ਅੱਯੂਬ Chapter 11

For English

Read ਅੱਯੂਬ Chapter 11 Online

Read ਅੱਯੂਬ Chapter 11 online from the Holy Bible. This chapter is part of the Book of ਅੱਯੂਬ in the Old Testament. Browse every verse with easy chapter navigation, continue to the next chapter, or explore the complete Book of ਅੱਯੂਬ and the Holy Bible online.

Choose a Chapter

ਅੱਯੂਬ 11

ਅਧਿਆਇ 11

1. ਫੇਰ ਨਅਮਾਬੀ ਸੋਫਰ ਨੇ ਅੱਯੂਬ ਨੂੰ ਜਵਾਬ ਦਿੱਤਾ ਤੇ ਆਖਿਆ,

2. "ਕੀ ਕਿਸੇ ਨੂੰ ਸ਼ਬਦਾਂ ਦੀ ਇਸ ਹਨੇ੍ਹਰੀ ਦਾ ਜਵਾਬ ਨਹੀਂ ਦੇਣਾ ਚਾਹੀਦਾ! ਕੀ ਇਹ ਸਾਰੀਆਂ ਗੱਲਾਂ ਕਰਨੀਆਂ ਅੱਯੂਬ ਨੂੰ ਠੀਕ ਸਿਧ੍ਧ ਕਰਦੀਆਂ ਨੇ? ਨਹੀਂ!

3. ਅੱਯੂਬ ਤੇਰਾ ਕੀ ਖਿਆਲ ਹੈ ਕਿ ਸਾਡੇ ਕੋਲ ਤੈਨੂੰ ਦੇਣ ਲਈ ਕੋਈ ਜਵਾਬ ਨਹੀਂ? ਤੇਰਾ ਕੀ ਖਿਆਲ ਹੈ ਕਿ ਕੋਈ ਵੀ ਤੈਨੂੰ ਝਿੜਕੇਗਾ ਨਹੀਂ ਜਦੋਂ ਤੂੰ ਪਰਮੇਸ਼ੁਰ ਦਾ ਮਜ਼ਾਕ ਉਡਾਉਂਦਾ ਹੈਂ?

4. ਅੱਯੂਬ ਤੂੰ ਪਰਮੇਸ਼ੁਰ ਨੂੰ ਆਖਦਾ ਹੈ ਮੇਰੀਆਂ ਦਲੀਲਾਂ ਠੀਕ ਨੇ ਤੇ ਤੁਸੀਂ ਦੇਖ ਸਕਦੇ ਹੋ ਕਿ ਮੈਂ ਸ਼ੁਧ ਹਾਂ।

5. ਅੱਯੂਬ, ਮੇਰੀ ਇੱਛਾ ਕਿ ਪਰਮੇਸ਼ੁਰ ਤੈਨੂੰ ਜਵਾਬ ਦੇ ਦਿੰਦਾ ਤੇ ਦੱਸ ਦਿੰਦਾ ਕਿ ਤੂੰ ਗਲਤ ਹੈਂ।

6. ਪਰਮੇਸ਼ੁਰ ਤੈਨੂੰ ਸਿਆਣਪ ਦਾ ਰਹਸ੍ਸ ਦੱਸ ਸਕਦਾ। ਉਹ ਤੈਨੂੰ ਦੱਸ ਸਕਦਾ ਕਿ ਹਰ ਕਹਾਣੀ ਦੇ ਦੋ ਪਾਸੇ ਹੁੰਦੇ ਨੇ। ਅੱਯੂਬ ਸੁਣ ਮੇਰੀ ਗੱਲ, ਪਰਮੇਸ਼ੁਰ ਤੈਨੂੰ ਓਨੀ ਸਜ਼ਾ ਨਹੀਂ ਦੇ ਰਿਹਾ ਜਿੰਨੀ ਉਸਨੂੰ ਤੈਨੂੰ ਦੇਣੀ ਚਾਹੀਦੀ ਹੈ।"

7. ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁਚ ਪਰਮੇਸ਼ੁਰ ਨੂੰ ਸਮਝਦਾ ਹੈਂ? ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸਕਦਾ?

