Read ਅੱਯੂਬ Chapter 16 Online
Read ਅੱਯੂਬ Chapter 16 online from the Holy Bible. This chapter is part of the Book of ਅੱਯੂਬ in the Old Testament. Browse every verse with easy chapter navigation, continue to the next chapter, or explore the complete Book of ਅੱਯੂਬ and the Holy Bible online.
Choose a Chapter
ਅੱਯੂਬ 16
ਅਧਿਆਇ 16
1. ਫੇਰ ਅੱਯੂਬ ਨੇ ਜਵਾਬ ਦਿੱਤਾ, "ਮੈਂ ਸੁਣਿਆ ਹੈ
2. ਪਹਿਲਾਂ ਵੀ ਇਨ੍ਹਾਂ ਗੱਲਾਂ ਬਾਰੇ। ਤੁਸੀਂ ਤਿੰਨੇ ਬੰਦੇ ਮੈਨੂੰ ਤਕਲੀਫ ਦਿੰਦੇ ਹੋ ਆਰਾਮ ਨਹੀਂ।
3. ਤੁਹਾਡੇ ਲੰਮੇ ਭਾਸ਼ਣ ਕਦੇ ਖਤਮ ਨਹੀਂ ਹੁੰਦੇ। ਤੁਸੀਂ ਬਹਿਸ ਕਿਉਂ ਕਰੀ ਜਾ ਰਹੇ ਹੋ।
4. ਜੇਕਰ ਤੁਹਾਡੇ ਦੁੱਖ ਵੀ ਮੇਰੇ ਵਰਗੇ ਹੁੰਦੇ, ਮੈਂ ਵੀ ਤੁਹਾਨੂੰ ਇਹੋ ਗੱਲਾਂ ਕਹਿ ਸਕਦਾ ਸੀ। ਮੈਂ ਤੁਹਾਡੇ ਵਿਰੁੱਧ ਸਿਆਣੀਆਂ ਗੱਲਾਂ ਆਖਕੇ ਤੁਹਾਡੇ ਤੇ ਆਪਣਾ ਸਿਰ ਹਿਲਾ ਸਕਦਾ ਸੀ।
5. ਪਰ ਮੈਂ ਤੁਹਾਨੂੰ ਹੌਂਸਲਾ ਦੇ ਸਕਦਾ ਸੀ ਅਤੇ ਆਪਣੇ ਸ਼ਬਦਾਂ ਨਾਲ ਤੁਹਾਨੂੰ ਉਮੀਦ ਦੇ ਸਕਦਾ ਸੀ।
6. ਪਰ ਜੋ ਕੁਝ ਵੀ ਮੈਂ ਆਖਦਾ ਹਾਂ ਮੇਰੇ ਦਰਦ ਨੂੰ ਦੂਰ ਨਹੀਂ ਕਰਦਾ।ਅਤੇ ਨਾ ਹੀ ਖਾਮੋਸ਼ ਰਹਿਣਾ ਕੁਝ ਸਹਾਇਤਾ ਕਰਦਾ ਹੈ।
7. ਹੇ ਪਰਮੇਸ਼ੁਰ ਸੱਚਮੁੱਚ ਹੀ ਤੂੰ ਮੇਰੀ ਸ਼ਕਤੀ ਖੋਹ ਲਈ ਹੈ। ਤੂੰ ਮੇਰੇ ਸਾਰੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ।
8. ਤੂੰ ਮੈਨੂੰ ਪਤਲਾ ਤੇ ਕਮਜ਼ੋਰ ਬਣਾ ਦਿੱਤਾ ਹੈ, ਤੇ ਲੋਕ ਇਹੀ ਸੋਚਦੇ ਨੇ ਕਿ ਮੈਂ ਦੋਸ਼ੀ ਹਾਂ।
9. ਪਰਮੇਸ਼ੁਰ ਮੇਰੇ ਉੱਤੇ ਵਾਰ ਕਰਦਾ ਹੈ, ਉਹ ਮੇਰੇ ਉੱਤੇ ਕਹਿਰਵਾਨ ਹੈ ਤੇ ਉਹ ਮੇਰੇ ਸ਼ਰੀਰ ਦੇ ਟੋਟੇ ਕਰ ਰਿਹਾ ਹੈ। ਪਰਮੇਸ਼ੁਰ ਮੇਰੇ ਖਿਲਾਫ਼ ਦੰਦ ਕਰੀਚ ਰਿਹਾ ਹੈ। ਮੇਰਾ ਦੁਸ਼ਮਣ ਮੇਰੇ ਵੱਲ ਨਫ਼ਰਤ ਨਾਲ ਤੱਕ ਰਿਹਾ ਹੈ।
