ਉਤਪਤ Chapter 46

For English

Read ਉਤਪਤ Chapter 46 Online

Read ਉਤਪਤ Chapter 46 online from the Holy Bible. This chapter is part of the Book of ਉਤਪਤ in the Old Testament. Browse every verse with easy chapter navigation, continue to the next chapter, or explore the complete Book of ਉਤਪਤ and the Holy Bible online.

Choose a Chapter

ਉਤਪਤ 46

ਅਧਿਆਇ 46

1. ਉਪਰੰਤ ਇਸਰਾਏਲ ਨੇ ਆਪਣਾ ਸਭ ਕੁਝ ਲੈਕੇ ਕੂਚ ਕੀਤਾ ਅਰ ਬਏਰਸਬਾ ਨੂੰ ਆਇਆ ਅਰ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ।

2. ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੀਆਂ ਦਰਿਸਟਾਂ ਵਿੱਚ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜਰ ਹਾਂ।

3. ਤਾਂ ਉਸ ਆਖਿਆ, ਮੈਂ ਪਰਮੇਸ਼ੁਰ ਤੇਰੇ ਪਿਤਾ ਦਾ ਪਰਮੇਸ਼ੁਰ ਹਾਂ।

4. ਮਿਸਰ ਵੱਲ ਉਤਰਨ ਤੋਂ ਨਾ ਡਰ ਕਿਉਂਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਸੰਗ ਮਿਸਰ ਵਿੱਚ ਉਤਰਾਂਗਾ ਅਰ ਮੈਂ ਤੈਨੂੰ ਸੱਚ ਮੁੱਚ ਫੇਰ ਉਤਾਹਾਂ ਲੈ ਆਵਾਂਗਾ ਅਰ ਯੂਸੁਫ਼ ਤੇਰੀਆਂ ਅੱਖਾਂ ਉੱਤੇ ਆਪਣਾ ਹੱਥ ਧਰੇਗਾ।

5. ਯਾਕੂਬ ਬਏਰਸਬਾ ਤੋਂ ਉੱਠਿਆ ਅਰ ਇਸਰਾਏਲ ਦੇ ਪੁੱਤ੍ਰ ਆਪਣੇ ਪਿਤਾ ਯਾਕੂਬ ਨੂੰ ਅਰ ਆਪਣੇ ਨਿੱਕਿਆਂ ਨਿਆਣਿਆਂ ਅਰ ਆਪਣੀਆਂ ਤੀਵੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਘੱਲੇ ਸਨ।

7. ਉਨ੍ਹਾਂ ਆਪਣੇ ਡੰਗਰ ਅਰ ਆਪਣਾ ਅਸਬਾਬ ਜਿਹੜਾ ਉਨ੍ਹਾਂ ਨੇ ਕਨਾਨ ਦੇਸ ਵਿੱਚ ਕਮਾਇਆ ਸੀ ਲਿਆ ਅਰ ਯਾਕੂਬ ਅਰ ਉਸ ਦੀ ਸਾਰੀ ਅੰਸ ਉਸ ਦੇ ਸੰਗ ਮਿਸਰ ਵਿੱਚ ਆਈ।

8. ਅਰਥਾਤ ਉਹ ਆਪਣੇ ਪੁੱਤ੍ਰ ਅਰ ਪੋਤਰੇ ਅਰ ਧੀਆਂ ਅਰ ਪੋਤੀਆਂ ਅਰ ਆਪਣੀ ਸਾਰੀ ਅੰਸ ਆਪਣੇ ਸੰਗ ਲੈਕੇ ਮਿਸਰ ਵਿੱਚ ਆਇਆ।

9. ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਏਹ ਹਨ ਜਿਹੜੇ ਮਿਸਰ ਵਿੱਚ ਆਏ ਯਾਕੂਬ ਅਰ ਉਸ ਦਾ ਪੁੱਤ੍ਰ ਰਊਬੇਨ ਉਸ ਦਾ ਪਲੋਠਾ।

