Read 1 ਸਮੂਏਲ Chapter 31 Online
Read 1 ਸਮੂਏਲ Chapter 31 online from the Holy Bible. This chapter is part of the Book of 1 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 1 ਸਮੂਏਲ and the Holy Bible online.
Choose a Chapter
1 ਸਮੂਏਲ 31
ਅਧਿਆਇ 31
1. ਫ਼ਲਿਸਤੀ ਇਸਰਾਏਲੀਆਂ ਦੇ ਵਿਰੁੱਧ ਲੜੇ ਤਾਂ ਇਸਰਾਏਲੀ ਫ਼ਲਿਸਤੀ ਵਿੱਚੋਂ ਭੱਜ ਗਏ। ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ।
2. ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸਦੇ ਪੁੱਤਰਾਂ ਦੇ ਵਿਰੁੱਧ ਬੜੀ ਸਖਤ ਅਤੇ ਔਖੀ ਲੜਾਈ ਲੜੀ।ਫ਼ਲਿਸਤੀਆਂ ਨੇ ਸ਼ਾਊਲ ਦੇ ਯੋਨਾਥਾਨ, ਅਬੀਨਾਦਾਬ ਅਤੇ ਮਲਕਿਸ਼ੂਆ ਪੁੱਤਰਾਂ ਨੂੰ ਮਾਰ ਸੁਟਿਆ।
3. ਸ਼੍ਸ਼ਾਊਲ ਦੇ ਉੱਪਰ ਇਹ ਲੜਾਈ ਬਹੁਤ ਭਾਰੀ ਪਈ। ਤੀਰ ਅੰਦਾਜ਼ਾਂ ਨੇ ਸ਼ਾਊਲ ਉੱਪਰ ਤੀਰ ਉੱਤੇ ਤੀਰ ਛੱਡੇ। ਤਾਂ ਉਹ ਤੀਰਾਂ ਨਾਲ ਵਿਂਨ੍ਹਕੇ ਘਾਇਲ ਹੋ ਗਿਆ।
4. ਸ਼ਾਊਲ ਨੇ ਆਪਣੇ ਸੇਵਕ ਜਿਸਨ ਉਸਦੇ ਸ਼ਸਤਰ ਚੁੱਕੇ ਹੋਏ ਸਨ ਉਸਨੂੰ ਆਖਿਆ, "ਆਪਣੀ ਤਲਵਾਰ ਕਢ ਮੈਨੂੰ ਵਢ ਸੁੱਟ। ਫ਼ਿਰ ਉਹ ਅਸੁੰਨਤੀਏ ਮੈਨੂੰ ਦੁੱਖ ਦੇਕੇ ਮੇਰਾ ਮਖੌਲ ਨਾ ਉਡਾਉਣਗੇ।" ਪਰ ਸ਼ਾਊਲ ਦਾ ਸਹਾਇਕ ਇਸ ਕਂਮੋਂ ਡਰ ਗਿਆ ਅਤੇ ਉਸਨੇ ਮਾਰਨ ਤੋਂ ਇਨਕਾਰ ਕਰ ਦਿੱਤਾ।ਸ਼ਾਊਲ ਨੇ ਆਪਣੀ ਤਲਵਾਰ ਖੁਦ ਕਢੀ ਅਤੇ ਆਪਣੇ-ਆਪ ਨੂੰ ਵਢ ਸੁਟਿਆ।
5. ਸ੍ਸਹਾਇਕ ਨੇ ਵੇਖਿਆ ਕਿ ਸ਼ਾਊਲ ਮੋਇਆ ਪਿਆ ਹੈ ਤਾਂ ਉਸਨੇ ਵੀ ਆਪਣੀ ਤਲਵਾਰ ਕਢਕੇ ਆਪਣੇ-ਆਪ ਨੂੰ ਵੀ ਵਢ ਸੁਟਿਆ। ਉਹ ਸ਼ਾਊਲ ਦੇ ਨਾਲ ਉਥੇ ਹੀ ਮਰ ਗਿਆ।
6. ਤਾਂ ਉਸ ਦਿਨ ਸ਼ਾਊਲ ਉਸਦਾ ਸਹਾਇਕ ਆਦਮੀ ਅਤੇ ਸ਼ਾਊਲ ਦੇ ਤਿੰਨ ਪੁੱਤਰ ਇੱਕੋ ਦਿਨ ਹੀ ਇਕਠਿਆਂ ਹੀ ਮਰੇ।
7. ਉਨ੍ਹਾਂ ਇਸਰਾਏਲੀ ਮਨੁਖਾਂ ਨੇ ਜੋ ਉਸ ਵਾਦੀ ਦੇ ਦੂਜੇ ਪਾਸੇ ਸਨ ਅਤੇ ਉਨ੍ਹਾਂ ਨੇ ਜੋ ਯਰਦਨ ਨਦੀ ਤੋਂ ਪਾਰ ਸਨ ਜਦ ਇਹ ਵੇਖਿਆ ਕਿ ਇਸਰਾਏਲ ਦੇ ਲੋਕ ਨੱਸ ਗਏ ਹਨ ਅਤੇ ਸ਼ਾਊਲ ਅਤੇ ਉਸਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡਾਕੇ ਭੱਜ ਗਏ ਅਤੇ ਫ਼ਿਲਸਤੀ ਉਨ੍ਹਾਂ ਜਗ਼੍ਹਾ ਉੱਤੇ ਆਕੇ ਵਸ ਗਏ।
8. ਅਗਲੇ ਦਿਨ, ਜਦ ਫ਼ਲਿਸਤੀ ਉਨ੍ਹਾਂ ਲੋਥਾਂ ਦੇ ਸਮਾਨ ਲਾਹੁਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਸਦੇ ਤਿੰਨੋ ਪੁੱਤਰ ਗਿਲਬੋਆ ਪਹਾੜ ਵਿੱਚ ਡਿੱਗੇ ਪਏ ਲਭੇ।
9. ਤਾਂ ਉਨ੍ਹਾਂ ਨੇ ਉਸਦਾ ਸਿਰ ਵਢ ਸੁਟਿਆ ਅਤੇ ਉਸਦੇ ਸ਼ਸਤਰ ਲਾਹਕੇ ਫ਼ਲਿਸਤੀਆਂ ਦੇ ਦੇਸ਼ ਵਿੱਚ ਭੇਜ ਦਿੱਤੇ ਜੋ ਉਹ ਉਨ੍ਹਾਂ ਬੁੱਤਾਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸਦਾ ਢਂਡੋਰਾ ਫ਼ੇਰਨ।