8. ਤੂੰ ਉਸ ਬਾਰੇ ਕੁਝ ਵੀ ਨਹੀਂ ਕਰ ਸਕਦਾ ਜੋ ਉੱਪਰ ਸਵਰਗ ਵਿੱਚ ਹੈ! ਤੂੰ ਮੌਤ ਦੇ ਸਬਾਨ ਬਾਰੇ ਕੁਝ ਵੀ ਨਹੀਂ ਜਾਣਦਾ।

9. ਪਰਮੇਸ਼ੁਰ ਧਰਤੀ ਨਾਲੋਂ ਵੱਡੇਰਾ ਹੈ ਤੇ ਸਮੁੰਦਰਾਂ ਨਾਲੋਂ ਵੱਡੇਰਾ ਹੈ।

10. ਜੇ ਪਰਮੇਸ਼ੁਰ ਤੈਨੂੰ ਗਿਰਫ਼ਤਾਰ ਕਰ ਲਵੇ ਤੇ ਕਚਿਹਰੀ ਅੰਦਰ ਲੈ ਆਵੇ ਕੋਈ ਵੀ ਉਸ ਨੂੰ ਨਹੀਂ ਰੋਕ ਸਕਦਾ।

11. ਸੱਚਮੁਚ, ਪਰਮੇਸ਼ੁਰ ਜਾਣਦਾ, ਕਿ ਕੌਣ ਨਿਕਂਮਾ ਹੈ। ਜਦੋਂ ਪਰਮੇਸ਼ੁਰ ਬਦੀ ਨੂੰ ਦੇਖਦਾ ਹੈ ਉਹ ਉਸ ਨੂੰ ਯਾਦ ਰੱਖਦਾ ਹੈ।

12. ਇੱਕ ਜੰਗਲੀ ਗਧਾ ਇਨਸਾਨ ਨੂੰ ਜਨਮ ਨਹੀਂ ਦੇ ਸਕਦਾ। ਤੇ ਮੂਰਖ ਬੰਦਾ ਕਦੇ ਵੀ ਸਿਆਣਾ ਨਹੀਂ ਹੋਵੇਗਾ।

13. ਪਰ ਅੱਯੂਬ, ਜੇਕਰ ਤੂੰ ਆਪਣਾ ਦਿਲ ਤਿਆਰ ਕਰ ਸਕਦਾ, ਤਾਂ ਤੂੰ ਉਸ ਅੱਗੇ ਆਪਣੇ ਹੱਥ ਫ਼ੈਲਾ ਸਕਦਾ ਹੋਣਾ ਸੀ।

14. ਤੈਨੂੰ ਉਸ ਪਾਪ ਨੂੰ ਦੂਰ ਕਰ ਦੇਣਾ ਚਾਹੀਦਾ ਜਿਹੜਾ ਤੇਰੇ ਘਰ ਅੰਦਰ ਹੈ। ਬਦੀ ਨੂੰ ਆਪਣੇ ਤੰਬੂ ਵਿੱਚ ਨਾ ਰਹਿਣ ਦੇਣਾ।

15. ਫ਼ੇਰ ਤੂੰ ਪਰਮੇਸ਼ੁਰ ਵੱਲ ਬਿਨਾ ਸ਼ਰਮ ਦੇ ਤੱਕ ਸਕਦਾ ਹੈਂ। ਤੂੰ ਬਿਨਾਂ ਡਰਿਆਂ ਦਿ੍ਰੜਤਾ ਨਾਲ ਖਲੋ ਸਕਦਾ ਹੈਂ।

16. ਫੇਰ ਤੂੰ ਆਪਣੀਆਂ ਮੁਸੀਬਤਾਂ ਨੂੰ ਭੁੱਲ ਸਕਦਾ ਤੇਰੀਆਂ ਮੁਸੀਬਤਾਂ ਉਸ ਪਾਣੀ ਵਰਗੀਆਂ ਹੁੰਦੀਆਂ ਜਿਹੜਾ ਵਹਿ ਚੁਕਿਆ ਹੈ।

17. ਫੇਰ ਤੇਰਾ ਜੀਵਨ ਦੁਪਹਿਰ ਦੀ ਧੁੱਪ ਨਾਲੋਂ ਵੀ ਵਧੇਰੇ ਚਮਕੀਲਾ ਹੁੰਦਾ। ਜੀਵਨ ਦੀਆਂ ਸਭ ਤੋਂ ਹਨੇਰੀਆਂ ਘੜੀਆਂ ਵੀ ਸਵੇਰ ਦੇ ਸੂਰਜ ਵਾਂਗ ਚਮਕਦੀਆਂ।

