1 ਥੱਸਲੁਨੀਕੀਆਂ Chapter 2

For English

Read 1 ਥੱਸਲੁਨੀਕੀਆਂ Chapter 2 Online

Read 1 ਥੱਸਲੁਨੀਕੀਆਂ Chapter 2 online from the Holy Bible. This chapter is part of the Book of 1 ਥੱਸਲੁਨੀਕੀਆਂ in the New Testament. Browse every verse with easy chapter navigation, continue to the next chapter, or explore the complete Book of 1 ਥੱਸਲੁਨੀਕੀਆਂ and the Holy Bible online.

Choose a Chapter

1 ਥੱਸਲੁਨੀਕੀਆਂ 2

ਅਧਿਆਇ 2

1. ਹੇ ਭਰਾਵੋ, ਤੁਹਾਡੇ ਕੋਲ ਸਾਡਾ ਆਉਣਾ ਤੁਸੀਂ ਆਪ ਜਾਣਦੇ ਹੋ ਭਈ ਉਹ ਅਕਾਰਥ ਨਹੀਂ ਹੋਇਆ ਹੈ।

2. ਭਾਵੇਂ ਅਸਾਂ ਅੱਗੇ ਫਿਲਿੱਪੈ ਵਿੱਚ ਜਿਹਾ ਤੁਸੀਂ ਜਾਣਦੇ ਹੋ ਦੁਖ ਅਤੇ ਅਪਜਸ ਝੱਲਿਆ ਤਾਂ ਵੀ ਪਰਮੇਸ਼ੁਰ ਦੀ ਖੁਸ਼ ਖਬਰੀ ਬਹੁਤ ਝਗੜੇ ਰਗੜੇ ਵਿੱਚ ਤੁਹਾਨੂੰ ਸੁਣਾਉਣ ਲਈ ਆਪਣੇ ਪਰਮੇਸ਼ੁਰ ਦੇ ਆਸਰੇ ਦਿਲੇਰ ਹੋਏ।

3. ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ, ਨਾ ਛਲ ਨਾਲ ਹੁੰਦਾ ਹੈ।

4. ਪਰੰਤੂ ਜਿਵੇਂ ਅਸੀਂ ਖਰਮੇਸ਼ੁਰ ਵੱਲੋਂ ਪਰਵਾਨ ਹੋਏ ਹਾਂ ਜੋ ਇੰਜੀਲ ਸਾਨੂੰ ਸੌਂਪੀ ਜਾਵੇ ਤਿਵੇਂ ਅਸੀਂ ਬੋਲਦੇ ਹਾਂ, ਇਉਂ ਨਹੀਂ ਭਈ ਅਸੀਂ ਮਨੁੱਖਾਂ ਨੂੰ ਰਿਝਾਉਂਦੇ ਹਾਂ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਪਰਤਾਉਂਦਾ ਹੈ।

5. ਕਿਉਂ ਜੋ ਨਾ ਤਾਂ ਅਸੀਂ ਖੁਸ਼ਾਮਦ ਦੀਆਂ ਗੱਲਾਂ ਕਦੇ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪੜਦਾ ਬਣਾਇਆ- ਪਰਮੇਸ਼ੁਰ ਸਾਖੀ ਹੈ।

6. ਅਤੇ ਨਾ ਅਸੀਂ ਮਨੁੱਖਾਂ ਪਾਸੋਂ ਵਡਿਆਈ ਚਾਹੁੰਦੇ ਸਾਂ, ਨਾ ਤੁਹਾਡੇ ਪਾਸੋਂ, ਨਾ ਹੋਰਨਾਂ ਪਾਸੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਭਾਰ ਪਾ ਸੱਕਦੇ ਸਾਂ।

7. ਪਰ ਅਸੀਂ ਤੁਹਾਡੇ ਵਿੱਚ ਅਜੇਹੇ ਅਸੀਲ ਸਾਂ ਜਿਹੀ ਮਾਤਾ ਜੋ ਆਪਣੇ ਬੱਚਿਆਂ ਨੂੰ ਪਾਲਦੀ ਹੈ।

8. ਇਉਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਨਿਰੀ ਪਰਮੇਸ਼ੁਰ ਦੀ ਖੁਸ਼ ਖਬਰੀ ਨਹੀਂ ਸਗੋਂ ਆਪਣੀ ਜਾਨ ਭੀ ਦੇਣ ਨੂੰ ਤਿਆਰ ਸਾਂ ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਸਾਓ।