10. ਰਊਬੇਨ ਦੇ ਪੁੱਤ੍ਰ ਹਾਨੋਕ ਅਤੇ ਫੱਲੂ ਅਤੇ ਹਸਰੋਨ ਅਤੇ ਕਰਮੀ।

11. ਸ਼ਿਮਓਨ ਦੇ ਪੁੱਤ੍ਰ ਯਮੂਏਲ ਅਤੇ ਯਾਮੀਨ ਅਤੇ ਓਹਦ ਅਤੇ ਯਾਕੀਨ ਅਰ ਸੋਹਰ ਅਰ ਸਾਊਲ ਕਨਾਨਣ ਦਾ ਪੁੱਤ੍ਰ।

12. ਲੇਵੀ ਦੇ ਪੁੱਤ੍ਰ ਗੇਰਸੋਨ ਅਰ ਕਹਾਥ ਅਰ ਮਰਾਰੀ।

13. ਯਾਹੂਦਾਹ ਦੇ ਪੁੱਤ੍ਰ ਏਰ ਅਰ ਓਨਾਨ ਅਰ ਸ਼ੇਲਾਹ ਅਰ ਫਰਸ ਅਰ ਜ਼ਾਹਰ ਪਰ ਏਰ ਅਰ ਓਨਾਨ ਕਨਾਨ ਦੇਸ ਵਿੱਚ ਮਰ ਗਏ ਅਰ ਫਰਸ ਦੇ ਪੁੱਤ੍ਰ ਹਸਰੋਨ ਅਰ ਹਾਮੂਲ ਸਨ।

14. ਯਿੱਸਕਾਰ ਦੇ ਪੁੱਤ੍ਰ ਤੋਲਾ ਅਰ ਪੁੱਵਾਹ ਅਰ ਯੋਬ ਅਰ ਸਿਮਰੋਨ।

15. ਜਬੁਲੂਨ ਦੇ ਪੁੱਤ੍ਰ ਸਰਦ ਅਰ ਏਲੋਨ ਅਰ ਯਹਲਏਲ।

16. ਲੇਆਹ ਦੇ ਪੁੱਤ੍ਰ ਏਹ ਸਨ ਜਿਹੜੇ ਉਸ ਨੇ ਪਦਨ ਅਰਾਮ ਵਿੱਚ ਯਾਕੂਬ ਤੋਂ ਉਸ ਦੀ ਧੀ ਦੀਨਾਹ ਸਣੇ ਜਣੇ ਸੋ ਸਾਰੇ ਪ੍ਰਾਣੀ ਉਸ ਦੇ ਪੁੱਤ੍ਰ ਅਰ ਉਸ ਦੀਆਂ ਧੀਆਂ ਤੇਤੀ ਸਨ।

17. ਗਾਦ ਦੇ ਪੁੱਤ੍ਰ ਸਿਫਯੋਨ ਅਰ ਹੱਗੀ ਅਰ ਸੂਨੀ ਅਰ ਅਸਬੋਨ ਅਰ ਏਰੀ ਅਰ ਅਰੋਦੀ ਅਰ ਅਰਏਲੀ।

18. ਆਸ਼ੇਰ ਦੇ ਪੁੱਤ੍ਰ ਯਿਮਨਾਹ ਅਰ ਯਿਸ਼ਵਾਹ ਅਰ ਯਿਸ਼ਵੀ ਅਰ ਬਰੀਆਹ ਅਰ ਸਰਹ ਉਨ੍ਹਾਂ ਦੀ ਭੈਣ ਅਰ ਬਰੀਆਹ ਦੇ ਪੁੱਤ੍ਰ ਹਬਰ ਅਰ ਮਲਕੀਏਲ।

19. ਏਹ ਜਿਲਫਾਹ ਦੇ ਪੁੱਤ੍ਰ ਸਨ ਜਿਸ ਨੂੰ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤਾ ਸੀ ਸੋ ਉਹ ਯਾਕੂਬ ਲਈ ਏਹ ਸੋਲਾਂ ਪ੍ਰਾਣੀ ਜਣੀ।

20. ਅਰ ਯਾਕੂਬ ਦੀ ਤੀਵੀਂ ਰਾਖੇਲ ਦੇ ਪੁੱਤ੍ਰ ਯੂਸੁਫ਼ ਅਰ ਬਿਨਯਾਮੀਨ ਸਨ।

21. ਅਤੇ ਯੂਸੁਫ਼ ਤੋਂ ਮਿਸਰ ਦੇਸ ਵਿੱਚ ਓਨ ਦੇ ਪੁਜਾਰੀ ਪੋਟੀਫਰਾ ਦੀ ਧੀ ਆਸਨਥ ਅਰ ਮਨੱਸ਼ਹ ਅਰ ਇਫਰਾਈਮ ਨੂੰ ਜਣੀ।

