Read ਅਸਤਰ Chapter 2 Online
Read ਅਸਤਰ Chapter 2 online from the Holy Bible. This chapter is part of the Book of ਅਸਤਰ in the Old Testament. Browse every verse with easy chapter navigation, continue to the next chapter, or explore the complete Book of ਅਸਤਰ and the Holy Bible online.
Choose a Chapter
ਅਸਤਰ 2
ਅਧਿਆਇ 2
1. ਇਸਤੋਂ ਬਆਦ ਪਾਤਸ਼ਾਹ ਅਹਸ਼ਵੇਰੋਸ਼ ਦਾ ਕਰੋਧ ਠੰਡਾ ਪੈ ਗਿਆ। ਫਿਰ ਉਸਨੇ ਵਸ਼ਤੀ ਵਿਰੁੱਧ ਆਪਣੇ ਹੁਕਮ ਅਤੇ ਜੋ ਕੁਝ ਵਸ਼ਤੀ ਤੇ ਕੀਤਾ ਸੀ, ਉਸ ਸਭ ਨੂੰ ਚਿਤਵਿਆ।
2. ਤਾਂ ਪਾਤਸ਼ਾਹ ਦੇ ਨਿਜ੍ਜੀ ਸੇਵਕਾਂ ਨੇ ਉਸ ਨੂੰ ਸੁਝਾਅ ਦਿੱਤਾ ਅਤੇ ਕਿਹਾ, "ਪਾਤਸ਼ਾਹ ਲਈ ਸੋਹਣੀਆਂ ਅਤੇ ਕੁਆਰੀਆਂ ਕੁੜੀਆਂ ਦੀ ਭਾਲ ਕੀਤੀ ਜਾਵੇ।
3. ਪਾਤਸ਼ਾਹ ਆਪਣੀ ਹਰ ਪ੍ਰਾਂਤ ਵਿੱਚੋਂ ਆਗੂਆਂ ਨੂੰ ਚੁਣੇ ਅਤੇ ਫਿਰ ਇਹ ਆਗੂ ਉਨ੍ਹਾਂ ਖੂਬਸੂਰਤ ਅਤੇ ਅਣਵਿਆਹੀਆਂ ਕੁੜੀਆਂ ਨੂੰ ਸ਼ੂਸ਼ਨ ਜਿਲ੍ਹੇ ਦੇ ਮਹਿਲ ਨੂੰ ਲਿਆਉਣ। ਇਨ੍ਹਾਂ ਕੁੜੀਆਂ ਨੂੰ ਪਾਤਸ਼ਾਹ ਦੇ ਮਹਿਲ ਦੇ ਜਨਾਨਖਾਨੇ ਵਿੱਚ ਰੱਖਿਆ ਜਾਵੇਗਾ। ਅਤੇ ਉਹ ਪਾਤਸ਼ਾਹ ਦੇ ਖੁਸਰੇ ਹੇਗਈ ਦੀ ਦੇਖ-ਰੇਖ ਵਿੱਚ ਰਹਿਣਗੀਆਂ, ਜੋ ਕਿ ਪਾਤਸ਼ਾਹ ਦੇ ਜਨਾਨਖਾਨੇ ਦਾ ਸਰਪ੍ਰਸਤ ਹੈ। ਫ਼ਿਰ ਉਹ ਉਨ੍ਹਾਂ ਨੂੰ ਖੂਬਸੂਰਤੀ ਲਈ ਵਸਤਾਂ ਦੇਵੇਗਾ।
4. ਫਿਰ ਉਹਨਾਂ ਸਭਨਾਂ ਵਿੱਚ ਜਿਹੜੀ ਕਂਜਕ ਕੁਆਰੀ ਪਾਤਸ਼ਾਹ ਦੀ ਮਨ ਨੂੰ ਭਾਵੇ ਉਸ ਨੂੰ ਵਸ਼ਤੀ ਦੀ ਬਾਵੇ ਪਾਤਸ਼ਾਹ ਦੀ ਮਹਾਰਾਣੀ ਬਾਪਿਆਂ ਜਾਵੇ।" ਪਾਤਸ਼ਾਹ ਨੂੰ ਇਹ ਮਸ਼ਵਰਾ ਚੰਗਾ ਲਗਿਆ ਤ੍ਤੇ ਉਸਨੇ ਮੰਨ ਲਿਆ।
