Read ਕਹਾਉਤਾਂ Chapter 12 Online
Read ਕਹਾਉਤਾਂ Chapter 12 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.
Choose a Chapter
ਕਹਾਉਤਾਂ 12
ਅਧਿਆਇ 12
1. ਜੋ ਸੁਧਾਰ ਨਾਲ ਪ੍ਰੀਤ ਰੱਖਦਾ ਹੈ, ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜ ਨੂੰ ਬੁਰਾ ਜਾਣਦਾ ਹੈ ਉਹ ਪਸੂ ਵਰਗਾ ਹੈ।
2. ਭਲੇ ਮਾਨਸ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।
3. ਖੋਟ ਨਾਲ ਕੋਈ ਮਨੁੱਖ ਅਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।
4. ਪਤਵੰਤੀ ਪਤਨੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀਆਂ ਹੱਡੀਆਂ ਦਾ ਸਾੜਾ ਹੈ।
5. ਧਰਮੀਆਂ ਦੀਆਂ ਚਿਤਮਣੀਆਂ ਤਾਂ ਨਿਆਉਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੇ ਮਤੇ ਛਲ ਹੁੰਦੇ ਹਨ।
6. ਦੁਸ਼ਟਾਂ ਦੀਆਂ ਗੱਲਾਂ ਖ਼ੂਨ ਦੇ ਘਾਤ ਦੀਆਂ ਹਨ, ਪਰ ਸਚਿਆਰਾਂ ਦੇ ਮੂੰਹ ਓਹਨਾਂ ਨੂੰ ਛੁਡਾ ਲੈਂਦੇ ਹਨ।
7. ਦੁਸ਼ਟ ਉਲਟਾਏ ਜਾਂਦੇ ਅਤੇ ਓਹ ਹੁੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਖੜਾ ਰਹੇਗਾ।
8. ਆਦਮੀ ਦਾ ਜਸ ਉਹ ਦੀ ਚਤਰਾਈ ਦੇ ਅਨੁਸਾਰ ਹੁੰਦਾ ਹੈ, ਪਰ ਪੁੱਠੇ ਦਿਲ ਵਾਲਾ ਤੁੱਛ ਸਮਝਿਆ ਜਾਂਦਾ ਹੈ।
9. ਪਤਹੀਣ ਜਿਹ ਦੇ ਕੋਲ ਟਹਿਲੂਆ ਹੈ, ਉਸ ਨਾਲੋਂ ਚੰਗਾ ਹੈ ਜੋ ਵਡਿਆਈ ਮਾਰਦਾ ਪਰ ਰੋਟੀਓਂ ਵੀ ਤੰਗ ਹੈ।
10. ਧਰਮੀ ਆਪਣੇ ਪਸੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟਾਂ ਦਾ ਰਹਮ ਨਿਰਦਈ ਹੀ ਹੈ।
11. ਜਿਹੜਾ ਆਪਣੀ ਭੋਂ ਨੂੰ ਦੱਬ ਕੇ ਵਾਹੇਗ਼ਾ ਉਹ ਰੱਜ ਕੇ ਖਾਏਗਾ, ਤੇ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
12. ਦੁਸ਼ਟ ਬੁਰਿਆਰਾਂ ਦੇ ਜਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
13. ਬੁਰਿਆਰ ਆਪਣੇ ਬੁੱਲ੍ਹਾਂ ਦੇ ਅਪਰਾਧ ਨਾਲ ਫੱਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14. ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ, ਅਤੇ ਜੇਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ।
15. ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
16. ਮੂਰਖ ਦੀ ਖੱਚ ਝੱਟ ਪਰਗਟ ਹੋ ਜਾਂਦੀ ਹੈ, ਪਰ ਸਿਆਣਾ ਅਪਜਸ ਨੂੰ ਛਿਪਾ ਲੈਂਦਾ ਹੈ।
17. ਜਿਹੜਾ ਸੱਚ ਬੋਲਦਾ ਹੈ ਉਹ ਧਰਮ ਨੂੰ ਦੱਸਦਾ ਹੈ, ਪਰ ਝੂਠਾ ਗਵਾਹ ਛਲ ਨੂੰ।
18. ਬੇਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਙੁ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੀ ਜ਼ਬਾਨ ਚੰਗਾ ਕਰ ਦਿੰਦੀ ਹੈ।
