2 ਸਮੂਏਲ Chapter 11

For English

Read 2 ਸਮੂਏਲ Chapter 11 Online

Read 2 ਸਮੂਏਲ Chapter 11 online from the Holy Bible. This chapter is part of the Book of 2 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 2 ਸਮੂਏਲ and the Holy Bible online.

Choose a Chapter

2 ਸਮੂਏਲ 11

ਅਧਿਆਇ 11

1. ਬਸਂਤ ਦੀ ਰੁੱਤੇ ਜਦੋਂ ਰਾਜੇ ਲੋਕ ਲੜਾਈ ਨੂੰ ਚਢ਼ਦੇ ਹਨ, ਦਾਊਦ ਨੇ ਯੋਆਬ ਅਤੇ ਉਸਦੇ ਨਾਲ, ਅਫ਼ਸਰ ਅਤੇ ਸਾਰੇ ਇਸਰਾਏਲੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਨਸ਼ਟ ਕਰ ਸੁਟਿਆ ਅਤੇ ਰਬ੍ਬਾਹ ਨੂੰ ਘੇਰਾ ਪਾ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।

2. ਸ਼ਾਮ ਨੂੰ ਦਾਊਦ ਆਪਣੇ ਬਿਸਤਰ ਤੋਂ ਉਠਿਆ ਅਤੇ ਸ਼ਾਹੀ ਮਹਿਲ ਦੀ ਛੱਤ ਉੱਪਰ ਫ਼ਿਰਨ ਲੱਗਾ ਅਤੇ ਉਥੋਂ ਉਸਨੇ ਇੱਕ ਔਰਤ ਨੂੰ ਇਸਨਾਨ ਕਰਦਿਆਂ ਵੇਖਿਆ। ਉਹ ਔਰਤ ਬਹੁਤ ਹੀ ਖੂਬਸੂਰਤ ਸੀ।

3. ਤਾਂ ਦਾਊਦ ਨੇ ਆਪਣੇ ਸੇਵਕਾਂ ਨੂੰ ਭੇਜਿਆ ਕਿ ਜਾਕੇ ਪਤਾ ਕਰੋ ਕਿ ਉਹ ਔਰਤ ਕੌਣ ਹੈ? ਇੱਕ ਅਫ਼ਸਰ ਨੇ ਜਵਾਬ ਦਿੱਤਾ, "ਉਸ ਔਰਤ ਦਾ ਨਾਉਂ ਬਬ-ਸ਼ਬਾ ਹੈ ਜੋ ਕਿ ਅਲੀਆਮ ਦੀ ਧੀ ਹੈ ਅਤੇ ਹਿੱਤੀ ਦੇ ਊਰਿਯ੍ਯਾਹ ਦੀ ਪਤਨੀ ਹੈ।'

4. ਦਾਊਦ ਨੇ ਆਪਣੇ ਮਨੁੱਖਾਂ ਨੂੰ ਉਸ ਔਰਤ ਨੂੰ ਲਿਆਉਣ ਲਈ ਭੇਜਿਆ। ਜਦੋਂ ਉਹ ਦਾਊਦ ਕੋਲ ਆਈ ਤਾਂ ਦਾਊਦ ਨੇ ਉਸ ਔਰਤ ਨਾਲ ਸੰਭੋਗ ਕੀਤਾ। ਫ਼ਿਰ ਉਸਨੇ ਆਪਣੀ ਅਸ਼ੁਧ੍ਧਤਾ ਨੂੰ ਧੋਤਾ ਅਤੇ ਆਪਣੇ ਘਰ ਵਾਪਸ ਚਲੀ ਗਈ।

5. ਪਰ ਬਬ-ਸ਼ਬਾ ਨੂੰ ਦਾਊਦ ਤੋਂ ਬੱਚਾ ਠਹਿਰ ਗਿਆ ਤਾਂ ਉਸਨੇ ਦਾਊਦ ਨੂੰ ਇਹ ਖਬਰ ਭੇਜੀ ਕਿ ਉਹ ਗਰਭਵਤੀ ਹੋ ਗਈ ਹੈ।

6. ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ, "ਹਿੱਤੀ ਊਰਿਯ੍ਯਾਹ ਨੂੰ ਮੇਰੇ ਕੋਲ ਭੇਜ।'ਤਾਂ ਯੋਆਬ ਨੇ ਊਰਿਯ੍ਯਾਹ ਨੂੰ ਦਾਊਦ ਕੋਲ ਭੇਜਿਆ।

