2 ਸਮੂਏਲ Chapter 19

For English

Read 2 ਸਮੂਏਲ Chapter 19 Online

Read 2 ਸਮੂਏਲ Chapter 19 online from the Holy Bible. This chapter is part of the Book of 2 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 2 ਸਮੂਏਲ and the Holy Bible online.

Choose a Chapter

2 ਸਮੂਏਲ 19

ਅਧਿਆਇ 19

1. ਲੋਕਾਂ ਨੇ ਇਹ ਖਬਰ ਯੋਆਬ ਨੂੰ ਸੁਣਾਈ। ਉਨ੍ਹਾਂ ਆਖਿਆ, "ਵੇਖ, ਪਾਤਸ਼ਾਹ ਅਬਸ਼ਾਲੋਮ ਲਈ ਕੁਰਲਾਅ ਰਿਹਾ ਹੈ ਅਤੇ ਬੜਾ ਉਦਾਸ ਹੈ।"

2. ਉਸ ਦਿਨ ਦਾਊਦ ਦੀ ਫ਼ੌਜ ਦੀ ਜਿੱਤ ਹੋਈ, ਪਰ ਉਸ ਦਿਨ ਦੀ ਇਹ ਖਬਰ ਸਭਨਾਂ ਲੋਕਾਂ ਲਈ ਦੁੱਖ ਦਾ ਦਿਹਾੜਾ ਬਣੀ। ਇਹ ਸਭਨਾਂ ਲਈ ਸ਼ੋਕ ਦਾ ਦਿਹਾੜਾ ਸੀ ਕਿਉਂ ਕਿ ਲੋਕਾਂ ਨੇ ਸੁਣਿਆ ਕਿ, "ਪਾਤਸ਼ਾਹ ਆਪਣੇ ਪੁੱਤਰ ਲਈ ਬੜਾ ਦੁੱਖੀ ਹੈ।"

3. ਲੋਕ ਚੁੱਪ-ਚੁਪੀਤਾ ਸ਼ਹਿਰ ਵਿੱਚ ਆ ਵੜੇ। ਉਹ ਇੰਝ ਪ੍ਰਵੇਸ਼ ਕੀਤੇ ਜਿਵੇਂ ਲੋਕ ਲੜਾਈ ਵਿੱਚੋਂ ਹਾਰ ਖਾਕੇ ਸ਼ਰਮ ਦੇ ਮਾਰੇ ਆਉਂਦੇ ਹਨ।

4. ਪਾਤਸ਼ਾਹ ਨੇ ਆਪਣਾ ਮੂੰਹ ਢਕਿਆ ਹੋਇਆ ਸੀ ਤੇ ਉੱਚੀ-ਉੱਚੀ ਕੁਰਲਾਅ ਰਿਹਾ ਸੀ, "ਹਾਏ ਮੇਰੇ ਪੁੱਤਰ ਅਬਸ਼ਾਲੋਮ, ਹਾਏ ਅਬਸ਼ਾਲੋਮ, ਮੇਰੇ ਪੁੱਤਰ, ਗਏ ਮੇਰੇ ਪੁੱਤਰ।"

5. ਯੋਆਬ ਦਾਊਦ ਪਾਤਸ਼ਾਹ ਦੇ ਕੋਲ ਆਇਆ ਅਤੇ ਉਸ ਨੂੰ ਆਖਣ ਲੱਗਾ, "ਅੱਜ ਦੇ ਦਿਨ ਤੁਸੀਂ ਆਪਣੇ ਸਾਰੇ ਅਫ਼ਸਰਾਂ ਨੂੰ ਸ਼ਰਮਿੰਦਾ ਕਰ ਰਹੇ ਹੋ! ਵੇਖੋ, ਉਨ੍ਹਾਂ ਅਫ਼ਸਰਾਂ ਨੇ ਅੱਜ ਤੁਹਾਡੀ ਜਾਨ ਬਚਾਈ ਹੈ ਅਤੇ ਉਨ੍ਹਾਂ ਨੇ ਤੁਹਾਡੇ ਇਲਾਵਾ ਤੁਹਾਡੇ ਪੁੱਤਰਾਂ, ਧੀਆਂ ਅਤੇ ਤੁਹਾਡੀਆਂ ਪਤਨੀਆਂ ਅਤੇ ਦਾਸੀਆਂ ਦੀਆਂ ਜਾਨਾਂ ਨੂੰ ਵੀ ਬਚਾਇਆ ਹੈ।

