Read 1 ਸਮੂਏਲ Chapter 26 Online
Read 1 ਸਮੂਏਲ Chapter 26 online from the Holy Bible. This chapter is part of the Book of 1 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 1 ਸਮੂਏਲ and the Holy Bible online.
Choose a Chapter
1 ਸਮੂਏਲ 26
ਅਧਿਆਇ 26
1. ਜ਼ਿਫ਼ੀ ਦੇ ਲੋਕ ਗਿਬਆਹ ਵੱਲ ਸ਼ਾਊਲ ਕੋਲ ਆਕੇ ਬੋਲੇ, "ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਮ੍ਹਣੇ ਹੈ ਉਥੇ ਲੁਕਿਆ ਹੋਇਆ ਹੈ।"
2. ਸੋ ਸ਼ਾਊਲ ਉਠਿਆ ਅਤੇ ਜ਼ੀਫ਼ ਦੇ ਉਜਾੜ ਵੱਲ ਗਿਆ। ਉਸਨੇ ਸਾਰੇ ਇਸਰਾਏਲ ਵਿੱਚੋਂ ਜੋ 3,000 ਸਿਪਾਹੀ ਚੁਣੇ ਹੋਏ ਸਨ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ। ਸ਼ਾਊਲ ਅਤੇ ਉਸਦੇ ਆਦਮੀ ਇਸ ਉਜਾੜ ਵਿੱਚ ਦਾਊਦ ਨੂੰ ਲਭਣ ਗਏ।
3. ਸ਼ਾਊਲ ਨੇ ਹਕੀਲਾਹ ਦੇ ਪਹਾੜ ਉੱਤੇ ਆਪਣਾ ਡੇਰਾ ਲਾ ਲਿਆ ਜੋ ਯਸ਼ੀਮੋਨ ਦੇ ਸਾਮ੍ਹਣੇ ਰਾਹ ਉੱਪਰ ਹੀ ਸੀ।ਦਾਊਦ ਉਜਾੜ ਵਿੱਚ ਠਹਿਰਿਆ ਸੀ ਪਰ ਉਸਨੂੰ ਪਤਾ ਲੱਗ ਗਿਆ ਕਿ ਸ਼ਾਊਲ ਉਸਦੇ ਪਿਛੇ-ਪਿਛੇ ਤੁਰਦਾ ਆਉਂਦਾ ਹੈ।
4. ਤਾਂ ਦਾਊਦ ਨੇ ਆਪਣੇ ਖੁਫ਼ੀਆਂ ਨੂੰ ਭੇਜਿਆ ਤਾਂ ਪਤਾ ਲੱਗਾ ਕਿ ਸ਼ਾਊਲ ਸੱਚ ਮੁੱਚ ਉਸਦੇ ਪਿਛੇ-ਪਿਛੇ ਆ ਰਿਹਾ ਹੈ।
5. ਤੱਦ ਦਾਊਦ ਉਠਕੇ ਸ਼ਾਊਲ ਦੇ ਡੇਰੇ ਕੋਲ ਆਇਆ ਅਤੇ ਦਾਊਦ ਨੇ ਉਸ ਥਾਂ ਨੂੰ ਜਿਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਉਸਦੇ ਨਾਲ ਨੇਰ ਦੇ ਪੁੱਤਰ ਅਬਨੇਰ ਨੂੰ ਵੀ ਜੋ ਉਸਦਾ ਸੇਨਾਪਤੀ ਸੀ, ਉਨ੍ਹਾਂ ਨੂੰ ਵੇਖਿਆ ਕਿ ਉਹ ਸੁਤ੍ਤੇ ਪਏ ਸਨ। ਸ਼ਾਊਲ ਡੇਰੇ ਦੇ ਬਿਲਕੁਲ ਵਿਚਕਾਰ ਸੁੱਤਾ ਹੋਇਆ ਸੀ ਅਤੇ ਉਸਦੇ ਚਾਰੋਂ ਪਾਸੇ ਸਿਪਾਹੀ ਸਨ।
