2 ਰਾਜਿਆਂ Chapter 15

For English

Read 2 ਰਾਜਿਆਂ Chapter 15 Online

Read 2 ਰਾਜਿਆਂ Chapter 15 online from the Holy Bible. This chapter is part of the Book of 2 ਰਾਜਿਆਂ in the Old Testament. Browse every verse with easy chapter navigation, continue to the next chapter, or explore the complete Book of 2 ਰਾਜਿਆਂ and the Holy Bible online.

Choose a Chapter

A+ A A-

2 ਰਾਜਿਆਂ 15

ਅਧਿਆਇ 15

1. ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ 27 ਵਰ੍ਹੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।

2. ਅਜ਼ਰਯਾਹ ਨੇ ਜਦੋਂ ਰਾਜ ਸੰਭਾਲਿਆ ਤੱਦ ਉਹ 16 ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ 52 ਵਰ੍ਹੇ ਰਾਜ ਕੀਤਾ ਉਸ ਦੀ ਮਾਂ ਦਾ ਨਾਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ।

3. ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਜ਼ਰਯਾਹ ਨੇ ਉਹੀ ਕੁਝ ਕੀਤਾ ਜਿਵੇਂ ਉਸਦੇ ਪਿਤਾ ਅਮਸਯਾਹ ਨੇ ਵੀ ਕੀਤਾ ਸੀ। ਅਜ਼ਰਯਾਹ ਆਪਣੇ ਪਿਤਾ ਅਮਸਯਾਹ ਦੇ ਨਕਸ਼ੇ ਕਦਮ ਤੇ ਚਲਿਆ।

4. ਪਰ ਇਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉੱਚੀਆਂ ਥਾਵਾਂ ਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ।

5. ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਬਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।

6. ਅਜ਼ਰਯਾਹ ਨੇ ਵੀ ਜੋ ਮਹਾਨ ਕਾਰਜ ਕੀਤੇ ਉਹ 'ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ' ਵਿੱਚ ਲਿਖਿਆ ਗਿਆ।

7. ਜਦੋਂ ਅਜ਼ਰਯਾਹ ਦੀ ਮੌਤ ਹੋਈ ਤਾਂ ਉਸਨੂੰ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਅਤੇ ਉਸਦੇ ਮਰਨ ਉਪਰੰਤ ਉਸਦਾ ਪੁੱਤਰ ਯੋਬਾਮ ਨਵਾਂ ਪਾਤਸ਼ਾਹ ਬਣਿਆ।

8. ਯਾਰਾਬੁਆਮ ਦੇ ਪੁੱਤਰ ਜ਼ਕਰਯਾਹ ਨੇ ਸਾਮਰਿਯਾ ਵਿੱਚ ਇਸਰਾਏਲ ਉੱਪਰ ਛੇ ਮਹੀਨਿਆਂ ਲਈ ਰਾਜ ਕੀਤਾ। ਉਸਨੇ ਅਜ਼ਰਯਾਹ ਦੇ ਯਹੂਦਾਹ ਵਿੱਚ 38 ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ।

9. ਜ਼ਕਰਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜੇ ਸਨ। ਉਸਨੇ ਵੀ ਆਪਣੇ ਪੁਰਖਿਆਂ ਵਾਂਗ ਗ਼ਲਤ ਕੰਮ ਕੀਤੇ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।

10. ਤੱਦ ਯਾਬੇਸ਼ ਦੇ ਪੁੱਤਰ ਸ਼ਲ੍ਲੁਮ ਨੇ ਉਸਦੇ ਵਿਰੁੱਧ ਮਤਾ ਪਕਾਇਆ ਉਸਨੇ ਉਸਨੂੰ ਹੇਠਾਂ ਧੱਕ ਦਿੱਤਾ ਅਤੇ ਉਸਨੂੰ ਖੁਲੇਆਮ ਮਾਰਕੇ ਉਸਦੀ ਬਾਵੇਂ ਖੁਦ ਰਾਜ ਕਰਨ ਲੱਗਾ ਪਿਆ।