6. ਪਰ ਤੁਸੀਂ ਤਾਂ ਸਗੋਂ ਆਪਣੇ ਦੁਸ਼ਮਣਾਂ ਨਾਲ ਪ੍ਰੀਤ ਕਰ ਰਹੇ ਹੋ ਅਤੇ ਜੋ ਤੁਹਾਨੂੰ ਪ੍ਰੀਤ ਕਰਦੇ ਹਨ ਉਨ੍ਹਾਂ ਨਾਲ ਘਿਰਣਾ ਕਰ ਰਹੇ ਹੋ। ਅੱਜ ਤੁਸੀਂ ਇਹ ਸਿਧ੍ਧ ਕਰ ਦਿੱਤਾ ਹੈ ਕਿ ਤੁਹਾਡੇ ਲਈ ਤੁਹਾਡੇ ਅਫ਼ਸਰਾਂ ਅਤੇ ਲੋਕਾਂ ਦਾ ਕੋਈ ਮੁੱਲ ਨਹੀਂ। ਇਹ ਮੈਨੂੰ ਸਾਫ਼ ਨਜ਼ਰ ਆ ਰਿਹਾ ਹੈ ਕਿ ਜੇਕਰ ਅਬਸ਼ਾਲੋਮ ਜਿਉਂਦਾ ਰਹਿੰਦਾ ਅਤੇ ਉਸਦੀ ਜਗ੍ਹਾ ਅੱਜ ਅਸੀਂ ਮਾਰੇ ਗਏ ਹੁੰਦੇ ਤਾਂ ਤੁਸੀਂ ਪੂਰੇ ਖੁਸ਼ ਹੋਣਾ ਸੀ।

7. ਸੋ ਹੁਣ ਉੱਠੋ ਅਤੇ ਉੱਠਕੇ ਆਪਣੇ ਅਫ਼ਸਰਾਂ ਨੂੰ ਧੀਰਜ ਦੇਵੋ ਕਿਉਂ ਕਿ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਤੁਸੀਂ ਬਾਹਰ ਨਹੀਂ ਨਿਕਲੋਂਗੇ ਤਾਂ ਰਾਤ ਤੀਕ ਤੁਹਾਡੇ ਨਾਲ ਇੱਕ ਵੀ ਬੰਦਾ ਨਹੀਂ ਰਹੇਗਾ ਅਤੇ ਇਹ ਤੁਹਾਡੇ ਲਈ ਉਨ੍ਹਾਂ ਸਾਰੀਆਂ ਬੁਰਿਆਈਆਂ ਨਾਲੋਂ ਜੋ ਜੁਆਨੀ ਦੀ ਉਮਰ ਦੇ ਮੁਢ੍ਢ ਤੋਂ ਲੈਕੇ ਅੱਜ ਤੀਕ ਤੁਹਾਡੇ ਉੱਪਰ ਆਈਆਂ, ਤੋਂ ਵਧੀਕ ਬੁਰੀ ਹੋਵੇਗੀ।"

8. ਤੱਦ ਪਾਤਸ਼ਾਹ ਸ਼ਹਿਰ ਦੇ ਦੁਆਰ ਤੀਕ ਗਿਆ ਤੇ ਇਹ ਖਬਰ ਝਟ੍ਟ ਫ਼ੈਲ ਗਈ ਕਿ ਪਾਤਸ਼ਾਹ ਦੁਆਰ ਤੇ ਖੜਾ ਹੈ ਤਾਂ ਸਾਰੇ ਲੋਕ ਪਾਤਸ਼ਾਹ ਨੂੰ ਮਿਲਣ ਲਈ ਆਏ।ਕਿਉਂ ਕਿ ਸਾਰੇ ਇਸਰਾਏਲੀ ਜਿਨ੍ਹਾਂ ਅਬਸ਼ਾਲੋਮ ਨੂੰ ਚੁਣਿਆ ਸੀ ਆਪਣੇ ਘਰੋ-ਘਰੀਁ ਭੱਜ ਗਏ ਸਨ।

9. ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਸਭ ਲੋਕ ਆਪਸ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਕਿ, "ਪਾਤਸ਼ਾਹ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਖੋਹਿਆ ਅਤੇ ਫ਼ਲਿਸਤੀਆਂ ਤੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਹੱਥੋਂ ਦੇਸੋਂ ਭੱਜ ਗਿਆ ਹੈ।

10. ਇਸ ਲਈ ਅਸੀਂ ਅਬਸ਼ਾਲੋਮ ਨੂੰ ਰਾਜ ਕਰਨ ਲਈ ਚੁਣਿਆ। ਪਰ ਹੁਣ ਅਬਸ਼ਾਲੋਮ ਵੀ ਮਰ ਗਿਆ ਹੈ। ਉਹ ਲੜਾਈ ਵਿੱਚ ਮਾਰਿਆ ਗਿਆ ਇਸ ਲਈ ਅਸੀਂ ਦਾਊਦ ਨੂੰ ਮੁੜ ਪਾਤਸ਼ਾਹ ਬਾਪਦੇ ਹਾਂ।"