6. ਦਾਊਦ ਨੇ ਤਦ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਕਿ ਯੋਆਬ ਦਾ ਭਰਾ ਸੀ, ਉੱਤਰ ਦੇਕੇ ਆਖਿਆ, "ਸ਼ਾਊਲ ਦੇ ਡੇਰਿਆ ਵੱਲ ਮੇਰੇ ਨਾਲ ਕੌਣ ਚੱਲੇਗਾ?"ਅਬੀਸ਼ਈ ਨੇ ਕਿਹਾ, "ਮੈਂ ਤੇਰੇ ਨਾਲ ਚੱਲਾਂਗਾ।"
7. ਜਦੋਂ ਰਾਤ ਪਈ ਤਾਂ ਦਾਊਦ ਅਤੇ ਅਬੀਸ਼ਈ ਸ਼ਾਊਲ ਦੇ ਡੇਰੇ ਵਿੱਚ ਚਲੇ ਗਏ। ਸ਼ਾਊਲ ਡੇਰੇ ਦੇ ਵਿਚਕਾਰ ਸੁੱਤਾ ਪਿਆ ਸੀ। ਉਸਦੀ ਬਰਛੀ ਉਸਦੇ ਸਿਰਹਾਨੇ ਜ਼ਮੀਨ ਉੱਪਰ ਗੱਡੀ ਪਈ ਸੀ। ਅਬੀਨੇਰ ਅਤੇ ਸਿਪਾਹੀ ਉਸਦੇ ਦੁਆਲੇ ਸੁਤ੍ਤੇ ਪਏ ਸਨ।
8. ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, "ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ। ਜੋ ਤੁਸੀਂ ਹੁਣ ਆਗਿਆ ਕਰੋ ਤਾਂ ਮੈਂ ਉਸਨੂੰ ਬਰਛੀ ਦਾ ਇੱਕੋ ਵਾਰ ਮਾਰਕੇ ਧਰਤੀ ਨਾਲ ਵਿਂਨ੍ਹਾਂ। ਮੈਂ ਇੱਕੋ ਵਾਰ ਵਿੱਚ ਉਸਨੂੰ ਚਿਤ੍ਤ ਕਰ ਦੇਵਾਂਗਾ।"
9. ਪਰ ਦਾਊਦ ਨੇ ਅਬੀਸ਼ਈ ਨੂੰ ਕਿਹਾ, "ਉਸਨੂੰ ਨਾ ਮਾਰ ਕਿਉਂਕਿ ਯਹੋਵਾਹ ਦੇ ਮਸਹ ਹੋਏ ਉੱਪਰ ਕਿਹੜਾ ਹੈ ਜੋ ਹੱਥ ਚੁੱਕੇ ਖੁਦ ਬੇਦੋਸ਼ਾ ਠਹਿਰੇ?
10. ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਯਹੋਵਾਹ ਸ਼ਾਊਲ ਨੂੰ ਆਪਣੇ ਤਰੀਕੇ ਨਾਲ ਸਜ਼ਾ ਦੇਵੇਗਾ। ਉਸ ਦਿਨ, ਜਿਸਦਾ ਯਹੋਵਾਹ ਫ਼ੈਸਲਾ ਕਰੇਗਾ ਸ਼ਾਊਲ ਸੁਭਾਵਿਕ ਮੌਤ ਜਾਂ ਯੁਧ ਵਿੱਚ ਮਰ ਜਾਵੇਗਾ।
11. ਪਰ ਮੈਂ ਪ੍ਰਾਰਥਨਾ ਕਰਦਾ ਹਾਂ ਜੋ ਯਹੋਵਾਹ ਦੇ ਮਸਹ ਹੋਏ ਉੱਪਰ ਕਿਤੇ ਮੈਂ ਹੱਥ ਨਾ ਚਲਾਵਾਂ। ਸੋ ਹੁਣ ਸ਼ਾਊਲ ਦੇ ਸਿਰਾਹਣਿਓ ਪਾਣੀ ਦਾ ਭਾਂਡਾ ਅਤੇ ਬਰਛੀ ਚੁਕ੍ਕੀਏ ਅਤੇ ਚੱਲ ਇਥੋਂ ਵਾਪਸ ਚੱਲੀਏ।"
