Read 2 ਸਮੂਏਲ Chapter 13 Online
Read 2 ਸਮੂਏਲ Chapter 13 online from the Holy Bible. This chapter is part of the Book of 2 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 2 ਸਮੂਏਲ and the Holy Bible online.
Choose a Chapter
2 ਸਮੂਏਲ 13
ਅਧਿਆਇ 13
1. ਅਬਸ਼ਾਲੋਮ ਦਾਊਦ ਦੇ ਪੁੱਤਰਾਂ ਵਿੱਚੋਂ ਇੱਕ ਸੀ। ਉਸ ਦੀ ਭੈਣ ਦਾ ਨਾਂ ਤਾਮਾਰ ਸੀ। ਤਾਮਾਰ ਬੜੀ ਹੀ ਸੋਹਣੀ ਸੀ। ਉਸਦੇ ਹੋਰਾਂ ਪੁੱਤਰਾਂ ਵਿੱਚੋਂ, ਅਮਨੋਨ ਨੇ ਤਾਮਾਰ ਦੀ ਲਾਲਸਾ ਕੀਤੀ।
2. ਅਮਨੋਨ ਆਪਣੀ ਭੈਣ ਤਾਮਾਰ ਨੂੰ ਪਿਆਰ ਕਰਦਾ ਸੀ ਅਤੇ ਉਸਦੀ ਲਾਲਸਾ ਕਰਕੇ ਬਹੁਤ ਨਿਰਾਸ਼ ਹੋ ਗਿਆ। ਉਹ ਵਿਆਹੀ ਹੋਈ ਨਹੀਂ ਸੀ ਜਾਂ ਉਸਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਹੀਂ ਬਣਾਏ ਸਨ। ਉਹ ਤਾਮਾਰ ਬਾਰੇ ਇੰਨਾ ਜ਼ਿਆਦਾ ਸੋਚਦਾ ਸੀ, ਕਿ ਉਸਨੇ ਬਿਮਾਰ ਹੋਣ ਦਾ ਢੋਁਗ ਕਰਨ ਦੀ ਵਿਉਂਤ ਬਣਾਈ।
3. ਦਾਊਦ ਦੇ ਭਰਾ ਸਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ। ਯੋਨਾਦਾਬ ਬੜਾ ਚਤੁਰ ਮਨੁੱਖ ਸੀ।
4. ਯੋਨਾਦਾਬ ਨੇ ਅਮਨੋਨ ਨੂੰ ਕਿਹਾ, "ਤੂੰ ਪਾਤਸ਼ਾਹ ਦਾ ਪੁੱਤਰ ਹੈਂ, ਪਰ ਕੀ ਗੱਲ ਹੈ ਕਿ ਤੂੰ ਦਿਨ ਬਰ ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਤੁਹਾਡੇ ਘਰ ਖਾਣ-ਪੀਣ ਦੀ ਕੋਈ ਘਾਟ ਨਹੀਂ ਫ਼ਿਰ ਤੂੰ ਕਿਉਂ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਮੈਨੂੰ ਇਸਦੀ ਵਜਾਹ ਦੱਸ।'ਅਮਨੋਨ ਨੇ ਯੋਨਾਦਾਬ ਨੂੰ ਆਖਿਆ, "ਮੈਂ ਤਾਮਾਰ ਨੂੰ ਪਿਆਰ ਕਰਦਾ ਹਾਂ ਪਰ ਉਹ ਮੇਰੇ ਸੋਤੇਲੇ ਭਰਾ ਅਬਸ਼ਾਲੋਮ ਦੀ ਸਕੀ ਭੈਣ ਹੈ।'
