Read 1 ਕੁਰਿੰਥੀਆਂ Chapter 14 Online
Read 1 ਕੁਰਿੰਥੀਆਂ Chapter 14 online from the Holy Bible. This chapter is part of the Book of 1 ਕੁਰਿੰਥੀਆਂ in the New Testament. Browse every verse with easy chapter navigation, continue to the next chapter, or explore the complete Book of 1 ਕੁਰਿੰਥੀਆਂ and the Holy Bible online.
Choose a Chapter
1 ਕੁਰਿੰਥੀਆਂ 14
ਅਧਿਆਇ 14
1. ਪ੍ਰੇਮ ਦੇ ਮਗਰ ਲੱਗੋ। ਤਾਂ ਵੀ ਆਤਮਕ ਦਾਨਾਂ ਨੂੰ ਲੋਚੋ ਪਰ ਵਧਕੇ ਇਹ ਜੋ ਤੁਸੀਂ ਅਗੰਮ ਵਾਕ ਕਰੋ।
2. ਜਿਹੜਾ ਪਰਾਈ ਭਖਿਆ ਬੋਲਦਾ ਹੈ ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ ਇਸ ਲਈ ਕਿ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ।
3. ਪਰ ਜਿਹੜਾ ਅਗੰਮ ਵਾਕ ਕਰਦਾ ਹੈ ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖਾਂ ਨਾਲ ਕਰਦਾ ਹੈ।
4. ਜਿਹੜਾ ਪਰਾਈ ਭਾਖਿਆ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ ਪਰ ਜਿਹੜਾ ਅਗੰਮ ਵਾਕ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ।
5. ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸੱਭੇ ਪਰਾਈਆਂ ਭਾਖਿਆਂ ਬੋਲੋ ਪਰ ਇਸ ਤੋਂ ਵਧੀਕ ਇਹ, ਜੋ ਤੁਸੀਂ ਅਗੰਮ ਵਾਕ ਕਰੋ। ਜਿਹੜਾ ਪਰਾਈਆਂ ਭਾਖਿਆਂ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ ਜਿਸ ਤੋਂ ਕਲੀਸਿਯਾ ਲਾਭ ਉਠਾਵੇ ਤਾਂ ਅਗੰਮ ਵਾਕ ਕਰਨ ਵਾਲਾ ਉਸ ਨਾਲੋਂ ਉੱਤਮ ਹੈ।
6. ਪਰ ਹੁਣ ਭਰਾਵੋ, ਜੇ ਮੈਂ ਪਰਾਈਆਂ ਭਾਖਿਆਂ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਯਾ ਗਿਆਨ ਯਾ ਅਗੰਮ ਵਾਕ ਯਾ ਸਿੱਖਿਆ ਦੀ ਗੱਲ ਤੁਹਾਡੇ ਨਾਲ ਨਾ ਕਰਾਂ ਤਾਂ ਮੈਥੋਂ ਤੁਹਾਨੂੰ ਕੀ ਲਾਭ ਹੋਵੇਗਾ ?
7. ਬੇਜਾਨ ਵਸਤਾਂ ਭੀ ਜਿਹੜੀਆਂ ਅਵਾਜ਼ ਦਿੰਦੀਆਂ ਹਨ ਭਾਵੇਂ ਵੰਝਲੀ ਭਾਵੇਂ ਰਬਾਬ ਜੇ ਓਹਨਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਫੂਕਿਆ ਅਥਵਾ ਵਜਾਇਆ ਜਾਂਦਾ ਹੈ ?
8. ਜੇ ਤੁਰ੍ਹੀ ਬੇ ਠਿਕਾਣੇ ਅਵਾਜ਼ ਦੇਵੇ ਤਾਂ ਕੌਣ ਲੜਾਈ ਲਈ ਲੱਕ ਬੰਨ੍ਹੇਗਾ ?
