2 ਸਮੂਏਲ Chapter 7

For English

Read 2 ਸਮੂਏਲ Chapter 7 Online

Read 2 ਸਮੂਏਲ Chapter 7 online from the Holy Bible. This chapter is part of the Book of 2 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 2 ਸਮੂਏਲ and the Holy Bible online.

Choose a Chapter

2 ਸਮੂਏਲ 7

ਅਧਿਆਇ 7

1. ਜਦੋਂ ਦਾਊਦ ਪਾਤਸ਼ਾਹ ਆਪਣੇ ਨਵੇਂ ਘਰ ਵਿੱਚ ਬਿਰਾਜਮਾਨ ਹੋਇਆ ਤਾਂ ਯਹੋਵਾਹ ਨੇ ਉਸਦੇ ਦੁਸ਼ਮਣਾਂ ਵੱਲੋਂ ਹਰ ਪਾਸਿਓ ਅਮਨ-ਸ਼ਾਂਤੀ ਨੂੰ ਬਹਾਲ ਕੀਤਾ।

2. ਪਾਤਸ਼ਾਹ ਦਾਊਦ ਨੇ ਨਾਬਾਨ ਨਬੀ ਨੂੰ ਆਖਿਆ, "ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।'

3. ਨਾਬਾਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਕਰ ਸਕਦਾ ਹੈ ਕਿਉਂ ਕਿ ਯਹੋਵਾਹ ਤੇਰੇ ਨਾਲ ਹੈ।'

4. ਪਰ ਉਸੇ ਰਾਤ ਯਹੋਵਾਹ ਦੇ ਬਚਨ ਨਾਬਾਨ ਨੂੰ ਹੋਏ ਅਤੇ ਯਹੋਵਾਹ ਨੇ ਆਖਿਆ, "

5. ਜਾ, ਅਤੇ ਜਾਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇੰਝ ਆਖਦਾ ਹੈ, ਕੀ ਭਲਾ ਤੂੰ ਮੇਰੇ ਰਹਿਣ ਲਈ ਇੱਕ ਭਵਨ ਬਣਾਵੇਂਗਾ?

6. ਜਦੋਂ ਦਾ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਹਾਂ ਤੱਦ ਦਾ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਵਿੱਚ ਰਿਹਾ ਹਾਂ ਜਾਂ ਸਫ਼ਰ ਕਰਦਾ ਰਿਹਾ ਹਾਂਁ। ਮੈਂ ਤੰਬੂ ਨੂੰ ਹੀ ਆਪਣਾ ਡੇਰਾ ਅਤੇ ਘਰ ਠਹਿਰਾਈਆ ਹੈ।

7. ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਦੇ ਮਨੁੱਖ ਨੂੰ ਦਿਆਰ ਦੀ ਲੱਕੜ ਦਾ ਵਧੀਆ ਮਹਿਲ ਆਪਣੇ ਲਈ ਬਨਾਉਣ ਨੂੰ ਨਹੀਂ ਆਖਿਆ।

8. "ਤੂੰ ਇਹ ਮੇਰੇ ਦਾਸ ਦਾਊਦ ਨੂੰ ਜਾਕੇ ਆਖ ਦੇਵੀਂ ਕਿ ਸਰਬਸ਼ਕਤੀਮਾਨ ਯਹੋਵਾਹ ਇੰਝ ਆਖਦਾ ਹੈ ਕਿ ਮੈਂ ਤੈਨੂੰ ਚਰਾਦਾਂ ਵਿੱਚੋਂ, ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ ਕੱਢਕੇ ਆਪਣੇ ਲੋਕਾਂ, ਇਸਰਾਏਲੀਆਂ ਦਾ ਪਰਧਾਨ ਬਣਾ ਦਿੱਤਾ।

9. ਅਤੇ ਜਿੱਥੇ ਕਿਤੇ ਨੂੰ ਗਿਆ, ਮੈਂ ਤੇਰੇ ਨਾਲ ਰਿਹਾ, ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੇ ਹਾਰ ਦਿੱਤੀ, ਮੈਂ ਤੈਨੂੰ ਇਸ ਜਗਤ ਦਾ ਸਭ ਤੋਂ ਪ੍ਰਸਿਧ੍ਧ ਮਨੁੱਖ ਬਣਾਇਆ ਅਤੇ ਧਰਤੀ ਦਾ ਸਭ ਤੋਂ ਨਾਮਵਰ ਮਨੁੱਖ ਤੈਨੂੰ ਬਣਾਵਾਂਗਾ।