5. ਯੋਨਾਦਾਬ ਨੇ ਅਮਨੋਨ ਨੂੰ ਕਿਹਾ, "ਤੂੰ ਮੰਜੇ ਤੇ ਜਾਕੇ ਲੰਮਾ ਪੈ ਕੇ ਇੰਝ ਵਿਖਾਵਾ ਕਰ ਕਿ ਜਿਵੇਂ ਤੂੰ ਬੜਾ ਬਿਮਾਰ ਹੈਂ। ਫ਼ਿਰ ਤੇਰਾ ਪਿਤਾ ਤੇਰੀ ਖਬਰ ਲੈਣ ਆਵੇਗਾ ਤਾਂ ਤੂੰ ਉਸਨੂੰ ਕਹਿ ਦੇਵੀਂ, 'ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਪਰਵਾਨਗੀ ਦੇਵੋ ਕਿ ਉਹ ਆਵੇ ਅਤੇ ਆਕੇ ਮੈਨੂੰ ਰੋਟੀ ਖੁਆਵੇ ਅਤੇ ਉਹ ਮੇਰੇ ਸਾਮ੍ਹਣੇ ਭੋਜਨ ਤਿਆਰ ਕਰੇ, ਜੋ ਮੈਂ ਵੇਖਾਂ ਅਤੇ ਉਸਦੇ ਹੀ ਹੱਥੋਂ ਖਾਵਾਂ।"
6. ਤੱਦ ਅਮਨੋਨ ਮੰਜੇ ਤੇ ਲੰਮਾ ਪੈਕੇ ਬਿਮਾਰ ਹੋਣ ਦਾ ਢੋਁਗ ਕਰਨ ਲੱਗਾ। ਦਾਊਦ ਪਾਤਸ਼ਾਹ ਅਮਨੋਨ ਦੀ ਖਬਰ ਲੈਣ ਲਈ ਉਸ ਕੋਲ ਆਇਆ ਤਾਂ ਅਮਨੋਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਅੰਦਰ ਆਉਣ ਦੇਵੋ ਅਤੇ ਉਸਨੂੰ ਮੇਰੇ ਸਾਮ੍ਹਣੇ ਮੇਰੇ ਲਈ ਦੋ ਰੋਟੀਆਂ ਬਨਾਉਣ ਦੇਵੋ। ਤੱਦ ਮੈਂ ਉਸਨੂੰ ਬਣਾਉਂਦਿਆਂ ਵੇਖਾਂਗਾ, ਖਾਵਾਂਗਾ ਅਤੇ ਰਾਜ਼ੀ ਹੋ ਜਾਵਾਂਗਾ।
7. ਦਾਊਦ ਨੇ ਤਾਮਾਰ ਦੇ ਘਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਤਾਮਾਰ ਨੂੰ ਕਿਹਾ, "ਜਾਓ ਆਪਣੇ ਭਰਾ ਅਮਨੋਨ ਦੇ ਘਰ ਜਾਕੇ ਉਸ ਲਈ ਭੋਜਨ ਤਿਆਰ ਕਰੋ।'
8. ਤਾਂ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਗਈ। ਅਮਨੋਨ ਬਿਸਤਰ ਤੇ ਪਿਆ ਸੀ। ਤਾਮਾਰ ਨੇ ਕੁਝ ਆਟਾ ਲਿੱਤਾ, ਉਸਦੇ ਪੇੜੇ ਬਣਾਏ ਅਤੇ ਫ਼ਿਰ ਉਸਦੀ ਰੋਟੀ ਬਣਾਈ, ਇਹ ਸਭ ਕੁਝ ਉਸਨੇ ਅਮਨੋਨ ਦੇ ਸਾਮ੍ਹਣੇ ਕੀਤਾ।