11. ਦਾਊਦ ਪਾਤਸ਼ਾਹ ਨੇ ਸਾਦੋਕ ਅਤੇ ਅਬਯਾਬਾਰ ਜਾਜਕਾਂ ਨੂੰ ਸੁਨਿਹਾ ਭੇਜਿਆ ਅਤੇ ਕਿਹਾ, "ਯਹੂਦਾਹ ਦੇ ਬਜ਼ੁਰਗਾਂ ਨਾਲ ਗੱਲ ਕਰੋ। ਆਖੋ, ਤੁਸੀਂ ਦਾਊਦ ਪਾਤਸ਼ਾਹ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਕਿਉਂ ਸਭਨਾਂ ਨਾਲੋਂ ਪਿੱਛੇ ਰਹਿ ਗਏ ਹੋਂ?"

12. ਤੁਸੀਂ ਮੇਰੇ ਭਰਾ ਭਾਈ ਅਤੇ ਮੇਰਾ ਪਰਿਵਾਰ ਹੋ ਤਾਂ ਫ਼ਿਰ ਤੁਸੀਂ ਪਾਤਸ਼ਾਹ ਨੂੰ ਮੋੜ ਲਿਆਉਣ ਵਿੱਚ ਪਿੱਛੇ ਕਿਉਂ ਰਹਿ ਗਏ।

13. ਅਮਾਸਾ ਨੂੰ ਆਖੋ, "ਤੂੰ ਮੇਰੇ ਹੀ ਪਰਿਵਾਰ ਦਾ ਅੰਗ ਹੈਂ। ਸੋ ਜੇਕਰ ਮੈਂ ਤੈਨੂੰ ਯੋਆਬ ਦੀ ਜਗ੍ਹਾ ਆਪਣੇ ਅੱਗੇ ਸੇਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ, ਸਗੋਂ ਇਸ ਤੋਂ ਵੀ ਵਧੀਕ ਕਰੇ।"

14. ਦਾਊਦ ਨੇ ਯਹੂਦਾਹ ਦੇ ਸਾਰੇ ਲੋਕਾਂ ਦੇ ਦਿਲਾਂ 9 ਚ ਘਰ ਕਰ ਲਿਆ ਇਸ ਲਈ ਉਹ ਸਾਰੇ ਇੱਕ ਰਾਇ ਹੋ ਗਏ। ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਸੁਨਿਹਾ ਭੇਜਿਆ ਕਿ, "ਆਪਣੇ ਸਾਰੇ ਅਫ਼ਸਰਾਂ ਸਮੇਤ ਤੁਸੀਂ ਮੁੜ ਆਵੋ।"

15. ਤੱਦ ਦਾਊਦ ਪਾਤਸ਼ਾਹ ਯਰਦਨ ਨਦੀ ਦੇ ਕੰਢੇ ਆਇਆ। ਯਹੂਦਾਹ ਦੇ ਲੋਕ ਉਸਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੀਕ ਆਏ।

16. ਗੇਰਾ ਦਾ ਪੁੱਤਰ ਸ਼ਿਮਈ ਬਿਨਯਾਮੀਨੀ ਬਹੁਰੀਮ ਤੋਂ ਕਾਹਲੀ ਨਾਲ ਤੁਰਿਆ ਅਤੇ ਯਹੂਦਾਹ ਦੇ ਲੋਕਾਂ ਨਾਲ ਰਲ ਕੇ ਦਾਊਦ ਪਾਤਸ਼ਾਹ ਨੂੰ ਮਿਲਣ ਲਈ ਆਇਆ।

17. ਤਕਰੀਬਨ 1 ,000 ਦੇ ਕਰੀਬ ਲੋਕ ਬਿਨਯਾਮੀਨ ਤੋਂ ਸ਼ਿਮਈ ਦੇ ਨਾਲ ਤੁਰੇ। ਦਾਊਦ ਦੇ ਪਰਿਵਾਰ-ਸਮੂਹ ਵਿੱਚੋਂ ਸੀਬਾ ਨਾਂ ਦਾ ਸੇਵਕ ਵੀ ਆਇਆ ਅਤੇ ਉਹ ਆਪਣੇ ਨਾਲ ਆਪਣੇ 15 ਪੁੱਤਰ ਅਤੇ 20 ਨੌਕਰ ਵੀ ਲੈਕੇ ਆਇਆ। ਫ਼ਿਰ ਸਾਰੇ ਲੋਕ ਬੜੀ ਕਾਹਲੀ ਨਾਲ ਯਰਦਨ ਦਰਿਆ ਕੋਲ ਦਾਊਦ ਪਾਤਸ਼ਾਹ ਦੇ ਮਿਲਣ ਲਈ ਆਏ।