10. ਅਤੇ ਮੈਂ ਆਪਣੇ ਲੋਕਾਂ, ਇਸਰਾਏਲੀਆਂ ਵਾਸਤੇ ਇੱਕ ਥਾਂ ਠਹਿਰਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਲਗਾਵਾਂਗਾ ਜਿੱਥੇ ਉਹ ਆਪਣੇ ਠੀਕ ਥਾਂ ਉੱਤੇ ਵਸਣ। ਪਹਿਲਾਂ ਮੈਂ ਆਪਣੇ ਲੋਕਾਂ ਇਸਰਾਏਲੀਆਂ ਨੂੰ ਚਲਾਉਣ ਲਈ ਨਿਆਂਕਾਰ ਭੇਜੇ ਪਰ ਦੁਸ਼ਟ ਲੋਕਾਂ ਨੇ ਉਨ੍ਹਾਂ ਨੂੰ ਬੜੇ ਦੁੱਖ ਦਿੱਤੇ। ਹੁਣ ਮੈਂ ਫ਼ਿਰ ਤੋਂ ਇੰਝ ਨਾ ਹੋਣ ਦੇਵਾਂਗਾ। ਹੁਣ ਮੈਂ ਤੈਨੂੰ ਤੇਰੇ ਸਾਰੇ ਦੁਸ਼ਮਣਾਂ ਵੱਲੋਂ ਸੁੱਖ-ਸ਼ਾਂਤੀ ਦਿੱਤੀ ਹੈ। ਮੈਂ ਬਚਨ ਦਿੰਦਾ ਹਾਂ ਕਿ ਮੈਂ ਤੇਰੇ ਘਰਾਣੇ ਨੂੰ ਪਾਤਸ਼ਾਹੀ ਘਰਾਣਾ ਤੇਰੇ ਲਈ ਘਰ ਬਣਾਵਾਂਗਾ।'

12. "ਜਦੋਂ ਤੂੰ ਮਰੇਂਗਾ ਅਤੇ ਆਪਣੇ ਪੁਰਖਿਆਂ ਦੇ ਨਾਲ ਦਫ਼ਨਾਇਆ ਜਾਵੇਂਗਾ ਤੱਦ ਮੈਂ ਤੇਰੇ ਪੁੱਤਰਾਂ ਵਿੱਚੋਂ ਕਿਸੇ ਇੱਕ ਨੂੰ ਰਾਜਾ ਬਣਾਵਾਂਗਾ ਅਤੇ ਮੈਂ ਉਸਦਾ ਰਾਜ ਸਬਾਪਿਤ ਕਰਾਂਗਾ।

13. ਉਹ ਮੇਰੇ ਨਾਂ ਦਾ ਇੱਕ ਘਰ (ਮੰਦਰ) ਬਣਾਵੇਗਾ ਅਤੇ ਮੈਂ ਉਸਦੇ ਰਾਜ ਨੂੰ ਪੱਕਾ ਕਰਾਂਗਾ।

14. ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ।

15. ਪਰ ਮੈਂ ਉਸਨੂੰ ਕਦੇ ਵੀ ਪਿਆਰ ਕਰਨੋ ਨਹੀਂ ਹਟਾਂਗਾ। ਮੈਂ ਹਮੇਸ਼ਾ ਉਸ ਉੱਪਰ ਦਯਾਲੂ ਅਤੇ ਵਫ਼ਾਦਾਰ ਰਹਾਂਗਾ। ਮੈਂ ਉਸ ਵੱਲੋਂ ਆਪਣਾ ਪਿਆਰ ਨਹੀਂ ਲਵਾਂਗਾ ਜਿਵੇਂ ਕਿ ਮੈਂ ਸ਼ਾਊਲ ਤੋਂ ਕੀਤਾ। ਮੈਂ ਸ਼ਾਊਲ ਨੂੰ (ਤਖਤ ਤੋਂ) ਹਟਾ ਦਿੱਤਾ ਜਦੋਂ ਮੈਂ ਤੈਨੂੰ ਚੁਣਿਆ ਸੀ। ਪਰ ਇੰਝ ਮੈਂ ਤੇਰੇ ਪੁੱਤਰ ਨਾਲ ਨਹੀਂ ਕਰਾਂਗਾ।