10. ਲੋਕ ਮੇਰੇ ਦੁਆਲੇ ਇਕੱਠੇ ਹੋ ਗਏ ਨੇ। ਉਹ ਮੇਰਾ ਮਜ਼ਾਕ ਉਡਾਉਂਦੇ ਨੇ ਤੇ ਮੇਰੇ ਮੂੰਹ ਉੱਤੇ ਚਪੇੜਾਂ ਮਾਰਦੇ ਨੇ।
11. ਪਰਮੇਸ਼ੁਰ ਨੇ ਮੈਨੂੰ ਬਦ ਲੋਕਾਂ ਦੇ ਹਵਾਲੇ ਕਰ ਦਿੱਤਾ ਹੈ। ਉਸਨੇ ਮੈਨੂੰ ਬੁਰੇ ਲੋਕਾਂ ਪਾਸੋਂ ਜ਼ਖਮੀ ਕਰਵਾਇਆ ਹੈ।
12. ਮੇਰੇ ਨਾਲ ਹਰ ਗੱਲ ਬੜੀ ਠੀਕ ਠਾਕ ਸੀ, ਪਰ ਫੇਰ ਪਰਮੇਸ਼ੁਰ ਨੇ ਮੈਨੂੰ ਕੁਚਲ ਦਿੱਤਾ। ਹਾਂ, ਉਸਨੇ ਮੈਨੂੰ ਗਰਦਨ ਤੋਂ ਫ਼ੜ ਲਿਆ ਤੇ ਮੈਨੂੰ ਟੋਟੇ-ਟੋਟੇ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਨਿਸ਼ਾਨੇਬਾਜ਼ੀ ਲਈ ਵਰਤਿਆ।
13. ਪਰਮੇਸ਼ੁਰ ਦੇ ਤੀਰ ਅੰਦਾਜ਼ ਮੇਰੇ ਹਰ ਪਾਸੇ ਨੇ ਉਹ ਮੇਰੇ ਗੁਰਦਿਆਂ ਵਿੱਚ ਤੀਰ ਮਾਰਦਾ ਹੈ। ਉਹ ਕੋਈ ਮਿਹਰ ਨਹੀਂ ਦਰਸਾਉਂਦਾ। ਉਹ ਮੇਰੇ ਪਿਤ੍ਤ ਨੂੰ ਧਰਤੀ ਉੱਤੇ ਰੋਢ਼ ਦਿੰਦਾ ਹੈ।
14. ਪਰਮੇਸ਼ੁਰ ਬਾਰ-ਬਾਰ ਮੇਰੇ ਉੱਤੇ ਹਮਲਾ ਕਰਦਾ ਹੈ ਉਹ ਮੇਰੇ ਉੱਤੇ ਲੜਾਈ ਵਿਚਲੇ ਸਿਪਾਹੀ ਵਾਂਗ ਟੁੱਟ ਪੈਂਦਾ ਹੈ।
15. ਮੈਂ ਬਹੁਤ ਉਦਾਸ ਹਾਂ ਇਸ ਲਈ ਮੈਂ ਉਦਾਸੀ ਦੇ ਇਹ ਬਸਤਰ ਪਾਉਂਦਾ ਹਾਂ। ਮੈਂ ਘੱਟੇ ਅਤੇ ਸੁਆਹ ਵਿੱਚ ਬੈਠਾ ਹੋਇਆ ਹਾਂ ਤੇ ਮੈਂ ਹਾਰਿਆ ਹੋਇਆ ਮਹਿਸੂਸ ਕਰਦਾ ਹਾਂ।
16. ਰੋ-ਰੋ ਕੇ ਮੇਰਾ ਮੂੰਹ ਲਾਲ ਹੋਇਆ ਪਿਆ ਹੈ। ਮੇਰੀਆਂ ਅੱਖਾਂ ਦੁਆਲੇ ਕਾਲੇ ਘੇਰੇ ਨੇ।
17. ਮੈਂ ਕਦੇ ਵੀ ਕਿਸੇ ਲਈ ਜ਼ਾਲਮ ਨਹੀਂ ਸਾਂ ਪਰ ਮੇਰੇ ਨਾਲ ਇਹ ਮਾੜੀਆਂ ਗੱਲਾਂ ਵਾਪਰੀਆਂ ਨੇ। ਮੇਰੀਆਂ ਪ੍ਰਾਰਬਨਾਵਾਂ ਸ਼ੁਧ ਤੇ ਧਰਮੀ ਹਨ।
18. ਧਰਤੀੇ ਉਨ੍ਹਾਂ ਮਾੜੀਆਂ ਗੱਲਾਂ ਨੂੰ ਛੁਪਾ ਨਾ ਜਿਹੜੀਆਂ ਮੇਰੇ ਨਾਲ ਕੀਤੀਆਂ ਗਈਆਂ ਸੀ। ਕਾਸੇ ਨੂੰ ਵੀ ਨਿਰਪੱਖਤਾ ਲਈ ਮੇਰੀਆਂ ਅਰਜੋਈਆਂ ਨੂੰ ਰੋਕਣ ਨਾ ਦੇਵੀਂ।
19. ਹੁਣ ਵੀ ਅਕਾਸ਼ ਵਿੱਚ ਕੋਈ ਨਾ ਕੋਈ ਹੈ ਜਿਹੜਾ ਮੇਰੇ ਪੱਖ ਵਿੱਚ ਬੋਲੇਗਾ। ਉੱਪਰ ਕੋਈ ਨਾ ਕੋਈ ਹੈ ਜਿਹੜਾ ਮੇਰੇ ਲਈ ਸਾਖੀ ਦੇਵੇਗਾ।
20. ਮੇਰਾ ਮਿੱਤਰ ਮੇਰੇ ਲਈ ਗੱਲ ਕਰ ਰਿਹਾ ਹੈ ਜਦ ਕਿ ਮੇਰੀਆਂ ਅੱਖਾਂ ਪਰਮੇਸ਼ੁਰ ਸਾਮ੍ਹਣੇ ਹੰਝੂ ਕੇਰ ਰਹੀਆਂ ਨੇ।