9. ਇਸੇ ਤਰਾਂ ਤੁਸੀਂ ਵੀ ਜੇ ਸਿੱਧੀ ਗੱਲ ਆਪਣੀ ਜ਼ਬਾਨੋਂ ਨਾ ਬੋਲੋ ਤਾਂ ਕੀ ਪਤਾ ਲੱਗੇ ਜੋ ਕੀ ਬੋਲਿਆ ਜਾਂਦਾ ਹੈ ? ਤੁਸੀਂ ਪੌਣ ਨਾਲ ਗੱਲਾਂ ਕਰਨ ਵਾਲੇ ਹੋਵੋਗੇ।
10. ਕੀ ਜਾਣੀਏ ਜੋ ਸੰਸਾਰ ਵਿੱਚ ਕਿੰਨੇ ਪਰਕਾਰ ਦੀਆਂ ਬੋਲੀਆਂ ਹਨ ਅਤੇ ਕੋਈ ਵਿਅਰਥ ਨਹੀਂ ਹੈ।
11. ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਭਾਣੇ ਓਭੜ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਭਾਣੇ ਓਭੜ ਬਣੇਗਾ।
12. ਇਸੇ ਤਰਾਂ ਤੁਸੀਂ ਵੀ ਜਾਂ ਆਤਮਕ ਦਾਨਾਂ ਨੂੰ ਲੋਚਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ।
13. ਇਸ ਕਰਕੇ ਜਿਹੜਾ ਪਰਾਈ ਭਾਖਿਆ ਬੋਲਦਾ ਹੈ ਉਹ ਪ੍ਰਾਰਥਨਾ ਕਰੇ ਭਈ ਅਰਥ ਵੀ ਕਰ ਸੱਕੇ।
14. ਜੇ ਮੈਂ ਪਰਾਈ ਭਾਖਿਆ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸਫਲ ਹੈ।
15. ਫੇਰ ਗੱਲ ਕੀ ਹੈ ? ਮੈਂ ਤਾਂ ਆਤਮਾ ਨਾਲ ਪ੍ਰਾਰਥਨਾ ਕਰਾਂਗਾ ਅਤੇ ਸਮਝ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ।
16. ਨਹੀਂ ਤਾਂ ਜੇ ਤੂੰ ਆਤਮਾ ਹੀ ਨਾਲ ਉਸਤਤ ਕਰੇਂ ਤਾਂ ਜਿਹੜਾ ਅਣਪੜ੍ਹ ਦੇ ਥਾਂ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ ?
17. ਤੂੰ ਤਾਂ ਧੰਨਵਾਦ ਚੰਗੀ ਤਰਾਂ ਨਾਲ ਕਰਦਾ ਹੈਂ ਪਰ ਦੂਏ ਨੂੰ ਕੁਝ ਲਾਭ ਨਹੀਂ ਹੁੰਦਾ।
18. ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜੋ ਮੈਂ ਤੁਸਾਂ ਸਭਨਾਂ ਨਾਲੋਂ ਵਧੀਕ ਪਰਾਈਆਂ ਭਾਖਿਆਂ ਬੋਲਦਾ ਹਾਂ।
19. ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਭਈ ਹੋਰਨਾਂ ਨੂੰ ਵੀ ਸਿਖਾਲਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜ਼ਾਰ ਗੱਲਾਂ ਪਰਾਈ ਭਾਖਿਆ ਵਿੱਚ ਬੋਲਾਂ।
20. ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ।
21. ਸ਼ਰਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੁ ਆਖਦਾ ਹੈ ਭਈ ਮੈਂ ਪਰਾਈਆਂ ਭਾਖਿਆਂ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦਿਆਂ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਭੀ ਓਹ ਮੇਰੀ ਨਾ ਸੁਣਨਗੇ।
22. ਸੋ ਪਰਾਈਆਂ ਭਾਖਿਆਂ ਨਿਹਚਾਵਾਨਾਂ ਲਈ ਨਹੀਂ ਸਗੋਂ ਨਿਹਚਾਹੀਣਾਂ ਲਈ ਇੱਕ ਨਿਸ਼ਾਨੀ ਦੇ ਲਈ ਹਨ ਪਰ ਅਗੰਮ ਵਾਕ ਨਿਹਚਾਹੀਣਾਂ ਲਈ ਨਹੀਂ ਸਗੋਂ ਨਿਹਚਾਵਾਨਾਂ ਲਈ ਹੈ।
23. ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਰ ਸੱਭੇ ਅੱਡੋ ਅੱਡੀ ਭਾਖਿਆ ਬੋਲਣ ਅਤੇ ਨਾ ਵਾਕਫ਼ ਅਥਵਾ ਨਿਹਚਾਹੀਣ ਲੋਕ ਅੰਦਰ ਆਉਣ ਤਾਂ ਭਲਾ, ਓਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ ?