9. ਫ਼ਿਰ ਉਸਨੇ ਤਵੇ ਤੋਂ ਰੋਟੀ ਲਾਕ੍ਹੇ ਉਸਨੂੰ ਪਲੇਟ ਵਿੱਚ ਪਾਕੇ ਅਮਨੋਨ ਅੱਗੇ ਲਿਆਈ ਪਰ ਅਮਨੋਨ ਨੇ ਖਾਣ ਤੋਂ ਇਨਕਾਰ ਕੀਤਾ। ਅਮਨੋਨ ਨੇ ਆਪਣੇ ਨੌਕਰਾਂ ਨੂੰ ਬਾਹਰ ਜਾਣ ਦਾ ਹੁਕਮ ਦਿੱਤਾ ਅਤੇ ਕਿਹਾ, "ਇਥੋਂ ਬਾਹਰ ਚਲੇ ਜਾਵੋ ਅਤੇ ਮੈਨੂੰ ਇਕਲਿਆਂ ਰ੍ਰਹਿਣ ਦੇਵੋ।' ਤਾਂ ਉਸਦੇ ਸਾਰੇ ਸੇਵਕ ਕਮਰੇ ਵਿੱਚੋਂ ਬਾਹਰ ਹੋ ਗਏ।
10. ਤੱਦ ਅਮਨੋਨ ਨੇ ਤਾਮਾਰ ਨੂੰ ਕਿਹਾ, "ਤੂੰ ਭੋਜਨ ਮੇਰੇ ਸੌਣ ਵਾਲੇ ਕਮਰੇ ਵਿੱਚ ਲਿਆਕੇ ਮੈਨੂੰ ਉੱਥੇ ਆਕੇ ਖੁਆ।' ਤਾਂ ਤਾਮਾਰ ਨੇ ਜਿਹੜਾ ਭੋਜਨ ਭਰਾ ਲਈ ਤਿਆਰ ਕੀਤਾ ਸੀ, ਉਹ ਆਪਣੇ ਭਰਾ ਦੇ ਸੌਣ ਕਮਰੇ ਵਿੱਚ ਲੈ ਗਈ।
11. ਉਸਨੇ ਆਪਣੇ ਹੱਥੀਂ ਅਮਨੋਨ ਨੂੰ ਖੁਆਣਾ ਸ਼ੁਰੂ ਕੀਤਾ ਪਰ ਉਸਨੇ ਉਸਦਾ ਹੱਥ ਪਕੜ ਲਿਆ ਅਤੇ ਉਸਨੂੰ ਆਖਿਆ, "ਭੈਣ! ਇੱਥੇ ਆਕੇ ਤੂੰ ਮੇਰੇ ਨਾਲ ਸੌਂ।'
12. ਤਾਮਾਰ ਨੇ ਅਮਨੋਨ ਨੂੰ ਕਿਹਾ, "ਨਹੀਂ ਮੇਰੇ ਭਰਾ! ਮੈਨੂੰ ਅਜਿਹਾ ਕਰਨ ਲਈ ਮਜ਼ਬੂਰ ਨਾ ਕਰ। ਨਹੀਂ ਮੇਰੇ ਭਾਈ, ਤੂੰ ਮੇਰੇ ਨਾਲ ਜ਼ਬਰਦਸਤੀ ਇਹ ਗੁਨਾਹ ਨਾ ਕਰ। ਅਜਿਹਾ ਸ਼ਰਮਨਾਕ ਕੰਮ ਇਸਰਾਏਲ ਵਿੱਚ ਕਦੇ ਨਹੀਂ ਹੋਇਆ।
13. ਇਉਂ ਮੈਂ ਆਪਣਾ ਅਜਿਹਾ ਕਲਂਕ ਕਿੱਥੋ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਪਾਪੀਆਂ ਵਿੱਚੋਂ ਇੱਕ ਹੋਵੇਂਗਾ। ਕਿਰਪਾ ਕਰਕੇ ਤੂੰ ਪਾਤਸ਼ਾਹ ਨੂੰ ਆਖ ਕਿ ਉਹ ਤੇਰੇ ਨਾਲ ਮੇਰਾ ਵਿਆਹ ਕਰ ਦੇਵੇ।'
14. ਪਰ ਅਮਨੋਨ ਨੇ ਤਾਮਾਰ ਦੀ ਇੱਕ ਨਾ ਸੁਣੀ। ਉਹ ਤਾਮਾਰ ਤੋਂ ਵਧ ਤਾਕਤਵਰ ਸੀ ਉਸਨੇ ਤਾਮਾਰ ਨੂੰ ਸੰਭੋਗ ਕਰਨ ਲਈ ਮਜ਼ਬੂਰ ਕੀਤਾ।
