Read 1 ਸਮੂਏਲ Chapter 10 Online
Read 1 ਸਮੂਏਲ Chapter 10 online from the Holy Bible. This chapter is part of the Book of 1 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 1 ਸਮੂਏਲ and the Holy Bible online.
Choose a Chapter
1 ਸਮੂਏਲ 10
ਅਧਿਆਇ 10
1. ਸਮੂਏਲ ਨੇ ਖਾਸ ਤੇਲ ਦਾ ਇੱਕ ਮਘਾ ਲਿੱਤਾ ਅਤੇ ਉਸਨੂੰ ਸ਼ਾਊਲ ਦੇ ਸਿਰ ਵਿੱਚ ਪਾਇਆ। ਸਮੂਏਲ ਨੇ ਸ਼ਾਊਲ ਨੂੰ ਚੁੰਮਿਆ ਅਤੇ ਕਿਹਾ, "ਯਹੋਵਾਹ ਨੇ ਤੈਨੂੰ ਮਸਹ ਕੀਤਾ ਹੈ ਕਿ ਤੂੰ ਉਨ੍ਹਾਂ ਲੋਕਾਂ ਨੂੰ ਜੋ ਉਸ ਨਾਲ ਸੰਬੰਧਿਤ ਹਨ ਉਨ੍ਹਾਂ ਦਾ ਆਗੂ ਬਣੇ। ਤੂੰ ਯਹੋਵਾਹ ਦੇ ਲੋਕਾਂ ਉੱਤੇ ਨਿਯਂਤ੍ਰਣ ਕਰੇਂਗਾ। ਅਤੇ ਉਨ੍ਹਾਂ ਲੋਕਾਂ ਦੇ ਆਸ-ਪਾਸ ਜਿੰਨੇ ਵੀ ਵੈਰੀ ਹਨ ਉਨ੍ਹਾਂ ਤੋਂ ਤੂੰ ਉਨ੍ਹਾਂ ਦੀ ਰੱਖਿਆ ਕਰੇਂਗਾ। ਉਸਨੇ ਯਹੋਵਾਹ ਨੇ ਤੈਨੂੰ ਆਪਣੀ ਕੌਮ ਉੱਪਰ ਮਸਹ ਕੀਤਾ ਹੈ। ਇਹ ਇੱਕ ਨਿਸ਼ਾਨ ਹੈ ਜੋ ਇਸ ਗੱਲ ਨੂੰ ਸੱਚ ਸਾਬਿਤ ਕਰੇਗਾ।
2. ਅੱਜ ਜਦੋਂ ਤੂੰ ਮੈਨੂੰ ਛੱਡਕੇ ਜਾਵੇਂਗਾ ਤਾਂ ਤੈਨੂੰ ਰਾਖੇਲ ਦੀ ਸਮਾਧ ਦੇ ਕੋਲ ਬਿਨਯਾਮੀਨ ਦੀ ਹਦ੍ਦ ਵਿੱਚ ਸਲਸਹ ਦੇ ਕੋਲ ਦੋ ਆਦਮੀ ਮਿਲਣਗੇ। ਉਹ ਦੋ ਆਦਮੀ ਤੈਨੂੰ ਆਖਣਗੇ, 'ਜਿਨ੍ਹਾਂ ਨੂੰ ਤੂੰ ਲਭਣ ਗਿਆ ਸੀ ਉਹ ਖੋਤੇ ਲਭ ਪਏ ਹਨ। ਹੁਣ ਤੇਰਾ ਪਿਉ ਖੋਤਿਆਂ ਵੱਲੋਂ ਨਿਸ਼ਚਿੰਤ ਹੋਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ ਕਿ, 'ਮੈਂ ਆਪਣੇ ਪੁੱਤਰ ਨੂੰ ਕਿਥੋਂ ਲਭਾਂ?"'