18. ਪਾਤਸ਼ਾਹ ਦੇ ਪਰਿਵਾਰ ਨੂੰ ਵਾਪਸ ਲਿਆਉਣ ਲਈ ਲੋਕਾਂ ਨੇ ਯਰਦਨ ਦਰਿਆ ਪਾਰ ਕੀਤਾ। ਲੋਕਾਂ ਨੇ ਉਹੀ ਕੀਤਾ ਜੋ ਰਾਜਾ ਚਾਹੁੰਦਾ ਸੀ, ਜਦੋਂ ਰਾਜਾ ਦਰਿਆ ਪਾਰ ਕਰ ਰਿਹਾ ਸੀ ਗੇਰਾ ਦਾ ਪੁੱਤਰ ਸ਼ਿਮਈ ਉਸਨੂੰ ਵੇਖਣ ਲਈ ਆਇਆ। ਸ਼ਿਮਈ ਦਾ ਅਭਿਵਾਦਨ ਕਰਨ ਲਈ ਧਰਤੀ ਤੇ ਝੁਕ ਗਿਆ।।

19. ਸ਼ਿਮਈ ਨੇ ਪਾਤਸ਼ਾਹ ਨੂੰ ਕਿਹਾ, "ਮੇਰੇ ਮਹਾਰਾਜ, ਮੇਰੀਆਂ ਗ਼ਲਤ ਕਰਨੀਆਂ ਨੂੰ ਚੇਤੇ ਨਾ ਕਰੋ! ਮੇਰੇ ਮਹਾਰਾਜ, ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਜਾ ਜੋ ਮੈਂ ਉਦੋਂ ਕੀਤੀਆਂ ਸਨ ਜਦੋਂ ਤੂੰ ਯਰੂਸ਼ਲਮ ਛੱਡਿਆ ਸੀ।

20. ਤੁਸੀਂ ਜਾਣਦੇ ਹੋ ਕਿ ਮੈਂ ਪਾਪ ਕੀਤਾ ਹੈ ਇਸੇ ਲਈ ਵੇਖੋ! ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਪਾਤਸ਼ਾਹ ਨੂੰ ਮਿਲਣ ਲਈ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿਕਲਿਆ ਹਾਂ।"

21. ਫ਼ਿਰ ਲੇਕਿਨ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਕਿਹਾ, "ਸ਼ਿਮਈ ਨੂੰ ਜ਼ਰੂਰ ਮੌਤ ਮਿਲਣੀ ਚਾਹੀਦੀ ਹੈ ਜਿਸਨੇ ਯਹੋਵਾਹ ਦੇ ਮਸਹ ਕੀਤੇ ਨੂੰ ਸਰਾਪ ਦਿੱਤਾ।"

22. ਦਾਊਦ ਨੇ ਆਖਿਆ, "ਹੇ ਸਰੂਯਾਹ ਦੇ ਪੁੱਤਰੋ! ਭਲਾ ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਵੋਁ? ਇਸਰਾਏਲ ਦੇ ਵਿੱਚ ਕੋਈ ਵੀ ਮਨੁੱਖ ਅੱਜ ਦੇ ਦਿਨ ਵਢਿਆ ਨ੍ਨਹੀਁ ਜਾਵੇਗਾ! ਭਲਾ ਮੈਂ ਇਹ ਨਹੀਂ ਜਾਣਦਾ ਕਿ ਅੱਜ ਦੇ ਦਿਨ ਮੈਂ ਇਸਰਾਏਲ ਦਾ ਪਾਤਸ਼ਾਹ ਬਣਿਆ ਹਾਂ?"

23. ਤੱਦ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, "ਤੂੰ ਨਹੀਂ ਮਾਰਿਆ ਜਾਵੇਂਗਾ!" ਅਤੇ ਇਕਰਾਰ ਕੀਤਾ ਕਿ ਉਹ ਆਪਣੀ ਜ਼ਿੰਦਗੀ ਨਹੀਂ ਗੁਆਵੇਗਾ।

24. ਸ਼ਾਊਲ ਦਾ ਪੁੱਤਰ ਮਫ਼ੀਬੋਸ਼ਬ ਪਾਤਸ਼ਾਹ ਨੂੰ ਮਿਲਣ ਲਈ ਗਿਆ। ਜਿਸ ਦਿਨ ਦਾ ਪਾਤਸ਼ਾਹ ਨਿਕਲਿਆ ਸੀ ਉਸਨੇ ਉਸ ਦਿਨ ਤੀਕ ਜਦ ਤੀਕ ਕਿ ਉਹ ਸੁੱਖ ਨਾਲ ਵਾਪਸ ਨਹੀਂ ਮੁੜ ਆਇਆ ਨਾ ਹੀ ਆਪਣੇ ਪੈਰ ਧੋਤੇ ਸਨ ਤੇ ਨਾ ਹੀ ਆਪਣੀ ਦਾਹੜੀ ਸੁਆਰੀ ਸੀ ਅਤੇ ਨਾ ਹੀ ਆਪਣੇ ਵਸਤਰ ਧੁਆੇ ਸਨ।

