1 ਸਮੂਏਲ Chapter 22

For English

Read 1 ਸਮੂਏਲ Chapter 22 Online

Read 1 ਸਮੂਏਲ Chapter 22 online from the Holy Bible. This chapter is part of the Book of 1 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 1 ਸਮੂਏਲ and the Holy Bible online.

Choose a Chapter

1 ਸਮੂਏਲ 22

ਅਧਿਆਇ 22

1. ਦਾਊਦ ਗਥ ਤੋਂ ਵੀ ਨਿਕਲ ਕੇ ਅਦੁਲ੍ਲਾਮ ਦੀ ਗੁਫ਼ਾ ਵਿੱਚ ਭੱਜ ਆਇਆ। ਜਦੋਂ ਦਾਊਦ ਦੇ ਭਰਾਵਾਂ ਅਤੇ ਸੰਬੰਧੀਆਂ ਨੂੰ ਪਤਾ ਲੱਗਾ ਕਿ ਦਾਊਦ ਅਦ੍ਦੁਲਾਮ ਵਿੱਚ ਹੈ ਤਾਂ ਉਹ ਦਾਊਦ ਨੂੰ ਮਿਲਣ ਉਥੇ ਆਏ।

2. ਬਹੁਤ ਸਾਰੇ ਲੋਕ ਦਾਊਦ ਦੇ ਮਗਰ ਹੋ ਪਏ। ਉਥੇ ਦੁੱਖਾਂ ਦੇ ਮਾਰੇ ਹੋਏ ਲੋਕ ਸਨ, ਕੁਝ ਕਰਜਾਈ ਕਿਸਮ ਦੇ ਗਰੀਬ ਲੋਕ, ਦੁੱਖੀ ਲੋਕ ਅਤੇ ਕੁਝ ਜ਼ਿੰਦਗੀ ਤੋਂ ਉਪਰਾਮ ਹੋਏ ਲੋਕ ਸਨ। ਇਨ੍ਹਾਂ ਸਭ ਤਰ੍ਹਾਂ ਦੇ ਲੋਕਾਂ ਨੇ ਦਾਊਦ ਨੂੰ ਆਪਣਾ ਆਗੂ ਮੰਨਿਆ। ਹੁਣ ਦਾਊਦ ਦੇ ਨਾਲ ਕਰੀਬ 400 ਮਨੁੱਖ ਸਨ।

3. ਦਾਊਦ ਅਦੁਲ੍ਲਾਮ ਤੋਂ ਚਲਾ ਗਿਆ ਅਤੇ ਮੋਆਬ ਵਿੱਚ ਮਿਸਫ਼ੇਹ ਨੂੰ ਆਇਆ। ਦਾਊਦ ਨੇ ਮੋਆਬ ਦੇ ਪਾਤਸ਼ਾਹ ਨੂੰ ਆਖਿਆ, "ਹੇ ਪਾਤਸ਼ਾਹ ਮੈਨੂੰ ਪਰਵਾਨਗੀ ਦੇ ਜੋ ਮੈਂ ਮੇਰੀ ਮਾਂ ਅਤੇ ਪਿਉ ਉਥੋਂ ਨਿਕਲਕੇ ਤੁਹਾਡੇ ਕੋਲ ਰਹਿਣ, ਜਦ ਤੱਕ ਮੈਂ ਇਹ ਨਾ ਜਾਣ ਲਵਾ ਕਿ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ।"

4. ਇੰਝ ਦਾਊਦ ਨੇ ਆਪਣੇ ਮਾਪਿਆਂ ਨੂੰ ਮੋਆਬ ਦੇ ਪਾਤਸ਼ਾਹ ਕੋਲ ਛੱਡਿਆ। ਜ੍ਜਦ ਤੀਕ ਦਾਊਦ ਕਿਲ੍ਹੇ ਵਿੱਚ ਸੀ ਦਾਊਦ ਦੇ ਮਾਪੇ ਮੋਆਬ ਦੇ ਪਾਤਸ਼ਾਹ ਕੋਲ ਹੀ ਠਹਿਰੇ।

5. ਪਰ ਗਾਦ ਨਬੀ ਨੇ ਦਾਊਦ ਨੂੰ ਆਖਿਆ, "ਕਿਲ੍ਹੇ ਵਿੱਚ ਨਾ ਰਹੀਂ। ਯਹੂਦਾਹ ਦੇ ਦੇਸ਼ ਨੂੰ ਚਲਿਆ ਜਾਹ।" ਤਾਂ ਫ਼ੇਰ ਦਾਊਦ ਉਸ ਜਗ਼੍ਹਾ ਤੋਂ ਤੁਰਕੇ ਰਾਹਬ ਦੇ ਜੰਗਲ ਨੂੰ ਚਲਾ ਗਿਆ।

6. ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਪਰਗਟ ਹੋਇਆ ਹੈ ਅਤੇ ਉਹ ਲੋਕ ਵੀ ਜੋ ਉਸਦੇ ਨਾਲ ਸਨ। ਉਸ ਵਕਤ ਸ਼ਾਊਲ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਬਿਰਖ ਹੇਠਾਂ ਆਪਣੀ ਬਰਛੀ ਹੱਥ 'ਚ ਫ਼ੜੀ ਬੈਠਾ ਸੀ। ਉਸਦੇ ਸਾਰੇ ਅਫ਼ਸਰ ਉਸਦੇ ਆਲੇ-ਦੁਆਲੇ ਖੜੇ ਸਨ।

7. ਉਸਨੇ ਆਪਣੇ ਆਸ-ਪਾਸ ਖੜੇ ਅਫ਼ਸਰਾਂ ਨੂੰ ਕਿਹਾ, "ਹੇ ਬਿਨਯਾਮੀਨਿਓ ਸੁਣੋ! ਤੁਸੀਂ ਕੀ ਸੋਚਦੇ ਹੋ ਕਿ ਯਸੀ ਦਾ ਪੁੱਤਰ (ਦਾਊਦ) ਤੁਹਾਡੇ ਵਿੱਚੋਂ ਹਰ ਇੱਕ ਨੂੰ ਪੈਲੀ ਅਤੇ ਦਾਖਾਂ ਦੇ ਬਾਗ ਦੇਵੇਗਾ? ਤੁਸੀਂ ਕੀ ਸੋਚਦੇ ਹੋ ਕਿ ਉਹ ਤੁਹਾਨੂੰ 100 ਅਤੇ 1 ,000 ਆਦਮੀਆਂ ਦੇ ਉੱਪਰ ਅਫ਼ਸਰ ਬਣਾਵੇਗਾ।

8. ਜੇ ਤੁਸੀਂ ਸਾਰਿਆਂ ਨੇ ਮਿਲਕੇ ਮੇਰੇ ਖਿਲਾਫ਼ ਹੋਣ ਦਾ ਏਕਾ ਕੀਤਾ ਹੈ? ਤੁਸੀਂ ਸਭ ਮਿਲਕੇ ਮੇਰੇ ਵਿਰੁੱਧ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹੋ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਮੇਰੇ ਪੁੱਤਰ ਯੋਨਾਥਾਨ ਦੇ ਬਾਰੇ ਨਹੀਂ ਦੱਸਿਆ। ਤ੍ਤੁਹਾਡੇ ਵਿੱਚੋਂ ਕਿਸੇ ਨੇ ਨਾ ਮੈਨੂੰ ਦੱਸਿਆ ਕਿ ਉਸਨੇ ਯਸੀ ਦੇ ਪੁੱਤਰ ਦਾਊਦ ਨਾਲ ਚੁੱਪ ਕਰਕੇ ਹੀ ਇੱਕ ਇਕਰਾਰਨਾਮਾ ਬਣਾਇਆ ਹੈ। ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮੇਰੀ ਪਰਵਾਹ ਨਹੀਂ ਹੈ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਇਹ ਨਾ ਦੱਸਿਆ ਕਿ ਮ੍ਮੇਰੇ ਆਪਣੇ ਪੁੱਤਰ ਯੋਨਾਥਾਨ ਨੇ ਹੀ ਦਾਊਦ ਨੂੰ ਉਕਸਾਇਆ ਜਦ ਕਿ ਯੋਨਾਥਾਨ ਨੇ ਮੇਰੇ ਹੀ ਸੇਵਕ ਦਾਊਦ ਨੂੰ ਲੁਕਣ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਸ਼ੇਹ ਦਿੱਤੀ। ਤਾਂ ਹੀ ਹੁਣ ਉਹ ਇਹ ਕੁਝ ਕਰ ਰਿਹਾ ਹੈ।"

