2 ਰਾਜਿਆਂ Chapter 22

For English

Read 2 ਰਾਜਿਆਂ Chapter 22 Online

Read 2 ਰਾਜਿਆਂ Chapter 22 online from the Holy Bible. This chapter is part of the Book of 2 ਰਾਜਿਆਂ in the Old Testament. Browse every verse with easy chapter navigation, continue to the next chapter, or explore the complete Book of 2 ਰਾਜਿਆਂ and the Holy Bible online.

Choose a Chapter

2 ਰਾਜਿਆਂ 22

ਅਧਿਆਇ 22

1. ਯੋਸੀਯਾਹ ਜਦੋਂ ਰਾਜ ਕਰਨ ਲੱਗਾ ਉਹ ਸਿਰਫ਼ ਅੱਠਾਂ ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ 31 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਯਦੀਦਾਹ ਸੀ ਜੋ ਬਾਸਕਬੀ ਤੋਂ ਅਦਾਯਾਹ ਦੀ ਧੀ ਸੀ।

2. ਯੋਸੀਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ। ਯੋਸੀਯਾਹ ਨੇ ਆਪਣੇ ਪੁਰਖੇ ਦਾਊਦ ਵਾਂਗ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਪਰਮੇਸ਼ੁਰ ਦੀ ਬਿਵਸਬਾ ਤੇ ਅਮਲ ਕੀਤਾ। ਉਸਨੇ ਬਿਲਕੁਲ ਪਰਮੇਸ਼ੁਰ ਦੀ ਮਰਜ਼ੀ ਦੇ ਕੰਮ ਹੀ ਕੀਤੇ।

3. ਯੋਸੀਯਾਹ ਪਾਤਸ਼ਾਹ ਦੇ 18 ਵਰ੍ਹੇ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਤੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਜੋ ਸਕੱਤਰ ਸੀ ਨੂੰ ਯਹੋਵਾਹ ਦੇ ਮੰਦਰ ਨੂੰ ਇਹ ਆਖਕੇ ਭੇਜਿਆ,

4. "ਪਰਧਾਨ ਜਾਜਕ ਹਿਲਕੀਯਾਹ ਕੋਲ ਜਾ ਅਤੇ ਉਸਨੂੰ ਆਖ ਕਿ ਉਹ ਧੰਨ ਜੋ ਯਹੋਵਾਹ ਦੇ ਮੰਦਰ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫ਼ਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਉਸਨੂੰ ਗਿਣੇ।

5. ਤੇ ਉਹ ਪੈਸਾ ਉਨ੍ਹਾਂ ਮਜ਼ਦੂਰਾਂ ਦੇ ਹੱਥ ਦੇ ਦੇਣ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਹਨ। ਅਤੇ ਜਿਹੜੇ ਕਾਮੇ ਯਹੋਵਾਹ ਦੇ ਮੰਦਰ ਤੇ ਕੰਮ ਕਰਨ ਵਾਲਿਆਂ ਦੀ ਰੱਖਵਾਲੀ ਤੇ ਹਨ।

6. ਉਸ ਪੈਸੇ ਨੂੰ ਤਰਖਾਣਾਂ, ਪੱਥਰ ਦੀ ਕਟਾਈ ਤੇ ਕੁਟਾਈ ਕਰਨ ਵਾਲਿਆਂ ਨੂੰ ਦੇ ਦੇਣ। ਅਤੇ ਮੰਦਰ ਦੀ ਉਸਾਰੀ ਲਈ ਜਿਹੜੀ ਲੱਕੜ ਤੇ ਪੱਥਰ ਹੋਰ ਖਰੀਦਣ ਦੀ ਲੋੜ ਹੈ, ਉਹ ਇਸ ਧੰਨ ਵਿੱਚੋਂ ਵਰਤਿਆ ਜਾਵੇ।

7. ਪਰ ਜਿਹੜਾ ਪੈਸਾ ਉਨ੍ਹਾਂ ਕਾਮਿਆਂ ਨੂੰ ਦਿੱਤਾ ਜਾਵੇ, ਉਸਦਾ ਲੇਖਾ ਨਾ ਲਿੱਤਾ ਜਾਵੇ, ਕਿਉਂ ਕਿ ਉਹ ਭਰੋਸੇ ਯੋਗ ਮਨੁੱਖ ਹਨ।"

