭੁੱਲ ਨਾ ਜਾਵੀਂ! ਜੇਕਰ ਤੂੰ ਮੇਰੇ ਘਰ ਪੁੱਤਰ ਬਖਸ਼ੀਸ਼ ਕਰੇ ਤਾਂ ਉਸਨੂੰ ਮੈਂ ਤੇਰੇ ਹਵਾਲੇ ਕਰ ਦੇਵਾਂਗੀ। ਉਹ ਨਜ਼ੀਰੀ ਹੋਵੇਗਾ। ਉਹ ਸੋਮਰਸ ਜਾਂ ਤੇਜ਼ ਸ਼ਰਾਬ ਵੀ ਨਹੀਂ ਪੀਵੇਗਾ ਅਤੇ ਨਾ ਹੀ ਕੋਈ ਸਿਰ ਦੇ ਵਾਲ ਮੁਂਨੇਗਾ।"
12. ਹਂਨਾਹ ਲੰਬੇ ਸਮੇਂ ਤਾਈਂ ਪ੍ਰਾਰਥਨਾ ਕਰਦੀ ਰਹੀ। ਜਦੋਂ ਉਹ ਪ੍ਰਾਰਥਨਾ ਕਰ ਰਹੀ ਸੀ, ਏਲੀ ਉਸਦਾ ਮੂੰਹ ਵੇਖ ਰਿਹਾ ਸੀ।
13. ਹਂਨਾਹ ਆਪਣੇ ਮਨ ਵਿੱਚ ਪ੍ਰਾਰਥਨਾ ਕਰ ਰਹੀ ਸੀ। ਉਸਦੇ ਬੁਲ੍ਹ ਫ਼ੜਫ਼ੜਾ ਰਹੇ ਸਨ ਪਰ ਉਸਦੇ ਮੂੰਹ ਵਿੱਚੋਂ ਕੋਈ ਆਵਾਜ਼ ਨਹੀਂ ਆ ਰਹੀ ਸੀ। ਇਸ ਲਈ ਏਲੀ ਨੇ ਸੋਚਿਆ ਕਿ ਉਹ ਸ਼ਰਾਬਣ ਸੀ।
14. ਉਸਨੇ ਹਂਨਾਹ ਨੂੰ ਕਿਹਾ, "ਤੈਨੂੰ ਪੀਣ ਲਈ ਬਹੁਤ ਜ਼ਿਆਦੇ ਮਿਲ ਗਈ, ਇਹ ਮੈਅ ਨੂੰ ਦੂਰ ਰੱਖਣ ਦਾ ਸਮਾਂ ਹੈ।"
15. ਹਂਨਾਹ ਨੇ ਆਖਿਆ, "ਹੇ ਸੁਆਮੀ! ਨਾ ਮੈਂ ਕੋਈ ਨਸ਼ਾ ਕੀਤਾ ਹੈ ਨਾ ਮੈਅ ਪੀਤੀ ਹੈ। ਮੈਂ ਤਾਂ ਬੜੀ ਮੁਸੀਬਤ ਵਿੱਚ ਹਾਂ। ਮੈਂ ਤਾਂ ਯਹੋਵਾਹ ਨੂੰ ਆਪਣੀਆਂ ਦੁੱਖਾਂ ਤਕਲੀਫ਼ਾਂ ਬਾਰੇ ਦੱਸ ਰਹੀ ਸੀ।
16. ਮੈਨੂੰ ਬੁਰੀ ਔਰਤ ਨਾ ਸਮਝ। ਮੈਂ ਇੰਨੀ ਲੰਬੀ ਪ੍ਰਾਰਥਨਾ ਇਸ ਲਈ ਕਰ ਰਹੀ ਸਾਂ ਕਿਉਂਕਿ ਮੈਂ ਬੜੀ ਉਦਾਸ ਹਾਂ ਅਤੇ ਮੇਰੇ ਦੁੱਖਾਂ ਦੀ ਕਹਾਣੀ ਬੜੀ ਲੰਬੀ ਹੈ।"
17. ਏਲੀ ਨੇ ਕਿਹਾ, "ਜਾ! ਹੁਣ ਤੂੰ ਸੁਖ-ਸ਼ਾਂਤੀ ਨਾਲ ਘਰ ਜਾ। ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜ਼ੋਈ ਪੂਰੀ ਕਰੇ ਜੋ ਤੂੰ ਉਸ ਤੋਂ ਮਂਗੀ ਹੈ।"
18. ਹਂਨਾਹ ਨੇ ਕਿਹਾ, "ਮੈਨੂੰ ਉਮੀਦ ਹੈ ਤੂੰ ਮੇਰੇ ਉੱਪਰ ਮਿਹਰਬਾਨੀ ਨਾਲ ਵੇਖੇਂਗਾ।" ਫ਼ੇਰ ਉਹ ਚੱਲੀ ਗਈ ਅਤੇ ਕੁਝ ਖਾਧਾ। ਉਹ ਹੋਰ ਵਧੇਰੇ ਉਦਾਸ ਨਹੀਂ ਸੀ।
19. ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ।ਘਰ ਆਕੇ ਅਲਕਾਨਾਹ ਨੇ ਹਂਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸਨੂੰ ਚੇਤੇ ਕੀਤਾ।