9. ਤਦ ਦੋਏਗਾ ਅਦੋਮੀ ਨੇ ਜੋ ਸ਼ਾਊਲ ਦੇ ਟਹਿਲੂਆਂ ਕੋਲ ਖੜਾ ਸੀ ਉੱਤਰ ਦਿੱਤਾ, "ਮੈਂ ਯਸੀ ਦੇ ਪੁੱਤਰ ਨੂੰ ਨੋਬ ਵਿੱਚ ਵੇਖਿਆ ਸੀ। ਦਾਊਦ ਅਹੀਟੂਬ ਦੇ ਪੁੱਤਰ ਅਹੀਮਲਕ ਨੂੰ ਮਿਲਣ ਆਇਆ ਸੀ।

10. ਅਹੀਮਲਕ ਨੇ ਦਾਊਦ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਉਸਨੂੰ ਖਾਣ ਲਈ ਭੋਜਨ ਵੀ ਦਿੱਤਾ ਅਤੇ ਉਸਨੂੰ ਫ਼ਲਿਸਤੀ ਗੋਲਿਆਥ ਦੀ ਤਲਵਾਰ ਵੀ ਦਿੱਤੀ।"

11. ਤਦ ਸ਼ਾਊਲ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਜਾਜਕ ਫ਼ੜਕੇ ਲਿਆਉਣ ਦਾ ਹੁਕਮ ਦਿੱਤਾ। ਸ਼ਾਊਲ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਅਤੇ ਉਸਦੇ ਸਾਰੇ ਪਰਿਵਾਰ ਨੂੰ ਅਤੇ ਸੰਬੰਧੀਆਂ ਨੂੰ ਨੋਬ ਤੋਂ ਫ਼ੜਕੇ ਲਿਆਉਣ ਲਈ ਆਖਿਆ। ਸਾਰੇ ਪਾਤਸ਼ਾਹ ਸਾਮ੍ਹਣੇ ਪੇਸ਼ ਕੀਤੇ ਗਏ।

12. ਸ਼ਾਊਲ ਨੇ ਅਹੀਮਲਕ ਨੂੰ ਕਿਹਾ, "ਤੂੰ ਅਹੀਟੂਬ ਦੇ ਪੁੱਤਰ, ਜ਼ਰਾ ਧਿਆਨ ਨਾਲ ਸੁਣ!ਅਹੀਮਲਕ ਨੇ ਕਿਹਾ, "ਜੀ, ਮਾਲਿਕ!"

13. ਸ਼ਾਊਲ ਨੇ ਅਹੀਮਲਕ ਨੂੰ ਆਖਿਆ, "ਤੂੰ ਅਤੇ ਯਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਗੋਂਦਾ ਕਿਉਂ ਗੁੰਦੀਆਂ? ਤੂੰ ਦਾਊਦ ਨੂੰ ਰੋਟੀ ਅਤੇ ਤਲਵਾਰ ਵੀ ਦਿੱਤੀ। ਤੂੰ ਉਸ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਵੀ ਕੀਤੀ ਅਤੇ ਹੁਣ ਉਹ ਦਾਊਦ ਠੀਕ ਮੇਰੇ ਉੱਪਰ ਹਮਲਾ ਕਰਨ ਦੀ ਉਡੀਕ ਕਰ ਰਿਹਾ ਹੈ।"

14. ਅਹੀਮਲਕ ਨੇ ਜਵਾਬ ਦਿੱਤਾ, "ਦਾਊਦ ਤੇਰੇ ਨਾਲ ਵਫ਼ਾਦਾਰ ਹੈ। ਤੇਰੇ ਕਿਸੇ ਵੀ ਹੋਰ ਅਫ਼ਸਰਾਂ ਵਿੱਚੋਂ ਕੋਈ ਇੰਨਾ ਭਰੋਸੇਮਂਦ ਨਹੀਂ ਜਿੰਨਾ ਕਿ ਦਾਊਦ। ਉਹ ਤੇਰਾ ਆਪਣਾ ਜੁਆਈ ਹੈ ਅਤੇ ਦਾਊਦ ਤੇਰੇ ਦਰਬਾਨਾਂ ਦਾ ਵੀ ਕਪਤਾਨ ਹੈ ਅਤੇ ਤੇਰਾ ਆਪਣਾ ਸਾਰਾ ਪਰਿਵਾਰ ਵੀ ਉਸਦੀ ਬੜੀ ਇੱਜ਼ਤ ਕਰਦਾ ਹੈ।

