Read 1 ਸਮੂਏਲ Chapter 29 Online
Read 1 ਸਮੂਏਲ Chapter 29 online from the Holy Bible. This chapter is part of the Book of 1 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 1 ਸਮੂਏਲ and the Holy Bible online.
Choose a Chapter
1 ਸਮੂਏਲ 29
ਅਧਿਆਇ 29
1. ਫ਼ਲਿਸਤੀਆਂ ਨੇ ਆਪਣੇ ਸਾਰੇ ਸਿਪਾਹੀ ਅਫ਼ੇਕ ਵਿੱਚ ਇਕਠੇ ਕੀਤੇ ਅਤੇ ਇਸਰਾਏਲੀਆਂ ਨੇ ਇੱਕ ਝਰਨੇ ਦੇ ਨੇੜੇ ਜੋ ਇਸਰਾਏਲ ਵਿੱਚ ਹੈ ਜਾ ਡੇਰੇ ਲਾਏ।
2. ਫ਼ਲਿਸਤੀਆਂ ਦੇ ਸਰਦਾਰ 100 ਅਤੇ 1000 ਦੇ ਨਾਲ ਅੱਗੇ-ਅੱਗੇ ਜਾਂਦੇ ਸਨ, ਪਰ ਦਾਊਦ ਆਪਣੇ ਸਾਥੀਆਂ ਦੇ ਨਾਲ ਪਿਛੇ-ਪਿਛੇ ਆਕੀਸ਼ ਦੇ ਨਾਲ ਆਉਂਦਾ ਸੀ।
3. ਫ਼ਲਿਸਤੀ ਕਪਤਾਨ ਨੇ ਕਿਹਾ, "ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ?"ਆਕੀਸ਼ ਨੇ ਫ਼ਲਿਸਤੀ ਕਪਤਾਨ ਨੂੰ ਕਿਹਾ, "ਇਹ ਦਾਊਦ ਹੈ। ਦਾਊਦ ਸ਼ਾਊਲ ਦੇ ਅਫ਼ਸਰਾਂ ਵਿੱਚੋਂ ਇੱਕ ਹੁੰਦਾ ਸੀ ਅਤੇ ਹੁਣ ਇਹ ਬਹੁਤ ਦੇਰ ਤੋਂ ਮੇਰੇ ਨਾਲ ਹੈ। ਜਦੋਂ ਦਾ ਇਹ ਸ਼ਾਊਲ ਨੂੰ ਛੱਡਕੇ ਮੇਰੇ ਕੋਲ ਆਇਆ ਹੈ, ਮੈਂ ਇਸ ਵਿੱਚ ਕੁਝ ਵੀ ਗਲਤ ਨਹੀਂ ਪਾਇਆ।"
4. ਪਰ ਫ਼ਲਿਸਤੀ ਕਪਤਾਨ ਆਕੀਸ਼ ਨਾਲ ਬੜੇ ਨਾਰਾਜ਼ ਹੋਏ ਅਤੇ ਉਨ੍ਹਾਂ ਕਿਹਾ, "ਦਾਊਦ ਨੂੰ ਵਾਪਸ ਭੇਜੋ। ਜਿਹੜਾ ਸ਼ਹਿਰ ਤੁਸੀਂ ਇਸਨੂੰ ਦਿੱਤਾ ਸੀ ਇਸਨੂੰ ਆਖੋ ਕਿ ਉਥੇ ਜਾਵੇ, ਜੰਗ ਵਿੱਚ ਇਸਦਾ ਕੋਈ ਕੰਮ ਨਹੀਂ। ਇਹ ਲੜਾਈ ਵਿੱਚ ਸਾਡੇ ਨਾਲ ਨਹੀਂ ਜਾ ਸਕਦਾ। ਜੇਕਰ ਇਹ ਇੱਥੇ ਹੈ ਤਾਂ ਇਸਦਾ ਮਤਲਬ ਅਸੀਂ ਖੁਦ ਹੀ ਆਪਣੇ ਡੇਰੇ ਵਿੱਚ ਇੱਕ ਦੁਸ਼ਮਣ ਨੂੰ ਪਨਾਹ ਦੇ ਰਹੇ ਹਾਂ। ਇਹ ਆਪਣੇ ਪਾਤਸ਼ਾਹ (ਸ਼ਾਊਲ) ਨੂੰ ਖੁਸ਼ ਕਰਨ ਲਈ ਸਾਡੇ ਹੀ ਬੰਦਿਆਂ ਨੂੰ ਮਾਰ ਸੁੱਟੇਗਾ।
5. ਦਾਊਦ ਤਾਂ ਉਹੀ ਬੰਦਾ ਹੈ ਨਾ ਜਿਸਦੇ ਬਾਰੇ ਇਸਰਾਏਲੀ ਇਹ ਗੀਤ ਗਾਉਂਦੇ ਨੱਚਦੇ ਹਨ ਕਿ:ਸ਼ਾਊਲ ਨੇ ਤਾਂ ਹਜ਼ਾਰਾਂ ਵੈਰੀ ਮਾਰੇ ਪਰ ਦਾਊਦ ਨੇ ਲਖਾਂ ਵੈਰੀ ਮਾਰ ਮੁਕਾਏ।
6. ਤੱਦ ਆਕੀਸ਼ ਨੇ ਦਾਊਦ ਨੂੰ ਬੁਲਾਕੇ ਆਖਿਆ, "ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਕਿ ਤੂੰ ਮੇਰੇ ਨਾਲ ਵਫ਼ਾਦਾਰ ਹੈਂ। ਮੈਨੂੰ ਬਹੁਤ ਖੁਸ਼ੀ ਹੋਵੇਗੀ ਜੇਕਰ ਤੂੰ ਮੇਰੀ ਸੈਨਾ ਵਿੱਚ ਸੇਵਾ ਕਰੇਂਗਾ। ਮੈਂ ਤੇਰੇ ਵਿੱਚ ਕੋਈ ਭੈੜ ਨਹੀਂ ਵੇਖਿਆ ਜਦੋਂ ਤੋਂ ਤੂੰ ਮੇਰੇ ਕੋਲ ਆਇਆ ਹੈ। ਫ਼ਲਿਸਤੀ ਸ਼ਾਸਕ ਵੀ ਤੈਨੂੰ ਚੰਗਾ ਮਨੁੱਖ ਸਮਝਦੇ ਹਨ।
7. ਇਸ ਲਈ ਤੂੰ ਸੁਖ-ਸ਼ਾਂਤੀ ਨਾਲ ਵਾਪਸ ਜਾ ਅਤੇ ਫ਼ਲਿਸਤੀ ਸ਼ਾਸਕ ਦੇ ਵਿਰੁੱਧ ਕੁਝ ਨਾ ਕਰੀਂ।"
8. ਦਾਊਦ ਨੇ ਪੁਛਿਆ, "ਮੈਂ ਕੀ ਗਲਤੀ ਕੀਤੀ ਹੈ? ਕੀ ਜਦੋਂ ਦਾ ਮੈਂ ਤੇਰੇ ਕੋਲ ਆਇਆ ਹਾਂ, ਕੀ ਤੂੰ ਮੇਰੇ ਵਿੱਚ ਕੋਈ ਭੈੜ ਵੇਖਿਆ ਹੈ? ਨਹੀਂ ਨਾ, ਤਾਂ ਫ਼ਿਰ ਤੂੰ ਮੈਨੂੰ ਆਪਣੇ ਯਹੋਵਾਹ ਪਾਤਸ਼ਾਹ ਲਈ, ਉਸਦੇ ਦੁਸ਼ਮਣਾ ਦੇ ਖਿਲਾਫ਼ ਲੜਨ ਲਈ ਕਿਉਂ ਨਹੀਂ ਲੈਕੇ ਜਾਂਦਾ?"