3. ਸਮੂਏਲ ਨੇ ਕਿਹਾ, "ਤਦ ਤੂੰ ਉਥੋਂ ਲੰਘੇਗਾ ਅਤੇ ਤਬੋਰ ਦੇ ਬਲੂਤ ਹੇਠਾਂ ਆਵੇਂਗਾ।" ਉਥੇ ਤੈਨੂੰ ਤਿੰਨ ਆਦਮੀ ਮਿਲਣਗੇ। ਉਹ ਤਿੰਨ ਆਦਮੀ ਪਰਮੇਸ਼ੁਰ ਦੇ ਅੱਗੇ ਬੈਤੇਲ ਵਿੱਚ ਉਪਾਸਨਾ ਕਰਨ ਜਾਂਦੇ ਹੋਣਗੇ। ਇੱਕ ਆਦਮੀ ਦੇ ਹੱਥ ਵਿੱਚ ਤਿੰਨ ਪਠੇਰੇ ਹੋਣਗੇ ਅਤੇ ਦੂਜੇ ਦੇ ਹੱਥ ਵਿੱਚ ਤਿੰਨ ਰੋਟੀਆਂ ਅਤੇ ਤੀਜੇ ਮਨੁੱਖ ਦੇ ਹੱਥ ਵਿੱਚ ਦਾਖ ਰਸ ਦੀ ਬੋਤਲ ਹੋਵੇਗੀ।
4. ਇਹ ਤਿੰਨੋ ਆਦਮੀ ਤੈਨੂੰ ਸੁਖ-ਸਾਂਦ ਪੁਛਣਗੇ ਅਤੇ ਉਹ ਤੈਨੂੰ ਦੋ ਰੋਟੀਆਂ ਦੇਣਗੇ, ਸੋ ਤੂੰ ਉਨ੍ਹਾਂ ਦੇ ਹਥੋਂ ਲੈ ਲਵੀਂ।
5. ਫ਼ਿਰ ਤੂੰ ਗਿਬਆਹ ਅਬੋਹੀਮ ਵੱਲ ਜਾਵੇਂਗਾ ਉਥੇ ਉਸ ਜਗ਼੍ਹਾ ਫ਼ਲਿਸਤੀਆਂ ਦਾ ਇੱਕ ਗੈਰਜ਼ੀਨ (ਸੈਨਾ-ਰਖਿਅਕ) ਹੈ। ਜਦੋਂ ਤੂੰ ਉਥੇ ਪਹੁੰਚੇਗਾ, ਅਨੇਕਾਂ ਨਬੀ ਉਪਾਸਨਾ ਦੇ ਸਥਾਨ ਤੋਂ ਹੇਠਾ ਆਉਣਗੇ। ਉਹ ਅਗੰਮੀ ਵਾਕ ਕਰ ਰਹੇ ਹੋਣਗੇ ਅਤੇ ਰਬਾਬ, ਖਂਜਰੀਆਂ, ਬਂਸਰੀਆਂ ਅਤੇ ਸਿਤਾਰਾਂ ਵਜਾ ਰਹੇ ਹੋਣਗੇ।
6. ਫ਼ੇਰ ਉਸੇ ਪਲ ਯਹੋਵਾਹ ਦਾ ਆਤਮਾ ਤੇਰੇ ਉੱਪਰ ਸ਼ਕਤੀਸ਼ਾਲੀ ਤਰੀਕੇ ਨਾਲ ਆਵੇਗਾ ਅਤੇ ਤੂੰ ਇੱਕ ਵਖਰਾ ਮਨੁੱਖ ਬਣ ਜਾਵੇਂਗਾ। ਤੂੰ ਬਾਕੀ ਨਬੀਆਂ ਵਾਂਗ ਭਵਿਖਬਾਣੀ ਕਰਨ ਲੱਗ ਪਵੇਂਗਾ।
7. ਇਹ ਵਾਪਰ ਜਾਣ ਤੋਂ ਬਾਦ, ਤੂੰ ਜੋ ਵੀ ਕੰਮ ਕਰਨ ਲਈ ਚੁਣੇ, ਕਰ ਸਕਦਾ ਹੈਂ ਕਿਉਂਕਿ ਉਸ ਵਕਤ ਪਰਮੇਸ਼ੁਰ ਤੇਰੇ ਵੱਲ ਹੋਵੇਗਾ।