21. ਉਹ ਮੇਰੇ ਲਈ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ, ਜਿਵੇਂ ਕੋਈ ਵਿਅਕਤੀ ਆਪਣੇ ਦੋਸਤ ਲਈ ਗਵਾਹੀ ਦਿੰਦਾ ਹੈ।
22. ਸਿਰਫ਼ ਬੋੜੇ ਹੀ ਸਾਲਾਂ ਵਿੱਚ ਮੈਂ ਉਸ ਬਵੇਂ ਚਲਿਆ ਜਾਵਾਂਗਾ ਜਿੱਥੋਂ ਕੋਈ ਨਹੀਂ ਪਰਤਦਾ।
About ਅੱਯੂਬ Chapter 16
Read ਅੱਯੂਬ Chapter 16 online from the Holy Bible. This chapter is part of the Book of ਅੱਯੂਬ in the Old Testament. Continue reading with the chapter navigation above or explore the complete book.
Book Information
Book: ਅੱਯੂਬ
Chapter: 16
Testament: Old Testament
How to Read this Chapter
Use the Previous and Next Chapter buttons to continue reading ਅੱਯੂਬ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਅੱਯੂਬ Chapter 16 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਅੱਯੂਬ Chapter 16?
ਅੱਯੂਬ Chapter 16 is part of the Book of ਅੱਯੂਬ in the Holy Bible.
Can I read this chapter online?
Yes. You can read the complete ਅੱਯੂਬ Chapter 16 online for free with easy chapter navigation.
More Chapters from ਅੱਯੂਬ
- ਅੱਯੂਬ Chapter 32
- ਅੱਯੂਬ Chapter 5
- ਅੱਯੂਬ Chapter 33
- ਅੱਯੂਬ Chapter 1
- ਅੱਯੂਬ Chapter 41
- ਅੱਯੂਬ Chapter 37
- ਅੱਯੂਬ Chapter 22
Explore More from ਪੁਰਾਣਾ ਨੇਮ
- 2 ਇਤਹਾਸ Chapter 15
- ਜ਼ਬੂਰ Chapter 52
- ਯਿਰਮਿਯਾਹ Chapter 5
- ਉਤਪਤ Chapter 11
- ਜ਼ਕਰਯਾਹ Chapter 11
- 1 ਸਮੂਏਲ Chapter 22
- 1 ਸਮੂਏਲ Chapter 30