Read 2 ਰਾਜਿਆਂ Chapter 24 Online
Read 2 ਰਾਜਿਆਂ Chapter 24 online from the Holy Bible. This chapter is part of the Book of 2 ਰਾਜਿਆਂ in the Old Testament. Browse every verse with easy chapter navigation, continue to the next chapter, or explore the complete Book of 2 ਰਾਜਿਆਂ and the Holy Bible online.
Choose a Chapter
2 ਰਾਜਿਆਂ 24
ਅਧਿਆਇ 24
1. ਯਹੋਯਾਕੀਮ ਪਾਤਸ਼ਾਹ ਦੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਯਹੂਦਾਹ ਦੇਸ ਵਿੱਚ ਆਇਆ। ਯਹੋਯਾਕੀਮ ਤਿੰਨ ਵਰ੍ਹੇ ਉਸਦਾ ਦਾਸ ਬਣਿਆ ਫ਼ਿਰ ਉਸਤੋਂ ਯਹੋਯਾਕੀਮ ਬਾਗ਼ੀ ਹੋ ਗਿਆ ਅਤੇ ਉਸਦੇ ਰਾਜ ਤੋਂ ਉਸਨੇ ਤੋੜਕੇ ਬੇਮੁਖ ਹੋ ਗਿਆ।
2. ਯਹੋਵਾਹ ਨੇ ਯਹੋਯਾਕੀਮ ਦੇ ਵਿਰੋਧ ਵਿੱਚ ਕਸਦੀਆਂ ਦੇ ਟੋਲੇ, ਅਰਾਮ ਦੇ, ਮੋਆਬ ਅਤੇ ਅੰਮੋਨੀਆਂ ਦੇ ਜੱਥੇ ਭੇਜੇ। ਯਹੋਵਾਹ ਨੇ ਉਨ੍ਹਾਂ ਨੂੰ, ਯਹੂਦਾਹ ਨੂੰ ਨਸ਼ਟ ਕਰਨ ਲਈ ਭੇਜਿਆ। ਇਹ ਸਭ ਕੁਝ ਯਹੋਵਾਹ ਦੇ ਬਚਨ ਮੁਤਾਬਕ ਹੋਇਆ ਜੋ ਉਸਨੇ ਆਪਣੇ ਸੇਵਕਾਂ, ਨਬੀਆਂ ਦੇ ਰਾਹੀਂ ਬੋਲਿਆ ਸੀ।
3. ਯਹੂਦਾਹ ਵਿੱਚ ਇਉਂ ਸਭ ਕੁਝ ਵਾਪਰੇ ਇਹ ਯਹੋਵਾਹ ਦੇ ਹੁਕਮ ਨਾਲ ਹੀ ਹੋਇਆ ਸੀ ਕਿਉਂ ਕਿ ਇਉਂ ਉਹ ਉਨ੍ਹਾਂ ਨੂੰ ਆਪਣੀਆਂ ਅੱਖਾਂ ਤੋਂ ਦੂਰ ਕਰਨਾ ਚਾਹੁੰਦਾ ਸੀ। ਇਹ ਸਭ ਕੁਝ ਉਸਨੇ ਮਨਸ਼੍ਸ਼ਹ ਦੇ ਪਾਪਾਂ ਕਾਰਣ ਕੀਤਾ।
4. ਯਹੋਵਾਹ ਨੇ ਇਹ ਇਸ ਲਈ ਵੀ ਸਭ ਕਰਵਾਇਆ ਕਿਉਂ ਕਿ ਮਨਸ਼੍ਸ਼ਹ ਨੇ ਬੜੇ ਮਾਸੂਮ ਲੋਕਾਂ ਨੂੰ ਮਰਵਾਇਆ ਸੀ ਅਤੇ ਉਨ੍ਹਾਂ ਦੇ ਖੂਨ ਨਾਲ ਸਾਰੇ ਯਰੂਸ਼ਲਮ ਨੂੰ ਲਬਪਬ ਕੀਤਾ ਸੀ। ਤਾਂ ਹੀ ਯਹੋਵਾਹ ਉਸਨੂੰ ਖਿਮਾ ਨਹੀਂ ਕਰਨਾ ਚਾਹੁੰਦਾ ਸੀ।
5. ਯਹੋਯਾਕੀਮ ਦੀਆਂ ਹੋਰ ਕਰਨੀਆਂ 'ਯਹੂਦਾਹ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਸ਼ਾਮਿਲ ਹਨ।
6. ਯਹੋਯਾਕੀਮ ਮਰਨ ਬਾਅਦ ਆਪਣੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਯਹੋਯਾਕੀਨ ਨਵਾਂ ਪਾਤਸ਼ਾਹ ਬਣਿਆ।
7. ਬਾਬਲ ਦੇ ਪਾਤਸ਼ਾਹ ਨੇ ਮਿਸਰ ਦੀ ਨਦੀ ਤੋਂ ਲੈਕੇ ਫ਼ਰਾਤ ਦੇ ਦਰਿਆ ਤੀਕ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ, ਹਬਿਆ ਲਿਆ ਤੇ ਉਸਤੋਂ ਬਾਅਦ ਫ਼ੇਰ ਕਦੇ ਮਿਸਰ ਦਾ ਪਾਤਸ਼ਾਹ ਆਪਣੇ ਦੇਸ਼ ਤੋਂ ਬਾਹਰ ਨਾ ਨਿਕਲ ਸਕਿਆ।
8. ਯਹੋਯਾਕੀਨ ਜਦੋਂ ਰਾਜ ਕਰਨ ਲੱਗਾ ਤਾਂ ਉਹ 18 ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ ਤਿੰਨਾਂ ਮਹੀਨਿਆਂ ਲਈ ਰਾਜ ਕੀਤਾ। ਉਸਦੀ ਮਾਂ ਦਾ ਨਾਂ ਨਹੁਸ਼ਤਾ ਸੀ ਦੇ ਯਰੂਸ਼ਲਮ ਦੇ ਅਲਨਾਬਾਨ ਦੀ ਧੀ ਸੀ।