8. "ਮੇਰੇ ਤੋਂ ਪਹਿਲਾਂ ਤੂੰ ਗਿਲਗਾਲ ਵੱਲ ਜਾ। ਉਥੇ ਫ਼ਿਰ ਮੈਂ ਤੇਰੇ ਕੋਲ ਆਵਾਂਗਾ ਅਤੇ ਮੈਂ ਉਥੇ ਹੋਮ ਦੀਆਂ ਭੇਟਾ ਅਤੇ ਸੁਖ-ਸਾਂਦ ਦੀਆਂ ਭੇਟਾ ਚੜਾਵਾਂਗਾ। ਪਰ ਤੈਨੂੰ ਉਥੇ ਸੱਤ ਦਿਨ ਇੰਤਜ਼ਾਰ ਕਰਨਾ ਪਵੇਗਾ ਜਦ ਤੱਕ ਕਿ ਮੈਂ ਤੇਰੇ ਕੋਲ ਨਾ ਪਹੁੰਚ ਜਾਵਾਂ ਤਦ ਮੈਂ ਤੇਰੇ ਕੋਲ ਆਕੇ ਤੈਨੂੰ ਦੱਸਾਂਗਾ ਕਿ ਤੈਨੂੰ ਕੀ ਕਰਨਾ ਫੋਵੇਗਾ।"
9. ਜਿਉਂ ਹੀ ਜਾਣ ਵਾਸਤੇ ਸ਼ਾਊਲ ਨੇ ਸਮੂਏਲ ਵੱਲ ਪਿਠ ਭੁਆਈ ਤਾਂ ਪਰਮੇਸ਼ੁਰ ਨੇ ਉਸਦੀ ਜ਼ਿੰਦਗੀ ਦਾ ਰੁਖ ਹੀ ਮੋੜ ਦਿੱਤਾ ਅਤੇ ਉਹ ਸਭ ਨਿਸ਼ਾਨੀਆਂ ਉਸੇ ਦਿਨ ਹੋ ਗਈਆਂ।
10. ਸ਼ਾਊਲ ਅਤੇ ਉਸਦਾ ਸੇਵਕ ਗਿਬਆਹ ਪਰਬਤ ਵੱਲ ਮੁੜੇ। ਉਥੇ ਸ਼ਾਊਲ ਇੱਕ ਨਬੀਆਂ ਦੀ ਟੋਲੀ ਨੂੰ ਮਿਲਿਆ। ਪਰਮੇਸ਼ੁਰ ਦੇ ਆਤਮੇ ਨੇ ਸ਼ਾਊਲ ਅੰਦਰ ਬੜੇ ਜ਼ੋਰ ਦੀ ਪ੍ਰਵੇਸ਼ ਕੀਤਾ ਅਤੇ ਸ਼ਾਊਲ ਨੇ ਵੀ ਨਬੀਆਂ ਵਾਂਗ ਅਗੰਮੀ ਵਾਕ ਬੋਲਣੇ ਸ਼ੁਰੂ ਕਰ ਦਿੱਤੇ।
11. ਜਿਨ੍ਹਾਂ ਮਨੁਖਾਂ ਨੇ ਸ਼ਾਊਲ ਨੂੰ ਨਬੀਆਂ ਨਾਲ ਅਗੰਮੀ ਵਾਕ ਬੋਲਣ ਤੋਂ ਪਹਿਲਾਂ ਵੇਖਿਆ ਹੋਇਆ ਸੀ ਅਤੇ ਜਾਣਦੇ ਸਨ ਜਦ ਉਨ੍ਹਾਂ ਨੇ ਉਸਨੂੰ ਨਬੀਆਂ ਨਾਲ ਅਗੰਮੀ ਵਾਕ ਬੋਲਦੇ ਸੁਣਿਆ ਤਾਂ ਇੱਕ ਦੂਜੇ ਨੂੰ ਆਖਣ ਲੱਗੇ, "ਕੀਸ਼ ਦੇ ਪੁੱਤਰ ਨੂੰ ਕੀ ਹੋਇਆ ਹੈ? ਕੀ ਸ਼ਾਊਲ ਵੀ ਨਬੀਆਂ ਵਿੱਚੋਂ ਹੈ?"