9. ਹੇ ਭਰਾਵੋ, ਸਾਡੀ ਮਿਹਨਤ ਪੋਹਰਿਆ ਤੁਹਾਨੂੰ ਚੇਤੇ ਤਾਂ ਹੋਵੇਗੀ ਭਈ ਅਸਾਂ ਇਸ ਕਰਕੇ ਜੋ ਤੁਹਾਡੇ ਵਿੱਚੋਂ ਕਿਸੇ ਉੱਤੇ ਭਾਰੂ ਨਾ ਹੋਈਏ ਰਾਤ ਦਿਨ ਕੰਮ ਧੰਦਾ ਕਰ ਕੇ ਤੁਹਾਨੂੰ ਪਰਮੇ ਸ਼ੁਰ ਦੀ ਖੁਸ਼ ਖਬਰੀ ਸੁਣਾਈ।

10. ਤੁਸੀਂ ਸਾਖੀ ਹੋ ਨਾਲੇ ਪਰਮੇਸ਼ੁਰ ਵੀ ਜੋ ਕਿਹੀ ਪਵਿੱਤਰਤਾਈ ਅਤੇ ਧਰਮ ਅਤੇ ਨਿਰਦੂਸ਼ਨਾ ਸਹਿਤ ਤੁਸਾਂ ਨਿਹਚਾਵਾਨਾਂ ਨਾਲ ਸਾਡਾ ਵਰਤਾਰਾ ਸੀ।

11. ਸੋ ਤੁਸੀਂ ਜਾਣਦੇ ਹੋ ਭਈ ਜਿਵੇਂ ਪਿਤਾ ਆਪਣੇ ਬਾਲਕਾਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ ਇੱਕ ਨੂੰ ਕਿਵੇ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ।

12. ਜੋ ਤੁਸੀਂ ਪਰਮੇਸ਼ੁਰ ਦੇ ਜੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਤੇਜ ਵਿੱਚ ਸੱਦਦਾ ਹੈ।

13. ਇਸ ਕਾਰਨ ਅਸੀਂ ਵੀ ਨਿੱਤ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਭਈ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਥੋਂ ਮਿਲਿਆ ਤਾਂ ਉਹ ਨੂੰ ਮਨੁੱਖਾਂ ਦਾ ਬਚਨ ਕਰ ਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ ਮੁੱਚੀਂ ਹੈ ਪਰਮੇਸ਼ੁਰ ਦਾ ਬਚਨ ਕਰਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਨਿਹਚਾਵਾਨਾਂ ਵਿੱਚ ਕੰਮ ਵੀ ਕਰਦਾ ਹੈ।

14. ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਓਹਨਾਂ ਕਲੀਸਿਯਾ ਵਰਗੇ ਹੋਏ ਹੋ ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਤੁਸਾਂ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਹੋ ਦੁਖ ਝੱਲੇ ਜਿਹੜੇ ਓਹਨਾਂ ਵੀ ਯਹੂਦੀਆਂ ਦੇ ਹੱਥੋ ਝੱਲੇ ਸਨ।

15. ਨਾਲੇ ਪ੍ਰਭੁ ਯਿਸੂ ਨੂੰ ਨਾਲੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਓਹ ਪਰਮੇਸ਼ੁਰ ਨੂੰ ਨਹੀਂ ਭਾਉਂਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।

16. ਓਹ ਸਾਨੂੰ ਪਰਾਈਆਂ ਕੌਮਾਂ ਨਾਲ ਗੱਲ ਕਰਨ ਤੋਂ ਵਰਜਦੇ ਹਨ ਜਿਸ ਤੋਂ ਓਹ ਬਚਾਏ ਜਾਣ ਤਾਂ ਜੋ ਓਹਨਾਂ ਦੇ ਪਾਪਾਂ ਦਾ ਪੈਮਾਨਾ ਸਦਾ ਭਰਿਆ ਰਹੇ ! ਪਰ ਕ੍ਰੋਧ ਓਹਨਾਂ ਦੇ ਉੱਤੇ ਹੱਦ ਤੀਕ ਆਣ ਪਿਆ ਹੈ !