9. ਆਕੀਸ਼ ਨੇ ਕਿਹਾ, "ਮੈਂ ਮੰਨਦਾ ਹਾਂ ਕਿ ਤੂੰ ਇੱਕ ਬਹੁਤ ਹੀ ਭਲਾ ਮਨੁੱਖ ਹੈਂ। ਤੂੰ ਤਾਂ ਪਰਮੇਸ਼ੁਰ ਵੱਲੋਂ ਭੇਜੇ ਇੱਕ ਦੂਤ ਵਰਗਾ ਹੈਂ ਪਰ ਫ਼ਲਿਸਤੀ ਕਪਤਾਨ ਅਜੇ ਵੀ ਆਖਦੇ ਹਨ ਕਿ, 'ਦਾਊਦ ਸਾਡੇ ਨਾਲ ਜੰਗ ਵਿੱਚ ਨਹੀਂ ਜਾ ਸਕਦਾ।'
10. ਅਗਲੀ ਸਵੇਰ ਹੀ ਤੂੰ ਅਤੇ ਤੇਰੇ ਸਾਥੀ ਉਸ ਸ਼ਹਿਰ ਵਿੱਚ ਚਲੇ ਜਾਣ ਜਿਹੜਾ ਮੈਂ ਤੈਨੂੰ ਦਿੱਤਾ ਸੀ। ਕਪਤਾਨਾਂ ਦੀਆਂ ਕਹੀਆਂ ਗੱਲਾਂ ਵੱਲ ਬਹੁਤਾ ਧਿਆਨ ਨਾ ਦਿੰਦਾ ਹੋਇਆ ਤੂੰ ਕਿਸੇ ਵੀ ਗੱਲ ਦਾ ਬੁਰਾ ਨਾ ਮਨਾਈ। ਤੂੰ ਇੱਕ ਭਲਾ ਮਨੁੱਖ ਹੈ ਜੋ ਸੂਰਜ ਚਢ਼ਦੇ ਹੀ ਤੂੰ ਇਥੋਂ ਚਲਾ ਜਾਵੀਂ।"
11. ਤਾਂ ਦਾਊਦ ਅਤੇ ਉਸਦੇ ਸਾਥੀ ਸਵੇਰੇ ਜਲਦੀ ਉਠੇ ਅਤੇ ਫ਼ਲਿਸਤੀ ਦੇ ਦੇਸ਼ ਵਾਪਸ ਮੁੜ ਗਏ ਅਤੇ ਫ਼ਲਿਸਤੀ ਯਿਜ਼ਰਾਏਲ ਵੱਲ ਚਢ਼ੇ।
About 1 ਸਮੂਏਲ Chapter 29
Read 1 ਸਮੂਏਲ Chapter 29 online from the Holy Bible. This chapter is part of the Book of 1 ਸਮੂਏਲ in the Old Testament. Continue reading with the chapter navigation above or explore the complete book.
Book Information
Book: 1 ਸਮੂਏਲ
Chapter: 29
Testament: Old Testament
How to Read this Chapter
Use the Previous and Next Chapter buttons to continue reading 1 ਸਮੂਏਲ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 1 ਸਮੂਏਲ Chapter 29 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 1 ਸਮੂਏਲ Chapter 29?
1 ਸਮੂਏਲ Chapter 29 is part of the Book of 1 ਸਮੂਏਲ in the Holy Bible.
Can I read this chapter online?
Yes. You can read the complete 1 ਸਮੂਏਲ Chapter 29 online for free with easy chapter navigation.
More Chapters from 1 ਸਮੂਏਲ
- 1 ਸਮੂਏਲ Chapter 19
- 1 ਸਮੂਏਲ Chapter 13
- 1 ਸਮੂਏਲ Chapter 1
- 1 ਸਮੂਏਲ Chapter 20
- 1 ਸਮੂਏਲ Chapter 30
- 1 ਸਮੂਏਲ Chapter 24
- 1 ਸਮੂਏਲ Chapter 23
Explore More from ਪੁਰਾਣਾ ਨੇਮ
- ਗਿਣਤੀ Chapter 36
- ਹਬੱਕੂਕ Chapter 3
- ਯਸਾਯਾਹ Chapter 46
- ਜ਼ਬੂਰ Chapter 31
- ਜ਼ਬੂਰ Chapter 30
- ਦਾਨੀਏਲ Chapter 9
- ਉਤਪਤ Chapter 47