12. ਇੱਕ ਮਨੁੱਖ ਜੋ ਗਿਬਆਹ ਦਾ ਨਿਵਾਸੀ ਸੀ ਉਸਨੇ ਕਿਹਾ, "ਹਾਂ! ਅਤੇ ਇਉਂ ਜਾਪਦਾ ਹੈ ਜਿਵੇਂ ਇਹ ਉਨ੍ਹਾਂ ਦਾ ਆਗੂ ਹੈ।" ਤਾਂ ਹੀ ਇਹ ਕਹਾਵਤ ਮਸ਼ਹੂਰ ਹੋ ਗਈ ਹੈ, ਕਿ "ਕੀ ਭਲਾ ਸ਼ਾਊਲ ਵੀ ਨਬੀਆਂ ਵਿੱਚੋਂ ਹੈ?"
13. ਫ਼ਲਸਵਰੂਪ ਉਸਨੇ ਭਵਿਖਬਾਣੀ ਕਰਨੀ ਬੰਦ ਕਰ ਦਿੱਤੀ ਅਤੇ ਉਪਾਸਨਾ ਸਥਾਨ ਨੂੰ ਚਲਿਆ ਗਿਆ।
14. ਸ਼ਾਊਲ ਦੇ ਚਾਚੇ ਨੇਉਸਨੂੰ ਅਤੇ ਉਸਦੇ ਸੇਵਕ ਨੂੰ ਪੁਛਿਆ, "ਤੁਸੀਂ ਇੰਨੇ ਦਿਨਾਂ ਤੋਂ ਕਿਥੇ ਸੀ?"ਸ਼ਾਊਲ ਨੇ ਆਖਿਆ, "ਅਸੀਂ ਖੋਤਿਆਂ ਨੂੰ ਲਭ ਰਹੇ ਸੀ, ਜਦੋਂ ਉਹ ਸਾਨੂੰ ਨਾ ਲਭੇ ਤਾਂ ਅਸੀਂ ਸਮੂਏਲ ਕੋਲ ਚਲੇ ਗਏ।"
15. ਸ਼ਾਊਲ ਦੇ ਚਾਚੇ ਨੇ ਸਾਨੂੰ ਕਿਹਾ, "ਕਿਰਪਾ ਕਰਕੇ ਮੈਨੂੰ ਦੱਸ ਕਿ ਤੈਨੂੰ ਸਮੂਏਲ ਨੇ ਕੀ ਕਿਹਾ ਹੈ?"