15. ਉਸ ਉਪਰੰਤ ਉਸਨੇ ਤਾਮਾਰ ਨਾਲ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਜਿੰਨਾ ਪਹਿਲਾਂ ਉਹ ਉਸਦੇ ਪਿਆਰ ਵਿੱਚ ਮਰਦਾ ਸੀ, ਉਸਤੋਂ ਕਿਤੇ ਵਧ ਉਸਨੇ ਤਾਮਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਅਮਨੋਨ ਨੇ ਤਾਮਾਰ ਨੂੰ ਕਿਹਾ, "ਇਥੋਂ ਉੱਠ ਅਤੇ ਇਥੋਂ ਚਲੀ ਜਾ।'
16. ਤਾਮਾਰ ਨੇ ਅਮਨੋਨ ਨੂੰ ਕਿਹਾ, "ਨਹੀਂ! ਹੁਣ ਮੈਨੂੰ ਇੰਝ ਨਾ ਠੁਕਰਾਅ। ਇੰਝ ਤਾਂ ਜੋ ਕੁਝ ਤੂੰ ਮੇਰੇ ਨਾਲ ਪਹਿਲਾਂ ਕੀਤਾ ਹੈ ਇਹ ਉਸਤੋਂ ਵੀ ਵਧ ਬੁਰਾ ਹੋਵੇਗਾ।' ਪਰ ਅਮਨੋਨ ਨੇ ਉਸਦੀ ਇੱਕ ਨਾ ਸੁਣੀ।
17. ਅਮਨੋਨ ਨੇ ਆਪਣੇ ਸੇਵਕ ਨੂੰ ਬੁਲਾਇਆ ਅਤੇ ਕਿਹਾ, "ਇਸ ਕੁੜੀ ਨੂੰ ਹੁਣੇ ਇਸ ਕਮਰੇ ਵਿੱਚੋਂ ਬਾਹਰ ਕੱਢ ਅਤੇ ਇਸਨੂੰ ਬਾਹਰ ਕੱਢਕੇ ਦਰਵਾਜ਼ੇ ਨੂੰ ਤਾਲਾ ਮਾਰਦੇ।'
18. ਸੋ ਅਮਨੋਨ ਦੇ ਨੌਕਰ ਨੇ ਤਾਮਾਰ ਨੂੰ ਬਾਹਰ ਕੱਢਕੇ ਦਰਵਾਜ਼ੇ ਨੂੰ ਜਂਦਰਾ ਲਾ ਦਿੱਤਾ।ਤਾਮਾਰ ਨੇ ਲੰਬਾ ਰੰਗ ਬਿਰਂਗਾ ਧਾਰੀਦਾਰ ਚੋਲਾ ਪਾਇਆ ਹੋਇਆ ਸੀ। ਪਾਤਸ਼ਾਹ ਦੀਆਂ ਕੁਆਰੀਆਂ ਕੁੜੀਆਂ ਅਜਿਹਾ ਲਿਬਾਸ ਹੀ ਪਾਉਂਦੀਆਂ ਸਨ।
19. ਤਾਮਾਰ ਨੇ ਉਹ ਆਪਣਾ ਰਂਗੀਨ ਪਹਿਰਾਵਾ ਫ਼ਾੜ ਕੇ ਆਪਣੇ ਸਿਰ ਤੇ ਸੁਆਹ ਪਾ ਲਈ ਫ਼ਿਰ ਆਪਣੇ ਹੱਥਾਂ ਵਿੱਚ ਆਪਣੇ ਸਿਰ ਨੂੰ ਘੁੱਟ ਕੇ ਪਿੱਟਣ ਲੱਗ ਪਈ।
20. ਤੱਦ ਤਾਮਾਰ ਦੇ ਸਗੇ ਭਰਾ ਅਬਸ਼ਾਲੋਮ ਨੇ ਉਸਨੂੰ ਆਖਿਆ, "ਕੀ ਤੂੰ ਆਪਣੇ ਭਰਾ ਅਮਨੋਨ ਨਾਲ ਖੇਹ ਖਾਧੀ ਹੈ? ਕੀ ਉਸਨੇ ਤੇਰੇ ਨਾਲ ਧੋਖਾ ਕੀਤਾ ਹੈ? ਕੋਈ ਨਹੀਂ, ਹੁਣ ਤੂੰ ਭੈਣ ਸ਼ਾਂਤ ਹੋ ਜਾ! ਅਮਨੋਨ ਤੇਰਾ ਭਰਾ ਹੈ, ਸੋ ਇਸ ਗੱਲ ਲਈ ਹੁਣ ਤੂੰ ਮਨ ਵਿੱਚ ਫ਼ਿਕਰ ਨਾ ਰੱਖ। ਤੂੰ ਇਸ ਗੱਲ ਤੋਂ ਬਹੁਤੀ ਦੁੱਖੀ ਨਾ ਹੋ।' ਤੱਦ ਤਾਮਾਰ ਅੱਗੋਂ ਚੁੱਪ ਰਹੀ ਅਤੇ ਚੁੱਪ ਕਰਕੇ ਆਪਣੇ ਭਰਾ ਅਬਸ਼ਾਲੋਮ ਦੇ ਘਰ ਚਲੀ ਗਈ।