7. ਊਰਿਯ੍ਯਾਹ ਦਾਊਦ ਕੋਲ ਆਇਆ ਤਾਂ ਦਾਊਦ ਨੇ ਉਸ ਨਾਲ ਗੱਲ ਬਾਤ ਕੀਤੀ ਅਤੇ ਉਸ ਕੋਲੋਂ ਯੋਆਬ, ਸਿਪਾਹੀਆਂ ਬਾਰੇ ਅਤੇ ਲੜਾਈ ਬਾਰੇ ਪੁਛਿਆ।

8. ਫ਼ਿਰ੍ਰ ਦਾਊਦ ਨੇ ਊਰਿਯ੍ਯਾਹ ਨੂੰ ਘਰ ਵਾਪਸ ਜਾਕੇ ਆਰਾਮ ਕਰਨ ਲਈ ਕਿਹਾ।ਊਰਿਯ੍ਯਾਹ ਨੇ, ਰਾਜੇ ਵੱਲੋਂ ਊਰਿਯ੍ਯਾਹ ਲਈ ਸੁਗਾਤ ਚੁੱਕੀ ਹੋਏ ਆਦਮੀਆਂ ਦੇ ਸਮੇਤ ਮਹਿਲ ਛੱਡ ਦਿੱਤਾ।

9. ਪਰ ਊਰਿਯ੍ਯਾਹ ਘਰ ਨਾ ਗਿਆ ਉਹ ਪਾਤਸ਼ਾਹ ਦੇ ਘਰ ਦੇ ਦਰਵਾਜ਼ੇ ਬਾਹਰ ਹੀ ਸੌਂ ਗਿਆ। ਉਹ ਪਾਤਸ਼ਾਹ ਦੇ ਬਾਕੀ ਸੇਵਕਾਂ ਵਾਂਗ ਹੀ ਉੱਥੇ ਸੌਂ ਗਿਆ।

10. ਸੇਵਕਾਂ ਨੇ ਦਾਊਦ ਨੂੰ ਦੱਸਿਆ ਕਿ, "ਊਰਿਯ੍ਯਾਹ ਰਾਤ ਘਰ ਨਹੀਂ ਗਿਆ।'ਤੱਦ ਦਾਊਦ ਨੇ ਊਰਿਯ੍ਯਾਹ ਨੂੰ ਕਿਹਾ, "ਤੂੰ ਇੰਨੇ ਲੰਬੇ ਸਫ਼ਰ ਤੋਂ ਮੁੜਿਆ ਹੈਂ ਤਾਂ ਤੂੰ ਘਰ ਕਿਉਂ ਨਹੀਂ ਗਿਆ?'

11. ਊਰਿਯ੍ਯਾਹ ਨੇ ਦਾਊਦ ਨੂੰ ਕਿਹਾ, "ਪਵਿੱਤਰ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਦੇ ਸੈਨਿਕ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਹਾਰਾਜ ਯੋਆਬ ਅਤੇ ਮੇਰੇ ਮਹਾਰਾਜ (ਪਾਤਸ਼ਾਹ ਦਾਊਦ) ਦੇ ਸੇਵਕ ਖੁਲ੍ਲੇ ਮੈਦਾਨ ਵਿੱਚ ਪਏ ਹੋਏ ਹਨ ਤਾਂ ਫ਼ਿਰ ਮੈਂ ਆਪਣੇ ਘਰ ਜਾਕੇ ਕਿਵੇਂ ਖਾ ਪੀ ਸਕਦਾ ਹਾਂ ਅਤੇ ਆਪਣੀ ਬੀਵੀ ਨਾਲ ਕਿਵੇਂ ਸੌਂ ਸਕਦਾ ਹਾਂ?

12. ਤਾਂ ਦਾਊਦ ਨੇ ਊਰਿਯ੍ਯਾਹ ਨੂੰ ਕਿਹਾ, "ਅੱਜ ਫ਼ਿਰ ਤੂੰ ਇੱਥੇ ਹੀ ਰਹਿ ਅਤੇ ਕੱਲ ਫ਼ਿਰ ਮੈਂ ਤੈਨੂੰ ਲੜਾਈ ਲਈ ਵਿਦਿਆ ਕਰਾਂਗਾ।'ਊਰਿਯ੍ਯਾਹ ਉਸ ਦਿਨ ਯਰੂਸ਼ਲਮ ਵਿੱਚ ਹੀ ਰਿਹਾ। ਉਹ ਅਗਲੀ ਸਵੇਰ ਤੀਕ ਉੱਥੇ ਹੀ ਰਿਹਾ ਤੱਦ