5. ਹੁਣ ਬਿਨਯਾਮੀਨੀ ਘਰਾਣੇ ਦੇ ਪਰਿਵਾਰ ਸਮੂਹ ਵਿੱਚੋਂ ਮਾਰਦਕਈ ਨਾਮ ਦਾ ਇਕ ਯਹੂਦੀ ਸੀ ਜੋ ਕਿ ਯਾਈਰ ਦਾ ਪੁੱਤਰ ਸੀ ਅਤੇ ਕੀਸ਼ ਦਾ ਪੁੱਤਰ ਸੀ। ਮਾਰਦਕਈ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਸੀ।
6. ਮਾਰਦਕਈ ਯਰੂਸ਼ਲਮ ਤੋਂ ਨਬੂਕਦਨੱਸਰ ਦੁਆਰਾ, ਜੋ ਕਿ ਬਾਬਲ ਦਾ ਪਾਤਸ਼ਾਹ ਸੀ, ਬੰਦੀ ਬਣਾਕੇ ਲਿਜਾਇਆ ਗਿਆ ਸੀ। ਪਾਤਸ਼ਾਹ ਨੇ ਮਾਰਦਕਈ ਅਤੇ ਯਹੂਦਾਹ ਦੇ ਰਾਜੇ, ਯੇਹੋਇਆਚਿਨ ਨੂੰ ਕੈਦੀਆਂ ਦੇ ਇੱਕ ਸਮੂਹ ਸਮੇਤ ਬੰਦੀ ਬਣਾ ਲਿਆ ਸੀ।
7. ਮਾਰਦਕਈ ਦੀ ਇੱਕ ਚਾਚੇ ਦੀ ਕੁੜੀ ਸੀ ਜਿਸ ਦਾ ਨਾਂਉ ਹਦਸ੍ਸਾਹ ਸੀ। ਉਹ ਅਨਾਬ ਸੀ, ਜਿਸ ਕਾਰਣ ਉਸ ਦੀ ਦੇਖ ਭਾਲ ਮਾਰਦਕਈ ਕਰਦਾ ਸੀ। ਉਸਦੇ ਮਾਂ ਬਾਪ ਦੀ ਮੌਤ ਤੋਂ ਬਾਅਦ ਮਾਰਦਕਈ ਨੇ ਉਸਨੂੰ ਆਪਣੀ ਧਰਮ ਦੀ ਧੀ ਬਣਾਇਆ। ਹਦਸ੍ਸਾਹ ਦਾ ਦੂਜਾ ਨਾਂਉ ਅਸਤਰ ਸੀ। ਅਸਤਰ ਵੇਖਣ ਵਿੱਚ ਵੀ ਬੜੀ ਸੋਹਣੀ-ਸੁਨਖ੍ਖੀ ਸੀ।
8. ਜਦੋਂ ਪਾਤਸ਼ਾਹ ਦੇ ਹੁਕਮ ਦੀ ਸੁਣਵਾਈ ਹੋ ਗਈ, ਤਾਂ ਬਹੁਤ ਸਾਰੀਆਂ ਕੁੜੀਆਂ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਲਿਆਈਆਂ ਗਈਆਂ। ਇਨ੍ਹਾਂ ਕੁੜੀਆਂ ਨੂੰ ਹੇਗਈ ਦੀ ਦੇਖ ਰੇਖ ਵਿੱਚ ਰੱਖਿਆ ਗਿਆ। ਅਸ੍ਸਤਰ ਵੀ ਉਨ੍ਹਾਂ ਕੁੜੀਆਂ ਵਿੱਚੋਂ ਇੱਕ ਸੀ। ਉਸ ਨੂੰ ਪਾਤਸ਼ਾਹ ਦੇ ਮਹਿਲ ਵਿੱਚ ਲਿਜਾਕੇ ਹੇਗਈ ਦੀ ਦੇਖ ਰੇਖ ਵਿੱਚ ਰੱਖਿਆ ਗਿਆ। ਹੇਗਈ ਪਾਤਸ਼ਾਹ ਦੇ ਜ਼ਨਾਨਖਾਨੇ ਦਾ ਸਰਪ੍ਰਸਤ ਸੀ।