21. ਜਦੋਂ ਦਾਊਦ ਪਾਤਸ਼ਾਹ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਸਦਾ ਕਰੋਧ ਬੜਾ ਜਾਗਿਆ।
22. ਅਬਸ਼ਾਲੋਮ ਵੀ ਅਮਨੋਨ ਨੂੰ ਬੜੀ ਨਫ਼ਰਤ ਕਰਨ ਲੱਗਾ। ਅਬਸ਼ਾਲੋਮ ਨੇ ਅਮਨੋਨ ਨੂੰ ਕੁਝ ਵੀ ਚੰਗਾ-ਮੰਦਾ ਨਾ ਕਿਹਾ ਪਰ ਅਬਸ਼ਾਲੋਮ ਨੇ ਅਮਨੋਨ ਨੂੰ ਇਸ ਲਈ ਘਿਰਣਾ ਕੀਤੀ ਕਿਉਂ ਜੋ ਉਸਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।
23. ਦੋ ਸਾਲ ਬਾਅਦ ਅਬਸ਼ਾਲੋਮ ਦੇ ਉੱਨ ਕਤਰਨ ਵਾਲੇ ਬਆਲ-ਹਸੋਰ ਵਿੱਚੋਂ ਜੋ ਇਫ਼ਰਾਈਮ ਦੇ ਕੋਲ ਹੈ, ਉੱਥੇ ਸਨ। ਅਬਸ਼ਾਲੋਮ ਨੇ ਪਾਤਸ਼ਾਹ ਦੇ ਸਭਨਾਂ ਪੁੱਤਰਾਂ ਨੂੰ ਉੱਥੇ ਬੁਲਾਇਆ ਅਤੇ ਆਖਿਆ ਕਿ ਉਹ ਸਭ ਇਹ ਵਾਚਣ।
24. ਅਬਸ਼ਾਲੋਮ ਪਾਤਸ਼ਾਹ ਕੋਲ ਗਿਆ ਅਤੇ ਕਿਹਾ, "ਵੇਖ! ਤੇਰੇ ਸੇਵਕ ਭੇਡਾਂ ਦੀ ਉੱਨ ਕਤਰਨ ਵਾਲੇ ਹਨ, ਸੋ ਹੁਣ ਮੈਂ ਬੇਨਤੀ ਕਰਦਾ ਹਾਂ ਜੋ ਪਾਤਸ਼ਾਹ ਅਤੇ ਉਸਦੇ ਸੇਵਕ ਉੱਥੇ ਚੱਲਣ।'
25. ਪਾਤਸ਼ਾਹ ਦਾਊਦ ਨੇ ਅਬਸ਼ਾਲੋਮ ਨੂੰ ਕਿਹਾ, "ਨਹੀਂ ਪੁੱਤਰ। ਅਸੀਂ ਸਾਰੇ ਇਸ ਵੇਲੇ ਜਾਈਏ ਤਾਂ ਚੰਗਾ ਨਹੀਂ ਹੋਵੇਗਾ। ਕਿਤੇ ੇਸਾ ਨਾ ਹੋਵੇ ਕਿ ਤੇਰੇ ਤੇ ਭਾਰੂ ਹੋ ਜਾਈਏ।'ਅਬਸ਼ਾਲੋਮ ਨੇ ਦਾਊਦ ਨੂੰ ਨਾਲ ਚੱਲਣ ਦੀ ਬੜੀ ਮਿੰਨਤ ਕੀਤੀ ਪਰ ਦਾਊਦ ਨਾ ਗਿਆ ਪਰ ਉਸਨੇ ਅਬਸ਼ਾਲੋਮ ਨੂੰ ਅਸੀਸ ਦਿੱਤੀ, ਆਪਣੀ ਬਖਸ਼ੀਸ਼ ਦਿੱਤੀ।
26. ਅਬਸ਼ਾਲੋਮ ਨੇ ਦਾਊਦ ਨੂੰ ਆਖਿਆ, "ਜੇਕਰ ਤੁਸੀਂ ਨਹੀਂ ਜਾਣਾ ਚਾਹੁੰਦੇ ਤਾਂ ਕਿਰਪਾ ਕਰਕੇ ਮੇਰੇ ਭਰਾ ਅਮਨੋਨ ਨੂੰ ਮੇਰੇ ਨਾਲ ਭੇਜ ਦੇਵੋ।'