13. ਦਾਊਦ ਨੇ ਉਸਨੂੰ ਆਕੇ ਮਿਲਣ ਲਈ ਆਖਿਆ। ਤੱਦ ਊਰਿਯ੍ਯਾਹ ਨੇ ਦਾਊਦ ਨਾਲ ਉਸ ਦਿਨ ਖਾਧਾ-ਪੀਤਾ। ਦਾਊਦ ਨੇ ਊਰਿਯ੍ਯਾਹ ਨੂੰ ਸ਼ਰਾਬ ਨਾਲ ਬੇਹੋਸ਼ ਕਰ ਦਿੱਤਾ ਪਰ ਉਹ ਤੱਦ ਵੀ ਘਰ ਨੂੰ ਨਾ ਗਿਆ ਉਸ ਰਾਤ ਵੀ ਊਰਿਯ੍ਯਾਹ ਪਾਤਸ਼ਾਹ ਦੇ ਸੇਵਕਾਂ ਨਾਲ ਹੀ ਸੁੱਤਾ ਪਾਤਸ਼ਾਹ ਦੇ ਦਰਵਾਜ਼ੇ ਦੇ ਬਾਹਰ।

14. ਅਗਲੀ ਸਵੇਰ, ਦਾਊਦ ਨੇ ਯੋਆਬ ਨੂੰ ਇੱਕ ਖਤ ਲਿਖਿਆ। ਦਾਊਦ ਨੇ ਉਹ ਖਤ ਊਰਿਯ੍ਯਾਹ ਨੂੰ ਲੈਜਾਣ ਲਈ ਆਖਿਆ।

15. ਖਤ੍ਤ ਵਿੱਚ ਦਾਊਦ ਨੇ ਲਿਖਿਆ, "ਊਰਿਯ੍ਯਾਹ ਨੂੰ ਸਖਤ ਲੜਾਈ ਵੇਲੇ ਸਭ ਤੋਂ ਅੱਗੇ ਕਰਕੇ ਉਸਨੂੰ ਇਕੱਲਾ ਛੱਡ ਕੇ ਉਸ ਕੋਲੋਂ ਮੁੜ ਆਵੋ ਤਾਂ ਜੋ ਉਹ ਵਢਿਆ ਜਾਵੇ ਅਤੇ ਮਰ ਜਾਵੇ।'

16. ਤਾਂ ਯੋਆਬ ਉਸ ਸ਼ਹਿਰ ਦਾ ਮੁਆਇਣਾ ਕਰਨ ਲਈ ਗਿਆ ਕਿ ਸਭ ਤੋਂ ਬਹਾਦੁਰ ਅੰਮੋਨੀ ਕਿੱਥੋ ਹਨ? ਉਸਨੇ ਊਰਿਯ੍ਯਾਹ ਲਈ ਉਹ ਥਾਂ ਚੁਣੀ।

17. ਤਾਂ ਉਸ ਸ਼ਹਿਰ ਦੇ ਲੋਕ ਨਿਕਲੇ ਅਤੇ ਯੋਆਬ ਦੇ ਨਾਲ ਲੜੇ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿਯ੍ਯਾਹ ਵੀ ਉੱਥੇ ਮਾਰਿਆ ਗਿਆ।

18. ਤੱਦ ਯੋਆਬ ਨੇ ਇਹ ਸਾਰਾ ਹਾਲ ਲੜਾਈ ਵਿੱਚ ਕੀ-ਕੀ ਹੋਇਆ ਇੱਕ ਬੰਦੇ ਦੇ ਹੱਥ ਖਬਰ ਭੇਜੀ।

19. ਯੋਆਬ ਨੇ ਸੰਦੇਸ਼ਵਾਹਕ ਨੂੰ ਦੱਸਿਆ ਕਿ ਦ੍ਦਾਊਦ ਪਾਤਸ਼ਾਹ ਨੂੰ ਜਾਕੇ ਆਖੇ ਕਿ ਲੜਾਈ ਵਿੱਚ ਕੀ-ਕੀ ਵਾਪਰਿਆ।

20. ਹੋ ਸਕਦਾ ਹੈ ਕਿ ਪਾਤਸ਼ਾਹ ਕਰੋਧ ਕਰੇ ਜਾਂ ਬੇਚੈਨ ਹੋਵੇ। ਹੋ ਸਕਦੈ ਪਾਤਸ਼ਾਹ ਇਹ ਆਖੇ, "ਯੋਆਬ ਦੀ ਸੈਨਾ ਸ਼ਹਿਰ ਦੇ ਇੰਨੀ ਨੇੜੇ ਲੜਨ ਲਈ ਕਿਉਂ ਗਈ? ਕੀ ਭਲਾ ਤੁਸੀਂ ਨਹੀਂ ਜਾਣਦੇ ਸੀ ਕਿ ਉਹ ਕੰਧ ਉੱਪਰ ਤੀਰ ਮਾਰਨਗੇ ਅਤੇ ਤੁਹਾਡੇ ਆਦਮੀਆਂ ਤੇ ਉਥੋਂ ਤੀਰ ਚਲਾਉਣਗੇ?