9. ਯਹੋਯਾਕੀਨ ਨੇ ਵੀ ਆਪਣੇ ਬਾਪ ਵਾਂਗ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਨਹੀਂ ਸਨ।
10. ਉਸ ਵਕਤ ਨਬੂਕਦਨੱਸਰ, ਜੋ ਕਿ ਬਾਬਲ ਦਾ ਪਾਤਸ਼ਾਹ ਸੀ, ਦੇ ਅਫ਼ਸਰਾਂ ਨੇ ਯਰੂਸ਼ਲਮ ਉੱਪਰ ਘੇਰਾ ਪਾ ਲਿਆ।
11. ਤੱਦ ਨਬੂਕਦਨੱਸਰ, ਬਾਬਲ ਦਾ ਪਾਤਸ਼ਾਹ, ਸ਼ਹਿਰ ਵਿੱਚ ਆਇਆ ਤਾਂ
12. ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਉਸਨੂੰ ਮਿਲਣ ਲਈ ਬਾਹਰ ਨਿਕਲਿਆ। ਯਹੋਯਾਕੀਨ ਦੀ ਮਾਂ, ਉਸ ਦੇ ਅਫ਼ਸਰ, ਨੇਤਾ ਆਗੂ ਅਤੇ ਦਰਬਾਰੀ ਵੀ ਉਸਦੇ ਨਾਲ ਗਏ ਤੱਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੋਯਾਕੀਨ ਨੂੰ ਗਿਰਫ਼ਤਾਰ ਕਰ ਲਿਆ। ਇਹ ਘਟਨਾ ਯਹੋਯਾਕੀਨ ਦੇ ਰਾਜ ਕਾਲ ਦੇ 18 ਵਰ੍ਹੇ 'ਚ ਹੋਈ।
13. ਨਬੂਕਦਨੱਸਰ ਨੇ ਯਹੋਵਾਹ ਦੇ ਮੰਦਰ ਵਿੱਚੋਂ ਯਰੂਸ਼ਲਮ ਚੋ ਸਾਰਾ ਖਜ਼ਾਨਾ ਕੱਢ ਲਿਆ ਅਤੇ ਪਾਤਸ਼ਾਹ ਦੇ ਮਹਿਲ ਵਿੱਚੋਂ ਵੀ ਸਾਰਾ ਖਜ਼ਾਨਾ ਲੁੱਟ ਲਿਆ। ਸੋਨੇ ਦੇ ਸਾਰੇ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਵਿੱਚ ਰੱਖੇ ਸਨ, ਉਸਨੇ ਕੱਟ ਕੇ ਤੋੜ ਕੇ ਯਹੋਵਾਹ ਦੇ ਕਹੇ ਅਨੁਸਾਰ ਟੁਕੜੇ-ਟੁਕੜੇ ਕਰ ਦਿੱਤੇ।
14. ਉਸਨੇ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਿਸ ਵਿੱਚ ਧਨਾਢ ਲੋਕ ਅਤੇ ਆਗੂ ਵੀ ਸ਼ਾਮਿਲ ਸਨ। ਉਸਨੇ 10,000 ਲੋਕਾਂ ਨੂੰ ਫ਼ੜਕੇ ਕੈਦ ਕਰ ਲਿਆ। ਉਸਨੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਵੀ ਫ਼ੜ ਲਿਆ ਅਤੇ ਸਧਾਰਨ ਗਰੀਬ ਲੋਕਾਂ ਤੋਂ ਸਿਵਾਇ ਦੇਸ਼ ਦਾ ਕੋਈ ਬੰਦਾ ਨਾ ਛੱਡਿਆ।
15. ਨਬੂਕਦਨੱਸਰ ਯਹੋਯਾਕੀਨ ਨੂੰ ਬੰਦੀ ਬਣਾਕੇ ਬਾਬਲ ਨੂੰ ਲੈ ਗਿਆ। ਉਹ ਉਸ ਦੀ ਮਾਂ, ਉਸਦੀਆਂ ਬੀਵੀਆਂ, ਅਫ਼ਸਰਾਂ ਅਤੇ ਆਗੂ ਨੇਤਾਵਾਂ ਅਤੇ ਕਹਿੰਦੇ-ਕਹਾਉਂਦੇ ਲੋਕਾਂ ਨੂੰ ਵੀ ਆਪਣੇ ਨਾਲ ਲੈ ਗਿਆ। ਇਨ੍ਹਾਂ ਸਭਨਾਂ ਨੂੰ ਉਹ ਬਾਬਲ ਵਿੱਚ ਕੈਦੀ ਬਣਾ ਕੇ ਲਿਆਇਆ।
16. ਉਸ ਵਿੱਚ 7,000 ਸਿਪਾਹੀ ਸਨ। ਨਬੂਕਦਨੱਸਰ ਸਾਰੇ ਸਿਪਾਹੀਆਂ ਅਤੇ 1,000 ਕਾਰੀਗਰਾਂ ਤੇ ਕਾਮਿਆਂ ਨੂੰ ਆਪਣੇ ਨਾਲ ਲੈ ਆਇਆ। ਇਹ ਸਾਰੇ ਮਨੁੱਖ ਜੰਗ ਦੀ ਸਿਖਲਾਈ ਲਿੱਤੇ ਹੋਏ ਜੰਗ ਲਈ ਤਿਆਰ ਸਿਪਾਹੀ ਸਨ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਬੰਦੀ ਬਣਾਕੇ ਬਾਬਲ ਵਿੱਚ ਲੈ ਆਇਆ।
17. ਬਾਬਲ ਦੇ ਪਾਤਸ਼ਾਹ ਨੇ ਯਹੋਯਾਕੀਨ ਦੇ ਚਾਚੇ, ਮਤਨ੍ਨਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ, ਅਤੇ ਉਸ ਨੂੰ ਸਿਦਕੀਯਾਹ ਨਾਂ ਦਿੱਤਾ।