8. ਤੱਦ ਹਿਲਕੀਯਾਹ ਪਰਧਾਨ ਜਾਜਕ ਨੇ ਸ਼ਾਫ਼ਾਨ ਜੋ ਸਕੱਤਰ ਸੀ ਉਸਨੂੰ ਕਿਹਾ, "ਵੇਖ! ਮੈਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਿਵਸਬਾ ਦੀ ਪੋਥੀ ਪ੍ਰਾਪਤ ਹੋਈ ਹੈ!" ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦਿੱਤੀ ਤੱਦ ਸ਼ਾਫ਼ਾਨ ਨੇ ਉਸ ਪੋਥੀ ਨੂੰ ਪਢ਼ਿਆ।

9. ਤੱਦ ਸ਼ਾਫ਼ਾਨ ਸਕੱਤਰ ਪਾਤਸ਼ਾਹ ਯੋਸੀਯਾਹ ਕੋਲ ਆਇਆ ਤੇ ਉਸਨੂੰ ਸਾਰੀ ਘਟਨਾ ਬਾਰੇ ਸੁਣਾਇਆ। ਸ਼ਾਫ਼ਾਨ ਨੇ ਆਖਿਆ, "ਤੇਰੇ ਸੇਵਕਾਂ ਨੇ ਮੰਦਰ ਵਿੱਚ ਜਿੰਨਾ ਵੀ ਖਜ਼ਾਨਾ ਸੀ ਉਹ ਇਕੱਤਰ ਕਰ ਲਿਆ ਹੈ ਅਤੇ ਉਨ੍ਹਾਂ ਨੇ ਇਹ ਪੈਸਾ ਜਿਹੜੇ ਕਾਮਿਆਂ ਦੀ ਨਿਗਰਾਨੀ ਕਰਦੇ ਸਨ, ਉਨ੍ਹਾਂ ਵਿੱਚ ਵੰਡ ਦਿੱਤਾ ਹੈ।"

10. ਤੱਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਦੱਸਿਆ, "ਅਤੇ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫ਼ੜਾਈ ਹੈ।" ਤਦ ਸ਼ਾਫ਼ਾਨ ਨੇ ਇਹ ਪੋਥੀ ਪਾਤਸ਼ਾਹ ਨੂੰ ਪਢ਼ ਕੇ ਸੁਣਾਈ।

11. ਜਦੋਂ ਰਾਜੇ ਨੇ ਬਿਵਸਬਾ ਦੀ ਪੋਥੀ ਦੇ ਬਚਨ ਸੁਣੇ ਤਾਂ ਉਸਨੇ ਇਹ ਦਰਸਾਉਣ ਲਈ ਕਿ ਉਹ ਬੜਾ ਦੁੱਖੀ ਅਤੇ ਪਰੇਸ਼ਾਨ ਹੈ, ਆਪਣੇ ਕੱਪੜੇ ਪਾੜ ਸੁੱਟੇ।

12. ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਅਤੇ ਸ਼ਾਫ਼ਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ, ਸ਼ਾਫ਼ਾਨ ਸਕੱਤਰ, ਪਾਤਸ਼ਾਹ ਦੇ ਸੇਵਕ ਅਸਾਯਾਹ ਨੂੰ ਇਹ ਆਗਿਆ ਦਿੱਤੀ ਤੇ ਆਖਿਆ,

13. "ਜਾਓ ਅਤੇ ਜਾਕੇ ਯਹੋਵਾਹ ਨੂੰ ਪੁੱਛੋ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ? ਯਹੋਵਾਹ ਕੋਲੋਂ ਮੇਰੇ ਲਈ, ਲੋਕਾਂ ਲਈ ਅਤੇ ਸਾਰੇ ਯਹੂਦਾਹ ਲਈ ਇਹ ਪੁੱਛੋ ਕਿ ਹੁਣ ਕੀ ਕਰੀਏ? ਉਸ ਕੋਲੋਂ ਇਸ ਪੋਥੀ ਦੇ ਬਚਨਾਂ ਬਾਰੇ ਜੋ ਮੰਦਰ ਵਿੱਚੋਂ ਪ੍ਰਾਪਤ ਹੋਈ ਹੈ ਬਾਰੇ ਪੁੱਛੋ। ਯਹੋਵਾਹ ਸਾਡੇ ਤੇ ਨਾਰਾਜ਼ ਹੈ। ਕਿਉਂ ਕਿ ਸਾਡੇ ਪੁਰਖਿਆਂ ਨੇ ਇਸ ਪੋਥੀ ਦੇ ਬਚਨਾਂ ਨੂੰ ਨਹੀਂ ਮੰਨਿਆ। ਤੇ ਜਿਹੜੇ ਹੁਕਮ, ਸਾਡੇ ਵਾਸਤੇ ਜੋ ਨੇਮ ਇਸ ਪੋਥੀ ਵਿੱਚ ਲਿਖੇ ਗਏ ਸਨ, ਉਨ੍ਹਾਂ ਸਭ ਤੇ ਅਮਲ ਨਹੀਂ ਕੀਤਾ।"