24. ਪਰ ਜੇ ਸੱਭੇ ਅਗੰਮ ਵਾਕ ਬੋਲਣ ਅਤੇ ਕੋਈ ਨਿਹਚਾਹੀਣ ਅਥਵਾ ਨਾ ਵਾਕਫ਼ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਚਿਆ ਜਾਵੇਗਾ।
25. ਉਹ ਦੇ ਮਨ ਦੀਆਂ ਗੁਪਤ ਗੱਲਾਂ ਪਰਗਟ ਹੋਣਗੀਆਂ ਅਤੇ ਇਉਂ ਮੂੰਧੇ ਪੈ ਕੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਏਹਨਾਂ ਦੇ ਵਿੱਚ ਹੈ !
26. ਸੋ ਭਰਾਵੋ, ਗੱਲ ਕੀ ਹੈ ? ਜਾਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਖਿਆ, ਕਿਸੇ ਦੇ ਕੋਲ ਅਰਥ ਹੈ। ਸੱਭੋ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ।
27. ਜੇ ਕੋਈ ਪਰਾਈ ਭਾਖਿਆ ਬੋਲੇ ਤਾਂ ਦੋ ਦੋ ਅਥਵਾ ਵੱਧ ਤੋਂ ਵੱਧ ਤਿੰਨ ਤਿੰਨ ਕਰਕੇ ਬੋਲਣ ਸੋ ਭੀ ਵਾਰੋ ਵਾਰੀ ਅਤੇ ਇੱਕ ਜਣਾ ਅਰਥ ਕਰੇ।
28. ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਉਹ ਕਲੀਸਿਯਾ ਵਿੱਚ ਚੁੱਪ ਕਰ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ।
29. ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ।
30. ਪਰ ਜੇ ਦੂਏ ਉੱਤੇ ਜੋ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾ ਚੁੱਪ ਹੋ ਰਹੇ।
31. ਕਿਉਂ ਜੋ ਤੁਸੀਂ ਸਾਰੇ ਇੱਕ ਇੱਕ ਕਰਕੇ ਅਗੰਮ ਵਾਕ ਕਰ ਸੱਕਦੇ ਹੋ ਭਈ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ।
32. ਅਤੇ ਨਬੀਆਂ ਦੇ ਆਤਮੇ ਨਬੀਆਂ ਦੇ ਵੱਸ ਵਿੱਚ ਹਨ।
33. ਕਿਉਂ ਜੋ ਪਰਮੇਸ਼ੁਰ ਘਮਸਾਣ ਦਾ ਨਹੀਂ ਸਗੋਂ ਸ਼ਾਂਤੀ ਦਾ ਹੈ ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂ ਵਿੱਚ ਹੈ।
34. ਮੰਡਲੀਆਂ ਵਿੱਚ ਤੀਵੀਆਂ ਚੁੱਪ ਹੋ ਰਹਿਣ ਕਿਉਂ ਜੋ ਉਨ੍ਹਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਓਹ ਅਧੀਨ ਹੋ ਰਹਿਣ ਜਿਵੇਂ ਸ਼ਰਾ ਵੀ ਕਹਿੰਦੀ ਹੈ।
35. ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਕੋਲੋਂ ਪੁੱਛਣ ਕਿਉਂ ਜੋ ਤੀਵੀਂ ਦੇ ਲਈ ਮੰਡਲੀ ਵਿੱਚ ਬੋਲਣਾ ਲਾਜ ਦੀ ਗੱਲ ਹੈ।
36. ਭਲਾ, ਪਰਮੇਸ਼ੁਰ ਦਾ ਬਚਨ ਤੁਸਾਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੀਕ ਪਹੁੰਚਿਆ ?