16. ਤੇਰਾ ਪਰਿਵਾਰ ਹਮੇਸ਼ਾ ਸ਼ਾਹੀ ਖਾਨਦਾਨ ਵਾਂਗ ਸਬਾਪਿਤ ਰਹੇਗਾ। ਤੇਰੇ ਪਰਿਵਾਰ ਦਾ ਰਾਜ ਕਦੇ ਵੀ ਖਤਮ ਹੋਣ ਤੇ ਨਹੀਂ ਆਵੇਗਾ। ਤੇਰਾ ਸਿੰਘਾਸਣ ਸਦੀਵ ਉੱਥੇ ਹੀ ਰਹੇਗਾ।'

17. ਸੋ ਨਾਬਾਨ ਨੇ ਇਹ ਸਾਰੀਆਂ ਗੱਲਾਂ ਅਤੇ ਇੱਕ ਦਰਸ਼ਨ ਬਾਰੇ, ਜੋ ਉਸਨੂੰ ਪਰਮੇਸ਼ੁਰ ਵੱਲੋਂ ਫ਼ਰਮਾਨ ਹੋਇਆ ਸੀ, ਸਭ ਦਾਊਦ ਨੂੰ ਜਾ ਆਖਿਆ।

18. ਤੱਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਸਾਮ੍ਹਣੇ ਜਾਕੇ ਬੈਠ ਗਿਆ। ਦਾਊਦ ਨੇ ਕਿਹਾ, "ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਮੇਰੇ ਤੇ ਇੰਨਾ ਮਿਹਰਬਾਨ ਕਿਉਂ ਹੈਂ? ਅਤੇ ਮੇਰਾ ਪਰਿਵਾਰ ਤੇਰੇ ਲਈ ਇੰਨਾ ਅਹਮ ਕਿਉਂ ਹੈ? ਤੂੰ ਮੇਰੇ ਤੇ ਇੰਨੀ ਕਿਰਪਾ ਕਿਉਂ ਕਰਦਾ ਹੈਂ?

19. ਮੈਂ ਤਾਂ ਕੁਝ ਵੀ ਨਹੀਂ ਹਾਂ ਸਿਵਾੇ ਤੇਰੇ ਇੱਕ ਦਾਸ ਤੋਂ। ਪਰ ਤੂੰ ਮੇਰੇ ਤੇ ਇੰਨਾ ਦਯਾਲੂ ਹੈਂ। ਪਰ ਤੂੰ ਤਾਂ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖਬਰ ਅਗੇਤਰੀ ਹੀ ਦੱਸ ਦਿੱਤੀ ਹੈ। ਯਹੋਵਾਹ ਮੇਰੇ ਪ੍ਰਭੂ, ਕੀ ਇਹ ਮਨੁੱਖ ਦਾ ਅਧਿਕਾਰ ਹੈ! ਤੂੰ ਮਨੁੱਖਾਂ ਨਾਲ ਇਵੇਂ ਤਾਂ ਗੱਲਾਂ ਨਹੀਂ ਕਰਦਾ ਜਿਵੇਂ ਤੂੰ ਮੇਰੇ ਨਾਲ ਕੀਤੀਆਂ ਹਨ।

20. ਅਤੇ ਮੇਰੀ ਕੀ ਮਜਾਲ ਹੈ ਜੋ ਤੈਨੂੰ ਕੁਝ ਆਖਾਂ? ਹੇ ਯਹੋਵਾਹ ਮੇਰੇ ਪ੍ਰਭੂ ਤੂੰ ਤਾਂ ਆਪਣੇ ਸੇਵਕ ਨੂੰ ਜਾਣਦਾ ਹੈਂ ਕਿ ਮੈਂ ਤਾਂ ਖਾਲੀ ਤੇਰਾ ਸੇਵਕ ਹੀ ਹਾਂ।

21. ਆਪਣੇ ਬਚਨ ਦੇ ਲਈ ਅਤੇ ਆਪਣੇ ਮਨ ਮੁਤਾਬਕ ਇਹ ਸਾਰੇ ਵੱਡੇ ਕੰਮ ਆਪਣੇ ਸੇਵਕ ਨੂੰ ਜਨਾਉਣ ਲਈ ਤੁਸੀਂ ਕੀਤੇ।