18. ਫੇਰ ਤੂੰ ਸੁਰਖਿਅਤ ਮਹਿਸੂਸ ਕਰਦਾ ਕਿਉਂ ਹੁੰਦੀ ਆਸ ਇੱਥੇ। ਪਰਮੇਸ਼ੁਰ ਤੇਰਾ ਖਿਆਲ ਰੱਖਦਾ ਤੇ ਤੈਨੂੰ ਆਰਾਮ ਦਿੰਦਾ।

19. ਤੂੰ ਆਰਾਮ ਕਰਨ ਲਈ ਪੈ ਗਿਆ ਹੋਵੇਂਗਾ ਅਤੇ ਕਿਸੇ ਨੇ ਤੇਰਾ ਫ਼ਿਕਰ ਨਹੀਂ ਕੀਤਾ ਹੋਣਾ, ਅਤੇ ਬਹੁਤ ਸਾਰੇ ਲੋਕਾਂ ਨੇ ਤੇਰੀ ਮਿਹਰ ਨੂੰ ਭਾਲਿਆ ਹੋਵੇਗਾ।

20. ਭਾਵੇਂ ਬੁਰੇ ਆਦਮੀ ਵੀ ਸਹਾਇਤਾ ਲਈ ਤੱਕਦੇ ਹੋਣ ਪਰ ਉਹ ਆਪਣੀਆਂ ਮੁਸੀਬਤਾਂ ਤੋਂ ਬਚ ਨਹੀਂ ਸਕਦੇ। ਉਨ੍ਹਾਂ ਦੀ ਉਮੀਦ ਸਿਰਫ਼ ਮੌਤ ਵੱਲ ਲੈ ਜਾਂਦੀ ਹੈ।"

About ਅੱਯੂਬ Chapter 11

Read ਅੱਯੂਬ Chapter 11 online from the Holy Bible. This chapter is part of the Book of ਅੱਯੂਬ in the Old Testament. Continue reading with the chapter navigation above or explore the complete book.

Book Information

Book: ਅੱਯੂਬ
Chapter: 11
Testament: Old Testament

How to Read this Chapter

Use the Previous and Next Chapter buttons to continue reading ਅੱਯੂਬ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਅੱਯੂਬ Chapter 11 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਅੱਯੂਬ Chapter 11?

ਅੱਯੂਬ Chapter 11 is part of the Book of ਅੱਯੂਬ in the Holy Bible.

Can I read this chapter online?

Yes. You can read the complete ਅੱਯੂਬ Chapter 11 online for free with easy chapter navigation.

More Chapters from ਅੱਯੂਬ

  1. ਅੱਯੂਬ Chapter 34
  2. ਅੱਯੂਬ Chapter 2
  3. ਅੱਯੂਬ Chapter 32
  4. ਅੱਯੂਬ Chapter 9
  5. ਅੱਯੂਬ Chapter 37
  6. ਅੱਯੂਬ Chapter 29
  7. ਅੱਯੂਬ Chapter 22

Explore More from ਪੁਰਾਣਾ ਨੇਮ

  1. 2 ਇਤਹਾਸ Chapter 27
  2. ਯਹੋਸ਼ੁਆ Chapter 22
  3. ਗਿਣਤੀ Chapter 1
  4. 2 ਇਤਹਾਸ Chapter 21
  5. ਜ਼ਬੂਰ Chapter 69
  6. ਜ਼ਬੂਰ Chapter 46
  7. ਯਸਾਯਾਹ Chapter 65

Related Chapters & Readings

  1. ਯਸਾਯਾਹ Chapter 59
  2. 2 ਕੁਰਿੰਥੀਆਂ Chapter 13
  3. ਮੀਕਾਹ Chapter 3
  4. ਦਾਨੀਏਲ Chapter 5
  5. ਉਤਪਤ Chapter 45
  6. ਅੱਯੂਬ Chapter 25
  7. 1 ਯੂਹੰਨਾ Chapter 2
Share Your Love

Leave a Reply

Your email address will not be published. Required fields are marked *