11. ਜ਼ਕਰਯਾਹ ਨੇ ਹੋਰ ਜੋ ਵੀ ਕਾਰਜ ਕੀਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ

12. ਇਸ ਤਰ੍ਹਾਂ ਯਹੋਵਾਹ ਦੇ ਬਚਨ ਸੱਚ ਹੋਏ। ਯਹੋਵਾਹ ਨੇ ਯੇਹੂ ਨੂੰ ਆਖਿਆ ਸੀ ਕਿ ਉਸਦੀਆਂ ਚਾਰ ਪੀੜੀਆਂ ਇਸਰਾਏਲ ਦੀ ਰਾਜ ਗੱਦੀ ਉੱਪਰ ਬੈਠਣਗੀਆਂ।

13. ਯਹੂਦਾਹ ਦੇ ਪਾਤਸ਼ਾਹ ਉਜ਼ੀਯ੍ਯਾਹ ਦੇ 39 ਵਰ੍ਹੇ ਯਾਬੇਸ਼ ਦਾ ਪੁੱਤਰ ਸ਼ਲ੍ਲੁਮ ਰਾਜ ਕਰਨ ਲੱਗਾ ਅਤੇ ਉਸਨੇ ਸਾਮਰਿਯਾ ਵਿੱਚ ਇੱਕ ਮਹੀਨਾ ਰਾਜ ਕੀਤਾ।

14. ਤੱਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਵੜ ਗਿਆ। ਮਨਹੇਮ ਨੇ ਯਾਬੇਸ਼ ਦੇ ਪੁੱਤਰ ਸ਼ਲ੍ਲੁਮ ਨੂੰ ਮਾਰ ਸੁਟਿਆ ਅਤੇ ਉਸਨੂੰ ਮਾਰਨ ਬਾਅਦ ਉਹ ਆਪ ਪਾਤਸ਼ਾਹ ਬਣ ਗਿਆ।

15. ਸ਼ਲ੍ਲੁਮ ਦੀ ਬਾਕੀ ਸਾਰੀ ਵਾਰਤਾ ਅਤੇ ਜੋ ਮਤਾ ਉਸਨੇ ਜ਼ਕਰਯਾਹ ਦੇ ਵਿਰੁੱਧ ਬਣਾਇਆ ਉਹ ਸਭ 'ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ' ਵਿੱਚ ਦਰਜ ਹੈ।

16. ਸ਼ਲ੍ਲੁਮ ਦੀ ਮੌਤ ਤੋਂ ਬਾਅਦ, ਮਨਹੇਮ ਨੇ ਤਿਫ਼ਸਾਹ,ਜੋ ਸ਼ਹਿਰ ਵਿੱਚ ਸਨ ਅਤੇ ਇਸਦੇ ਆਸ-ਪਾਸ ਦੇ ਖੇਤਾਂ ਉੱਤੇ ਹਮਲਾ ਕਰ ਦਿੱਤਾ, ਕਿਉਂ ਕਿ ਲੋਕਾ ਨੇ ਉਸਦੀ ਖਾਤਰ ਸ਼ਹਿਰ ਦੇ ਫ਼ਾਟਕਾਂ ਨਹੀਂ ਖੋਲੇ੍ਹ, ਉਸਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਤਿਫ਼ਸਾਹ ਦੀਆਂ ਸਾਰੀਆਂ ਗਰਭਵਤੀ ਔਰਤਾਂ ਚੀਰ ਦਿੱਤੀਆਂ।

17. ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 39 ਵਰ੍ਹੇ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਪਰ ਰਾਜ ਕਰਨ ਲੱਗਾ। ਉਸਨੇ ਸਾਮਰਿਯਾ ਵਿੱਚ 10 ਵਰ੍ਹੇ ਰਾਜ ਕੀਤਾ।