16. ਸ਼ਾਊਲ ਨੇ ਉੱਤਰ ਦਿੱਤਾ, "ਸਮੂਏਲ ਨੇ ਸਾਨੂੰ ਦੱਸਿਆ ਕਿ ਖ੍ਖੋਤੇ ਤਾਂ ਪਹਿਲਾਂ ਹੀ ਲਭ ਗਏ ਹਨ।" ਸ਼ਾਊਲ ਨੇ ਆਪਣੇ ਚਾਚੇ ਨੂੰ ਸਭ ਕੁਝ ਨਾ ਦੱਸਿਆ। ਸ਼੍ਸ਼ਾਊਲ ਨੇ ਉਸਨੂੰ ਉਹ ਗੱਲਾਂ ਵੀ ਨਾ ਦਸੀਆਂ ਜੋ ਸਮੂਏਲ ਨੇ ਰਾਜ ਬਾਰੇ ਕਰੀਆਂ ਸਨ।
17. ਇਸਤੋਂ ਪਿਛੋਂ ਸਮੂਏਲ ਨੇ ਮਿਸਫ਼ਾਹ ਵਿੱਚ ਲੋਕਾਂ ਨੂੰ ਸਦ੍ਦਕੇ ਯਹੋਵਾਹ ਦੇ ਸਾਮ੍ਹਣੇ ਇਕਠਿਆਂ ਕੀਤਾ।
18. ਸਮੂਏਲ ਨੇ ਇਸਰਾਏਲੀਆਂ ਨੂੰ ਆਖਿਆ, "ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, 'ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕਢ ਲਿਆਇਆ, ਮੈਂ ਤੁਹਾਨੂੰ ਮਿਸਰੀਆਂ ਕੋਲੋਂ ਬਚਾਇਆ ਅਤੇ ਉਨ੍ਹਾਂ ਸਭ ਰਾਜਾਂ-ਰਜਵਾੜਿਆਂ ਏ ਹਥੋਂ ਬਚਾਇਆ ਜਿਹੜੇ ਕਿ ਤੁਹਾਨੂੰ ਕਸ਼ਟ ਦਿੰਦੇ ਸਨ ਅਤੇ ਤੁਹਾਡੇ ਉੱਤੇ ਜ਼ੁਲਮ ਕਰਦੇ ਸਨ।'
19. ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਸਨੇ ਤੁਹਾਡੀਆਂ ਸਾਰੀਆਂ ਬੁਰਾਈਆਂ ਅਤੇ ਦੁੱਖਾਂ ਤੋਂ ਤੁਹਾਡਾ ਛੁਟਾਕਾਰਾ ਕੀਤਾ। ਪਰ ਤੁਸੀਂ ਕਿਹਾ, 'ਸਾਡੇ ਲਈ ਨਵਾਂ ਪਾਤਸ਼ਾਹ ਠਹਿਰਾਵੋ ਜੋ ਸਾਡੇ ਉੱਤੇ ਰਾਜ ਕਰੇ।' ਹੁਣ ਆਓ, ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਵਿੱਚ ਯਹੋਵਾਹ ਦੇ ਸਾਮ੍ਹਣੇ ਖਲੋਵੋ।"
20. ਤਾਂ ਸਮੂਏਲ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਇਕੱਤਰ ਕੀਤਾ। ਤਦ ਸਮੂਏਲ ਨੇ ਨਵਾਂ ਪਾਤਸ਼ਾਹ ਚੁਨਣਾ ਸ਼ੁਰੂ ਕੀਤਾ। ਪਹਿਲਾਂ ਬਿਨਯਾਮੀਨ ਦਾ ਪਰਿਵਾਰ-ਸਮੂਹ ਸਭ ਤੋਂ ਪਹਿਲਾਂ ਚੁਣਿਆ ਗਿਆ।
21. ਤਾਂ ਸਮੂਏਲ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਨੂੰ ਉਸਦੇ ਪਰਿਵਾਰਾਂ ਅਨੁਸਾਰ ਨੇੜੇ ਸਦਿਆ ਤਾਂ ਮਟਰੀ ਦੇ ਪਰਿਵਾਰ ਦਾ ਨਾਉਂ ਨਿਕਲਿਆ। ਫ਼ਿਰ ਸਮੂਏਲ ਨੇ ਸਾਰੇ ਮਟਰੀ ਦੇ ਪਰਿਵਾਰ ਦੇ ਮਨੁਖਾਂ ਨੂੰ ਸਦਿਆ, ਉਨ੍ਹ੍ਹਾਂ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਉਂ ਨਿਕਲਿਆ ਅਤੇ ਉਹ ਚੁਣਿਆ ਗਿਆ।ਪਰ ਜਦੋਂ ਲੋਕ ਸ਼ਾਊਲ ਨੂੰ ਲਭਣ ਲੱਗੇ ਤਾਂ ਉਹ ਕਿਤੇ ਵੀ ਨਾ ਲਭਿਆ।
22. ਤਾਂ ਉਨ੍ਹਾਂ ਨੇ ਯਹੋਵਾਹ ਨੂੰ ਪੁਛਿਆ, "ਕੀ ਸ਼ਾਊਲ ਅਜੇ ਤੀ ਇੱਥੇ ਨਹੀਂ ਆਇਆ?"ਯਹੋਵਾਹ ਨੇ ਆਖਿਆ, "ਸ਼ਾਊਲ ਸਾਮਗ੍ਰੀ ਦੇ ਪਿਛੇ ਲੁਕ ਰਿਹਾ ਹੈ?"