25. ਅਤੇ ਅਜਿਹਾ ਹੋਇਆ ਕਿ ਜਦੋਂ ਉਹ ਪਾਤਸ਼ਾਹ ਨੂੰ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਪਾਤਸ਼ਾਹ ਨੇ ਆਖਿਆ, "ਮਫ਼ੀਬੋਸ਼ਬ, ਜਦੋਂ ਮੈਂ ਯਰੂਸ਼ਲਮ ਤੋਂ ਭਜਿਆ ਸੀ ਤੂੰ ਮੇਰੇ ਨਾਲ ਕਿਉਂ ਨਾ ਭਜਿਆ?"

26. ਮਫ਼ੀਬੋਸ਼ਬ ਨੇ ਆਖਿਆ, "ਮੇਰੇ ਮਹਾਰਾਜ ਪਾਤਸ਼ਾਹ! ਮੇਰੇ ਨੌਕਰ ਨੇ ਮੇਰੇ ਨਾਲ ਚਾਲ ਖੇਡੀ। ਜਿਵੇਂ ਤੁਸੀਂ ਜਾਣਦੇ ਹੋ ਕਿ ਮੈਂ ਲਂਗਾ ਹਾਂ ਸੋ ਮੈਂ ਆਪਣੇ ਸੇਵਕ ਸੀਬਾ ਨੂੰ ਕਿਹਾ ਕਿ 9 ਜਾ ਤੇ ਖੋਤੇ ਤੇ ਕਾਠੀ ਚੜਾ ਤਾਂ ਜੋ ਮੈਂ ਇਸ ਤੇ ਸਵਾਰ ਹੋਕੇ ਪਾਤਸ਼ਾਹ ਨਾਲ ਜਾਵਾਂ।9

27. ਪਰ ਮੇਰੇ ਨੌਕਰ ਨੇ ਮੇਰੇ ਨਾਲ ਛਲ ਕੀਤਾ। ਉਹ ਸਿਰਫ਼ ਤੁਹਾਡੇ ਕੋਲ ਆਇਆ ਅਤੇ ਮੇਰੇ ਖਿਲਾਫ਼ ਤੁਹਾਡੇ ਕੰਨ ਭਰ ਦਿੱਤੇ। ਪਰ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੂੰ ਤਾਂ ਯਹੋਵਾਹ ਵੱਲੋਂ ਭੇਜੇ ਦੂਤ ਜਿਹਾ ਹੈਂ। ਸੋ ਤੁਹਾਨੂੰ ਜਿਵੇਂ ਮੁਨਾਸਿਬ ਲੱਗੇ ਉਹੀ ਕਰੋ।

28. ਕਿਉਂ ਜੋ ਮੇਰੇ ਪਿਤਾ ਦਾ ਸਾਰਾ ਪਰਿਵਾਰ ਮੇਰੇ ਮਹਾਰਾਜ ਦੇ ਅੱਗੇ ਮੁਰਦਿਆਂ ਵਰਗਾ ਸੀ, ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ, ਜੋ ਤੁਹਾਡੇ ਲਂਗਰ ਵਿੱਚ ਰੋਟੀ ਖਾਂਦੇ ਸਨ। ਤਾਂ ਫ਼ਿਰ ਪਾਤਸ਼ਾਹ ਦੇ ਅੱਗੇ ਹੋਰ ਦੁਹਾਈ ਕਰਨ ਨੂੰ ਭਲਾ ਮੇਰਾ ਕੀ ਅਧਿਕਾਰ ਹੈ?"

29. ਪਾਤਸ਼ਾਹ ਨੇ ਮਫ਼ੀਬੋਸ਼ਬ ਨੂੰ ਆਖਿਆ, "ਤੂੰ ਆਪਣੀਆਂ ਔਕੜਾਂ ਬਾਰੇ ਬਹੁਤਾਂ ਨਾ ਆਖੀ ਜਾ। ਮੈਂ ਤਾਂ ਫ਼ੈਸਲਾ ਕਰ ਚੁਕਿਆ ਹ੍ਹਾਂ ਕਿ ਤੂੰ ਅਤੇ ਸੀਬਾ ਇਸ ਪੈਲੀ ਨੂੰ ਵੰਡ ਲਵੋ।"

