ਇਬਰਾਨੀਆਂ Chapter 2

For English

Read ਇਬਰਾਨੀਆਂ Chapter 2 Online

Read ਇਬਰਾਨੀਆਂ Chapter 2 online from the Holy Bible. This chapter is part of the Book of ਇਬਰਾਨੀਆਂ in the New Testament. Browse every verse with easy chapter navigation, continue to the next chapter, or explore the complete Book of ਇਬਰਾਨੀਆਂ and the Holy Bible online.

Choose a Chapter

ਇਬਰਾਨੀਆਂ 2

ਅਧਿਆਇ 2

1. ਇਸ ਕਾਰਨ ਚਾਹੀਦਾ ਹੈ ਜੋ ਅਸੀਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਸੁਣੀਆਂ ਹੋਰ ਵੀ ਧਿਆਨ ਰੱਖੀਏ ਅਜਿਹਾ ਨਾ ਹੋਵੇ ਭਈ ਕਿਤੇ ਅਸੀਂ ਉਨ੍ਹਾਂ ਤੋਂ ਵਹਿ ਕੇ ਦੂਰ ਹੋ ਜਾਈਏ।

2. ਜਦੋਂ ਉਹ ਬਚਨ ਜਿਹੜਾ ਦੂਤਾਂ ਦੀ ਜ਼ਬਾਨੀ ਆਖਿਆ ਗਿਆ ਸੀ ਦ੍ਰਿੜ੍ਹ ਠਹਿਰਿਆ ਅਤੇ ਹਰੇਕ ਅਪਰਾਧ ਅਤੇ ਅਣਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ।

3. ਤਾਂ ਅਸੀਂ ਕਿੱਕੁਰ ਬਚ ਨਿੱਕਲਾਂਗੇ ਜੇ ਐਡੀ ਵੱਡੀ ਮੁਕਤੀ ਦੀ ਬੇ ਪਰਵਾਹੀ ਕਰੀਏ ਜੋ ਪਹਿਲਾਂ ਪ੍ਰਭੁ ਦੇ ਰਾਹੀਂ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਤੋਂ ਸਾਨੂੰ ਸਾਬਤ ਹੋਈ ? 4 ਪਰਮੇਸ਼ੁਰ ਵੀ ਨਿਸ਼ਾਨੀਆਂ ਅਤੇ ਅਚੰਭਿਆਂ ਅਤੇ ਨਾਨਾ ਪਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੀਆਂ ਵੰਡਾਂ ਦੇ ਵਸੀਲੇ ਆਪਣੀ ਇੱਛਿਆ ਦੇ ਅਨੁਸਾਰ ਉਨ੍ਹਾਂ ਦੇ ਨਾਲ ਸਾਖੀ ਦਿੰਦਾ ਰਿਹਾ।

5. ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਹ ਦੀ ਅਸੀਂ ਗੱਲ ਕਰਦੇ ਹਾਂ ਦੂਤਾਂ ਦੇ ਮਤਹਿਤ ਨਹੀਂ ਕੀਤਾ।

6. ਪਰ ਕਿਸੇ ਨੇ ਕਿਤੇ ਇਹ ਕਹਿ ਕੇ ਸਾਖੀ ਦਿੱਤੀ,— ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਵਿੱਚ ਲਿਆਵੇਂ, ਯਾ ਆਦਮੀ ਜਾਇਆ ਕੀ, ਜੋ ਤੂੰ ਉਸ ਉੱਤੇ ਨਿਗਾਹ ਕਰੇਂ ?

7. ਤੈਂ ਉਹ ਨੂੰ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਥਾਪਿਆ,

8. ਤੈਂ ਸੱਭੋ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਜਦੋਂ ਉਸ ਨੇ ਸੱਭੋ ਕੁਝ ਉਹ ਦੇ ਅਧੀਨ ਕਰ ਦਿੱਤਾ ਹੈ ਤਾਂ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਅਜੇ ਤੀਕੁਰ ਅਸੀਂ ਸਭ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।

9. ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁਖ ਝੱਲਣ ਦੇ ਕਾਰਨ ਪਰਤਾਪ ਅਤੇ ਮਾਣ ਦਾ ਮੁਕਟ ਰੱਖਿਆ ਹੋਇਆ ਵੇਖਦੇ ਹਾਂ ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।