18. ਮਨਹੇਮ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜਾ ਸੀ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਸਾਰੀ ਉਮਰ ਭਰ ਮੂੰਹ ਨਾ ਮੋੜਿਆ ਜਿਹੜੇ ਉਸਨੇ ਇਸਰਾਏਲ ਤੋਂ ਕਰਵਾਏ ਸਨ।

19. ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ 34,000 ਕਿਲੋ ਚਾਂਦੀ ਦਿੱਤੀ ਤਾਂ ਜੋ ਉਹ ਉਸਦੀ ਮਦਦ ਕਰੇ ਅਤੇ ਮਨਹੇਮ ਦਾ ਉਸਦੇ ਰਾਜ ਉੱਤੇ ਪਕਢ਼ ਮਜਬੂਤ ਕਰ ਦੇਵੇ।

20. ਮਨਹੇਮ ਨੇ ਉਹ ਚਾਂਦੀ ਸਾਰੇ ਅਮੀਰ ਆਦਮੀਆਂ ਕੋਲੋਂ ਇਕੱਠੀ ਕਰ ਲਈ ਹਰ ਇੱਕ ਆਦਮੀ ਕੋਲੋਂ, ਉਸ ਨੇ 50 ਸ਼ੈਕਲ ਚਾਂਦੀ ਲਈ। ਤਾਂ ਕਿ ਉਹ ਇਹ ਪੈਸਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਸਕੇ। ਫੇਰ ਅੱਸ਼ੂਰ ਦਾ ਰਾਜਾ ਵਾਪਸ ਆਪਣੀ ਧਰਤੀ ਵੱਲ ਮੁੜਿਆ ਅਤੇ ਇਸਰਾਏਲ ਦੀ ਧਰਤੀ ਵਿੱਚ ਨਾ ਰਿਹਾ।

21. ਮਨਹੇਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ 'ਇਸਰਾਏਲ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਗਏ।

22. ਮਨਹੇਮ ਮਰ ਗਿਆ ਤਾਂ ਉਸਨੂੰ ਉਸਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸ ਉਪਰੰਤ ਉਸਦਾ ਪੁੱਤਰ ਪਕਹਯਾਹ ਪਾਤਸ਼ਾਹ ਬਣਿਆ।

23. ਯਹੂਦਾਹ ਉੱਪਰ ਪਾਤਸ਼ਾਹ ਅਜ਼ਰਯਾਹ ਦੇ 50 ਵੇਂ ਵਰ੍ਹੇ ਵਿੱਚ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਤੋਂ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸਨੇ ਦੋ ਸਾਲ ਰਾਜ ਕੀਤਾ।

24. ਪਕਹਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿਚ ਮੰਦੇ ਸਨ। ਪਕਹਯਾਹ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਜਿਸਨੇ ਇਸਰਾਏਲ ਤੋਂ ਪਾਪ ਕਰਵਾਇਆ, ਵਾਂਗ ਪਾਪ ਕਰਨ ਤੋਂ ਬਾਜ ਨਾ ਆਇਆ।

25. ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਸਦੀ ਸੈਨਾ ਦਾ ਕਮਾਂਡਰ ਸੀ, ਉਸਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਸਨੇ ਉਸਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰ ਦਿੱਤਾ।ਗਿਲਆਦ ਦੇ 50 ਲੋਕ ਉਸਦੇ ਨਾਲ ਸਨ, ਜਦੋਂ ਉਸਨੇ ਰਾਜੇ ਨੂੰ ਮਾਰਿਆ ਸੀ ਅਤੇ ਰਾਜੇ ਦੀ ਬਾਵੇਂ ਖੁਦ ਰਾਜ ਕਰਨ ਲੱਗ ਪਿਆ।

26. ਪਕਹਯਾਹ ਦੇ ਬਾਕੀ ਮਹਾਨ ਕਾਰਜ 'ਇਸਰਾਏਲ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ।

27. ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 52 ਸਾਲ ਰਮਲਯਾਹ ਦਾ ਪੁੱਤਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸਨੇ 20 ਸਾਲ ਰਾਜ ਕੀਤਾ।