20. ਤਾਂ ਇੰਝ ਹੋਇਆ ਕਿ ਹਂਨਾਹ ਗਰਭਵਤੀ ਹੋ ਗਈ ਅਤੇ ਉਸੇ ਸਾਲ ਉਸਦੇ ਘਰ ਇੱਕ ਪੁੱਤਰ ਪੈਦਾ ਹੋਇਆ ਅਤੇ ਹਂਨਾਹ ਨੇ ਉਸਦਾ ਨਾਂ ਸਮੂਏਲ ਰੱਖਿਆ। ਉਸਨੇ ਕਿਹਾ, "ਮੈਂ ਇਸਦਾ ਨਾਮ ਸਮੂਏਲ ਇਸ ਲਈ ਰੱਖਿਆ ਹੈ ਕਿਉਂਕਿ ਇਸਨੂੰ ਮੈਂ ਯਹੋਵਾਹ ਤੋਂ ਮਂਗਕੇ ਲਿਆ ਹੈ।"
21. ਉਸ ਵਰ੍ਹੇ ਜਦੋਂ ਅਲਕਾਨਾਹ ਸਾਲਾਨਾ ਬਲੀਆਂ ਅਤੇ ਪਰਮੇਸ਼ੁਰ ਨਾਲ ਕੀਤੇ ਇਕਰਾਰ ਨੂੰ ਪੂਰਾ ਕਰਨ ਲਈ ਸ਼ੀਲੋਹ ਨੂੰ ਗਿਆ। ਉਹ ਆਪਣੇ ਪਰਿਵਾਰ ਨੂੰ ਵੀ ਆਪਣੇ ਨਾਲ ਲੈ ਗਿਆ।
22. ਪਰ ਹਂਨਾਹ ਨਾ ਗਈ। ਉਸਨੇ ਅਲਕਾਨਾਹ ਨੂੰ ਕਿਹਾ, "ਜਦੋਂ ਬੱਚਾ ਕੁਝ ਪਦਾਰਥ ਖਾਣ ਯੋਗ ਹੋ ਜਾਵੇਗਾ ਤਾਂ ਮੈਂ ਇਸਨੂੰ ਸ਼ੀਲੋਹ ਲੈ ਜਾਵਾਂਗੀ ਅਜੇ ਇਹ ਦੁਧ ਪੀਂਦਾ ਬਾਲ ਹੈ। ਫ਼ਿਰ ਮੈਂ ਇਸਨੂੰ ਯਹੋਵਾਹ ਨੂੰ ਅਰਪਨ ਕਰ ਦੇਵਾਂਗੀ। ਇਹ ਫ਼ਿਰ ਨਜ਼ੀਰੀ ਹੋਵੇਗਾ ਅਤੇ ਹਮੇਸ਼ਾ ਸ਼ੀਲੋਹ ਵਿੱਚ ਹੀ ਰਹੇਗਾ।"
23. ਹਂਨਾਹ ਦੇ ਪਤੀ ਅਲਕਾਨਾਹ ਨੇ ਉਸਨੂੰ ਕਿਹਾ, "ਤੈਨੂੰ ਜਿਵੇਂ ਠੀਕ ਲੱਗਦਾ ਹੈ ਉਵੇਂ ਹੀ ਕਰ। ਜਦ ਤੱਕ ਤੇਰਾ ਪੁੱਤਰ ਠੋਸ ਭੋਜਨ ਖਾਣਾ ਸ਼ੁਰੂ ਨਹੀਂ ਕਰਦਾ ਤੂੰ ਘਰੇ ਰਹਿ ਸਕਦੀ ਹੈ। ਯਹੋਵਾਹ ਆਪਣਾ ਬਚਨ ਪੂਰਾ ਕਰੇ।" ਇਸ ਲਈ ਉਹ ਓਨੀ ਦੇਰ ਘਰੇ ਹੀ ਰਹੀ ਜਦ ਤੱਕ ਉਸਦੇ ਪੁੱਤਰ ਨੇ ਠੋਸ ਭੋਜਨ ਖਾਣਾ ਸ਼ੁਰੂ ਨਾ ਕੀਤਾ।ਹਂਨਾਹ ਦਾ ਸਮੂਏਲ ਨੂੰ ਏਲੀ ਕੋਲ ਸ਼ੀਲੋਹ ਲੈਕੇ ਜਾਣਾ
24. ਜਦੋਂ ਬਚਾ ਠੋਸ ਭੋਜਨ ਖਾਣ ਲਈ ਕਾਫ਼ੀ ਵੱਡਾ ਹੋ ਗਿਆ ਹਂਨਾਹ ਉਸਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਗਈ। ਹਂਨਾਹ ਆਪਣੇ ਨਾਲ ਤਿੰਨ ਬਲਦ 20 ਪਾਉਂਡ ਆਟਾ ਅਤੇ ਇੱਕ ਦਾਖ ਦੀ ਬੋਤਲ ਵੀ ਲੈਕੇ ਗਈ।
25. ਜਦੋਂ ਉਹ ਯਹੋਵਾਹ ਦੇ ਅੱਗੇ ਹਾਜਰ ਹੋਏ ਤਾਂ ਅਲਕਾਨਾਹ ਨੇ ਯਹੋਵਾਹ ਅੱਗੇ ਬਲੀ ਦੇਣ ਲਈ ਵਛੇ ਨੂੰ ਮਾਰਿਆ ਜਿਵੇਂ ਕਿ ਉਹ ਹਰ ਸਾਲ ਕਰਦਾ ਸੀ। ਫ਼ਿਰ ਹਂਨਾਹ ਨੇ ਉਸ ਬਾਲਕ ਨੂੰ ਏਲੀ ਦੇ ਹਵਾਲੇ ਕੀਤਾ।
26. ਹਂਨਾਹ ਨੇ ਏਲੀ ਨੂੰ ਕਿਹਾ, "ਖਿਮਾ ਕਰਨਾ ਸੁਆਮੀ। ਮੈਂ ਉਹੀ ਔਰਤ ਹਾਂ ਜੋ ਤੇਰੇ ਸਾਮ੍ਹਣੇ ਉਸ ਦਿਨ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ। ਮੈਂ ਕਸਮ ਖਾਦੀ ਹਾਂ ਕਿ ਮੈਂ ਸੱਚ ਆਖ ਰਹੀ ਹਾਂ।