37. ਜੇ ਕੋਈ ਆਪਣੇ ਆਪ ਨੂੰ ਨਬੀ ਯਾ ਆਤਮਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਓਹਨਾਂ ਨੂੰ ਜਾਣ ਲਵੇ ਭਈ ਓਹ ਪ੍ਰਭੁ ਦੇ ਹੁਕਮ ਹਨ।
38. ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।
39. ਗੱਲ ਕਾਹਦੀ, ਮੇਰੇ ਭਰਾਵੋ, ਅਗੰਮ ਵਾਕ ਕਰਨ ਨੂੰ ਲੋਚੋ ਅਤੇ ਪਰਾਈਆਂ ਭਾਖਿਆਂ ਬੋਲਣ ਤੋਂ ਨਾ ਵਰਜੋ।
40. ਪਰ ਸਾਰੀਆਂ ਗੱਲਾਂ ਢਬ ਸਿਰ ਅਤੇ ਜੁਗਤੀ ਨਾਲ ਹੋਣ।
About 1 ਕੁਰਿੰਥੀਆਂ Chapter 14
Read 1 ਕੁਰਿੰਥੀਆਂ Chapter 14 online from the Holy Bible. This chapter is part of the Book of 1 ਕੁਰਿੰਥੀਆਂ in the New Testament. Continue reading with the chapter navigation above or explore the complete book.
Book Information
Book: 1 ਕੁਰਿੰਥੀਆਂ
Chapter: 14
Testament: New Testament
How to Read this Chapter
Use the Previous and Next Chapter buttons to continue reading 1 ਕੁਰਿੰਥੀਆਂ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 1 ਕੁਰਿੰਥੀਆਂ Chapter 14 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 1 ਕੁਰਿੰਥੀਆਂ Chapter 14?
1 ਕੁਰਿੰਥੀਆਂ Chapter 14 is part of the Book of 1 ਕੁਰਿੰਥੀਆਂ in the Holy Bible.
Can I read this chapter online?
Yes. You can read the complete 1 ਕੁਰਿੰਥੀਆਂ Chapter 14 online for free with easy chapter navigation.
More Chapters from 1 ਕੁਰਿੰਥੀਆਂ
- 1 ਕੁਰਿੰਥੀਆਂ Chapter 12
- 1 ਕੁਰਿੰਥੀਆਂ Chapter 9
- 1 ਕੁਰਿੰਥੀਆਂ Chapter 7
- 1 ਕੁਰਿੰਥੀਆਂ Chapter 3
- 1 ਕੁਰਿੰਥੀਆਂ Chapter 2
- 1 ਕੁਰਿੰਥੀਆਂ Chapter 8
- 1 ਕੁਰਿੰਥੀਆਂ Chapter 5
Explore More from ਨਵਾਂ ਨੇਮ
- 1 ਤਿਮੋਥਿਉਸ Chapter 2
- ਰੋਮੀਆਂ Chapter 7
- ਮੱਤੀ Chapter 8
- ਮੱਤੀ Chapter 10
- ਰੋਮੀਆਂ Chapter 11
- ਗਲਾਤੀਆਂ Chapter 2
- ਰੋਮੀਆਂ Chapter 16