12. ਤਾਂ ਦਾਊਦ ਨੇ ਉਸਦੇ ਸਿਰਾਹਣਿਓ ਪਾਣੀ ਦਾ ਭਾਂਡਾ ਅਤੇ ਬਰਛੀ ਚੁੱਕੀ ਅਤੇ ਉਸ ਡੇਰੇ ਵਿੱਚੋਂ ਬਾਹਰ ਨਿਕਲ ਆਏ। ਕਿਸੇ ਨੂੰ ਵੀ ਪਤਾ ਨਾ ਲਗਿਆ ਕਿ ਕੀ ਹੋ ਚੁੱਕਾ ਹੈ। ਕਿਸੇ ਨੇ ਉਨ੍ਹਾਂ ਨੂੰ ਵੇਖਿਆ ਵੀ ਨਾ। ਸ਼ਾਊਲ ਅਤੇ ਉਸਦੇ ਸਾਰੇ ਸਿਪਾਹੀ ਗੂਢ਼ੀ ਨੀਂਦ ਸੁਤ੍ਤੇ ਰਹੇ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਦ ਗੂਢ਼ੀ ਨੀਂਦਰ ਸਵਾਇਆ ਸੀ।
13. ਦਾਊਦ ਵਾਦੀਓਁ ਪਾਰ ਚਲਾ ਗਿਆ ਅਤੇ ਸ਼ਾਊਲ ਦੇ ਡੇਰੇ ਤੋਂ ਵਾਦੀ ਦੇ ਪਾਰ ਦੀ ਪਹਾੜੀ ਉੱਤੇ ਚਢ਼ਕੇ ਖੜਾ ਹੋ ਗਿਆ। ਦਾਊਦ ਅਤੇ ਸ਼ਾਊਲ ਦੇ ਡੇਰੇ ਦੂਰ-ਦੂਰ ਸਨ ਤਾਂ
14. ਦਾਊਦ ਨੇ ਜ਼ੋਰ ਦੀ ਲਲਕਾਰ ਕੇ ਨੇਰ ਦੇ ਪੁੱਤਰ ਅਬੀਨੇਰ ਨੂੰ ਅਤੇ ਉਸਦੇ ਸਿਪਾਹੀਆਂ ਨੂੰ ਕਿਹਾ, "ਅਬੀਨੇਰ! ਮੈਨੂੰ ਜਵਾਬ ਦੇ, ਤੂੰ ਜਵਾਬ ਕਿਉਂ ਨਹੀਂ ਦਿੰਦਾ?"ਤੱਦ ਅਬੀਨੇਰ ਨੇ ਉੱਤਰ ਦੇਕੇ ਆਖਿਆ, "ਤੂੰ ਕੌਣ ਹੈਂ, ਜੋ ਪਾਤਸ਼ਾਹ ਨੂੰ ਲਲਕਾਰ ਰਿਹਾ ਹੈ?"
15. ਤੱਦ ਦਾਊਦ ਨੇ ਅਬੀਨੇਰ ਨੂੰ ਆਖਿਆ, "ਭਲਾ ਤੂੰ ਮਰਦ ਸੂਰਮਾ ਨਹੀਂ? ਅਤੇ ਤੂੰ ਸਾਡੇ ਇਸਰਾਏਲ ਵਿੱਚ ਸਭ ਤੋਂ ਬਹਾਦੁਰ ਮਨੁੱਖ ਹੈਂ, ਕੀ ਇਹ ਝੂਠ ਹੈ? ਤਾਂ ਫ਼ਿਰ ਤੂੰ ਆਪਣੇ ਮਾਲਕ ਪਾਤਸ਼ਾਹ ਦੀ ਰਖਵਾਲੀ ਕਿਵੇਂ ਕਰਦਾ ਹੈਂ? ਕੀ ਇੱਕ ਸਾਧਾਰਣ ਆਦਮੀ ਤੁਹਾਡੇ ਡੇਰੇ ਵਿੱਚ ਤੇਰੇ ਮਾਲਕ ਪਾਤਸ਼ਾਹ ਨੂੰ ਮਾਰਨ ਲਈ ਵੜ ਆਇਆ।
16. ਤੂੰ ਵੱਡੀ ਭੁੱਲ ਕੀਤੀ ਹੈ। ਜਦ ਤੱਕ ਯਹੋਵਾਹ ਜਿਉਂਦਾ ਹੈ ਤਾਂ ਤੈਨੂੰ ਅਤੇ ਤੇਰੇ ਆਦਮੀਆਂ ਨੂੰ ਮਰਨਾ ਹੀ ਪਵੇਗਾ, ਕਿਉਂ ਕਿ ਤੁਸੀਂ ਆਪਣੇ ਪਾਤਸ਼ਾਹ ਦੀ ਵੀ ਰਾਖੀ ਨਾ ਕਰ ਸਕੇ, ਆਪਣੇ ਸੁਆਮੀ ਦੀ ਜੋ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਹੈ। ਵੇਖ ਅਤੇ ਵੇਖਕੇ ਦੱਸ ਕਿ ਜਿਹੜਾ ਪਾਣੀ ਵਾਲਾ ਭਾਂਡਾ ਅਤੇ ਬਰਛੀ ਸ਼ਾਊਲ ਦੇ ਸਿਰਹਾਨੇ ਵੱਲ ਸੀ, ਉਹ ਕਿਥੇ ਹੈ?"