21. ਯਰੂਬਸ਼ਬ ਦੇ ਪੁੱਤਰ ਅਬੀਮਲਕ ਨੂੰ ਕਿਸਨੇ ਮਾਰਿਆ? ਕੀ ਭਲਾ ਇੱਕ ਔਰਤ ਨੇ ਉੱਪਰੋਂ ਚੱਕੀ ਦਾ ਪੁੜ ਉਸ ਉੱਪਰ ਨਹੀਂ ਸੀ ਕੱਢ ਮਾਰਿਆ, ਜਿਸ ਨਾਲ ਉਹ ਤੇਬੇਸ ਵਿੱਚ ਮਰ ਗਿਆ ਸੀ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠਾਂ ਕਿਸ ਲਈ ਗਏ?' ਜੇਕਰ ਪਾਤਸ਼ਾਹ ਦਾਊਦ ਅਜਿਹੀਆਂ ਗੱਲਾਂ ਪੁੱਛੇ ਤਾਂ ਤੁਸੀਂ ਉਸ ਨੂੰ ਇਹ ਸੰਦੇਸ਼ ਜ਼ਰੂਰ ਦੇਣਾ ਕਿ ਤੇਰਾ ਅਫ਼ਸਰ ਹਿੱਤੀ ਊਰਿਯ੍ਯਾਹ ਵੀ ਮਾਰਿਆ ਗਿਆ ਹੈ।"

22. ਸੋ ਸੰਦੇਸ਼ਵਾਹਕ ਉਥੋਂ ਤੁਰ ਪਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਉਹ ਜਾਕੇ ਦਾਊਦ ਨੂੰ ਦੱਸਿਆ।

23. ਸ੍ਸੰਦੇਸ਼ਵਾਹਕ ਨੇ ਦਾਊਦ ਨੂੰ ਕਿਹਾ, "ਅੰਮੋਨ ਦੇ ਮਨੁੱਖਾਂ ਨੇ ਸਾਡੇ ਤੇ ਮੈਦਾਨ ਵਿੱਚ ਹੀ ਹਮਲਾ ਬੋਲ ਦਿੱਤਾ ਤੇ ਅਸੀਂ ਉਨ੍ਹਾਂ ਨਾਲ ਲੜੇ ਅਤੇ ਸ਼ਹਿਰ ਦੇ ਦਰਵਾਜ਼ੇ ਤੱਕ ਉਨ੍ਹਾਂ ਦਾ ਪਿੱਛਾ ਕਰਦੇ ਉਨ੍ਹਾਂ ਮਗਰ ਲੱਗੇ ਰਹੇ।

24. ਤੱਦ ਕੰਧ ਉੱਪਰ ਚਢ਼ੇ ਲੋਕਾਂ ਨੇ ਤੁਹਾਡੇ ਅਫ਼ਸਰਾਂ ਉੱਪਰ ਤੀਰ ਚਲਾਏ ਜਿਸ ਕਾਰਣ ਕੁਝ ਸੇਵਕ ਉਨ੍ਹਾਂ ਵਿੱਚੋਂ ਮਾਰੇ ਗਏ ਅਤੇ ਉਨ੍ਹਾਂ ਵਿੱਚ ਤੁਹਾਡਾ ਸੇਵਕ ਹਿੱਤੀ ਊਰਿਯ੍ਯਾਹ ਵੀ ਵਢਿਆ ਗਿਆ।'