27. ਤਾਂ ਪਾਤਸ਼ਾਹ ਦਾਊਦ ਨੇ ਆਖਿਆ, "ਭਲਾ, ਉਹ ਤੇਰੇ ਨਾਲ ਕਿਉਂ ਜਾਵੇ?'ਅਬਸ਼ਾਲੋਮ ਦਾਊਦ ਦੀਆਂ ਮਿਂਨਤਾਂ ਕਰਦਾ ਰਿਹਾ ਤਾਂ ਅਖੀਰ ਵਿੱਚ ਦਾਊਦ ਨੇ ਆਪਣੇ ਹੋਰ ਵੀ ਬਾਕੀ ਦੇ ਪੁੱਤਰਾਂ ਨੂੰ ਅਬਸ਼ਾਲੋਮ ਦੇ ਨਾਲ ਜਾਣ ਦਿੱਤਾ।
28. ਤੱਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, "ਅਮਨੋਨ ਵੱਲ ਨਜ਼ਰ ਰੱਖੋ! ਜਦੋਂ ਉਹ ਖੂਬ ਸ਼ਰਾਬ ਪੀ ਲਵੇ ਅਤੇ ਉਸਨੂੰ ਸ਼ਰਾਬ ਦਾ ਨਸ਼ਾ ਚੜ ਜਾਵੇ ਤਾਂ ਮੈਂ ਤੁਹਾਨੂੰ ਹੁਕਮ ਦੇਵਾਂਗਾ। ਤਾਂ ਤੁਸੀਂ ਉਸ ਉੱਪਰ ਹਮਲਾ ਕਰਕੇ ਉਸਨੂੰ ਖਤਮ ਕਰ ਦੇਣਾ। ਕਿਤੇ ਤੁਹਾਨੂੰ ਸਜ਼ਾ ਨਾ ਮਿਲੇ ਇਸ ਡਰ ਤੋਂ ਘਬਰਾਉਣਾ ਨਹੀਂ ਕਿਉਂ ਕਿ ਆਖਿਰ ਕਰ ਤੁਸੀਂ ਤਾਂ ਮੇਰਾ ਹੁਕਮ ਹੀ ਮੰਨ ਰਹੇ ਹੋ ਨਾ। ਇਸ ਲਈ ਬਹਾਦਰ ਬਣੋ, ਅਤੇ ਤਕੜੇ ਹੋ ਜਾਵੋ।'
29. ਇਉਂ ਅਬਸ਼ਾਲੋਮ ਦੇ ਜਵਾਨ ਸੇਵਕਾਂ ਨੇ ਉਹੀ ਕੀਤਾ ਜਿਵੇਂ ਉਸਨੇ ਹੁਕਮ ਕੀਤਾ ਉਨ੍ਹਾਂ ਨੇ ਅਮਨੋਨ ਦਾ ਕਤਲ ਕਰ ਦਿੱਤਾ ਪਰ ਦਾਊਦ ਦੇ ਬਾਕੀ ਸਾਰੇ ਪੁੱਤਰ ਬਚ ਕੇ ਭੱਜ ਗਏ। ਦਾਊਦ ਦੇ ਬਾਕੀ ਸਾਰੇ ਪੁੱਤਰ ਆਪੋ-ਆਪਣੀਆਂ ਖਚ੍ਚਰਾਂ ਉੱਤੇ ਚੜ ਕੇ ਭੱਜ ਗਏ।
30. ਪਾਤਸ਼ਾਹ ਦੇ ਪੁੱਤਰ ਅਜੇ ਰਾਹ ਵਿੱਚ ਹੀ ਸਨ ਪਰ ਦਾਊਦ ਪਾਤਸ਼ਾਹ ਨੂੰ ਪਹਿਲਾਂ ਹੀ ਇਹ ਖਬਰ ਮਿਲੀ, "ਅਬਸ਼ਾਲੋਮ ਨੇ ਸਾਰੇ ਰਾਜ ਪੁੱਤਰਾਂ ਨੂੰ ਵੱਢ ਦਿੱਤਾ ਹੈ ਅਤੇ ਉਸਦਾ ਕੋਈ ਵੀ ਪੁੱਤਰ ਬਾਕੀ ਜਿਉਂਦਾ ਨਹੀਂ ਬਚਿਆ।'
31. ਦਾਊਦ ਪਾਤਸ਼ਾਹ ਨੇ ਆਪਣੇ ਕੱਪੜੇ ਫ਼ਾੜ ਸੁੱਟੇ ਅਤੇ ਭੋਁ ਉੱਤੇ ਲੰਮਾ ਪੈ ਗਿਆ ਤਾਂ ਉਸਦੇ ਸਾਰੇ ਸੇਵਕ ਵੀ ਆਪੋ-ਆਪਣੇ ਵਸਤਰ ਪਾੜ ਕੇ ਉਸਦੇ ਅੱਗੇ ਖਲੋ ਗਏ।