14. ਤਦ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਹੁਲਦਾਹ ਨਬੀਆਂ ਕੋਲ ਗਏ ਉਹ ਤਿਕਵਾਹ ਦੇ ਪੁੱਤਰ ਅਤੇ ਹਰਹਸ ਦੇ ਪੋਤਰੇ ਸੱਲੁਮ ਦੀ ਪਤਨੀ ਸੀ। ਸੱਲੁਮ ਦੇ ਕੱਪੜਿਆਂ ਦੀ ਸ਼ਾਂਭ-ਸੰਭਾਲ ਕਰਦਾ ਹੁੰਦਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਹਿੱਸੇ ਵਿੱਚ ਰਹਿੰਦੀ ਸੀ। ਉਨ੍ਹਾਂ ਨੇ ਉਸ ਨੇ ਉਸ ਕੋਲ ਜਾਕੇ ਗੱਲ ਕੀਤੀ।

15. ਤੱਦ ਹੁਲਦਾਹ ਨੇ ਉਨ੍ਹਾਂ ਨੂੰ ਦੱਸਿਆ, "ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਆਖਦਾ ਹੈ: ਤੁਸੀਂ ਉਸ ਆਦਮੀ ਨੂੰ ਜਿਸਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਕਹਿਣਾ:

16. 'ਯਹੋਵਾਹ ਇਹ ਆਖਦਾ ਹੈ: ਵੇਖੋ! ਮੈਂ ਇਸ ਜਗ੍ਹਾ ਉੱਤੇ ਇੱਥੇ ਰਹਿੰਦੇ ਸਾਰੇ ਲੋਕਾਂ ਉੱਤੇ, ਸਾਰੇ ਕਸ਼ਟ ਲਿਆਵਾਂਗਾ ਜਿਹੜੇ ਯਹੂਦਾਹ ਦਾ ਪਾਤਸ਼ਾਹ ਨੇ ਪਢ਼ੇ ਸਨ। ਜੋ ਇਸ ਪੋਥੀ ਵਿੱਚ ਲਿਖੇ ਹੋਏ ਹਨ।

17. ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਅੱਗੇ ਧੂਪ ਧੁਖਾਕੇ ਉਨਹਾਂ ਨੇ ਮੈਨੂੰ ਕ੍ਰੋਧਿਤ ਕਰ ਦਿੱਤਾ। ਉਨ੍ਹਾਂ ਨੇ ਬਹੁਤ ਸਾਰੇ ਬੁੱਤ ਬਣਾਏ, ਇਸ ਲਈ ਮੈਂ ਇਸ ਬਾਵੇਂ ਆਪਣੀ ਕਰੋਪ ਦਰਸਾਵਾਂਗਾ ਅਤੇ ਇਹ ਤਬਾਹੀ ਦੀ ਅੱਗ ਵਰਗੀ ਹੋਵੇਗੀ ਜਿਹੜੀ ਬੁਝਾਈ ਨਹੀਂ ਜਾ ਸਕੇਗੀ।'

18. ਯਹੂਦਾਹ ਦੇ ਪਾਤਸ਼ਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿਛ੍ਛ ਕਰਨ ਲਈ ਭੇਜਿਆ ਹੈ, ਉਸਨੂੰ ਜਾਕੇ ਇਹ ਆਖਣਾ: 'ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਹ ਸਭ ਗੱਲਾਂ ਆਖੀਆਂ ਜੋ ਤੁਸੀਂ ਸੁਣੀਆਂ। ਤੁਸੀਂ ਉਹ ਗੱਲਾਂ ਸੁਣੀਆਂ ਜੋ ਮੈਂ ਇਸ ਜਗ੍ਹਾ ਬਾਰੇ ਅਤੇ ਇੱਥੇ ਰਹਿੰਦੇ ਲੋਕਾਂ ਬਾਰੇ ਸੁਣੀਆਂ। ਇਹ ਸੁਣਕੇ ਤੇਰਾ ਦਿਲ ਪਸੀਜਿਆ ਗਿਆ। ਤੂੰ ਦੁੱਖ ਮਹਿਸੂਸ ਕੀਤਾ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਮ੍ਹਣੇ ਨਿਮਾਣਾ ਬਣਾਇਆ। ਜਦੋਂ ਮੈਂ ਕਿਹਾ ਯਰੂਸ਼ਲਮ ਉੱਤੇ ਅਨੇਕਾਂ ਮੁਸੀਬਤਾਂ ਆਉਣਗੀਆਂ, ਤੁਸੀਂ ਆਪਣੀ ਉਦਾਸੀ ਦਰਸਾਉਣ ਲਈ ਆਪਣੇ ਕੱਪੜੇ ਪਾੜ ਲੇ ਅਤੇ ਤੁਸੀਂ ਮੇਰੇ ਅੱਗੇ ਰੋਣ ਲੱਗ ਪਏ, ਇਸੇ ਵਾਸਤੇ ਮੈਂ ਤੁਹਾਡੀ ਪ੍ਰਾਰਥਨਾ ਸੁਣੀ।' ਯਹੋਵਾਹ ਇਹ ਆਖਦਾ ਹੈ,