9. ਹੇਗਈ ਨੂੰ ਅਸਤਰ ਪਸੰਦ ਆਈ ਤੇ ਉਸਦੀ ਚਹੇਤੀ ਬਣੀ ਇਸ ਲਈ ਹੇਗਈ ਨੇ ਉਸਦੀ ਸੁੰਦਰਤਾ ਵਧਾਉਣ ਲਈ ਖਾਸ ਉਪਚਾਰ ਕੀਤੇ ਅਤੇ ਉਸਨੂੰ ਵਧੀਆ ਭੋਜਨ ਖਾਣ ਨੂੰ ਦਿੱਤੇ। ਹੇਗਈ ਨੇ ਪਾਤਸ਼ਾਹ ਦੇ ਮਹਿਲ ਵਿੱਚੋਂ ਅਸਤਰ ਲਈ ਸੱਤ ਗੋਲੀਆਂ ਚੁਣੀਆਂ। ਫਿਰ ਹੇਗਈ ਨੇ ਅਸਤਰ ਅਤੇ ਉਸ ਦੀਆਂ ਸੱਤ ਦਾਸੀਆਂ ਨੂੰ ਪਾਤਸ਼ਾਹ ਦੇ ਜਨਾਨਖਾਨੇ ਸਭ ਤੋਂ ਵਧੀਆ ਥਾਂ ਉੱਤੇ ਠਹਿਰਾਇਆ।
10. ਅਸਤਰ ਨੇ ਕਿਸੇ ਨੂੰ ਇਹ ਨਾ ਦੱਸਿਆ ਕਿ ਉਹ ਯਹੂਦਣ ਹੈ। ਉਸਨੇ ਕਿਸੇ ਨੂੰ ਆਪਣੇ ਖਾਨਦਾਨ ਦੇ ਪਿਛੋਕੜ ਬਾਰੇ ਨਾ ਦੱਸਿਆ, ਕਿਉਂ ਕਿ ਮ੍ਮਾਰਦਕਈ ਨੇ ਉਸਨੂੰ ਦੱਸਣੋ ਮਨ੍ਹਾਂ ਕੀਤਾ ਸੀ।
11. ਅਤੇ ਮਾਰਦਕਈ ਹਰ ਰੋਜ਼ ਜਨਾਨਖਾਨੇ ਦੇ ਵਿਹੜੇ ਵਿੱਚ ਫਿਰਦਾ ਰਹਿੰਦਾ ਤਾਂ ਕਿ ਉਹ ਅਸਤਰ ਦੀ ਸੁਖ ਸਾਂਦ ਬਾਰੇ ਜਾਣਦਾ ਰਹੇ।
12. ਹੁਣ ਕਿਸੇ ਵੀ ਕੁੜੀ ਦੇ ਪਾਤਸ਼ਾਹ ਅਹਸ਼ਵੇਰੋਸ਼ ਦੇ ਕੋਲ ਜਾਣ ਦੀ ਵਾਰੀ ਆਉਣ ਤੋਂ ਪਹਿਲਾਂ, ਉਸ ਲਈ ਇਨ੍ਹਾਂ ਰਾਹੀਂ ਗੁਜ਼ਰਨਾ ਜ਼ਰੂਰੀ ਸੀ: ਪਹਿਲਾਂ ਉਸ ਨੂੰ ਖੂਬਸੂਰਤੀ ਦੇ ਉਪਚਾਰ ਦੇ ਬਾਰ੍ਹਾਂ ਮਹੀਨਿਆਂ ਨੂੰ ਪੂਰਾ ਕਰਨਾ ਪੈਂਦਾ ਸੀ। ਇਸ ਸਮੇਂ ਦੌਰਾਨ, ਛੇ ਮਹੀਨੇ ਮੁਰ ਦੇ ਤੇਲ ਨਾਲ ਅਤੇ ਅਗਲੇ ਛੇ ਮਹੀਨੇ ਉਸ ਦਾ ਵੱਖੋ-ਵੱਖਰੇ ਅਤਰਾਂ ਅਤੇ ਵਟਣਿਆਂ ਆਦਿ ਨਾਲ ਉਪਚਾਰ ਕੀਤਾ ਜਾਂਦਾ ਸੀ।
13. ਇਉਂ ਇਸ ਸਾਰੀ ਪ੍ਰਕਿਰਿਆ ਤੋਂ ਬਾਅਦ ਇੱਕ ਕੁੜੀ ਪਾਤਸ਼ਾਹ ਦੇ ਸਾਮ੍ਹਣੇ ਜਾਂਦੀ ਸੀ। ਉਸਨੂੰ ਸਭ ਕੁਝ ਉਸ ਜਨਾਨਖਾਨੇ ਚੋ ਮੁਹਈਆ ਕਰਵਾਇਆ ਜਾਂਦਾ। ਜਿਸਦੀ ਉਸਨੂੰ ਲੋੜ ਹੁੰਦੀ ਸੀ।