32. ਪਰ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਉਂ ਆਖਕੇ ਬੋਲਿਆ, "ਇਹ ਨਾ ਸੋਚੋ, ਪਾਤਸ਼ਾਹ ਦੇ ਸਾਰੇ ਹੀ ਰਾਜ ਪੁੱਤਰ ਮਾਰੇ ਗਏ ਸਨ, ਸਿਰਫ਼ ਅਮਨੋਨ ਦਾ ਕਤਲ ਹੋਇਆ ਹੈ। ਅਬਸ਼ਾਲੋਮ ਅਮਨੋਨ ਨੂੰ ਕਤਲ ਕਰਨ ਦੀ ਉਸ ਦਿਨ ਤੋਂ ਹੀ ਵਿਉਂਤ ਕਰ ਰਿਹਾ ਸੀ ਜਿਸ ਦਿਨ ਉਸਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।
33. ਸੋ ਮੇਰਾ ਮਹਾਰਾਜ ਪਾਤਸ਼ਾਹ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜ-ਪੁੱਤਰ ਮਾਰੇ ਗਏ ਹਨ, ਕਿਉਂ ਕਿ ਸਿਰਫ਼ ਅਮਨੋਨ ਹੀ ਮਾਰਿਆ ਗਿਆ ਹੈ।'
34. ਅਬਸ਼ਾਲੋਮ ਨਠ੍ਠ ਗਿਆ। ਸ਼ਹਿਰ ਦੀ ਦੀਵਾਰ ਉੱਪਰ ਰਖਿਅਕ੍ਕ ਖੜਾ ਸੀ ਉਸਨੇ ਬਹੁਤ ਸਾਰੇ ਲੋਕਾਂ ਨੂੰ ਪਹਾੜ ਦੀ ਪਰਲੀ ਤਰਫ਼ੋਁ ਆਉਂਦਿਆਂ ਵੇਖਿਆ।
35. ਤਾਂ ਯੋਨਾਦਾਬ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਵੇਖ! ਮੈਂ ਠੀਕ ਕਿਹਾ ਸੀ। ਕਿ ਪਾਤਸ਼ਾਹ ਦੇ ਰਾਜ-ਪੁੱਤਰ ਆ ਰਹੇ ਹਨ।'
36. ਜਦੋਂ ਯੋਨਾਦਾਬ ਨੇ ਇਹ ਆਖਿਆ ਹੀ ਸੀ ਤਾਂ ਰਾਜ ਪੁੱਤਰ ਉੱਥੇ ਆਣ ਪਹੁੰਚੇ। ਉਹ ਉੱਚੀ-ਉੱਚੀ ਰੋ ਰਹੇ ਸਨ। ਦਾਊਦ ਅਤੇ ਉਸਦੇ ਸਾਰੇ ਅਫ਼ਸਰਾਂ ਨੇ ਵੀ ਰੋਣਾ ਸ਼ੁਰੂ ਕਰ ਦਿੱਤਾ। ਉਹ ਸਾਰੇ ਬੜਾ ਰੋਏ-ਪਿਟ੍ਟੇ।
37. ਦਾਊਦ ਹਰ ਰੋਜ਼ ਆਪਣੇ ਪੁੱਤਰ ਅਮਨੋਨ ਲਈ ਬੜਾ ਰੋਦਾ।ਅਬਸ਼ਾਲੋਮ ਗਸੂਰ ਦੇ ਰਾਜੇ ਅਮੀਹੂਰ ਦੇ ਪੁੱਤਰ ਤਲਮੀ ਕੋਲ ਭੱਜ ਗਿਆ।
38. ਜਦੋਂ ਅਬਸ਼ਾਲੋਮ ਗਸੂਰ ਵਿੱਚ ਭੱਜਕੇ ਛੁਪ ਗਿਆ ਤਾਂ ਉਹ ਉੱਥੇ ਤਿੰਨ ਸਾਲ ਰਿਹਾ।
39. ਪਾਤਸ਼ਾਹ ਦਾਊਦ ਨੂੰ ਅਬਸ਼ਾਲੋਨ ਦੀ ਕਮੀ ਮਹਿਸੂਸ ਹੋਈ ਅਤੇ ਉਸਨੇ ਉਸਨੂੰ ਜਾਕੇ ਵੇਖਣ ਦੀ ਤਾਂਘ ਕੀਤੀ ਕਿਉਂ ਕਿ ਪਾਤਸ਼ਾਹ ਨੇ ਅਮਨੋਨ ਦੀ ਮੌਤ ਤੇ ਧੀਰਜ ਧਰ ਲਿਆ ਸੀ।