17. ਸ਼ਾਊਲ ਦਾਊਦ ਦੀ ਆਵਾਜ਼ ਨੂੰ ਪਛਾਣਦਾ ਸੀ ਤਾਂ ਸ਼ਾਊਲ ਨੇ ਆਖਿਆ, "ਦਾਊਦ, ਮੇਰੇ ਪੁੱਤਰ! ਕੀ ਇਹ ਤੂੰ ਬੋਲ ਰਿਹਾ ਹੈਂ?"ਦਾਊਦ ਨੇ ਕਿਹਾ, "ਹਾਂ ਮਾਲਕ ਮੇਰੇ ਪਾਤਸ਼ਾਹ! ਇਹ ਮੇਰੀ ਹੀ ਆਵਾਜ਼ ਹੈ।
18. ਦਾਊਦ ਨੇ ਇਹ ਵੀ ਆਖਿਆ, "ਹੇ ਸੁਆਮੀ! ਤੂੰ ਮੇਰੇ ਪਿਛੇ ਕਿਉਂ ਪਿਆ ਹੋਇਆ ਹੈਂ? ਮੈਂ ਕੀ ਗੁਨਾਹ ਕੀਤਾ ਹੈ, ਤੂੰ ਮੈਨੂੰ ਕਿਸ ਗੱਲੋਂ ਦੋਸ਼ੀ ਠਹਿਰਾਉਂਦਾ ਹੈ?
19. ਮੇਰੇ ਸੁਆਮੀ ਅਤੇ ਪਾਤਸ਼ਾਹ! ਮੇਰੀ ਗੱਲ ਧਿਆਨ ਨਾਲ ਸੁਣੋ। ਜੇਕਰ ਯਹੋਵਾਹ ਤੈਨੂੰ ਮੇਰੇ ਖਿਲਾਫ਼ ਉਕਸਾਇਆ ਹੋਵੇ ਤਾਂ ਉਹ ਇਸਨੂੰ ਭੇਟ ਮੰਨ ਲਵੇ ਅਤੇ ਜੇਕਰ ਆਦਮ ਜਾਇਆ ਨੇ ਅਜਿਹਾ ਕੀਤਾ ਹੋਵੇ ਤਾਂ ਉਨ੍ਹਾਂ ਨੂੰ ਯਹੋਵਾਹ ਦਾ ਸਰਾਪ ਲੱਗੇ। ਜਿਹੜੀ ਜਗ਼੍ਹਾ ਮੈਨੂੰ ਯਹੋਵਾਹ ਨੇ ਦਿੱਤੀ ਆਦਮੀਆਂ ਨੇ ਉਸਨੂੰ ਛੱਡਣ ਲਈ ਮੈਨੂੰ ਮਜ਼ਬੂਰ ਕੀਤਾ ਉਨ੍ਹਾਂ ਮੈਨੂੰ ਆਖਿਆ, "ਜਾ, ਜਾਕੇ ਦੂਜੇ ਦੇਵਤਿਆਂ ਨੂੰ ਪੂਜ।"
20. ਸੋ ਹੁਣ ਮੈਨੂੰ ਯਹੋਵਾਹ ਦੀ ਹਾਜ਼ਰੀ ਤੋਂ ਦੂਰ ਕਰਕੇ ਨਾ ਮਾਰ। ਹੁਣ ਉਸਦੇ ਸਾਮ੍ਹਣੇ ਮੇਰਾ ਲਹੂ ਧਰਤੀ ਉੱਪਰ ਨਾ ਵਹੇ ਕਿਉਂ ਜੁ ਇਸਰਾਏਲ ਦਾ ਪਾਤਸ਼ਾਹ ਇੱਕ ਪਿਸ੍ਸੂ ਲਭਣ ਨੂੰ ਨਿਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਪਰ ਤਿਤ੍ਤਰ ਦਾ ਸ਼ਿਕਾਰ ਲਭਣ ਲਈ ਨਿਕਲਦਾ ਹੈ।"
21. ਤੱਦ ਸ਼ਾਊਲ ਨੇ ਕਿਹਾ, "ਮੈਥੋਂ ਪਾਪ ਹੋ ਗਿਆ, ਦਾਊਦ ਮੇਰੇ ਪੁੱਤਰ ਤੂੰ ਮੇਰੇ ਕੋਲ ਵਾਪਸ ਆ ਜਾ। ਅੱਜ ਤੂੰ ਮੈਨੂੰ ਇਹ ਦਰਸਾਇਆ ਹੈ ਕਿ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਦੁਰਲਭ ਹੈ। ਮੈਂ ਹੁਣ ਹੋਰ ਤੈਨੂੰ ਦੁੱਖ ਨਾ ਦੇਵਾਂਗਾ। ਮੈਂ ਬਹੁਤ ਵੱਡੀ ਮੂਰਖਤਾਈ ਅਤੇ ਭੁੱਲ ਕੀਤੀ ਹੈ।"
22. ਦਾਊਦ ਨੇ ਆਖਿਆ, "ਇਹ ਰਹੀ ਬਾਦਸ਼ਾਹ ਦੀ ਬਰਛੀ। ਤੂੰ ਆਪਣੇ ਇੱਕ ਆਦਮੀ ਨੂੰ ਭੇਜ ਕਿ ਉਹ ਇਥੋਂ ਆਕੇ ਲੈ ਜਾਵੇ।