22. ਹੇ ਯਹੋਵਾਹ, ਮੇਰੇ ਪ੍ਰਭੂ, ਇਸੇ ਕਾਰਣ ਤੂੰ ਇੰਨਾ ਮਹਾਨ ਹੈਂ। ਤੇਰੇ ਜਿਹਾ ਹੋਰ ਕੋਈ ਨਹੀਂ ਅਤੇ ਤੇਰੇ ਤੋਂ ਸਿਵਾ ਹੋਰ ਕੋਈ ਦੇਵਤੇ ਨਹੀਂ।ਅਸੀਂ ਇਹ ਇਸ ਲਈ ਜਬੰਦੇ ਹਾਂ ਕਿਉਂ ਕਿ ਅਸੀਂ ਸਭ ਕੁਝ ਕੰਨੀ ਸੁਣੀਆਂ, ਜੋ ਤੂੰ ਕਿਹਾ ਹੈ।

23. "ਇਸਰਾਏਲ ਵਰਗੇ ਲੋਕੀਂ ਸਾਰੀ ਕਾਇਨਾਤ ਵਿੱਚ ਨਹੀਂ ਹਨ। ਇਹ ਉਹ ਖਾਸ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਖੁਦ ਮਿਸਰ ਤੋਂ ਆਜ਼ਾਦ ਕਰਾਉਣ ਲਈ ਗਿਆ ਸੀ ਇਸਰਾਏਲ ਨੂੰ ਬਚਾਉਣ ਵਿੱਚ, ਯਹੋਵਾਹ ਨੇ ਮਹਾਨ ਅਤੇ ਭਿਆਨਕ ਗੱਲਾਂ ਕਰਕੇ ਆਪਣੇ ਆਪ ਨੂੰ ਇੱਕ ਨਾਂ ਦਿੱਤਾ। ਹੇ ਯਹੋਵਾਹ, ਤੂੰ ਆਪਣੀ ਧਰਤੀ ਅਤੇ ਆਪਣੇ ਲੋਕਾਂ ਖਾਤਰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਆਜ਼ਾਦ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੇਵਤਿਆਂ ਸਾਮ੍ਹਣੇ ਭੈ-ਦਾਇਕ ਗੱਲਾਂ ਕੀਤੀਆਂ।

24. ਤੂੰ ਇਸਰਾਏਲ ਦੇ ਲੋਕਾਂ ਨੂੰ ਹਮੇਸ਼ਾ ਵਾਸਤੇ ਆਪਣਾ ਬਣਾ ਲਿਆ ਅਤੇ ਤੂੰ ਉਨ੍ਹਾਂ ਦਾ ਪਰਮੇਸ਼ੁਰ ਬਣ ਗਿਆ।

25. "ਹੁਣ, ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਸਦੇ ਪਰਿਵਾਰ ਲਈ ਬੋਲਿਆ ਹੈ ਸਦੈਵ ਲਈ ਅਟਲ੍ਲ ਕਰ ਅਤੇ ਜਿਵੇਂ ਤੂੰ ਬੋਲਿਆ ਹੈ ਤੀਵੇਂ ਹੀ ਕਰ।

26. ਅਤੇ ਇਹ ਆਖ ਕਿ ਤੇਰੇ ਨਾਮ ਦੀ ਹਮੇਸ਼ਾ ਵਡਿਆਈ ਹੋਵੇ ਕਿ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਇਸਰਾਏਲ ਉੱਪਰ ਹਕੂਮਤ ਕਰਦਾ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਮ੍ਹਣੇ ਅਟਲ੍ਲ ਰਹੇ।

27. "ਯਹੋਵਾਹ ਸਰਬਸ਼ਕਤੀਮਾਨ, ਇਸਰਾਏਲ ਦੇ ਪਰਮੇਸ਼ੁਰ, ਤੂੰ ਮੈਨੂੰ ਅਨੇਕਾਂ ਗੱਲਾਂ ਪ੍ਰਗਟ ਕੀਤੀਆਂ ਅਤੇ ਆਖਿਆ, 'ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾਵਾਂਗਾ।' ਇਸੇ ਕਾਰਣ, ਤੇਰੇ ਸੇਵਕ ਵਿੱਚ ਤੇਰੇ ਅੱਗੇ ਇਹ ਪ੍ਰਾਰਥਨਾ ਕਰਨ ਦਾ ਹੌਂਸਲਾ ਹੋਇਆ।

28. ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈ! ਅਤੇ ਜੋ ਤੂੰ ਆਖੇ ਮੈਂ ਉਸ ਤੇ ਭਰੋਸਾ ਰੱਖਦਾ ਹਾਂ ਅਤੇ ਤੂੰ ਆਖਿਆ ਕਿ ਇਹ ਬਰਕਤ ਤੇਰੇ ਦਾਸ ਤੇ ਹੋਵੇਗੀ।

29. ਹੁਣ, ਕਿਰਪਾ ਕਰਕੇ, ਮੇਰੇ ਪਰਿਵਾਰ ਨੂੰ ਵਰਦਾਨ ਦੇ। ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਤਾਂ ਜੋ ਉਹ ਹਮੇਸ਼ਾ ਤੇਰੇ ਅੱਗੇ ਸਦੀਵ ਅਟਲ੍ਲ ਰਹੇ, ਕਿਉਂ ਕਿ ਤੂੰ ਹੀ ਹੇ ਯਹੋਵਾਹ ਮੇਰੇ ਪ੍ਰਭੂ ਇਹ ਆਖਿਆ ਹੈ। ਅਤੇ ਤੇਰੀ ਹੀ ਕਿਰਪਾ ਅਸੀਸ ਨਾਲ ਤੇਰੇ ਸੇਵਕ ਦਾ ਘਰਾਣਾ ਹਮੇਸ਼ਾ ਲਈ ਮੁਬਾਰਕ ਹੋਵੇ।'

About 2 ਸਮੂਏਲ Chapter 7

Read 2 ਸਮੂਏਲ Chapter 7 online from the Holy Bible. This chapter is part of the Book of 2 ਸਮੂਏਲ in the Old Testament. Continue reading with the chapter navigation above or explore the complete book.

Book Information

Book: 2 ਸਮੂਏਲ
Chapter: 7
Testament: Old Testament

How to Read this Chapter

Use the Previous and Next Chapter buttons to continue reading 2 ਸਮੂਏਲ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 2 ਸਮੂਏਲ Chapter 7 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 2 ਸਮੂਏਲ Chapter 7?

2 ਸਮੂਏਲ Chapter 7 is part of the Book of 2 ਸਮੂਏਲ in the Holy Bible.

Can I read this chapter online?

Yes. You can read the complete 2 ਸਮੂਏਲ Chapter 7 online for free with easy chapter navigation.

More Chapters from 2 ਸਮੂਏਲ

  1. 2 ਸਮੂਏਲ Chapter 9
  2. 2 ਸਮੂਏਲ Chapter 6
  3. 2 ਸਮੂਏਲ Chapter 1
  4. 2 ਸਮੂਏਲ Chapter 15
  5. 2 ਸਮੂਏਲ Chapter 14
  6. 2 ਸਮੂਏਲ Chapter 8
  7. 2 ਸਮੂਏਲ Chapter 2

Explore More from ਪੁਰਾਣਾ ਨੇਮ

  1. ਬਿਵਸਥਾ ਸਾਰ Chapter 29
  2. ਅਸਤਰ Chapter 10
  3. ਬਿਵਸਥਾ ਸਾਰ Chapter 13
  4. ਨਿਆਂਈਆਂ Chapter 8
  5. 1 ਸਮੂਏਲ Chapter 10
  6. ਦਾਨੀਏਲ Chapter 9
  7. ਜ਼ਕਰਯਾਹ Chapter 10

Related Chapters & Readings

  1. ਜ਼ਬੂਰ Chapter 55
  2. ਉਪਦੇਸ਼ਕ Chapter 11
  3. ਮੀਕਾਹ Chapter 5
  4. 2 ਇਤਹਾਸ Chapter 16
  5. ਪਰਕਾਸ਼ ਦੀ ਪੋਥੀ Chapter 15
  6. ਲੇਵੀਆਂ Chapter 1
  7. ਜ਼ਬੂਰ Chapter 142
Share Your Love

Leave a Reply

Your email address will not be published. Required fields are marked *