14. ਸ਼ਾਮ ਵੇਲੇ, ਕੁੜੀ ਪਾਤਸ਼ਾਹ ਦੇ ਮਹਿਲ ਵਿੱਚ ਜਾਂਦੀ ਅਤੇ ਸਵੇਰ ਹੋਣ ਤੇ ਜਨਾਨਖਾਨੇ ਵਿੱਚ ਪਰਤ ਆਉਂਦੀ। ਬਾਅਦ ਵਿੱਚ ਉਸ ਕੁੜੀ ਨੂੰ ਪਾਤਸ਼ਾਹ ਦੇ ਖੁਸਰੇ ਸੁਅਸ਼ਗਜ ਦੇ ਹਵਾਲੇ ਕਰ ਦਿੱਤਾ ਜਾਂਦਾ ਜਿਹੜਾ ਕਿ ਇਨ੍ਹਾਂ ਸੁਰੀਤਾਂ ਦਾ ਰਾਖਾ ਸੀ। ਤਦ ਉਹ ਕੁੜੀ ਉਦੋਂ ਤੱਕ ਮੁੜ ਪਾਤਸ਼ਾਹ ਦੇ ਸਾਮ੍ਹਣੇ ਨਾ ਜਾਂਦੀ ਜਿੰਨਾ ਚਿਰ ਉਹ ਉਸ ਦੀ ਇੱਛਾ ਨਾ ਕਰਦਾ। ਜੇਕਰ ਉਹ ਉਸ ਤੋਂ ਪ੍ਰਸੰਨ ਹੁੰਦਾ ਤਾਂ ਪਾਤਸ਼ਾਹ ਉਸਦਾ ਨਾਉਂ ਲੈਕੇ ਮੁੜ ਆਪਣੇ ਮਹਿਲੀਁ ਬੁਲਾਉਂਦਾ।
15. ਜਦੋਂ ਅਸਤਰ ਦੀ ਪਾਤਸ਼ਾਹ ਕੋਲ ਜਾਣ ਦੀ ਵਾਰੀ ਆਈ, ਤਾਂ ਉਸਨੇ ਕੋਈ ਮੰਗ ਨਾ ਕੀਤੀ (ਅਸਤਰ ਮਾਰਦਕਈ ਦੇ ਚਾਚੇ ਅਬੀਹਯਿਲ ਦੀ ਧੀ ਸੀ, ਜਿਸ ਨੇ ਉਸ ਨੂੰ ਗੋਦ ਲਿਆ ਸੀ।) ਪਾਤਸ਼ਾਹ ਕੋਲ ਜਾਣ ਤੋਂ ਪਹਿਲਾਂ, ਉਸਨੇ ਕਿਸੇ ਵੀ ਚੀਜ਼ ਦੀ ਮੰਗ ਨਹੀਂ ਕੀਤੀ। ਉਸਨੇ ਸਿਰਫ਼ ਹੇਗਈ ਦੀ ਸਲਾਹ ਹੀ ਲਈ, ਜੋ ਕਿ ਜਨਾਨੀਆਂ ਦਾ ਸਰਪ੍ਰਸਤ ਸੀ, ਕਿ ਉਸ ਲਈ ਕੀ ਲੈਣਾ ਠੀਕ ਰਹੇਗਾ। ਜਿਹੜਾ ਵੀ ਅਸਤਰ ਵੱਲ ਵੇਖ ਦਾ ਉਸਨੂੰ ਪਸੰਦ ਕਰਦਾ।
16. ਇਉਂ ਅਸਤਰ ਨੂੰ ਪਾਤਸ਼ਾਹ ਅਹਸ਼ਵੇਰੋਸ਼ ਕੋਲ ਲਿਜਾਇਆ ਗਿਆ। ਇਹ ਉਸਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਦਸਵੇਂ ਮਹੀਨੇ ਟੇਬੇਬ ਦਾ ਮਹੀਨਾ ਸੀ ਜਦੋਂ ਅਸਤਰ ਉਸਦੇ ਮਹਿਲੀਁ ਪਹੁੰਚੀ।
17. ਪਾਤਸ਼ਾਹ ਨੂੰ ਸਾਰੀਆਂ ਕੁੜੀਆਂ ਵਿੱਚੋਂ ਅਸਤਰ ਸਭ ਤੋਂ ਵਧ ਪਿਆਰੀ ਲਗੀ ਤੇ ਉਹ ਉਸਦੀ ਮਨਪਸੰਦ ਦੀ ਸੀ। ਇਸ ਲਈ ਪਾਤਸ਼ਾਹ ਨੇ ਉਸਦੇ ਸਿਰ ਤੇ ਤਾਜ ਪੁਆ ਕੇ ਵਸ਼ਤੀ ਦੀ ਬਾਵੇਂ ਉਸਨੂੰ ਆਪਣੀ ਮਹਾਰਾਣੀ ਬਣਾਇਆ।