23. ਲੋਕੀਂ ਗਏ ਅਤੇ ਉਸਨੂੰ ਭੱਜਕੇ ਉਥੋਂ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿਚਕਾਰ ਖਲੋਤਾ ਤਾਂ ਉਹ ਸਾਰਿਆਂ ਵਿੱਚੋਂ ਸਿਰ ਕਢਦਾ ਸੀ।
24. ਸਮੂਏਲ ਨੇ ਸਭਨਾਂ ਨੂੰ ਕਿਹਾ, "ਵੇਖੋ! ਜਿਸਨੂੰ ਯਹੋਵਾਹ ਨੇ ਚੁਣਿਆ ਹੈ ਉਹ ਇਹ ਹੈ। ਲੋਕਾਂ ਵਿੱਚ ਸ਼ਾਊਲ ਵਰਗਾ ਕੋਈ ਹੋਰ ਦੂਜਾ ਮਨੁੱਖ ਨਹੀਂ ਹੈ।" ਤਦ ਸਭਨਾਂ ਲੋਕਾਂ ਨੇ ਜੈਕਾਰਾ ਬੁਲਾਕੇ ਆਖਿਆ, "ਪਾਤਸ਼ਾਹ ਜਿਉਂਦਾ ਰਹੇ।"
25. ਫ਼ੇਰ ਸਮੂਏਲ ਨੇ ਲੋਕਾਂ ਨੂੰ ਰਾਜ ਦੇ ਤੌਰ ਤਰੀਕੇ ਦੱਸੇ। ਉਸਨੇ ਇਹ ਨੇਮ ਇੱਕ ਪੁਸਤਕ ਵਿੱਚ ਲਿਖ ਦਿੱਤੇ ਅਤੇ ਇਹ ਪੋਥੀ ਯਹੋਵਾਹ ਦੇ ਅੱਗੇ ਰਖੀ ਅਤੇ ਸਮੂਏਲ ਨੇ ਫ਼ਿਰ ਲੋਕਾਂ ਨੂੰ ਘਰ ਵਾਪਸ ਜਾਣ ਲਈ ਕਿਹਾ।
26. ਸ਼ਾਊਲ ਵੀ ਗਿਬਆਹ ਵਿੱਚ ਆਪਣੇ ਘਰ ਪਰਤਿਆ। ਲੋਕਾਂ ਦੀ ਇੱਕ-ਇੱਕ ਟੋਲੀ ਦੇ ਮਨਾਂ ਨੂੰ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਕਸਾਇਆ ਸੀ ਉਹ ਸ਼ਾਊਲ ਦੇ ਪਿਛੇ ਹੋ ਤੁਰੇ।
27. ਪਰ ਕੁਝ ਫ਼ਸਾਦੀ ਲੋਕਾਂ ਨੇ ਕਿਹਾ, "ਇਹ ਆਦਮੀ ਸਾਨੂੰ ਕਿਵੇਂ ਬਚਾ ਸਕਦਾ?" ਉਨ੍ਹਾਂ ਨੇ ਸ਼ਾਊਲ ਦੀ ਨਿਂਦਿਆ ਕੀਤੀ ਅਤੇ ਉਸ ਨੂੰ ਤੋਹਫ਼ੇ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਸ਼ਾਊਲ ਨੇ ਕੁਝ ਨਾ ਕਿਹਾ।ਅੰਮੋਨ ਦਾ ਰਾਜਾ ਨਾਹਾਸ਼, ਗਾਦ ਅਤੇ ਰਊਬੇਨ ਦੇ ਪਰਿਵਾਰ-ਸਮੂਹਾਂ ਲਈ ਮੁਸੀਬਤਾਂ ਖੜੀਆਂ ਕਰ ਰਿਹਾ ਸੀ। ਨਾਹਾਸ਼ ਨੇ ਉਨ੍ਹਾਂ ਨੇ ਪਰਿਵਾਰ-ਸਮੂਹ ਦੇ ਹਰ ਆਦਮੀ ਦੀ ਸੱਜੀ ਅਖ ਬਾਹਰ ਕਢ ਦਿੱਤੀ ਅਤੇ ਉਸਨੇ ਯਰਦਨ ਦਰਿਆ ਦੇ ਪੂਰਬ ਵਾਲੇ ਪਾਸੇ ਰਹਿਣ ਵਾਲੇ ਹਰ ਇਸਰਾਏਲੀ ਆਦਮੀ ਦੀ ਸੱਜੀ ਅਖ ਬਾਹਰ ਕਢ ਦਿੱਤੀ। ਪਰ ਇਸਰਾਏਲ ਦੇ 7,000 ਆਦਮੀ ਅੰਮੋਨੀਆਂ ਕੋਲੋਂ ਬਚ ਗਏ ਅਤੇ ਯਾਬੇਸ਼ ਗਿਲਆਦ ਨੂੰ ਆ ਗਏ।