30. ਮਫ਼ੀਬੋਸ਼ਬ ਨੇ ਪਾਤਸ਼ਾਹ ਨੂੰ ਕਿਹਾ, "ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ। ਸਾਡੇ ਲਈ ਇਹੀ ਕਾਫ਼ੀ ਹੈ ਕਿ ਤੁਸੀਂ ਘਰ ਸ਼ਾਂਤੀ ਨਾਲ ਵਾਪਸ ਆਏ ਹੋ ਸਗੋਂ ਉਹ ਪੈਲੀ ਭਾਵੇਂ ਸਾਰੀ ਸੀਬਾ ਨੂੰ ਹੀ ਦੇ ਦੇਵੋ।"

31. ਬਰਜ਼ਿਲਈ ਗਿਲਆਦੀ ਰੋਗਲੀਮ ਤੋਂ ਆਕੇ ਉਸਨੂੰ ਯਰਦਨੋਁ ਪਾਰ ਪਹੁੰਚਾਉਣ ਲਈ ਪਾਤਸ਼ਾਹ ਦੇ ਨਾਲ ਯਰਦਨੋਁ ਪਾਰ ਗਿਆ।

32. ਬਰਜ਼ਿਲਈ ਬੜਾ ਬੁਢ੍ਢਾ, 80 ਵਰ੍ਹਿਆਂ ਦਾ ਬਜ਼ੁਰਗ ਸੀ। ਉਸਨੇ ਪਾਤਸ਼ਾਹ ਨੂੰ ਜਦੋਂ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ-ਪਾਣੀ ਪਹੁੰਚਾਇਆ ਸੀ ਕਿਉਂ ਕਿ ਉਹ ਬੜਾ ਅਮੀਰ ਆਦਮੀ ਸੀ।

33. ਦਾਊਦ ਨੇ ਬਰਜ਼ਿਲਈ ਨੂੰ ਕਿਹਾ, "ਚੱਲ, ਮੇਰੇ ਨਾਲ ਯਰਦਨ ਦੇ ਪਾਰ ਚੱਲ। ਉੱਥੇ ਆਪਣੇ ਨਾਲ ਮੈਂ ਤੇਰਾ ਖਿਆਲ ਰੱਖਾਂਗਾ ਜੇਕਰ ਤੂੰ ਉੱਥੇ ਯਰੂਸ਼ਲਮ ਵਿੱਚ ਮੇਰੇ ਨਾਲ ਰਹੇਁਗਾ।"

34. ਪਰ ਬਰਜ਼ਿਲਈ ਨੇ ਪਾਤਸ਼ਾਹ ਨੂੰ ਆਖਿਆ, "ਤੂੰ ਜਾਣਦਾ ਹੈਂ ਕਿ ਇਸ ਵਕਤ ਮੇਰੀ ਉਮਰ ਕਿੰਨੀ ਹੈ? ਤੂੰ ਕੀ ਸੋਚਦਾ ਹੈਂ ਕਿ ਮੈਂ ਇਸ ਉਮਰੇ ਤੇਰੇ ਨਾਲ ਯਰੂਸ਼ਲਮ ਜਾ ਸਕਦਾ ਹਾਂ?

35. ਮੈਂ 80 ਸਾਲਾਂ ਦਾ ਹੋ ਗਿਆ ਹਾਂ। ਮੈਂ ਇੰਨਾ ਬੁਢ੍ਢਾ ਹਾਂ ਕਿ ਇਹ ਵੀ ਨਹੀਂ ਦੱਸ ਸਕਦਾ ਕਿ ਕਿਹੜਾ ਚੰਗਾ ਹੈ ਅਤੇ ਕਿਹੜਾ ਮਾੜਾ। ਮੈਂ ਇੰਨਾ ਬੁਢ੍ਢਾ ਹੋ ਗਿਆ ਹਾਂ ਕਿ ਮੈਂ ਸਵਾਦ ਵੀ ਨਹੀਂ ਵੇਖ ਸਕਦਾ ਕਿ ਮੈਂ ਕੀ ਖਾਂਦਾ ਹਾਂ ਜਾਂ ਕੀ ਪੀਂਦਾ ਹਾਂ। ਮੈਂ ਇੰਨਾ ਬੁਢ੍ਢਾ ਹੋ ਗਿਆ ਹਾਂ ਕਿ ਔਰਤਾਂ ਦੇ ਗਾਉਣ ਵਿੱਚ ਅਤੇ ਆਦਮੀਆਂ ਦੇ ਗਾਉਣ ਵਿੱਚ ਵੀ ਫ਼ਰਕ ਨਹੀਂ ਕਰ ਸਕਦਾ। ਤਾਂ ਫਿਰ ਤੈਨੂੰ ਮੇਰੇ ਬਾਰੇ ਫ਼ਿਕਰ ਕਰਨ ਦੀ ਕੀ ਲੋੜ ਹੈ?