22. ਬਿਨਯਾਮੀਨ ਦੇ ਪੁੱਤ੍ਰ ਬਲਾ ਅਰ ਬਕਰ ਅਰ ਅਸ਼ਬੇਲ ਅਰ ਗੇਰਾ ਅਰ ਨਾਮਾਨ ਅਰ ਏਹੀ ਅਰ ਰੋਸ਼ ਅਰ ਮੁੱਫੀਮ ਅਰ ਹੁੱਫੀਮ ਅਰ ਆਰਦ।

23. ਏਹ ਰਾਖੇਲ ਦੇ ਪੁੱਤ੍ਰ ਸਨ ਜਿਹੜੇ ਉਹ ਯਾਕੂਬ ਲਈ ਜਣੀ ਸੋ ਏਹ ਸਾਰੇ ਪ੍ਰਾਣੀ ਚੌਦਾਂ ਸਨ।

24. ਅਰ ਦਾਨ ਦਾ ਪੁੱਤ੍ਰ ਹੁਸ਼ੀਮ ਸੀ।

25. ਅਰ ਨਫਤਾਲੀ ਦੇ ਪੁੱਤ੍ਰ ਯਹਸਏਲ ਅਰ ਗੂਨੀ ਅਰ ਯੇਸਰ ਅਰ ਸਿੱਲੇਮ।

26. ਏਹ ਬਿਲਹਾਹ ਦੇ ਪੁੱਤ੍ਰ ਸਨ ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖੇਲ ਨੂੰ ਦਿੱਤਾ ਸੀ ਅਰ ਉਹ ਯਾਕੂਬ ਲਈ ਏਹ ਸੱਤ ਪ੍ਰਾਣੀ ਜਣੀ।

27. ਸਾਰੇ ਪ੍ਰਾਣੀ ਜਿਹੜੇ ਯਾਕੂਬ ਦੇ ਸੰਗ ਮਿਸਰ ਵਿੱਚ ਆਏ ਅਰ ਤੁਖਮ ਉਹ ਦੇ ਵਿੱਚੋਂ ਨਿੱਕਲੇ ਨੂੰਹਾਂ ਤੋਂ ਬਿਨਾ ਛਿਆਹਠ ਪ੍ਰਾਣੀ ਸਨ।

28. ਅਤੇ ਯੂਸੁਫ਼ ਦੇ ਪੁੱਤ੍ਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਕੁੱਲ ਦੋ ਪ੍ਰਾਣੀ ਸਨ ਸੋ ਸਾਰੇ ਜੇਹੜੇ ਯਾਕੂਬ ਦੇ ਘਰ ਦੇ ਮਿਸਰ ਵਿੱਚ ਆਏ ਸਨ ਸੱਤਰ ਪ੍ਰਾਣੀ ਸਨ।

29. ਤਾਂ ਉਸ ਨੇ ਯਹੂਦਾਹ ਨੂੰ ਯੂਸਫ ਦੇ ਕੋਲ ਆਪਣੇ ਅੱਗੇ ਘੱਲਿਆ ਤਾਂਜੋ ਉਹ ਗੋਸ਼ਨ ਦਾ ਰਾਹ ਵਿਖਾਵੇ ਸੋ ਓਹ ਗੋਸ਼ਨ ਦੀ ਧਰਤੀ ਵਿੱਚ ਆਏ।

30. ਤਾਂ ਯੂਸੁਫ਼ ਨੇ ਆਪਣਾ ਰੱਥ ਜੋੜਿਆ ਅਰ ਆਪਣੇ ਪਿਤਾ ਇਸਰਾਏਲ ਦੇ ਮਿਲਨ ਲਈ ਗੋਸ਼ਨ ਨੂੰ ਗਿਆ ਅਰ ਉਸ ਅੱਗੇ ਹਾਜ਼ਰ ਹੋਇਆ ਅਰ ਉਸ ਦੇ ਗਲ ਲੱਗਾ ਅਰ ਚਿਰ ਤੀਕ ਉਸ ਦੇ ਗਲ ਲੱਗ ਕੇ ਰੋਇਆ।

31. ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇਹ ਕਿਉਂਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜਿਉਂਦਾ ਹੈ।

32. ਅਰ ਯੂਸੁਫ਼ ਨੇ ਆਪਣੇ ਭਰਾਵਾਂ ਅਰ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫਿਰਊਨ ਕੋਲ ਖਬਰ ਦੇਣ ਜਾਂਦਾ ਹਾਂ ਅਰ ਉਸ ਨੂੰ ਆਖਾਂਗਾ ਭਈ ਮੇਰੇ ਭਰਾ ਅਰ ਮੇਰੇ ਪਿਤਾ ਦਾ ਘਰਾਣਾ ਜਿਹੜਾ ਕਨਾਨ ਦੇਸ ਵਿੱਚ ਸੀ ਉਹ ਮੇਰੇ ਕੋਲ ਆ ਗਿਆ ਹੈ।

33. ਓਹ ਮਨੁੱਖ ਅਯਾਲੀ ਹਨ ਕਿਉਂਜੋ ਉਹ ਮਾਲ ਡੰਗਰ ਦੇ ਪਾਲਣ ਵਾਲੇ ਹਨ ਅਰ ਓਹ ਆਪਣੇ ਇੱਜੜ ਅਰ ਵੱਗ ਅਰ ਸਭ ਕੁਝ ਜੋ ਉਨ੍ਹਾਂ ਦਾ ਹੈ ਨਾਲ ਲੈ ਆਏ ਹਨ।

34. ਐਉਂ ਹੋਵੇਗਾ ਕਿ ਜਾਂ ਫਿਰਊਨ ਤੁਹਾਨੂੰ ਬੁਲਾਏ ਅਰ ਆਖੇ ਕਿ ਤੁਹਾਡਾ ਕੰਮ ਕੀ ਹੈ?

About ਉਤਪਤ Chapter 46

Read ਉਤਪਤ Chapter 46 online from the Holy Bible. This chapter is part of the Book of ਉਤਪਤ in the Old Testament. Continue reading with the chapter navigation above or explore the complete book.

Book Information

Book: ਉਤਪਤ
Chapter: 46
Testament: Old Testament

How to Read this Chapter

Use the Previous and Next Chapter buttons to continue reading ਉਤਪਤ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਉਤਪਤ Chapter 46 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਉਤਪਤ Chapter 46?

ਉਤਪਤ Chapter 46 is part of the Book of ਉਤਪਤ in the Holy Bible.

Can I read this chapter online?

Yes. You can read the complete ਉਤਪਤ Chapter 46 online for free with easy chapter navigation.

More Chapters from ਉਤਪਤ

  1. ਉਤਪਤ Chapter 6
  2. ਉਤਪਤ Chapter 41
  3. ਉਤਪਤ Chapter 39
  4. ਉਤਪਤ Chapter 30
  5. ਉਤਪਤ Chapter 24
  6. ਉਤਪਤ Chapter 23
  7. ਉਤਪਤ Chapter 8

Explore More from ਪੁਰਾਣਾ ਨੇਮ

  1. ਸਫ਼ਨਯਾਹ Chapter 3
  2. ਉਤਪਤ Chapter 38
  3. ਅੱਯੂਬ Chapter 37
  4. ਲੇਵੀਆਂ Chapter 15
  5. 2 ਇਤਹਾਸ Chapter 35
  6. ਬਿਵਸਥਾ ਸਾਰ Chapter 4
  7. ਸੁਲੇਮਾਨ ਦਾ ਗੀਤ Chapter 1

Related Chapters & Readings

  1. ਲੂਕਾ Chapter 9
  2. ਅੱਯੂਬ Chapter 31
  3. ਯੂਹੰਨਾ Chapter 7
  4. ਉਤਪਤ Chapter 34
  5. 1 ਇਤਹਾਸ Chapter 1
  6. ਅੱਯੂਬ Chapter 22
  7. ਸਫ਼ਨਯਾਹ Chapter 1
Share Your Love

Leave a Reply

Your email address will not be published. Required fields are marked *