2 ਇਤਹਾਸ Chapter 21

For English

Read 2 ਇਤਹਾਸ Chapter 21 Online

Read 2 ਇਤਹਾਸ Chapter 21 online from the Holy Bible. This chapter is part of the Book of 2 ਇਤਹਾਸ in the Old Testament. Browse every verse with easy chapter navigation, continue to the next chapter, or explore the complete Book of 2 ਇਤਹਾਸ and the Holy Bible online.

Choose a Chapter

A+ A A-

2 ਇਤਹਾਸ 21

ਅਧਿਆਇ 21

1. ਤਦ ਯਹੋਸ਼ਾਫ਼ਾਟ ਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਉਸਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਤੇ ਉਸਦੀ ਬਾਵੇਂ ਉਸਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।

2. ਯਹੋਸ਼ਾਫ਼ਾਟ ਦੇ ਪੁੱਤਰ ਅਜ਼ਰਯਾਹ, ਯਹੀੇਲ, ਜ਼ਕਰਯਾਹ, ਅਜ਼ਰਯਾਹ, ਮੀਕਾੇਲ ਅਤੇ ਸਫ਼ਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਅਤੇ ਯਹੋਰਾਮ ਦੇ ਭਰਾ ਸਨ।

3. ਯਹੋਸ਼ਾਫ਼ਾਟ ਨੇ ਆਪਣੇ ਪੁੱਤਰਾਂ ਨੂੰ ਸੋਨਾ-ਚਾਂਦੀ, ਬਹੁ-ਮੁੱਲੀਆਂ ਵਸਤਾਂ ਦੇ ਵੱਡੇ ਈਨਾਮ ਅਤੇ ਯਹੂਦਾਹ ਦੇ ਗਢ਼ ਵਾਲੇ ਸ਼ਹਿਰ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ। ਕਿਉਂ ਕਿ ਯਹੋਰਾਮ ਉਸਦਾ ਸਭ ਤੋਂ ਵੱਡਾ ਪੁੱਤਰ ਸੀ।

4. ਯਹੋਰਾਮ ਨੇ ਆਪਣੇ ਪਿਤਾ ਦਾ ਰਾਜ ਸੰਭਾਲ ਕੇ ਆਪਣੇ-ਆਪ ਨੂੰ ਮਜ਼ਬੂਤ ਕੀਤਾ। ਫ਼ਿਰ ਉਸਨੇ ਆਪਣੇ ਸਾਰੇ ਭਰਾਵਾਂ ਨੂੰ ਤਲਵਾਰ ਨਾਲ ਵੱਢ ਸੁਟਿਆ। ਇਹ੍ਹੀ ਨਹੀਂ ਉਸਨੇ ਇਸਰਾਏਲ ਦੇ ਕਈ ਆਗੂਆਂ ਨੂੰ ਵੀ ਵੱਢ ਸੁਟਿਆ।

5. ਜ੍ਜਦੋਂ ਯਹੋਰਾਮ ਰਾਜ ਕਰਨ ਲੱਗਾ ਉਹ 32 ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।

6. ਯਹੋਰਾਮ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹਾਂ ਉੱਪਰ ਹੀ ਤੁਰਿਆ ਕਿਉਂ ਕਿ ਉਹ ਅਹਾਬ ਦੀ ਧੀ ਨਾਲ ਵਿਆਹਿਆ ਸੀ ਅਤੇ ਉਸਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ।

7. ਪਰ ਯਹੋਵਾਹ ਦਾਊਦ ਦੇ ਘਰਾਣੇ ਨੂੰ ਨਸ਼ਟ ਨਹੀਂ ਕਰੇਗਾ। ਕਿਉਂ ਕਿ ਉਸਨੇ ਦਾਊਦ ਨਾਲ ਇਕਰਾਰਨਾਮਾ ਕੀਤਾ ਸੀ ਕਿ ਹਮੇਸ਼ਾ ਉਸਦੇ ਪਰਿਵਾਰ ਵਿੱਚੋਂ ਇੱਕ ਆਦਮੀ ਪਾਤਸ਼ਾਹ ਬਣੇਗਾ।

8. ਯਹੋਰਾਮ ਦੇ ਸਮੇਂ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਉਨ੍ਹਾਂ ਆਪਣਾ ਇੱਕ ਹੋਰ ਪਾਤਸ਼ਾਹ ਆਪੇ ਠਹਿਰਾ ਲਿਆ।

9. ਤਦ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਬਾਂ ਨੂੰ ਲੈ ਕੇ ਬਾਹਰ ਨਿਕਲਿਆ ਅਤੇ ਰਾਤ ਨੂੰ ਉੱਠਕੇ ਉਨ੍ਹਾਂ ਅਦੋਮੀਆਂ ਨੂੰ, ਜਿਨ੍ਹਾਂ ਨੇ ਉਸਨੂੰ ਉਸਦੇ ਰਬਾਂ ਨੂੰ ਅਤੇ ਸਰਦਾਰਾਂ ਨੂੰ ਘੇਰ ਲਿਆ ਸੀ, ਮਾਰ ਦਿੱਤਾ।