About 1 ਸਮੂਏਲ Chapter 10
Read 1 ਸਮੂਏਲ Chapter 10 online from the Holy Bible. This chapter is part of the Book of 1 ਸਮੂਏਲ in the Old Testament. Continue reading with the chapter navigation above or explore the complete book.
Book Information
Book: 1 ਸਮੂਏਲ
Chapter: 10
Testament: Old Testament
How to Read this Chapter
Use the Previous and Next Chapter buttons to continue reading 1 ਸਮੂਏਲ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 1 ਸਮੂਏਲ Chapter 10 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 1 ਸਮੂਏਲ Chapter 10?
1 ਸਮੂਏਲ Chapter 10 is part of the Book of 1 ਸਮੂਏਲ in the Holy Bible.
Can I read this chapter online?
Yes. You can read the complete 1 ਸਮੂਏਲ Chapter 10 online for free with easy chapter navigation.
More Chapters from 1 ਸਮੂਏਲ
- 1 ਸਮੂਏਲ Chapter 13
- 1 ਸਮੂਏਲ Chapter 19
- 1 ਸਮੂਏਲ Chapter 1
- 1 ਸਮੂਏਲ Chapter 20
- 1 ਸਮੂਏਲ Chapter 30
- 1 ਸਮੂਏਲ Chapter 24
- 1 ਸਮੂਏਲ Chapter 23
Explore More from ਪੁਰਾਣਾ ਨੇਮ
- ਯਹੋਸ਼ੁਆ Chapter 17
- ਸੁਲੇਮਾਨ ਦਾ ਗੀਤ Chapter 4
- ਯਿਰਮਿਯਾਹ Chapter 27
- ਜ਼ਬੂਰ Chapter 57
- ਜ਼ਕਰਯਾਹ Chapter 7
- ਗਿਣਤੀ Chapter 10
- ਵਿਰਲਾਪ Chapter 4