20. 'ਇਸ ਲਈ ਵੇਖ! ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ। ਤੂੰ ਮਰੇਂਗਾ ਅਤੇ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜ੍ਜਾਵੇਂਗਾ। ਇਸ ਲਈ ਤੇਰੀਆਂ ਅੱਖਾਂ ਨੂੰ ਇਹ ਸਾਰੀ ਭੌਜੜ ਜੋ ਮੈਂ ਇਸ ਬਾਵੇਂ (ਯਰੂਸ਼ਲਮ) ਉੱਤੇ ਲਿਆਉਣ ਵਾਲਾ ਹਾਂ ਤੈਨੂੰ ਨਹੀਂ ਦੇਖਣੀ ਪਵੇਗੀ।"'ਤੱਦ ਹਿਲਕੀਯਾਹ ਜਾਜਕ, ਅਹੀਕਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਨੇ ਇਹ ਸੁਨਿਹਾ ਪਾਤਸ਼ਾਹ ਨੂੰ ਦਿੱਤਾ।

About 2 ਰਾਜਿਆਂ Chapter 22

Read 2 ਰਾਜਿਆਂ Chapter 22 online from the Holy Bible. This chapter is part of the Book of 2 ਰਾਜਿਆਂ in the Old Testament. Continue reading with the chapter navigation above or explore the complete book.

Book Information

Book: 2 ਰਾਜਿਆਂ
Chapter: 22
Testament: Old Testament

How to Read this Chapter

Use the Previous and Next Chapter buttons to continue reading 2 ਰਾਜਿਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 2 ਰਾਜਿਆਂ Chapter 22 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 2 ਰਾਜਿਆਂ Chapter 22?

2 ਰਾਜਿਆਂ Chapter 22 is part of the Book of 2 ਰਾਜਿਆਂ in the Holy Bible.

Can I read this chapter online?

Yes. You can read the complete 2 ਰਾਜਿਆਂ Chapter 22 online for free with easy chapter navigation.

More Chapters from 2 ਰਾਜਿਆਂ

  1. 2 ਰਾਜਿਆਂ Chapter 2
  2. 2 ਰਾਜਿਆਂ Chapter 8
  3. 2 ਰਾਜਿਆਂ Chapter 5
  4. 2 ਰਾਜਿਆਂ Chapter 4
  5. 2 ਰਾਜਿਆਂ Chapter 21
  6. 2 ਰਾਜਿਆਂ Chapter 19
  7. 2 ਰਾਜਿਆਂ Chapter 15

Explore More from ਪੁਰਾਣਾ ਨੇਮ

  1. 2 ਸਮੂਏਲ Chapter 2
  2. 1 ਰਾਜਿਆਂ Chapter 19
  3. ਹੋਸ਼ੇਆ Chapter 3
  4. 2 ਸਮੂਏਲ Chapter 1
  5. ਯਸਾਯਾਹ Chapter 35
  6. ਜ਼ਬੂਰ Chapter 47
  7. 2 ਸਮੂਏਲ Chapter 7

Related Chapters & Readings

  1. ਯਸਾਯਾਹ Chapter 45
  2. ਜ਼ਬੂਰ Chapter 129
  3. ਗਲਾਤੀਆਂ Chapter 3
  4. ਬਿਵਸਥਾ ਸਾਰ Chapter 11
  5. ਜ਼ਬੂਰ Chapter 50
  6. ਰਸੂਲਾਂ ਦੇ ਕਰਤੱਬ Chapter 26
  7. ਪਰਕਾਸ਼ ਦੀ ਪੋਥੀ Chapter 18
Share Your Love

Leave a Reply

Your email address will not be published. Required fields are marked *