ਉਪਦੇਸ਼ਕ Chapter 12

For English

Read ਉਪਦੇਸ਼ਕ Chapter 12 Online

Read ਉਪਦੇਸ਼ਕ Chapter 12 online from the Holy Bible. This chapter is part of the Book of ਉਪਦੇਸ਼ਕ in the Old Testament. Browse every verse with easy chapter navigation, continue to the next chapter, or explore the complete Book of ਉਪਦੇਸ਼ਕ and the Holy Bible online.

Choose a Chapter

ਉਪਦੇਸ਼ਕ 12

ਅਧਿਆਇ 12

1. ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਁਗੇ: "ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸਂਨਤਾ ਨਹੀਂ।"

2. ਇਸਤੋਂ ਪਹਿਲਾਂ ਕਿ ਸੂਰਜ, ਚੰਨ ਅਤੇ ਤਾਰੇ ਅੰਧਕਾਰ ਬਣ ਜਾਣ। ਅਤੇ ਬੱਦਲ ਇੱਕ ਤੂਫਾਨ ਤੋਂ ਬਾਦ ਦੂਸਰੇ ਤੂਫਾਨ ਵਾਂਗ ਆਉਣ।

3. ਜਦੋਂ ਤੁਹਾਡੀਆਂ ਬਾਹਾਂ ਦੀ ਤਾਕਤ ਖਤਮ ਹੋ ਜਾਵੇਗੀ, ਤੁਹਾਡੀਆਂ ਲੱਤਾਂ ਕਮਜ਼ੋਰ ਹੋ ਕੇੇ ਝੁਕ ਜਾਣਗੀਆਂ। ਤੁਹਾਡੇ ਦੰਦ ਡਿੱਗ ਜਾਣਗੇ ਤੁਹਾਡੀਆਂ ਅੱਖਾਂ ਮੱਧਮ ਹੋ ਜਾਣਗੀਆਂ।

4. ਤੁਹਾਡੀ ਸੁਣਨ ਦੀ ਸ਼ਕਤੀ ਕਮਜ਼ੋਰ ਹੋ ਜਾਵੇਗੀ। ਤੁਹਾਨੂੰ ਗਲੀਆਂ ਦਾ ਸ਼ੋਰ ਵੀ ਸੁਣਾਈ ਨਹੀਂ ਦੇਵੇਗਾ। ਤੁਹਾਡੇ ਲਈ ਆਟਾ ਪੀਹਣ ਵਾਲੀ ਚੱਕੀ ਦੀ ਆਵਾਜ਼ ਵੀ ਖਾਮੋਸ਼ੀ ਵਰਗੀ ਹੋਵੇਗੀ। ਤੁਸੀਂ ਗੀਤ ਗਾਉਂਦੀਆਂ ਔਰਤਾਂ ਨੂੰ ਵੀ ਨਹੀਂ ਸੁਣ ਸਕੋਁਗੇ। ਪਰ ਤੁਹਾਨੂੰ ਗਾਉਂਦੇ ਪੰਛੀ ਦੀ ਆਵਾਜ਼ ਵੀ ਬਹੁਤ ਸਵੇਰੇ ਜਗਾ ਦੇਵੇਗੀ ਕਿਉਂ ਕਿ ਤੁਸੀਂ ਸੌਂ ਹੀ ਨਹੀਂ ਸਕੋਗੇ।

5. ਤੁਹਾਨੂੰ ਉੱਚੀਆਂ ਥਾਵਾਂ ਤੋਂ ਡਰ ਲੱਗੇਗਾ। ਤੁਸੀਂ ਰਸਤੇ ਦੀ ਛੋਟੀ ਜਿਹੀ ਚੀਜ਼ ਤੋਂ ਵੀ ਠੇਡਾ ਖਾਕੇ ਡਿਗਣ ਤੋਂ ਵੀ ਡਰੋਗੇ। ਤੁਹਾਡੇ ਵਾਲ ਅਖਰੋਟ ਦੇ ਫੁੱਲਾਂ ਵਾਂਗ ਸਫੇਦ ਹੋ ਜਾਣਗੇ। ਚੱਲਣ ਵੇਲੇ ਘਾਹ ਦੇ ਟਿੱਡੇ ਵਾਂਗ ਆਪਣੇ-ਆਪ ਨੂੰ ਘਸੀਟੋਁਗੇ ਅਤੇ ਤੁਹਾਡੀਆਂ ਇਛ੍ਛਾਵਾਂ ਹੋਰ ਵਧੇਰੇ ਨਹੀਂ ਉਕਸਾਉਂਦੀਆਂ। ਤਾਂ ਆਦਮੀ ਆਪਣੇ ਸਦੀਵੀ ਘਰ ਵੱਲ ਜਾ ਰਿਹਾ। ਜਦੋਂ ਕਿ ਤੁਹਾਡੀ ਲਾਸ਼ ਨੂੰ ਚੁੱਕਣ ਵਾਲੇ ਲੋਕ ਗਲੀਆਂ ਵਿੱਚ ਇੱਕਠੇ ਹੋ ਜਾਣਗੇ ਜਦੋਂ ਉਹ ਤੁਹਾਡੀ ਲਾਸ਼ ਨੂੰ ਤੁਹਾਡੀ ਕਬਰ ਵੱਲ ਲੈ ਜਾਣਗੇ।