10. ਜਿਹ ਦੇ ਲਈ ਸੱਭੋ ਕੁਝ ਹੈ ਅਤੇ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਉਸ ਨੂੰ ਜੋਗ ਸੀ ਭਈ ਬਹੁਤਿਆਂ ਪੁੱਤ੍ਰਾਂ ਨੂੰ ਤੇਜ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁਖਾਂ ਦੇ ਦੁਆਰਾ ਸੰਪੂਰਨ ਕਰੇ।

11. ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਓਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸੱਭੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।

12. ਪਰ ਏਹ ਕਹਿੰਦਾ,- ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਮੈਂ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ।

13. ਅਤੇ ਫੇਰ ਏਹ, — ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫੇਰ, — ਮੈਂ ਅਤੇ ਓਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ।

14. ਸੋ ਜਦ ਬਾਲਕ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ ਤਾਂ ਉਨ੍ਹਾਂ ਵਾਂਙੁ ਉਹ ਆਪ ਵੀ ਇਨ੍ਹਾਂ ਹੀ ਵਿੱਚ ਭਿਆਲ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਹ ਦੇ ਵੱਸ ਵਿੱਚ ਮੌਤ ਹੈ ਅਰਥਾਤ ਸ਼ਤਾਨ ਨੂੰ ਨਾਸ ਕਰੇ।

15. ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ।

16. ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੀ ਅੰਸ ਦੀ ਸਹਾਇਤਾ ਕਰਦਾ ਹੈ।

17. ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਦੇ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ।

18. ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।

About ਇਬਰਾਨੀਆਂ Chapter 2

Read ਇਬਰਾਨੀਆਂ Chapter 2 online from the Holy Bible. This chapter is part of the Book of ਇਬਰਾਨੀਆਂ in the New Testament. Continue reading with the chapter navigation above or explore the complete book.

Book Information

Book: ਇਬਰਾਨੀਆਂ
Chapter: 2
Testament: New Testament

How to Read this Chapter

Use the Previous and Next Chapter buttons to continue reading ਇਬਰਾਨੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਇਬਰਾਨੀਆਂ Chapter 2 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਇਬਰਾਨੀਆਂ Chapter 2?

ਇਬਰਾਨੀਆਂ Chapter 2 is part of the Book of ਇਬਰਾਨੀਆਂ in the Holy Bible.

Can I read this chapter online?

Yes. You can read the complete ਇਬਰਾਨੀਆਂ Chapter 2 online for free with easy chapter navigation.

More Chapters from ਇਬਰਾਨੀਆਂ

  1. ਇਬਰਾਨੀਆਂ Chapter 7
  2. ਇਬਰਾਨੀਆਂ Chapter 11
  3. ਇਬਰਾਨੀਆਂ Chapter 3
  4. ਇਬਰਾਨੀਆਂ Chapter 13
  5. ਇਬਰਾਨੀਆਂ Chapter 12
  6. ਇਬਰਾਨੀਆਂ Chapter 10
  7. ਇਬਰਾਨੀਆਂ Chapter 8

Explore More from ਨਵਾਂ ਨੇਮ

  1. 2 ਯੂਹੰਨਾ Chapter 1
  2. 1 ਤਿਮੋਥਿਉਸ Chapter 4
  3. ਮਰਕੁਸ Chapter 7
  4. ਪਰਕਾਸ਼ ਦੀ ਪੋਥੀ Chapter 16
  5. ਫ਼ਿਲਿੱਪੀਆਂ Chapter 4
  6. ਲੂਕਾ Chapter 5
  7. ਮੱਤੀ Chapter 25

Related Chapters & Readings

  1. ਮੱਤੀ Chapter 14
  2. ਬਿਵਸਥਾ ਸਾਰ Chapter 5
  3. ਬਿਵਸਥਾ ਸਾਰ Chapter 17
  4. ਜ਼ਬੂਰ Chapter 28
  5. ਉਪਦੇਸ਼ਕ Chapter 12
  6. 2 ਰਾਜਿਆਂ Chapter 7
  7. ਤੀਤੁਸ Chapter 2
Share Your Love

Leave a Reply

Your email address will not be published. Required fields are marked *