23. ਯਹੋਵਾਹ ਸਭ ਮਨੁਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦਾ ਫ਼ਲ ਦੇਵੇ ਕਿਉਂ ਕਿ ਯਹੋਵਾਹ ਨੇ ਅੱਜ ਤੈਨੂੰ ਮੇਰੇ ਹੱਥ ਸੌਂਪ ਦਿੱਤਾ ਪਰ ਮੈਂ ਨਾ ਚਾਹਿਆ ਕਿ ਯਹੋਵਾਹ ਦੇ ਮਸਹ ਹੋਏ ਉੱਪਰ ਹੱਥ ਚਲਾਵਾਂ।
24. ਵੇਖ! ਜਿਵੇਂ ਤੇਰੀ ਜਾਨ ਅੱਜ ਮੇਰੀਆਂ ਅਖਾਂ ਨੂੰ ਦੁਰਲਭ ਦਿਸੀ ਹੈ ਤਿਵੇਂ ਹੀ ਮੇਰੀ ਜਾਨ ਵੀ ਯਹੋਵਾਹ ਦੀ ਨਿਗਾਹ ਵਿੱਚ ਦੁਰਲਭ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁੱਖਾਂ ਵਿੱਚੋਂ ਛੁਟਕਾਰਾ ਦੇਵੇ।"
25. ਤੱਦ ਸ਼ਾਊਲ ਨੇ ਦਾਊਦ ਨੂੰ ਆਖਿਆ, "ਪਰਮੇਸ਼ੁਰ ਤੈਨੂੰ ਅਸੀਸ ਦੇਵੇ, ਦਾਊਦ ਮੇਰੇ ਪੁੱਤਰ। ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਕਿਸਮਤ ਵਾਲਾ ਹੀ ਹੋਵੇਂਗਾ।"ਤਾਂ ਦਾਊਦ ਆਪਣੇ ਰਾਹ ਨੂੰ ਮੁੜ ਪਿਆ ਅਤੇ ਸ਼ਾਊਲ ਆਪਣੇ ਘਰ ਨੂੰ ਵਾਪਸ ਚਲਾ ਗਿਆ।
About 1 ਸਮੂਏਲ Chapter 26
Read 1 ਸਮੂਏਲ Chapter 26 online from the Holy Bible. This chapter is part of the Book of 1 ਸਮੂਏਲ in the Old Testament. Continue reading with the chapter navigation above or explore the complete book.
Book Information
Book: 1 ਸਮੂਏਲ
Chapter: 26
Testament: Old Testament
How to Read this Chapter
Use the Previous and Next Chapter buttons to continue reading 1 ਸਮੂਏਲ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 1 ਸਮੂਏਲ Chapter 26 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 1 ਸਮੂਏਲ Chapter 26?
1 ਸਮੂਏਲ Chapter 26 is part of the Book of 1 ਸਮੂਏਲ in the Holy Bible.
Can I read this chapter online?
Yes. You can read the complete 1 ਸਮੂਏਲ Chapter 26 online for free with easy chapter navigation.