6. ਜਦੋਂ ਅਜੇ ਤੁਸੀਂ ਜਵਾਨ ਹੋਂ ਆਪਣੇ ਸਿਰਜਣਹਾਰੇ ਨੂੰ ਚੇਤੇ ਕਰੋ, ਇਸ ਤੋਂ ਪਹਿਲਾਂ ਕਿ ਚਾਂਦੀ ਦੀ ਜਂਜੀਰੀ ਪਾਟ ਜਾਵੇ ਅਤੇ ਸੋਨੇ ਦਾ ਭਾਂਡਾ ਟੁੱਟ ਜਾਵੇ, ਝਰਨੇ ਤੇ ਘੜੇ ਵਾਂਗ, ਅਤੇ ਪਹੀਆ ਦਾ, ਹੇਠਾਂ ਖੂਹ ਵੱਲ ਭੱਜਣ ਵਾਂਗ।

7. ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚਲਿਆ ਜਾਵੇ, ਜਿਸ ਵਿੱਚੋਂ ਉਹ ਆਇਆ, ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।

8. ਪੂਰੀ ਤਰ੍ਹਾਂ ਅਰਬਹੀਣ, ਉਸਤਾਦ ਨੇ ਆਖਿਆ, "ਸਭ ਕੁਝ ਅਰਬਹੀਣ ਹੈ।

9. ਉਪਦੇਸ਼ਕ ਬਹੁਤ ਸਿਆਣਾ ਸੀ। ਉਸ ਨੇ ਲੋਕਾਂ ਨੂੰ ਗਿਆਨ, ਸਿਖਾਇਆ, ਅਤੇ ਧਿਆਨ ਨਾਲ ਨਿਰਖ ਕਰਨ ਤੋਂ ਬਾਅਦ ਬਹੁਤ ਸਾਰੀਆਂ ਕਹਾਉਤਾਂ ਇਕੱਤ੍ਰ ਕੀਤੀਆਂ।

10. ਉਸਤਾਦ ਨੇ ਸਹੀ ਸ਼ਬਦਾਂ ਦੀ ਚੋਣ ਕਰਨ ਲਈ ਸਖਤ ਮਿਹਨਤ ਕੀਤੀ। ਅਤੇ ਉਸ ਨੇ ਉਹ ਸਿਖਿਆਵਾਂ ਲਿਖੀਆਂ ਜਿਹੜੀਆਂ ਸੱਚੀਆਂ ਹਨ ਤੇ ਭਰੋਸੇ ਯੋਗ ਹਨ।

11. ਸਿਆਣੇ ਆਦਮੀਆਂ ਦੇ ਸ਼ਬਦ ਉਤਸਾਹ ਵਾਂਗ ਹੁੰਦੇ ਹਨ। ਉਨ੍ਹਾਂ ਦੀਆਂ ਸਿਖਿਆਵਾਂ ਮਜ਼ਬੂਤ ਮੇਖਾਂ ਵਾਂਗ ਹੁੰਦੀਆਂ ਹਨ ਜੋ ਕਦੇ ਨਹੀਂ ਟੁਟਦੀਆਂ ਅਤੇ ਆਜੜੀ ਦੁਆਰਾ ਇੱਕ ਜਗ੍ਹਾ ਤੇ ਪਾਈਆਂ ਜਾਂਦੀਆਂ ਹਨ।

12. ਇਸ ਲਈ ਮੇਰੇ ਪੁੱਤਰ, ਉਨ੍ਹਾਂ ਸਿਖਿਆਵਾਂ ਦਾ ਅਧਿਐਨ ਕਰੋ, ਪਰ ਹੋਰਨਾਂ ਕਿਤਾਬਾਂ ਤੋਂ ਸਾਵਧਾਨ ਰਹੋ। ਲੋਕ ਕਦੇ ਵੀ ਕਿਤਾਬਾਂ ਲਿਖਣੀਆਂ ਬੰਦ ਨਹੀਂ ਕਰਦੇ, ਅਤੇ ਬਹੁਤ ਜ਼ਿਆਦਾ ਪਢ਼ਾਈ ਤੁਹਾਨੂੰ ਬਕ੍ਕਾ ਦੇਵੇਗੀ।