10. ਉਨ੍ਹਾਂ ਨੇ ਉਸਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ। ਸ਼ਾਊਲ ਦੀ ਲੋਥ ਨੂੰ ਉਨ੍ਹਾਂ ਨੇ ਬੈਤ-ਸ਼ਾਨ ਦੀ ਕੰਧ ਉੱਪਰ ਟੰਗ ਦਿੱਤਾ।
11. ਜਦ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਵੇਂ ਕੀਤਾ।
12. ਤਾਂ ਯਾਬੇਸ਼ ਦੇ ਸਾਰੇ ਸਿਪਾਹੀ ਬੈਤ-ਸ਼ਾਨ ਨੂੰ ਗਏ। ਉਹ ਸਾਰੀ ਰਾਤ ਤੁਰਦੇ ਗਏ। ਤਾਂ ਉਥੇ ਜਾਕੇ ਉਨ੍ਹਾਂ ਨੇ ਸ਼ਾਊਲ ਦੇ ਸ਼ਰੀਰ ਨੂੰ ਬੈਤ-ਸ਼ਾਨ ਦੀ ਕੰਧ ਤੋਂ ਉਤਾਰਿਆ। ਉਨ੍ਹਾਂ ਨੇ ਸ਼ਾਊਲ ਪੁੱਤਰਾਂ ਦੀਆਂ ਲੋਥਾਂ ਨੂੰ ਵੀ ਦੀਵਾਰ ਤੋਂ ਉਤਾਰਿਆ। ਫ਼ੇਰ ਉਹ ਲੋਥਾਂ ਯਾਬੇਸ਼ ਨੂੰ ਲੈ ਗਏ। ਉਥੇ ਯਾਬੇਸ਼ ਦੇ ਲੋਕਾਂ ਨੇ ਸ਼ਾਊਲ ਅਤੇ ਉਸਦੇ ਤਿੰਨੋ ਪੁੱਤਰਾਂ ਦੀਆਂ ਲੋਥਾਂ ਨੂੰ ਸਾੜ ਦਿੱਤਾ।
13. ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।
About 1 ਸਮੂਏਲ Chapter 31
Read 1 ਸਮੂਏਲ Chapter 31 online from the Holy Bible. This chapter is part of the Book of 1 ਸਮੂਏਲ in the Old Testament. Continue reading with the chapter navigation above or explore the complete book.
Book Information
Book: 1 ਸਮੂਏਲ
Chapter: 31
Testament: Old Testament
How to Read this Chapter
Use the Previous and Next Chapter buttons to continue reading 1 ਸਮੂਏਲ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 1 ਸਮੂਏਲ Chapter 31 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 1 ਸਮੂਏਲ Chapter 31?
1 ਸਮੂਏਲ Chapter 31 is part of the Book of 1 ਸਮੂਏਲ in the Holy Bible.
Can I read this chapter online?
Yes. You can read the complete 1 ਸਮੂਏਲ Chapter 31 online for free with easy chapter navigation.
More Chapters from 1 ਸਮੂਏਲ
- 1 ਸਮੂਏਲ Chapter 13
- 1 ਸਮੂਏਲ Chapter 19
- 1 ਸਮੂਏਲ Chapter 1
- 1 ਸਮੂਏਲ Chapter 20
- 1 ਸਮੂਏਲ Chapter 30
- 1 ਸਮੂਏਲ Chapter 23
- 1 ਸਮੂਏਲ Chapter 16
Explore More from ਪੁਰਾਣਾ ਨੇਮ
- ਹਿਜ਼ਕੀਏਲ Chapter 33
- 1 ਸਮੂਏਲ Chapter 1
- ਉਤਪਤ Chapter 23
- ਜ਼ਬੂਰ Chapter 111
- 2 ਰਾਜਿਆਂ Chapter 3
- ਯਿਰਮਿਯਾਹ Chapter 50
- ਜ਼ਬੂਰ Chapter 50