1 ਯੂਹੰਨਾ Chapter 5

For English

Read 1 ਯੂਹੰਨਾ Chapter 5 Online

Read 1 ਯੂਹੰਨਾ Chapter 5 online from the Holy Bible. This chapter is part of the Book of 1 ਯੂਹੰਨਾ in the New Testament. Browse every verse with easy chapter navigation, continue to the next chapter, or explore the complete Book of 1 ਯੂਹੰਨਾ and the Holy Bible online.

Choose a Chapter

1 ਯੂਹੰਨਾ 5

ਅਧਿਆਇ 5

1. ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ, ਅਤੇ ਹਰ ਕੋਈ ਜਿਹੜਾ ਜਣਨ ਵਾਲੇ ਨਾਲ ਪ੍ਰੇਮ ਰੱਖਦਾ ਹੈ ਉਹ ਉਸ ਨਾਲ ਭੀ ਪ੍ਰੇਮ ਰੱਖਦਾ ਹੈ ਜੋ ਉਸ ਤੋਂ ਜੰਮਿਆ ਹੈ।

2. ਜਾਂ ਅਸੀਂ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ ਤਾਂ ਇਸ ਤੋਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਦਿਆਂ ਬਾਲਕਾਂ ਨਾਲ ਪ੍ਰੇਮ ਰੱਖਦੇ ਹਾਂ।

3. ਕਿਉਂ ਜੋ ਪਰਮੇਸ਼ੁਰ ਦਾ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮ ਦੀ ਪਾਲਨਾ ਕਰੀਏ। ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।

4. ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ।

5. ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਪਰ ਉਹ ਜਿਹ ਨੂੰ ਨਿਹਚਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ?

6. ਇਹ ਉਹੋ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਨਿਰੇ ਪਾਣੀ ਤੋਂ ਨਹੀਂ ਸਗੋਂ ਪਾਣੀ ਤੋਂ ਅਤੇ ਲਹੂ ਤੋਂ ਆਇਆ।

7. ਅਤੇ ਆਤਮਾ ਉਹ ਹੈ ਜਿਹੜਾ ਸਾਖੀ ਦਿੰਦਾ ਹੈ ਕਿਉਂ ਜੋ ਆਤਮਾ ਸਚਿਆਈ ਹੈ।

8. ਕਿਉਂ ਜੋ ਤਿੰਨ ਹਨ ਜਿਹੜੇ ਸਾਖੀ ਦਿੰਦੇ ਹਨ ਅਰਥਾਤ ਆਤਮਾ ਅਤੇ ਪਾਣੀ ਅਤੇ ਲਹੂ, ਅਤੇ ਏਹ ਤਿੰਨੇ ਸਹਿਮਤ ਹਨ।

9. ਜਦੋਂ ਅਸੀਂ ਮਨੁੱਖ ਦੀ ਸਾਖੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਸਾਖੀ ਓਸ ਨਾਲੋਂ ਵੱਡੀ ਹੈ ਕਿਉਂ ਜੋ ਪਰਮੇਸ਼ੁਰ ਦੀ ਸਾਖੀ ਇਹ ਹੈ ਭਈ ਉਹ ਨੇ ਆਪਣੇ ਪੁੱਤ੍ਰ ਦੇ ਵਿਖੇ ਸਾਖੀ ਦਿੱਤੀ ਹੈ।

10. ਜਿਹੜਾ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਕਰਦਾ ਹੈ ਉਹ ਆਪਣੇ ਵਿੱਚ ਹੀ ਸਾਖੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਦੀ ਪਰਤੀਤ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਛੱਡਿਆ ਹੈ ਕਿਉਂ ਜੋ ਉਸ ਨੇ ਉਸ ਸਾਖੀ ਉੱਤੇ ਨਿਹਚਾ ਨਹੀਂ ਕੀਤੀ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਵਿੱਖੇ ਦਿੱਤੀ ਹੈ।

11. ਅਤੇ ਉਹ ਸਾਖੀ ਇਹ ਹੈ ਭਈ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤ੍ਰ ਵਿੱਚ ਹੈ।

12. ਜਿਹ ਦੇ ਕੋਲ ਪੁੱਤ੍ਰ ਹੈ ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤ੍ਰ ਨਹੀਂ ਹੈ ਉਹ ਦੇ ਕੋਲ ਜੀਵਨ ਵੀ ਨਹੀਂ।

13. ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਕਰਦੇ ਹੋ ਭਈ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।

14. ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ।

15. ਅਤੇ ਜੇ ਅਸੀਂ ਜਾਣਦੇ ਹਾਂ ਭਈ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਏਹ ਵੀ ਜਾਣਦੇ ਹਾਂ ਭਈ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸਾਂ ਓਸ ਤੋਂ ਮੰਗੀਆਂ ਹਨ ਓਹ ਸਾਨੂੰ ਪਰਾਪਤ ਹੋ ਜਾਂਦੀਆਂ ਹਨ।

16. ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਭਈ ਉਹ ਬੇਨਤੀ ਕਰੇ।

17. ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ।

18. ਅਸੀਂ ਜਾਣਦੇ ਹਾਂ ਭਈ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਸੀ ਉਹ ਉਸ ਦੀ ਰੱਛਿਆ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।

19. ਅਸੀਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।

20. ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।

21. ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।

About 1 ਯੂਹੰਨਾ Chapter 5

Read 1 ਯੂਹੰਨਾ Chapter 5 online from the Holy Bible. This chapter is part of the Book of 1 ਯੂਹੰਨਾ in the New Testament. Continue reading with the chapter navigation above or explore the complete book.

Book Information

Book: 1 ਯੂਹੰਨਾ
Chapter: 5
Testament: New Testament

How to Read this Chapter

Use the Previous and Next Chapter buttons to continue reading 1 ਯੂਹੰਨਾ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 1 ਯੂਹੰਨਾ Chapter 5 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 1 ਯੂਹੰਨਾ Chapter 5?

1 ਯੂਹੰਨਾ Chapter 5 is part of the Book of 1 ਯੂਹੰਨਾ in the Holy Bible.

Can I read this chapter online?

Yes. You can read the complete 1 ਯੂਹੰਨਾ Chapter 5 online for free with easy chapter navigation.

More Chapters from 1 ਯੂਹੰਨਾ

  1. 1 ਯੂਹੰਨਾ Chapter 4
  2. 1 ਯੂਹੰਨਾ Chapter 3
  3. 1 ਯੂਹੰਨਾ Chapter 1
  4. 1 ਯੂਹੰਨਾ Chapter 2

Explore More from ਨਵਾਂ ਨੇਮ

  1. ਮੱਤੀ Chapter 18
  2. ਮਰਕੁਸ Chapter 9
  3. 2 ਕੁਰਿੰਥੀਆਂ Chapter 8
  4. ਇਬਰਾਨੀਆਂ Chapter 1
  5. ਪਰਕਾਸ਼ ਦੀ ਪੋਥੀ Chapter 2
  6. ਮਰਕੁਸ Chapter 11
  7. ਯੂਹੰਨਾ Chapter 7

Related Chapters & Readings

  1. 2 ਰਾਜਿਆਂ Chapter 8
  2. ਜ਼ਬੂਰ Chapter 72
  3. ਯਾਕੂਬ Chapter 2
  4. ਯਸਾਯਾਹ Chapter 29
  5. ਹਿਜ਼ਕੀਏਲ Chapter 44
  6. ਇਬਰਾਨੀਆਂ Chapter 8
  7. ਹੋਸ਼ੇਆ Chapter 6
Share Your Love

Leave a Reply

Your email address will not be published. Required fields are marked *