13. ਹੁਣ, ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਕੀ ਸਿਖ੍ਖਣਾ ਚਾਹੀਦਾ ਹੈ ਜਿਹੜੀਆਂ ਇਸ ਕਿਤਾਬ ਵਿੱਚ ਲਿਖੀਆਂ ਹਨ? ਸਭ ਤੋਂ ਮਹੱਤਵਪੂਰਣ ਗੱਲ ਜਿਹੜੀ ਕੋਈ ਬੰਦਾ ਕਰ ਸਕਦਾ ਹੈ ਉਹ ਹੈ ਪਰਮੇਸ਼ੁਰ ਦਾ ਆਦਰ ਕਰਨਾ ਅਤੇ ਉਸਦੇ ਆਦੇਸ਼ਾਂ ਨੂੰ ਮੰਨਣਾ। ਕਿਉਂ? ਕਿਉਂ ਕਿ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਜਾਣਦਾ ਹੈ ਜਿਹੜੀਆਂ ਲੋਕੀ ਕਰਦੇ ਹਨ। ਗੁਪਤ ਗੱਲਾਂ ਬਾਰੇ ਵੀ। ਉਹ ਸਾਰੀਆਂ ਨੇਕੀ ਵਾਲੀਆਂ ਗੱਲਾਂ ਬਾਰੇ ਅਤੇ ਸਾਰੀਆਂ ਬਦੀ ਵਾਲੀਆਂ ਗੱਲਾਂ ਨੂੰ ਜਾਣਦਾ ਹੈ ਉਹ ਲੋਕਾਂ ਦੇ ਹਰ ਅਮਲ ਦਾ ਨਿਰਣਾ ਕਰੇਗਾ।

About ਉਪਦੇਸ਼ਕ Chapter 12

Read ਉਪਦੇਸ਼ਕ Chapter 12 online from the Holy Bible. This chapter is part of the Book of ਉਪਦੇਸ਼ਕ in the Old Testament. Continue reading with the chapter navigation above or explore the complete book.

Book Information

Book: ਉਪਦੇਸ਼ਕ
Chapter: 12
Testament: Old Testament

How to Read this Chapter

Use the Previous and Next Chapter buttons to continue reading ਉਪਦੇਸ਼ਕ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਉਪਦੇਸ਼ਕ Chapter 12 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਉਪਦੇਸ਼ਕ Chapter 12?

ਉਪਦੇਸ਼ਕ Chapter 12 is part of the Book of ਉਪਦੇਸ਼ਕ in the Holy Bible.

Can I read this chapter online?

Yes. You can read the complete ਉਪਦੇਸ਼ਕ Chapter 12 online for free with easy chapter navigation.

More Chapters from ਉਪਦੇਸ਼ਕ

  1. ਉਪਦੇਸ਼ਕ Chapter 7
  2. ਉਪਦੇਸ਼ਕ Chapter 2
  3. ਉਪਦੇਸ਼ਕ Chapter 10
  4. ਉਪਦੇਸ਼ਕ Chapter 9
  5. ਉਪਦੇਸ਼ਕ Chapter 11
  6. ਉਪਦੇਸ਼ਕ Chapter 8
  7. ਉਪਦੇਸ਼ਕ Chapter 1

Explore More from ਪੁਰਾਣਾ ਨੇਮ

  1. ਲੇਵੀਆਂ Chapter 3
  2. ਉਤਪਤ Chapter 34
  3. ਕਹਾਉਤਾਂ Chapter 31
  4. ਹਿਜ਼ਕੀਏਲ Chapter 41
  5. ਸੁਲੇਮਾਨ ਦਾ ਗੀਤ Chapter 6
  6. ਯਿਰਮਿਯਾਹ Chapter 17
  7. ਉਤਪਤ Chapter 35

Related Chapters & Readings

  1. ਜ਼ਬੂਰ Chapter 80
  2. ਜ਼ਕਰਯਾਹ Chapter 2
  3. ਮੱਤੀ Chapter 8
  4. 2 ਇਤਹਾਸ Chapter 17
  5. ਜ਼ਬੂਰ Chapter 10
  6. ਨਿਆਂਈਆਂ Chapter 21
  7. ਉਤਪਤ Chapter 1
Share Your Love

Leave a Reply

Your email address will not be published. Required fields are marked *