10. ਉਸ ਸਮੇਂ ਤੋਂ ਹੁਣ ਤੀਕ, ਅਦੋਮ ਯਹੂਦਾਹ ਦੇ ਵਿਰੁੱਧ, ਵਿਦ੍ਰੋਹੀ ਹੈ। ਲਿਬਨਾਹ ਨਗਰ ਦੇ ਲੋਕਾਂ ਨੇ ਵੀ ਯਹੋਰਾਮ ਦੇ ਵਿਰੁੱਧ ਬਗਾਵਤ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।

11. ਯਹੋਰਾਮ ਨੇ ਯਹੂਦਾਹ ਦੇ ਪਰਬਤਾਂ ਉੱਪਰ ਉੱਚੇ ਅਸਬਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦੇ ਰਾਹ ਤੋਂ ਗੁਮਰਾਹ ਕੀਤਾ।

12. ਯਹੋਰਾਮ ਨੂੰ ਏਲੀਯਾਹ ਨਬੀ ਵੱਲੋਂ ਇੱਕ ਸੰਦੇਸ਼ ਆਇਆ ਕਿ, "ਯਹੋਵਾਹ ਪਰਮੇਸ਼ੁਰ ਤੇਰੇ ਬਾਰੇ ਇਉਂ ਫ਼ਰਮਾਉਂਦਾ ਹੈ: ਉਹ ਯਹੋਵਾਹ ਜਿਸਨੂੰ ਤੇਰੇ ਪੁਰਖੇ ਦਾਊਦ ਨੇ ਮੰਨਿਆ, ਤਾਂ ਯਹੋਰਾਮ ਨਾ ਤਾਂ ਤੂੰ ਉਸ ਯਹੋਵਾਹ ਨੂੰ ਜਿਵੇਂ ਤੇਰੇ ਪਿਤਾ ਯਹੋਸ਼ਾਫ਼ਾਟ ਨੇ ਮੰਨਿਆ ਸੀ ਤੂੰ ਅਮਲ ਕੀਤਾ ਤੇ ਨਾ ਹੀ ਤੂੰ ਆਪਣੇ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਪਰ ਤੁਰਿਆ।

13. ਸਗੋਁ ਤੂੰ ਇਸਰਾਏਲ ਦੇ ਪਾਤਸ਼ਾਹਾਂ ਦੇ ਜੀਵਨ ਰਾਹ ਉੱਪਰ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ। ਤੇਰੇ ਭਰਾ ਤੇਰੇ ਕੋਲੋਂ ਚੰਗੇ ਸਨ ਤੇ ਤੂੰ ਉਨ੍ਹਾਂ ਨੂੰ ਵੀ ਵੱਢ ਸੁਟਿਆ।

14. ਇਸ੍ਸ ਲਈ ਹੁਣ ਇਸ ਤੋਂ ਵੱਡੀ ਸਜ਼ਾ ਯਹੋਵਾਹ ਤੇਰੇ ਲੋਕਾਂ ਨੂੰ ਦੇਵੇਗਾ। ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ, ਤੇਰੇ ਪੁੱਤਰਾਂ ਨੂੰ ਅਤੇ ਤੇਰੀਆਂ ਰਾਣੀਆਂ ਨੂੰ ਵੱਡੀ ਬਿਮਾਰੀ ਨਾਲ ਮਾਰੇਗਾ। ਅਤੇ ਸਾਰੀ ਸਂਪਤੀ ਦਾ ਨਾਸ ਕਰੇਗਾ।

15. ਤੂੰ ਆਂਤੜੀਆਂ ਦੇ ਰੋਗ ਨਾਲ ਸਖਤ ਬੀਮਾਰ ਹੋ ਜਾਵੇਂਗਾ, ਇਥੋਂ ਤੀਕ ਕਿ ਤੇਰੀਆਂ ਆਂਤੜੀਆਂ ਹਰ ਰੋਜ਼ ਬੀਮਾਰੀ ਕਾਰਣ ਤੇਰੇ ਸ਼ਰੀਰ ਚੋ ਬਾਹਰ ਨਿਕਲਦੀਆਂ ਜਾਣਗੀਆਂ।"

16. ਯਹੋਰਾਮ ਦੇ ਵਿਰੁੱਧ ਯਹੋਵਾਹ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੇ ਵੱਲ ਰਹਿੰਦੇ ਸਨ ਕ੍ਰੋਧਿਤ ਕੀਤਾ।