19. ਸੱਚੇ ਬੁੱਲ੍ਹ ਸਦਾ ਤਾਈਂ ਰਹਿਣਗੇ, ਪਰ ਝੂਠੀ ਜੀਭ ਛਿਨ ਮਾਤ੍ਰ ਦੀ ਹੈ।
20. ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਤੀ ਦੇ ਸਲਾਹੂਆਂ ਲਈ ਅਨੰਦ ਹੁੰਦਾ ਹੈ।
21. ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।
22. ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰੀ ਵਰਤਦੇ ਹਨ ਉਹ ਓਹਨਾਂ ਨੂੰ ਪਸੰਦ ਕਰਦਾ ਹੈ।
23. ਸਿਆਣਾ ਆਦਮੀ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪਰਚਾਰ ਕਰਦਾ ਹੈ।
24. ਉੱਦਮੀ ਦਾ ਹੱਥ ਹਾਕਮੀ ਕਰੇਗਾ, ਪਰ ਆਲਸੀ ਕਰ ਦੇਣ ਵਾਲਾ ਬਣੇਗਾ।
25. ਮਨੁੱਖ ਦੇ ਦਿਲ ਵਿੱਚ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
26. ਧਰਮੀ ਆਪਣੇ ਗੁਆਂਢੀ ਨੂੰ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭੁਲਾ ਦਿੰਦੀ ਹੈ।
27. ਆਲਸੀ ਮਨੁੱਖ ਸ਼ਿਕਾਰ ਕਰ ਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਆਦਮੀ ਦਾ ਅਨਮੋਲ ਪਦਾਰਥ ਉੱਦਮੀ ਲਈ ਹੈ।
28. ਧਰਮ ਦੇ ਰਾਹ ਵਿੱਚ ਜੀਉਣ ਹੈ, ਅਤੇ ਉਹ ਦੇ ਪਹੇ ਵਿੱਚ ਮੂਲੋਂ ਮੌਤ ਨਹੀਂ।
About ਕਹਾਉਤਾਂ Chapter 12
Read ਕਹਾਉਤਾਂ Chapter 12 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.
Book Information
Book: ਕਹਾਉਤਾਂ
Chapter: 12
Testament: Old Testament
How to Read this Chapter
Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਕਹਾਉਤਾਂ Chapter 12 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਕਹਾਉਤਾਂ Chapter 12?
ਕਹਾਉਤਾਂ Chapter 12 is part of the Book of ਕਹਾਉਤਾਂ in the Holy Bible.
Can I read this chapter online?
Yes. You can read the complete ਕਹਾਉਤਾਂ Chapter 12 online for free with easy chapter navigation.
More Chapters from ਕਹਾਉਤਾਂ
- ਕਹਾਉਤਾਂ Chapter 9
- ਕਹਾਉਤਾਂ Chapter 25
- ਕਹਾਉਤਾਂ Chapter 3
- ਕਹਾਉਤਾਂ Chapter 2
- ਕਹਾਉਤਾਂ Chapter 20
- ਕਹਾਉਤਾਂ Chapter 16
- ਕਹਾਉਤਾਂ Chapter 7
Explore More from ਪੁਰਾਣਾ ਨੇਮ
- ਜ਼ਬੂਰ Chapter 102
- ਜ਼ਬੂਰ Chapter 46
- ਉਤਪਤ Chapter 45
- 2 ਇਤਹਾਸ Chapter 26
- ਉਤਪਤ Chapter 19
- ਨਿਆਂਈਆਂ Chapter 20
- ਯਸਾਯਾਹ Chapter 16