27. ਮੈਂ ਇਸ ਬੱਚੇ ਲਈ ਪ੍ਰਾਰਥਨਾ ਕੀਤੀ ਸੀ ਅਤੇ ਯਹੋਵਾਹ ਨੇ ਮੇਰੀ ਅਰਜ਼ ਸੁਣੀ ਅਤੇ ਪੂਰੀ ਕੀਤੀ ਅਤੇ ਯਹੋਵਾਹ ਨੇ ਮੈਨੂੰ ਇਸ ਬਾਲਕ ਦੀ ਦਾਤ ਬਖਸ਼ੀ।
28. ਅਤੇ ਹੁਣ ਮੈਂ ਇਹ ਬੱਚਾ ਯਹੋਵਾਹ ਨੂੰ ਸੌਂਪਣ ਆਈ ਹਾਂ। ਇਹ ਸਾਰੀ ਉਮਰ ਆਪਣੇ ਯਹੋਵਾਹ ਦੀ ਸੇਵਾ ਕਰੇਗਾ।" ਤਦ ਹਂਨਾਹ ਦੇ ਬਾਲਕ ਨੂੰ ਉਥੇ ਛੱਡਿਆ ਅਤੇ ਯਹੋਵਾਹ ਦੀ ਉਪਾਸਨਾ ਕਰਨ ਲਗੀ।
About 1 ਸਮੂਏਲ Chapter 1
Read 1 ਸਮੂਏਲ Chapter 1 online from the Holy Bible. This chapter is part of the Book of 1 ਸਮੂਏਲ in the Old Testament. Continue reading with the chapter navigation above or explore the complete book.
Book Information
Book: 1 ਸਮੂਏਲ
Chapter: 1
Testament: Old Testament
How to Read this Chapter
Use the Previous and Next Chapter buttons to continue reading 1 ਸਮੂਏਲ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 1 ਸਮੂਏਲ Chapter 1 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 1 ਸਮੂਏਲ Chapter 1?
1 ਸਮੂਏਲ Chapter 1 is part of the Book of 1 ਸਮੂਏਲ in the Holy Bible.
Can I read this chapter online?
Yes. You can read the complete 1 ਸਮੂਏਲ Chapter 1 online for free with easy chapter navigation.
More Chapters from 1 ਸਮੂਏਲ
- 1 ਸਮੂਏਲ Chapter 13
- 1 ਸਮੂਏਲ Chapter 19
- 1 ਸਮੂਏਲ Chapter 30
- 1 ਸਮੂਏਲ Chapter 20
- 1 ਸਮੂਏਲ Chapter 16
- 1 ਸਮੂਏਲ Chapter 8
- 1 ਸਮੂਏਲ Chapter 7
Explore More from ਪੁਰਾਣਾ ਨੇਮ
- ਉਤਪਤ Chapter 11
- ਕੂਚ Chapter 35
- ਹਿਜ਼ਕੀਏਲ Chapter 7
- ਕਹਾਉਤਾਂ Chapter 23
- 2 ਇਤਹਾਸ Chapter 29
- 2 ਇਤਹਾਸ Chapter 12
- ਯਿਰਮਿਯਾਹ Chapter 44