2 ਕੁਰਿੰਥੀਆਂ Chapter 12

For English

Read 2 ਕੁਰਿੰਥੀਆਂ Chapter 12 Online

Read 2 ਕੁਰਿੰਥੀਆਂ Chapter 12 online from the Holy Bible. This chapter is part of the Book of 2 ਕੁਰਿੰਥੀਆਂ in the New Testament. Browse every verse with easy chapter navigation, continue to the next chapter, or explore the complete Book of 2 ਕੁਰਿੰਥੀਆਂ and the Holy Bible online.

Choose a Chapter

2 ਕੁਰਿੰਥੀਆਂ 12

ਅਧਿਆਇ 12

1. ਮੈਨੂੰ ਤਾਂ ਅਭਮਾਨ ਕਰਨਾ ਹੀ ਹੈ ਭਾਵੇਂ ਮੇਰੇ ਲਈ ਲਾਭਵੰਤ ਨਹੀਂ ਪਰ ਮੈਂ ਹੁਣ ਪ੍ਰਭੁ ਦੇ ਦਰਸ਼ਣਾਂ ਅਤੇ ਪਰਕਾਸ਼ ਬਾਣੀਆਂ ਦੇ ਵਰਨਣ ਉੱਤੇ ਆਇਆ ਹਾਂ।

2. ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਵਰਹੇ ਬੀਤੇ ਕੀ ਸਰੀਰ ਸਹਿਤ ਮੈਂ ਨਹੀਂ ਜਾਣਦਾ, ਕੀ ਸਰੀਰ ਰਹਿਤ ਮੈਂ ਨਹੀਂ ਜਾਣਦਾ,- ਪਰਮੇਸ਼ੁਰ ਜਾਣੇ ! ਅਜਿਹਾ ਮਨੁੱਖ ਤੀਜੇ ਅਕਾਸ਼ ਉੱਤੇ ਅਚਾਣਕ ਖਿੱਚਿਆ ਗਿਆ।

3. ਅਤੇ ਮੈਂ ਅਜਿਹੇ ਮਨੁੱਖ ਨੂੰ ਜਾਣਦਾ ਹਾਂ ਭਈ ਉਹ ਕੀ ਸਰੀਰ ਦੇ ਨਾਲ, ਕੀ ਸਰੀਰ ਤੋਂ ਵੱਖਰਾ ਮੈਂ ਨਹੀਂ ਜਾਣਦਾ,-ਪਰਮੇਸ਼ੁਰ ਜਾਣੇ !

4. ਫ਼ਿਰਦੌਸ ਉੱਤੇ ਅਚਾਣਕ ਖਿੱਚਿਆ ਗਿਆ ਅਤੇ ਉਹ ਨੇ ਓਹ ਗੱਲਾਂ ਸੁਣੀਆਂ ਜੋ ਆਖਣ ਦੀਆਂ ਨਹੀਂ ਅਤੇ ਜਿਨ੍ਹਾਂ ਦਾ ਬੋਲਣਾ ਮਨੁੱਖ ਨੂੰ ਜੋਗ ਨਹੀਂ।

5. ਅਜਿਹੇ ਮਨੁੱਖ ਉੱਤੇ ਮੈਂ ਅਭਮਾਨ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਬਾਝੋਂ ਅਭਮਾਨ ਨਹੀਂ ਕਰਾਂਗਾ।

6. ਕਿਉਂਕਿ ਜੇ ਮੈਂ ਅਭਮਾਨ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਭਈ ਕੋਈ ਮੈਨੂੰ ਉਸ ਤੋਂ ਵਧੀਕ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਯਾ ਮੇਰੇ ਕੋਲੋਂ ਸੁਣਦਾ ਹੈ।

7. ਅਤੇ ਇਸ ਲਈ ਜੋ ਮੈਂ ਪਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਵਾਂ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ਤਾਨ ਦਾ ਘੱਲਿਆ ਹੋਇਆ ਭਈ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਵਾਂ।

8. ਇਹ ਦੇ ਲਈ ਮੈਂ ਪ੍ਰਭੁ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਭਈ ਇਹ ਮੈਥੋਂ ਦੂਰ ਹੋ ਜਾਵੇ।