18. ਫ਼ੇਰ ਪਾਤਸ਼ਾਹ ਨੇ ਅਸਤਰ ਲਈ ਇੱਕ ਵੱਡੀ ਦਾਅਵਤ ਦਿੱਤੀ, ਜੋ ਕਿ ਉਸ ਦੇ ਖਾਸ ਮਹੱਤਵਪੂਰਣ ਲੋਕਾਂ ਅਤੇ ਆਗੂਆਂ ਲਈ ਸੀ। ਉਸ ਦਿਨ, ਉਸ ਨੇ ਸਾਰੇ ਸੂਬਿਆਂ ਵਿੱਚ ਛੁੱਟੀ ਘੋਸ਼ਿਤ ਕੀਤੀ। ਕਿਉਂ ਕਿ ਉਹ ਦਿਆਲੂ ਪਾਤਸ਼ਾਹ ਸੀ ਇਸ ਲਈ ਉਸ ਨੇ ਸਾਰੇ ਲੋਕਾਂ ਵਿੱਚ ਤੋਂਹਫੇ ਵੰਡੇ।
19. ਜਦ ਦੂਜੀ ਵਾਰ ਕੁਆਰੀਆਂ ਕੁੜੀਆਂ ਇਕੱਠੀਆਂ ਕੀਤੀਆਂ ਗਈਆਂ ਤਾਂ ਮਾਰਦਕਈ ਸ਼ਾਹੀ ਫਾਟਕ ਦੇ ਕੋਲ ਹੀ ਬੈਠਾ ਸੀ।
20. ਅਸਤਰ ਨੇ ਆਪਣੇ ਯਹੂਦੀ ਹੋਣ ਦਾ ਭੇੇਤ ਅਜੇ ਤਾਈਂ ਗੁਪਤ ਰੱਖਿਆ ਹੋਇਆ ਸੀ ਤੇ ਨਾ ਹੀ ਉਸਨੇ ਆਪਣੇ ਖਾਨਦਾਨ ਦੇ ਪਿਛੋਕੜ ਬਾਰੇ ਕਿਸੇ ਨੂੰ ਦੱਸਿਆ ਸੀ ਜਿਵੇਂ ਕਿ ਮਾਰਦਕਈ ਨੇ ਉਸਨੂੰ ਹੁਕਮ ਦਿੱਤਾ ਹੋਇਆ ਸੀ। ਉਹ ਅਜੇ ਵੀ ਮਾਰਦਕਈ ਨੂੰ ਓਵੇਂ ਹੀ ਮਂਨਦੀ ਸੀ ਜਿਵੇਂ ਕਿ ਪਹਿਲਾਂ ਜਦੋਂ ਉਹ ਉਸਦੀ ਦੇਖ ਭਾਲ ਕਰਦਾ ਹੁੰਦਾ ਸੀ।
21. ਉਸ ਵਕਤ ਜਦੋਂ ਮਾਰਦਕਈ ਪਾਤਾਸ਼ਾਹ ਦੇ ਫਾਟਕ ਕੋਲ ਬੈਠਾ ਹੋਇਆ ਸੀ, ਪਾਤਸ਼ਾਹ ਦੇ ਦੋ ਖੁਸਰਿਆਂ ਬਿਗਬਨਾ ਅਤੇ ਤਰਸ਼ ਨੇ, ਜੋ ਕਿ ਦਰਵਾਜ਼ੇ ਦੀ ਪਹਿਰੇਦਾਰੀ ਕਰਦੇ ਸਨ, ਪਾਤਸ਼ਾਹ ਅਹਸ਼ਵੇਰੋਸ਼ ਨਾਲ ਨਾਰਾਜ਼ ਹੋਕੇ, ਉਸ ਨੂੰ ਮਾਰਨ ਦੀ ਵਿਉਂਤ ਬਣਾਈ।
22. ਪਰ ਮਾਰਦਕਈ ਨੂੰ ਉਨ੍ਹਾਂ ਦੀ ਭੈੜੀ ਨੀਅਤ ਦਾ ਪਤਾ ਚੱਲ ਗਿਆ ਤੇ ਉਸਨੇ ਇਹ ਖਬਰ ਅਸਤਰ ਨੂੰ ਜਾਕੇ ਦੇ ਦਿੱਤੀ। ਤਾਂ ਅਸਤਰ ਰਾਣੀ ਨੇ ਇਹ ਗੱਲ ਜਾਕੇ ਪਾਤਸ਼ਾਹ ਨੂੰ ਆਖੀ ਤੇ ਉਸਨੇ ਇਹ ਵੀ ਜਾਕੇ ਦੱਸਿਆ ਕਿ ਇਸ੍ਸ ਬੁਰੀ ਖਬਰ ਦੀ ਸੂਹ ਦਾ ਪਤਾ ਮਾਰਦਕਈ ਨੇ ਹੀ ਲਗਾਇਆ ਹੈ।