36. ਜੋ ਕੁਝ ਤੂੰ ਮੈਨੂੰ ਬਖਸ਼ਣਾ ਚਾਹੁੰਦਾ ਹੈਂ ਦਰਅਸਲ ਮੈਨੂੰ ਕੁਝ ਵੀ ਨਹੀਂ ਚਾਹੀਦਾ ਇਸ ਲਈ ਮੈਂ ਯਰਦਨ ਪਾਰ ਤੱਕ ਤੇਰੇ ਨਾਲ ਜਾਵਾਂਗਾ।

37. ਪਰ ਮਿਹਰਬਾਨੀ ਕਰਕੇ ਤੂੰ ਮੈਨੂੰ ਘਰ ਨੂੰ ਪਰਤਨ ਦੇਵੀਂ। ਤੱਦ ਮੈਂ ਆਪਣੇ ਸ਼ਹਿਰ ਵਿੱਚ ਅਰਾਮ ਨਾਲ ਮਰ ਸਕਾਂਗਾ ਅਤੇ ਆਪਣੇ ਮਾਤਾ-ਪਿਤਾ ਦੀ ਕਬਰ ਦੇ ਨਾਲ ਹੀ ਦਫ਼ਨਾਇਆ ਜਾਵਾਂਗਾ। ਪਰ ਇੱਥੇ ਕਿਮਹਾਮ ਤੁਹਾਡਾ ਸੇਵਕ ਹੈ, ਉਹ ਮੇਰੇ ਮਹਾਰਾਜ ਪਾਤਸ਼ਾਹ ਦੇ ਨਾਲ ਜਾਵੇ, ਅਤੇ ਜੋ ਕੁਝ ਜਿਵੇਂ ਤੈਨੂੰ ਚੰਗਾ ਲੱਗੇ ਤੂੰ ਉਸ ਨਾਲ ਕਰੀਂ।"

38. ਪਾਤਸ਼ਾਹ ਨੇ ਜਵਾਬ ਦਿੱਤਾ, "ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਮੈਂ ਉਹੀ ਉਸ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੇਰੇ ਕੋਲੋਂ ਮੰਗੇ ਮੈਂ ਉਹੀ ਤੈਨੂੰ ਦੇਵਾਂਗਾ।"

39. ਪਾਤਸ਼ਾਹ ਨੇ ਫ਼ੇਰ ਬਰਜ਼ਿਲਈ ਨੂੰ ਚੁੰਮਿਆ ਅਤੇ ਅਸੀਸ ਦਿੱਤੀ ਅਤੇ ਬਰਜ਼ਿਲਈ ਘਰ ਨੂੰ ਮੁੜ ਆਇਆ ਅਤੇ ਪਾਤਸ਼ਾਹ ਅਤੇ ਹੋਰ ਸਾਰੇ ਲੋਕ ਦਰਿਆ ਪਾਰ ਕਰ ਗਏ।

40. ਤੱਦ ਪਾਤਸ਼ਾਹ ਗਿਲਗਾਲ ਵੱਲ ਤੁਰਿਆ ਅਤੇ ਕਿਮਹਾਮ ਵੀ ਉਸਦੇ ਨਾਲ ਗਿਆ। ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਅੱਧੇ ਲੋਕ ਪਾਤਸ਼ਾਹ ਦੇ ਨਾਲ ਗਏ।

41. ਸਾਰੇ ਇਸਰਾਏਲੀ ਇਕੱਠੇ ਹੋੋਕੇ ਪਾਤਸ਼ਾਹ ਕੋਲ ਆਏ। ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, "ਸਾਡੇ ਹੀ ਭਰਾ, ਯਹੂਦਾਹ ਦੇ ਮਨੁੱਖ ਤੁਹਾਨੂੰ ਕਿਸ ਲਈ ਚੜਾ ਲਿਆਏ, ਅਤੇ ਜਾਕੇ ਪਾਤਸ਼ਾਹ ਨੂੰ, ਉਸਦੇ ਪਰਿਵਾਰ ਨੂੰ, ਦਾਊਦ ਦੇ ਨਾਲ ਦੇ ਸਾਰੇ ਲੋਕਾਂ ਨੂੰ ਯਰਦਨੋਁ ਪਾਰ ਲੈ ਆਏ?"