28. ਪਕਹ ਨੇ ਯਹੋਵਾਹ ਦੀ ਨਿਗਾਹ ਵਿੱਚ ਜੋ ਕੰਮ ਮੰਦਾ ਸੀ ਉਹੀ ਕੀਤਾ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।

29. ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਬ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਬ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।

30. ਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸਨੂੰ ਮਾਰਿਆ ਅਤੇ ਉਸਦੀ ਬਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯ੍ਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਬਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ।

31. ਪਕਹ ਨੇ ਜੋ ਮਹਾਨ ਕਾਰਜ ਕੀਤੇ ਉਹ 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ।ਯੋਬਾਮ ਦਾ ਯਹੂਦਾਹ ਵਿੱਚ ਰਾਜ

32. ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯ੍ਯਾਹ ਦਾ ਪੁੱਤਰ ਯੋਬਾਮ ਰਾਜ ਕਰਨ ਲੱਗ ਪਿਆ।

33. ਯੋਬਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯਰੂਸ਼ਲਮ ਵਿੱਚ 16 ਸਾਲ ਰਾਜ ਕੀਤਾ। ਉਸ ਦੀ ਮਾਂ ਸਾਦੋਕ ਦੀ ਧੀ ਯਰੂਸ਼ਾ ਸੀ।

34. ਯੋਬਾਨ ਨੇ ਸਭ ਕੁਝ ਉਹੀ ਕੀਤਾ ਜਿਵੇਂ ਉਸਦੇ ਪਿਤਾ ਉਜ਼ੀਯ੍ਯਾਹ ਨੇ ਕੀਤਾ ਸੀ ਅਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ।

35. ਪਰ ਉਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉਨ੍ਹਾਂ ਉੱਚੀਆਂ ਥਾਵਾਂ ਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯੋਬਾਮ ਨੇ ਯਹੋਵਾਹ ਦੇ ਮੰਦਰ ਦਾ ਉੱਪਰਲਾ ਫ਼ਾਟਕ ਬਣਵਾਇਆ।

36. ਯੋਬਾਮ ਨੇ ਜੋ ਵੀ ਵੱਡੇ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।

37. ਉਸ ਵਕਤ ਯਹੋਵਾਹ ਨੇ ਅਰਾਮ ਦੇ ਰਾਜਾ ਰਸੀਨ ਅਤੇ ਹਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਿਆ।

38. ਇਉਂ ਯੋਬਾਨ ਮਰਨ ਉਪਰੰਤ ਆਪਣੇ ਪਿਉ-ਦਾਦਿਆਂ ਕੋਲ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸਦੇ ਮਰਨ ਬਾਅਦ ਉਸਦਾ ਪੁੱਤਰ ਆਹਾਜ਼ ਉਸਦੀ ਬਾਵੇਂ ਰਾਜ ਕਰਨ ਲੱਗਾ।

About 2 ਰਾਜਿਆਂ Chapter 15

Read 2 ਰਾਜਿਆਂ Chapter 15 online from the Holy Bible. This chapter is part of the Book of 2 ਰਾਜਿਆਂ in the Old Testament. Continue reading with the chapter navigation above or explore the complete book.

Book Information

Book: 2 ਰਾਜਿਆਂ
Chapter: 15
Testament: Old Testament

How to Read this Chapter

Use the Previous and Next Chapter buttons to continue reading 2 ਰਾਜਿਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 2 ਰਾਜਿਆਂ Chapter 15 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 2 ਰਾਜਿਆਂ Chapter 15?

2 ਰਾਜਿਆਂ Chapter 15 is part of the Book of 2 ਰਾਜਿਆਂ in the Holy Bible.

Can I read this chapter online?

Yes. You can read the complete 2 ਰਾਜਿਆਂ Chapter 15 online for free with easy chapter navigation.

Share Your Love

Leave a Reply

Your email address will not be published. Required fields are marked *