9. ਅਤੇ ਉਸ ਨੇ ਮੈਨੂੰ ਆਖਿਆ ਭਈ ਮੇਰੀ ਕਿਰਪਾ ਹੀ ਤੇਰੇ ਲਈ ਬਥੇਰੀ ਹੈ ਕਿਉਂ ਜੋ ਮੇਰੀ ਸਮਰੱਥਾ ਨਿਰਬਲਤਾਈ ਵਿੱਚ ਪੂਰੀ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਉੱਤੇ ਅੱਤ ਅਨੰਦ ਨਾਲ ਅਭਮਾਨ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਸਾਯਾ ਕਰੇ।

10. ਇਸ ਕਾਰਨ ਮੈਂ ਮਸੀਹ ਦੇ ਲਈ ਨਿਰਬਲਤਾਈਆਂ ਉੱਤੇ, ਮਿਹਣਿਆਂ ਉੱਤੇ, ਤੰਗੀਆਂ ਉੱਤੇ, ਸਤਾਏ ਜਾਣ ਉੱਤੇ, ਸੰਕਟਾਂ ਉੱਤੇ, ਪਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦੋਂ ਹੀ ਸਮਰਥੀ ਹੁੰਦਾ ਹਾਂ।

11. ਮੈਂ ਨਦਾਨ ਬਣਿਆ ਹਾਂ ਪਰ ਤੁਸਾਂ ਹੀ ਮੈਨੂੰ ਮਜਬੂਰ ਕੀਤਾ ਕਿਉਂਕਿ ਚਾਹੀਦਾ ਸੀ ਭਈ ਤੁਸੀਂ ਮੇਰੀ ਨੇਕ ਨਾਮੀ ਕਰਦੇ ਇਸ ਲਈ ਜੋ ਮੈਂ ਭਾਵੇਂ ਕੁਝ ਨਹੀਂ ਤਾਂ ਵੀ ਓਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਸਾਂ।

12. ਰਸੂਲਾਂ ਦੇ ਨਿਸ਼ਾਨ ਪੂਰੀ ਧੀਰਜ ਨਾਲ ਨਿਸ਼ਾਨੀਆਂ, ਅਚੰਭਿਆਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ।

13. ਕਿਉਂ ਜੋ ਉਹ ਕਿਹੜੀ ਗੱਲ ਹੈ ਜਿਹ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਂ ਨਾਲੋਂ ਘੱਟ ਸਾਓ ਬਿਨਾ ਇਸ ਦੇ ਭਈ ਮੈਂ ਆਪ ਤੁਹਾਡੇ ਉੱਤੇ ਭਾਰੂ ਨਾ ਹੋਇਆ। ਤੁਸੀਂ ਮੇਰਾ ਇਹ ਕੁਨਿਆਉਂ ਮਾਫ਼ ਕਰੋ !

14. ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰੂ ਨਾ ਹੋਵਾਂਗਾ ਕਿਉਂ ਜੋ ਮੈਂ ਤੁਹਾਡਾ ਮਾਲ ਨਹੀਂ ਸਗੋਂ ਤੁਹਾਨੂੰ ਹੀ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਪਿਆਂ ਲਈ ਨਹੀਂ ਸਗੋਂ ਮਾਪਿਆਂ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ।

15. ਸੋ ਮੈਂ ਤੁਹਾਡੀਆਂ ਜਾਨਾਂ ਲਈ ਬਹੁਤ ਅਨੰਦ ਨਾਲ ਖਰਚ ਕਰਾਂਗਾ ਅਤੇ ਆਪ ਹੀ ਖਰਚ ਹੋ ਜਾਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ ?

16. ਭਲਾ, ਐਉਂ ਹੀ ਸਹੀ-ਮੈਂ ਆਪੇ ਤੁਹਾਡੇ ਉੱਤੇ ਭਾਰੂ ਤਾਂ ਨਾ ਹੋਇਆ ਪਰ ਚਤਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ !

17. ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਘੱਲਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਥੋਂ ਕੋਈ ਲਾਹਾ ਕੱਢ ਲਿਆ ?

18. ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਹ ਦੇ ਨਾਲ ਉਸ ਭਰਾ ਨੂੰ ਘੱਲਿਆ। ਕੀ ਤੀਤੁਸ ਨੇ ਤੁਹਾਥੋਂ ਕੋਈ ਲਾਹਾ ਕੱਢਿਆ ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਲੀਹ ਉੱਤੇ ਨਹੀਂ ਚੱਲੇ ?