15. ਇਹ ਕੋਈ ਪਹਿਲੀ ਵਾਰ ਮੈਂ ਪਰੇਮਸ਼ੁਰ ਅੱਗੇ ਦਾਊਦ ਲਈ ਪ੍ਰਾਰਥਨਾ ਨਹੀਂ ਕੀਤੀ। ਬਿਲਕੁਲ ਵੀ ਨਹੀਂ। ਇਸ ਲਈ ਮੇਰੇ ਉੱਤੇ ਜਾਂ ਮੇਰੇ ਸੰਬੰਧੀਆਂ ਉੱਤੇ ਤੁਹਮਤ ਨਾ ਲਗਾ। ਅਸੀਂ ਤਾਂ ਤੇਰੇ ਸੇਵਕ ਹਾਂ। ਮੈਨੂੰ ਬਿਲਕੁਲ ਕੁਝ ਨਹੀਂ ਪਤਾ ਕਿ ਅਸਲ ਵਿੱਚ ਕੀ ਹੋ ਰਿਹਾ ਹੈ?"

16. ਪਰ ਪਾਤਸ਼ਾਹ ਨੇ ਕਿਹਾ, "ਅਹੀਮਲਕ! ਤੇਰੀ ਅਤੇ ਤੇਰੇ ਸੰਬੰਧੀਆਂ ਦੀ ਮੌਤ ਅਵੱਸ਼ ਹੈ।"

17. ਤਾਂ ਪਾਤਸ਼ਾਹ ਨੇ ਆਪਣੇ ਕੋਲ ਖੜੇ ਦਰਬਾਨਾਂ ਨੂੰ ਕਿਹਾ, "ਜਾਉ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਦਿਉ ਕਿਉਂਕਿ ਉਹ ਵੀ ਦਾਊਦ ਦੇ ਪਖ ਵਿੱਚ ਸਨ। ਉਹ ਜਾਣਦੇ ਸਨ ਕਿ ਦਾਊਦ ਬਚ ਰਿਹਾ ਹੈ ਪਰ ਉਨ੍ਹਾਂ ਨੇ ਮੈਨੂੰ ਨਹੀਂ ਦੱਸਿਆ।"ਪਰ ਪਾਤਸ਼ਾਹ ਦੇ ਅਫ਼ਸਰਾਂ ਨੇ ਯਹੋਵਾਹ ਦੇ ਜਾਜਕਾਂ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ।

18. ਤਾਂ ਪਾਤਸ਼ਾਹ ਨੇ ਦੋਏਗ ਨੂੰ ਇਸ ਲਈ ਆਖਿਆ, ਸ਼ਾਊਲ ਨੇ ਕਿਹਾ, "ਦੋਏਗ! ਤੂੰ ਜਾ ਅਤੇ ਜਾਕੇ ਜਾਜਕ ਨੂੰ ਮਾਰ ਸੁੱਟ। ਤਾਂ ਉਸ ਦਿਨ ਦੋਏਗ ਗਿਆ ਅਤੇ ਜਾਕੇ ਜਾਜਕ ਅਤੇ ਉਸਦੇ ਸੰਬੰਧੀਆਂ ਸਮੇਤ 85 ਲੋਕਾਂ ਨੂੰ ਜਾਨੋਂ ਮਾਰ ਸੁਟਿਆ।

19. ਜ੍ਜਾਜਕਾਂ ਦੇ ਸ਼ਹਿਰ ਨੋਬ ਵਿੱਚ ਉਸਨੇ ਸਾਰੇ ਲੋਕਾਂ ਨੂੰ ਵਢ ਸੁਟਿਆ। ਦ੍ਦੋਏਗ ਨੇ ਆਪਣੀ ਤਲਵਾਰ ਕਢੀ ਅਤੇ ਸਾਰੇ ਆਦਮੀਆਂ, ਔਰਤਾਂ, ਬੱਚਿਆਂ ਅਤੇ ਦੁਧ ਪੀਂਦੇ ਮਾਸੂਮ ਬੱਚਿਆਂ ਸਮੇਤ ਸਭ ਨੂੰ ਅਤੇ ਉਨ੍ਹਾਂ ਦੀਆਂ ਸਭ ਗਊਆਂ, ਖੋਤਿਆ, ਭੇਡਾਂ ਸਭ ਨੂੰ ਵਢ ਸੁਟਿਆ।

20. ਪਰ ਉਨ੍ਹਾਂ ਵਿੱਚੋਂ ਇੱਕ ਆਦਮੀ ਜਿਸ ਦਾ ਨਾਉਂ ਅਬਯਾਥਾਰ ਸੀ ਬਚ ਗਿਆ। ਅਬਯਾਥਾਰ ਅਹੀਟੂਬ ਦਾ ਪੁੱਤਰ ਸੀ ਜੋ ਉਥੋਂ ਭੱਜਕੇ ਦਾਊਦ ਦੇ ਮਗਰ ਲੱਗ ਗਿਆ ਸੀ।