17. ਉਨ੍ਹਾਂ ਲੋਕਾਂ ਨੇ ਯਹੂਦਾਹ ਉੱਪਰ ਹਮਲਾ ਕੀਤਾ ਅਤੇ ਉਹ ਸਾਰਾ ਯਹੋਰਾਮ ਦਾ ਖਜ਼ਾਨਾ, ਧਨ ਦੌਲਤ ਲੁੱਟ ਕੇ ਲੈ ਗਏ। ਉਹ ਯਹੋਰਾਮ ਦੇ ਮਹਿਲ ਦਾ ਸਾਰਾ ਮਾਲ, ਪਤਨੀਆਂ ਅਤੇ ਬੱਚੇ ਸਭ ਲੁੱਟ ਕੇ ਲੈ ਗਏ। ਸਿਰਫ਼ ਯਹੋਰਾਮ ਦਾ ਸਭ ਤੋਂ ਛੋਟਾ ਲੜਕਾ ਬਚ ਗਿਆ। ਉਸਦੇ ਸਭ ਤੋਂ ਛੋਟੇ ਪੁੱਤਰ ਦਾ ਨਾਂ ਯਹੋਆਹਾਜ਼ ਸੀ।

18. ਇਸ ਉਪਰੰਤ ਯਹੋਵਾਹ ਨੇ ਯਹੋਰਾਮ ਨੂੰ ਆਂਤੜੀਆਂ ਦੇ ਰੋਗ ਨਾਲ ਅਜਿਹਾ ਪੀੜਿਤ ਕੀਤਾ ਕਿ ਉਹ ਮੁੜ ਕਦੇ ਵੀ ਰਾਜੀ ਨਾ ਹੋ ਸਕਿਆ।

19. ਇਉਂ 2 ਸਾਲਾਂ ਵਿੱਚ ਹੀ ਬਿਮਾਰੀ ਨਾਲ ਉਸ ਦੀਆਂ ਆਂਦਰਾਂ ਬਾਹਰ ਨਿਕਲ ਆਈਆਂ ਅਤੇ ਉਹ ਬੜਾ ਕਰਾਹ-ਕਰਾਹ ਕੇ ਮਰਿਆ ਅਤੇ ਲੋਕਾਂ ਨੇ ਉਸਦੇ ਮਰਨ ਤੇ ਅੱਗ ਨਾ ਬਾਲੀ ਜਿਵੇਂ ਕਿ ਉਹ ਉਸਦੇ ਵੱਡੇਤਿਆਂ ਦੇ ਮਰਨ ਤੇ ਬਾਲਦੇ ਸਨ।

20. ਯਹੋਰਾਮ ਜਦੋਂ ਸਿੰਘਾਸਣ ਤੇ ਬੈਠਾ ਤਾਂ ਉਹ 32 ਵਰ੍ਹਿਆਂ ਦਾ ਸੀ। ਉਸਨੇ 8 ਵਰ੍ਹੇ ਪਾਤਸ਼ਾਹੀ ਕੀਤੀ ਪਰ ਜਦੋਂ ਉਹ ਮਰਿਆ ਤਾਂ ਕੋਈ ਵੀ ਮਨੁੱਖ ਦੁੱਖੀ ਜਾਂ ਉਦਾਸ ਨਹੀਂ ਹੋਇਆ। ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ 'ਚ ਦਫ਼ਨਾਇਆ ਪਰ ਉਨ੍ਹਾਂ ਨੇ ਉਸਨੂੰ ਵੈਸੀਆਂ ਕਬਰਾਂ ਵਿੱਚ ਨਾ ਦਫ਼ਨਾਇਆ ਜੈਸੀਆਂ ਪਾਤਸ਼ਾਹਾਂ ਦੀਆਂ ਹੁੰਦੀਆਂ ਹਨ।

About 2 ਇਤਹਾਸ Chapter 21

Read 2 ਇਤਹਾਸ Chapter 21 online from the Holy Bible. This chapter is part of the Book of 2 ਇਤਹਾਸ in the Old Testament. Continue reading with the chapter navigation above or explore the complete book.

Book Information

Book: 2 ਇਤਹਾਸ
Chapter: 21
Testament: Old Testament

How to Read this Chapter

Use the Previous and Next Chapter buttons to continue reading 2 ਇਤਹਾਸ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 2 ਇਤਹਾਸ Chapter 21 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 2 ਇਤਹਾਸ Chapter 21?

2 ਇਤਹਾਸ Chapter 21 is part of the Book of 2 ਇਤਹਾਸ in the Holy Bible.

Can I read this chapter online?

Yes. You can read the complete 2 ਇਤਹਾਸ Chapter 21 online for free with easy chapter navigation.

Share Your Love

Leave a Reply

Your email address will not be published. Required fields are marked *