18. ਸਿਦਕੀਯਾਹ 21 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸਨੇ ਯਰੂਸ਼ਲਮ ਵਿੱਚ 11 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਮੂਟਲ ਸੀ ਜੋ ਕਿ ਯਿਰਮਯਾਹ ਦੀ ਧੀ ਸੀ ਅਤੇ ਉਹ ਲਿਬਨਾਹ ਤੋਂ ਸੀ।
19. ਸਿਦਕੀਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਸਿਦਕੀਯਾਹ ਨੇ ਵੀ ਯਹੋਯਾਕੀਨ ਵਾਂਗ ਸਭ ਮਾੜੇ ਕੰਮ ਕੀਤੇ।
20. ਤਦ ਯਹੋਵਾਹ ਯਰੂਸ਼ਲਮ ਤੇ ਯਹੂਦਾਹ ਤੇ ਇੰਨਾ ਕਰੋਧ ਵਿੱਚ ਆਇਆ ਕਿ ਉਸਨੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ।ਸਿਦਕੀਯਾਹ ਬੇਮੁਖ ਹੋ ਗਿਆ ਅਤੇ ਉਹ ਬਾਬਲ ਦੇ ਪਾਤਸ਼ਾਹ ਦਾ ਹੁਕਮ ਮੰਨਣ ਤੋਂ ਬਾਗ਼ੀ ਹੋ ਗਿਆ।
About 2 ਰਾਜਿਆਂ Chapter 24
Read 2 ਰਾਜਿਆਂ Chapter 24 online from the Holy Bible. This chapter is part of the Book of 2 ਰਾਜਿਆਂ in the Old Testament. Continue reading with the chapter navigation above or explore the complete book.
Book Information
Book: 2 ਰਾਜਿਆਂ
Chapter: 24
Testament: Old Testament
How to Read this Chapter
Use the Previous and Next Chapter buttons to continue reading 2 ਰਾਜਿਆਂ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 2 ਰਾਜਿਆਂ Chapter 24 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 2 ਰਾਜਿਆਂ Chapter 24?
2 ਰਾਜਿਆਂ Chapter 24 is part of the Book of 2 ਰਾਜਿਆਂ in the Holy Bible.
Can I read this chapter online?
Yes. You can read the complete 2 ਰਾਜਿਆਂ Chapter 24 online for free with easy chapter navigation.
More Chapters from 2 ਰਾਜਿਆਂ
- 2 ਰਾਜਿਆਂ Chapter 25
- 2 ਰਾਜਿਆਂ Chapter 11
- 2 ਰਾਜਿਆਂ Chapter 7
- 2 ਰਾਜਿਆਂ Chapter 3
- 2 ਰਾਜਿਆਂ Chapter 23
- 2 ਰਾਜਿਆਂ Chapter 19
- 2 ਰਾਜਿਆਂ Chapter 20
Explore More from ਪੁਰਾਣਾ ਨੇਮ
- ਹਿਜ਼ਕੀਏਲ Chapter 29
- ਯਿਰਮਿਯਾਹ Chapter 40
- ਗਿਣਤੀ Chapter 20
- 2 ਰਾਜਿਆਂ Chapter 21
- ਬਿਵਸਥਾ ਸਾਰ Chapter 31
- ਕੂਚ Chapter 34
- 1 ਸਮੂਏਲ Chapter 14