25. ਦਾਊਦ ਨੇ ਸੰਦੇਸ਼ਵਾਹਕ ਨੂੰ ਕਿਹਾ, "ਇਹ ਗੱਲ ਯੋਆਬ ਨੂੰ ਜਾਕੇ ਆਖ, ਇਸ ਗੱਲ ਬਾਰੇ ਬਹੁਤਾ ਪਰੇਸ਼ਾਨ ਨਾ ਹੋ। ਕਿਉਂ ਕਿ ਤਲਵਾਰ ਜਿਹਾ ਇੱਕ ਨੂੰ ਵਢ੍ਢਦੀ ਹੈ ਤਿਵੇਂ ਦੂਜੇ ਨੂੰ ਵਢ੍ਢਦੀ ਹੈ। ਤੂੰ ਸ਼ਹਿਰ ਦੇ ਸਾਮ੍ਹਣੇ ਵੱਡੀ ਲੜਾਈ ਕਰ ਅਤੇ ਉਸ ਨੂੰ ਢਾਹ ਦੇ। ਸੋ ਤੂੰ ਇਨ੍ਹਾਂ ਸ਼ਬਦਾਂ ਨਾਲ ਜਾਕੇ ਯੋਆਬ ਨੂੰ ਧੀਰਜ ਦੇਵੀਂ।'

26. ਜਦੋਂ ਬਬ-ਸ਼ਬਾ ਨੇ ਸੁਣਿਆ ਕਿ ਉਸਦਾ ਪਤੀ ਊਰਿਯ੍ਯਾਹ ਮਰ ਗਿਆ ਹੈ, ਤਾਂ ਉਹ ਉਸ ਲਈ ਸੋਗ ਵਿੱਚ ਰੋਣ ਲਗੀ।

27. ਜਦੋਂ ਸੋਗ ਦੇ ਦਿਨ ਲੰਘ ਗਏ, ਤਾਂ ਦਾਊਦ ਨੇ ਉਸਨੂੰ ਆਪਣੇ ਸੇਵਕਾਂ ਕੋਲੋਂ ਆਪਣੇ ਘਰ ਸੱਦ ਲਿਆਉਣ ਨੂੰ ਕਿਹਾ। ਤੱਦ ਉਹ ਦਾਊਦ ਦੀ ਪਤਨੀ ਬਣੀ ਅਤੇ ਉਸਨੇ ਦਾਊਦ ਲਈ ਪੁੱਤਰ ਨੂੰ ਜਨਮ ਦਿੱਤਾ। ਪਰ ਯਹੋਵਾਹ ਨੂੰ ਦਾਊਦ ਦਾ ਇਹ ਕੰਮ ਬੁਰਾ ਲੱਗਾ।

About 2 ਸਮੂਏਲ Chapter 11

Read 2 ਸਮੂਏਲ Chapter 11 online from the Holy Bible. This chapter is part of the Book of 2 ਸਮੂਏਲ in the Old Testament. Continue reading with the chapter navigation above or explore the complete book.

Book Information

Book: 2 ਸਮੂਏਲ
Chapter: 11
Testament: Old Testament

How to Read this Chapter

Use the Previous and Next Chapter buttons to continue reading 2 ਸਮੂਏਲ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 2 ਸਮੂਏਲ Chapter 11 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 2 ਸਮੂਏਲ Chapter 11?

2 ਸਮੂਏਲ Chapter 11 is part of the Book of 2 ਸਮੂਏਲ in the Holy Bible.

Can I read this chapter online?

Yes. You can read the complete 2 ਸਮੂਏਲ Chapter 11 online for free with easy chapter navigation.

More Chapters from 2 ਸਮੂਏਲ

  1. 2 ਸਮੂਏਲ Chapter 9
  2. 2 ਸਮੂਏਲ Chapter 6
  3. 2 ਸਮੂਏਲ Chapter 8
  4. 2 ਸਮੂਏਲ Chapter 15
  5. 2 ਸਮੂਏਲ Chapter 1
  6. 2 ਸਮੂਏਲ Chapter 12
  7. 2 ਸਮੂਏਲ Chapter 7

Explore More from ਪੁਰਾਣਾ ਨੇਮ

  1. ਬਿਵਸਥਾ ਸਾਰ Chapter 9
  2. ਜ਼ਕਰਯਾਹ Chapter 11
  3. ਉਤਪਤ Chapter 22
  4. 1 ਇਤਹਾਸ Chapter 9
  5. 2 ਰਾਜਿਆਂ Chapter 14
  6. ਬਿਵਸਥਾ ਸਾਰ Chapter 15
  7. ਵਿਰਲਾਪ Chapter 5

Related Chapters & Readings

  1. ਯਿਰਮਿਯਾਹ Chapter 45
  2. 2 ਰਾਜਿਆਂ Chapter 11
  3. 1 ਸਮੂਏਲ Chapter 15
  4. ਯਿਰਮਿਯਾਹ Chapter 19
  5. ਕੂਚ Chapter 18
  6. ਜ਼ਬੂਰ Chapter 115
  7. 1 ਕੁਰਿੰਥੀਆਂ Chapter 3
Share Your Love

Leave a Reply

Your email address will not be published. Required fields are marked *