About 2 ਸਮੂਏਲ Chapter 13
Read 2 ਸਮੂਏਲ Chapter 13 online from the Holy Bible. This chapter is part of the Book of 2 ਸਮੂਏਲ in the Old Testament. Continue reading with the chapter navigation above or explore the complete book.
Book Information
Book: 2 ਸਮੂਏਲ
Chapter: 13
Testament: Old Testament
How to Read this Chapter
Use the Previous and Next Chapter buttons to continue reading 2 ਸਮੂਏਲ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 2 ਸਮੂਏਲ Chapter 13 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 2 ਸਮੂਏਲ Chapter 13?
2 ਸਮੂਏਲ Chapter 13 is part of the Book of 2 ਸਮੂਏਲ in the Holy Bible.
Can I read this chapter online?
Yes. You can read the complete 2 ਸਮੂਏਲ Chapter 13 online for free with easy chapter navigation.
More Chapters from 2 ਸਮੂਏਲ
- 2 ਸਮੂਏਲ Chapter 9
- 2 ਸਮੂਏਲ Chapter 6
- 2 ਸਮੂਏਲ Chapter 15
- 2 ਸਮੂਏਲ Chapter 8
- 2 ਸਮੂਏਲ Chapter 7
- 2 ਸਮੂਏਲ Chapter 1
- 2 ਸਮੂਏਲ Chapter 18
Explore More from ਪੁਰਾਣਾ ਨੇਮ
- 2 ਇਤਹਾਸ Chapter 18
- 2 ਇਤਹਾਸ Chapter 35
- ਲੇਵੀਆਂ Chapter 1
- ਕੂਚ Chapter 35
- ਕੂਚ Chapter 29
- ਜ਼ਬੂਰ Chapter 42
- ਕੂਚ Chapter 2