17. ਪਰ ਹੇ ਭਰਾਵੋ, ਅਸੀਂ ਜੋ ਥੋੜਾ ਚਿਰ ਤੁਹਾਥੋਂ ਵਿਛੜੇ ਰਹੇ ਮਨ ਕਰਕੇ ਨਹੀਂ ਪਰ ਦੇਹ ਕਰਕੇ ਤਾਂ ਅਸਾਂ ਵੱਡੀ ਚਾਹ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ।

18. ਕਿਉਂ ਜੋ ਅਸਾਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਪਰ ਸ਼ਤਾਨ ਨੇ ਸਾਨੂੰ ਡੱਕ ਲਿਆ।

19. ਸਾਡੀ ਆਸ ਯਾ ਅਨੰਦ ਯਾ ਅਭਮਾਨ ਦਾ ਮੁਕਟ ਕੌਣ ਹੈ ? ਭਲਾ, ਸਾਡੇ ਪ੍ਰਭੁ ਯਿਸੂ ਅੱਗੇ ਉਹ ਦੇ ਆਉਣ ਦੇ ਵੇਲੇ ਤੁਸੀਂ ਨਹੀਂ ਹੋਵੋਗੇ ?

20. ਕਿਉਂ ਜੋ ਤੁਸੀਂ ਸਾਡੇ ਪਰਤਾਪ ਅਤੇ ਅਨੰਦ ਦਾ ਕਾਰਨ ਹੋ।

About 1 ਥੱਸਲੁਨੀਕੀਆਂ Chapter 2

Read 1 ਥੱਸਲੁਨੀਕੀਆਂ Chapter 2 online from the Holy Bible. This chapter is part of the Book of 1 ਥੱਸਲੁਨੀਕੀਆਂ in the New Testament. Continue reading with the chapter navigation above or explore the complete book.

Book Information

Book: 1 ਥੱਸਲੁਨੀਕੀਆਂ
Chapter: 2
Testament: New Testament

How to Read this Chapter

Use the Previous and Next Chapter buttons to continue reading 1 ਥੱਸਲੁਨੀਕੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 1 ਥੱਸਲੁਨੀਕੀਆਂ Chapter 2 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 1 ਥੱਸਲੁਨੀਕੀਆਂ Chapter 2?

1 ਥੱਸਲੁਨੀਕੀਆਂ Chapter 2 is part of the Book of 1 ਥੱਸਲੁਨੀਕੀਆਂ in the Holy Bible.

Can I read this chapter online?

Yes. You can read the complete 1 ਥੱਸਲੁਨੀਕੀਆਂ Chapter 2 online for free with easy chapter navigation.

More Chapters from 1 ਥੱਸਲੁਨੀਕੀਆਂ

  1. 1 ਥੱਸਲੁਨੀਕੀਆਂ Chapter 1
  2. 1 ਥੱਸਲੁਨੀਕੀਆਂ Chapter 4
  3. 1 ਥੱਸਲੁਨੀਕੀਆਂ Chapter 5
  4. 1 ਥੱਸਲੁਨੀਕੀਆਂ Chapter 3

Explore More from ਨਵਾਂ ਨੇਮ

  1. ਅਫ਼ਸੀਆਂ Chapter 1
  2. ਯੂਹੰਨਾ Chapter 20
  3. ਮਰਕੁਸ Chapter 1
  4. ਮੱਤੀ Chapter 5
  5. ਮਰਕੁਸ Chapter 4
  6. ਯੂਹੰਨਾ Chapter 12
  7. 1 ਯੂਹੰਨਾ Chapter 1

Related Chapters & Readings

  1. ਨਹਮਯਾਹ Chapter 8
  2. 2 ਰਾਜਿਆਂ Chapter 10
  3. ਜ਼ਬੂਰ Chapter 39
  4. ਲੂਕਾ Chapter 10
  5. ਅਫ਼ਸੀਆਂ Chapter 6
  6. ਗਿਣਤੀ Chapter 24
  7. ਯਸਾਯਾਹ Chapter 66
Share Your Love

Leave a Reply

Your email address will not be published. Required fields are marked *