19. ਭਲਾ, ਤੁਸੀ ਅਜੇ ਤੀਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਉਜ਼ਰ ਕਰਦੇ ਹਾਂ ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਏਹ ਸਾਰੀਆਂ ਗੱਲਾਂ ਤੁਹਾਡੇ ਹੀ ਸੁਧਾਰ ਲਈ ਹਨ।

20. ਕਿਉਂ ਜੋ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਜੋ ਮੈਂ ਆਣ ਕੇ ਜਿਹੋ ਜਿਹੇ ਤੁਹਾਨੂੰ ਚਾਹੁੰਦਾ ਹਾਂ ਓਹੋ ਜਿਹੇ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਹੋ ਜਿਹਾ ਪਾਓ ਜਿਹੋ ਜਿਹਾ ਨਹੀਂ ਚਾਹੁੰਦੇ ਹੋ ਮਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਘੋਰਮਸੋਰੇ, ਆਕੜਾਂ ਅਤੇ ਘਮਸਾਣ ਹੋਣ।

21. ਅਰ ਅਜਿਹਾ ਨਾ ਹੋਵੇ ਭਈ ਜਾਂ ਮੈਂ ਫੇਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹੌਲਿਆਂ ਪਾਵੇ ਅਤੇ ਮੈਂ ਓਹਨਾਂ ਵਿੱਚੋਂ ਬਾਹਲਿਆਂ ਦੇ ਲਈ ਸੋਗ ਕਰਾਂ ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦ ਮੰਦ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।

About 2 ਕੁਰਿੰਥੀਆਂ Chapter 12

Read 2 ਕੁਰਿੰਥੀਆਂ Chapter 12 online from the Holy Bible. This chapter is part of the Book of 2 ਕੁਰਿੰਥੀਆਂ in the New Testament. Continue reading with the chapter navigation above or explore the complete book.

Book Information

Book: 2 ਕੁਰਿੰਥੀਆਂ
Chapter: 12
Testament: New Testament

How to Read this Chapter

Use the Previous and Next Chapter buttons to continue reading 2 ਕੁਰਿੰਥੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 2 ਕੁਰਿੰਥੀਆਂ Chapter 12 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 2 ਕੁਰਿੰਥੀਆਂ Chapter 12?

2 ਕੁਰਿੰਥੀਆਂ Chapter 12 is part of the Book of 2 ਕੁਰਿੰਥੀਆਂ in the Holy Bible.

Can I read this chapter online?

Yes. You can read the complete 2 ਕੁਰਿੰਥੀਆਂ Chapter 12 online for free with easy chapter navigation.

More Chapters from 2 ਕੁਰਿੰਥੀਆਂ

  1. 2 ਕੁਰਿੰਥੀਆਂ Chapter 2
  2. 2 ਕੁਰਿੰਥੀਆਂ Chapter 7
  3. 2 ਕੁਰਿੰਥੀਆਂ Chapter 4
  4. 2 ਕੁਰਿੰਥੀਆਂ Chapter 10
  5. 2 ਕੁਰਿੰਥੀਆਂ Chapter 13
  6. 2 ਕੁਰਿੰਥੀਆਂ Chapter 5
  7. 2 ਕੁਰਿੰਥੀਆਂ Chapter 3

Explore More from ਨਵਾਂ ਨੇਮ

  1. ਰੋਮੀਆਂ Chapter 1
  2. 1 ਕੁਰਿੰਥੀਆਂ Chapter 13
  3. ਲੂਕਾ Chapter 5
  4. ਮੱਤੀ Chapter 15
  5. ਰਸੂਲਾਂ ਦੇ ਕਰਤੱਬ Chapter 23
  6. 1 ਕੁਰਿੰਥੀਆਂ Chapter 4
  7. 1 ਥੱਸਲੁਨੀਕੀਆਂ Chapter 2

Related Chapters & Readings

  1. ਗਲਾਤੀਆਂ Chapter 1
  2. 1 ਯੂਹੰਨਾ Chapter 2
  3. 1 ਇਤਹਾਸ Chapter 27
  4. ਪਰਕਾਸ਼ ਦੀ ਪੋਥੀ Chapter 11
  5. ਜ਼ਬੂਰ Chapter 14
  6. ਗਿਣਤੀ Chapter 31
  7. ਆਮੋਸ Chapter 6
Share Your Love

Leave a Reply

Your email address will not be published. Required fields are marked *