21. ਬਯਾਥਾਰ ਨੇ ਦਾਊਦ ਨੂੰ ਖਬਰ ਕੀਤੀ ਕਿ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਮਰਵਾ ਸੁਟਿਆ ਹੈ।

22. ਦਾਊਦ ਨੇ ਅਬਯਾਥਾਰ ਨੂੰ ਆਖਿਆ, "ਮੈਂ ਤਾਂ ਉਸੇ ਦਿਨ ਸਮਝ ਗਿਆ ਸੀ ਕਿ ਅਦੋਮੀ ਦੋਏਗ ਜੋ ਉਥੇ ਸੀ ਤਾਂ ਇਹ ਸ਼ਾਊਲ ਨੂੰ ਜ਼ਰੂਰ ਖਬਰ ਦੇਵੇਗਾ। ਤੇਰੇ ਪਿਉ ਦੇ ਸਾਰੇ ਪਰਿਵਾਰ ਦੀ ਮੌਤ ਦਾ ਕਾਰਣ ਮੈਂ ਹੀ ਹਾਂ।

23. ਸ਼ਾਊਲ ਜੋ ਕਿ ਤੈਨੂੰ ਮਾਰਨਾ ਚਾਹੁੰਦਾ ਹੈ, ਉਹ ਮੈਨੂੰ ਵੀ ਮਾਰਨਾ ਚਾਹੁੰਦਾ ਹੈ। ਤੂੰ ਮੇਰੇ ਕੋਲ ਰਹਿ। ਡਰ ਨਾ। ਤੂੰ ਮੇਰੇ ਕੋਲ ਸੁਰਖਿਅਤ ਰਹੇਂਗਾ।"

About 1 ਸਮੂਏਲ Chapter 22

Read 1 ਸਮੂਏਲ Chapter 22 online from the Holy Bible. This chapter is part of the Book of 1 ਸਮੂਏਲ in the Old Testament. Continue reading with the chapter navigation above or explore the complete book.

Book Information

Book: 1 ਸਮੂਏਲ
Chapter: 22
Testament: Old Testament

How to Read this Chapter

Use the Previous and Next Chapter buttons to continue reading 1 ਸਮੂਏਲ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 1 ਸਮੂਏਲ Chapter 22 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 1 ਸਮੂਏਲ Chapter 22?

1 ਸਮੂਏਲ Chapter 22 is part of the Book of 1 ਸਮੂਏਲ in the Holy Bible.

Can I read this chapter online?

Yes. You can read the complete 1 ਸਮੂਏਲ Chapter 22 online for free with easy chapter navigation.

More Chapters from 1 ਸਮੂਏਲ

  1. 1 ਸਮੂਏਲ Chapter 13
  2. 1 ਸਮੂਏਲ Chapter 19
  3. 1 ਸਮੂਏਲ Chapter 1
  4. 1 ਸਮੂਏਲ Chapter 20
  5. 1 ਸਮੂਏਲ Chapter 30
  6. 1 ਸਮੂਏਲ Chapter 16
  7. 1 ਸਮੂਏਲ Chapter 7

Explore More from ਪੁਰਾਣਾ ਨੇਮ

  1. ਕਹਾਉਤਾਂ Chapter 18
  2. ਯਸਾਯਾਹ Chapter 55
  3. ਕਹਾਉਤਾਂ Chapter 4
  4. ਹਿਜ਼ਕੀਏਲ Chapter 13
  5. ਯਸਾਯਾਹ Chapter 1
  6. ਯਸਾਯਾਹ Chapter 63
  7. ਹਿਜ਼ਕੀਏਲ Chapter 10

Related Chapters & Readings

  1. 1 ਕੁਰਿੰਥੀਆਂ Chapter 8
  2. ਗਿਣਤੀ Chapter 30
  3. ਜ਼ਬੂਰ Chapter 136
  4. ਯਸਾਯਾਹ Chapter 29
  5. ਗਿਣਤੀ Chapter 18
  6. ਹਿਜ਼ਕੀਏਲ Chapter 18
  7. ਲੂਕਾ Chapter 20
Share Your Love

Leave a Reply

Your email address will not be published. Required fields are marked *