23. ਫਿਰ ਇਸ ਬਦ ਵਿਉਂਤ ਦੀ ਜਾਂਚ ਪੜਤਾਲ ਹੋਈ ਅਤੇ ਇਹ ਖਬਰ ਸੱਚ ਨਿਕਲੀ। ਇਸ ਲਈ ਇਹ ਪਹਿਰੇਦਾਰ ਇੱਕ ਦ੍ਰਖਤ ਤੇ ਫ਼ਾਂਸੀ ਚੜਾੇ ਗਏ। ਇਹ ਸਾਰੀਆਂ ਗੱਲਾਂ ਪਾਤਸ਼ਾਹ ਦੀ ਹਾਜ਼ਰੀ ਵਿੱਚ, ਵਾਪਰੀਆ ਅਤੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ।
About ਅਸਤਰ Chapter 2
Read ਅਸਤਰ Chapter 2 online from the Holy Bible. This chapter is part of the Book of ਅਸਤਰ in the Old Testament. Continue reading with the chapter navigation above or explore the complete book.
Book Information
Book: ਅਸਤਰ
Chapter: 2
Testament: Old Testament
How to Read this Chapter
Use the Previous and Next Chapter buttons to continue reading ਅਸਤਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਅਸਤਰ Chapter 2 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਅਸਤਰ Chapter 2?
ਅਸਤਰ Chapter 2 is part of the Book of ਅਸਤਰ in the Holy Bible.
Can I read this chapter online?
Yes. You can read the complete ਅਸਤਰ Chapter 2 online for free with easy chapter navigation.
More Chapters from ਅਸਤਰ
Explore More from ਪੁਰਾਣਾ ਨੇਮ
- 1 ਇਤਹਾਸ Chapter 16
- ਅਜ਼ਰਾ Chapter 8
- ਜ਼ਬੂਰ Chapter 145
- ਉਤਪਤ Chapter 4
- 1 ਸਮੂਏਲ Chapter 9
- ਹਿਜ਼ਕੀਏਲ Chapter 32
- 1 ਸਮੂਏਲ Chapter 6