42. ਤੱਦ ਯਹੂਦਾਹ ਸਾਰੇ ਲੋਕਾਂ ਨੇ ਇਸਰਾਏਲੀਆਂ ਨੂੰ ਉੱਤਰ ਦਿੱਤਾ, "ਇਸ ਲਈ ਕਿਉਂ ਕਿ ਪਾਤਸ਼ਾਹ ਸਾਡੇ ਨੇੜੇ ਦਾ ਸਾਕ ਹੈ, ਤਾਂ ਇਸ ਗੱਲ ਲਈ ਤੁਸੀਂ ਕਾਹਨੂੰ ਔਖੇ ਹੁੰਦੇ ਹੋ? ਕੀ ਭਲਾ ਅਸੀਂ ਪਾਤਸ਼ਾਹ ਦਾ ਕੁਝ ਖਾ ਲਿਆ ਹੈ? ਜਾਂ ਉਸਨੇ ਸਾਨੂੰ ਕੋਈ ਤੋਹਫ਼ੇ ਦੇ ਦਿੱਤੇ ਹਨ?"

43. ਇਸਰਾਏਲੀਆਂ ਨੇ ਉੱਤਰ ਦਿੱਤਾ, "ਪਾਤਸ਼ਾਹ ਵਿੱਚ ਸਾਡੀਆਂ ਦਸ ਵੰਡਾਂ ਹਨ ਇਸ ਲਈ ਤੁਹਾਡੇ ਨਾਲੋਂ ਦਾਊਦ ਉੱਪਰ ਸਾਡਾ ਹੱਕ ਵਧੇਰੇ ਹੈ। ਫ਼ਿਰ ਤੁਸੀਂ ਸਾਨੂੰ ਕਿਉਂ ਤੁਛ੍ਛ ਸਮਝਦੇ ਹੋ? ਅਸੀਂ ਹੀ ਸਗੋਂ ਪਾਤਸ਼ਾਹ ਨੂੰ ਘਰ ਵਾਪਸ ਮੋੜ ਲਿਆਉਣ ਦੀ ਸਲਾਹ ਪਹਿਲਾਂ ਦਿੱਤੀ ਸੀ।"ਪਰ ਯਹੂਦਾਹ ਦੇ ਲੋਕਾਂ ਨੇ ਇਸਰਾਏਲੀਆਂ ਨੂੰ ਬੜਾ ਮਾੜਾ ਜਵਾਬ ਦਿੱਤਾ। ਯਹੂਦਾਹ ਦੇ ਲੋਕਾਂ ਦਾ ਜਵਾਬ ਇਸਰਾਏਲੀਆਂ ਨਾਲੋਂ ਬਹੁਤ ਤਤ੍ਤਾ ਅਤੇ ਮੰਦਾ ਸੀ।

About 2 ਸਮੂਏਲ Chapter 19

Read 2 ਸਮੂਏਲ Chapter 19 online from the Holy Bible. This chapter is part of the Book of 2 ਸਮੂਏਲ in the Old Testament. Continue reading with the chapter navigation above or explore the complete book.

Book Information

Book: 2 ਸਮੂਏਲ
Chapter: 19
Testament: Old Testament

How to Read this Chapter

Use the Previous and Next Chapter buttons to continue reading 2 ਸਮੂਏਲ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 2 ਸਮੂਏਲ Chapter 19 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 2 ਸਮੂਏਲ Chapter 19?

2 ਸਮੂਏਲ Chapter 19 is part of the Book of 2 ਸਮੂਏਲ in the Holy Bible.

Can I read this chapter online?

Yes. You can read the complete 2 ਸਮੂਏਲ Chapter 19 online for free with easy chapter navigation.

More Chapters from 2 ਸਮੂਏਲ

  1. 2 ਸਮੂਏਲ Chapter 9
  2. 2 ਸਮੂਏਲ Chapter 6
  3. 2 ਸਮੂਏਲ Chapter 8
  4. 2 ਸਮੂਏਲ Chapter 1
  5. 2 ਸਮੂਏਲ Chapter 15
  6. 2 ਸਮੂਏਲ Chapter 7
  7. 2 ਸਮੂਏਲ Chapter 18

Explore More from ਪੁਰਾਣਾ ਨੇਮ

  1. ਜ਼ਬੂਰ Chapter 75
  2. ਗਿਣਤੀ Chapter 29
  3. ਯਿਰਮਿਯਾਹ Chapter 23
  4. ਜ਼ਬੂਰ Chapter 119
  5. ਜ਼ਕਰਯਾਹ Chapter 1
  6. ਉਤਪਤ Chapter 10
  7. ਲੇਵੀਆਂ Chapter 4

Related Chapters & Readings

  1. ਕਹਾਉਤਾਂ Chapter 29
  2. ਸੁਲੇਮਾਨ ਦਾ ਗੀਤ Chapter 8
  3. 1 ਇਤਹਾਸ Chapter 17
  4. 2 ਇਤਹਾਸ Chapter 6
  5. ਲੇਵੀਆਂ Chapter 4
  6. ਆਮੋਸ Chapter 2
  7. ਜ਼ਬੂਰ Chapter 103
Share Your Love

Leave a Reply

Your email address will not be published. Required fields are marked *