ਕਹਾਉਤਾਂ Chapter 13

For English

Read ਕਹਾਉਤਾਂ Chapter 13 Online

Read ਕਹਾਉਤਾਂ Chapter 13 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 13

ਅਧਿਆਇ 13

1. ਬੁੱਧਵਾਨ ਪੁੱਤਰ ਤਾਂ ਆਪਣੇ ਪਿਉ ਦੀ ਸਿੱਖਿਆ ਸੁਣਦਾ ਹੈ, ਪਰ ਮਖੌਲੀਆ ਤਾੜ ਨੂੰ ਨਹੀਂ ਸੁਣਦਾ।

2. ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ, ਪਰੰਤੂ ਛਲੀਏ ਦੀ ਜਾਨ ਜ਼ੁਲਮ ਨੂੰ ਖਾਵੇਗੀ।

3. ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਬੁੱਲ੍ਹਾਂ ਨੂੰ ਟੱਡਦਾ ਹੈ, ਉਹ ਦੇ ਲਈ ਬਰਬਾਦੀ ਹੋਵੇਗੀ।

4. ਘੌਲੀਏ ਦਾ ਜੀ ਤਾਂ ਲੋਚਦਾ ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਮੋਟੀ ਹੋ ਜਾਵੇਗੀ।

5. ਧਰਮੀ ਨੂੰ ਝੂਠ ਤੋਂ ਸੂਗ ਆਉਂਦੀ ਹੈ, ਪਰ ਦੁਸ਼ਟ ਸ਼ਰਮ ਅਤੇ ਖੱਜਲਪੁਣੇ ਤੇ ਚੱਲਦਾ ਹੈ।

6. ਜਿਹੜਾ ਸਿੱਧੀ ਚਾਲ ਚੱਲਦਾ ਹੈ ਧਰਮ ਉਹ ਦੀ ਰੱਛਿਆ ਕਰਦਾ ਹੈ, ਪਰ ਦੁਸ਼ਟਪੁਣਾ ਪਾਪੀ ਨੂੰ ਉਲਟਾ ਦਿੰਦਾ ਹੈ।

7. ਕੋਈ ਤਾਂ ਧਨੀ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਕੱਖ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।

8. ਮਨੁੱਖ ਦੀ ਜਾਨ ਦੀ ਚੱਟੀ ਉਹ ਦਾ ਧਨ ਹੈ, ਪਰ ਨਿਰਧਨ ਧਮਕੀ ਨੂੰ ਸੁਣਦਾ ਹੀ ਨਹੀਂ।

9. ਧਰਮੀ ਦੀ ਜੋਤ ਮੌਜ ਮਾਰਦੀ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।

10. ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਓਹਨਾਂ ਨਾਲ ਬੁੱਧ ਹੈ।

11. ਐਵੇਂ ਕਿਵੇਂ ਦਾ ਧਨ ਘਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।

12. ਆਸ ਦੀ ਢਿੱਲ ਦਿਲ ਨੂੰ ਬਿਮਾਰ ਕਰਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਬਿਰਛ ਹੈ।

13. ਜਿਹੜਾ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।

14. ਬੁੱਧਵਾਨ ਦੀ ਤਾਲੀਮ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰਹਿਣ ਲਈ ਹੈ।

15. ਸੁੱਧ ਬੁੱਧ ਦੇ ਕਾਰਨ ਮੰਨਤਾ ਹੁੰਦੀ ਹੈ, ਪਰ ਛਲੀਆਂ ਦਾ ਰਾਹ ਬਿਖੜਾ ਹੁੰਦਾ ਹੈ।

16. ਹਰ ਸਿਆਣਾ ਪੁਰਸ਼ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।

17. ਦੁਸ਼ਟ ਹਰਕਾਰਾ ਬਿਪਤਾ ਵਿੱਚ ਡੇਗ ਦਿੰਦਾ ਹੈ, ਪਰ ਮਾਤਬਰ ਰਾਜਦੂਤ ਚੰਗਾ ਕਰਦਾ ਹੈ।

18. ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜ ਵੱਲ ਚਿੱਤ ਲਾਉਂਦਾ ਹੈ ਉਹ ਦਾ ਆਦਰ ਹੋਵੇਗਾ।

19. ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖਾਂ ਨੂੰ ਬੁਰਾ ਲੱਗਦਾ ਹੈ।

20. ਬੁੱਧਵਾਨਾਂ ਦਾ ਸੰਗੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀ ਨੂੰ ਦੁੱਖ ਹੋਵੇਗਾ।

21. ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।

22. ਭਲਾ ਪੁਰਸ਼ ਆਪਣੇ ਪੋਤਰਿਆਂ ਲਈ ਵੀ ਮੀਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧਨ ਧਰਮੀ ਲਈ ਜੋੜੀਦਾ ਹੈ।

23. ਨਿਰਧਨ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜੇਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।

24. ਜਿਹੜਾ ਪੁੱਤਰ ਉੱਤੇ ਛੂਛਕ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।

25. ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।

About ਕਹਾਉਤਾਂ Chapter 13

Read ਕਹਾਉਤਾਂ Chapter 13 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 13
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 13 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 13?

ਕਹਾਉਤਾਂ Chapter 13 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 13 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 9
  2. ਕਹਾਉਤਾਂ Chapter 20
  3. ਕਹਾਉਤਾਂ Chapter 3
  4. ਕਹਾਉਤਾਂ Chapter 2
  5. ਕਹਾਉਤਾਂ Chapter 27
  6. ਕਹਾਉਤਾਂ Chapter 25
  7. ਕਹਾਉਤਾਂ Chapter 16

Explore More from ਪੁਰਾਣਾ ਨੇਮ

  1. ਜ਼ਬੂਰ Chapter 97
  2. ਜ਼ਬੂਰ Chapter 145
  3. ਅੱਯੂਬ Chapter 41
  4. ਹਿਜ਼ਕੀਏਲ Chapter 15
  5. ਅੱਯੂਬ Chapter 36
  6. ਯਹੋਸ਼ੁਆ Chapter 9
  7. ਦਾਨੀਏਲ Chapter 11

Related Chapters & Readings

  1. 2 ਇਤਹਾਸ Chapter 4
  2. 1 ਰਾਜਿਆਂ Chapter 14
  3. ਪਰਕਾਸ਼ ਦੀ ਪੋਥੀ Chapter 11
  4. ਜ਼ਬੂਰ Chapter 107
  5. 2 ਇਤਹਾਸ Chapter 17
  6. ਅਜ਼ਰਾ Chapter 8
  7. ਯਿਰਮਿਯਾਹ Chapter 10
Share Your Love

Leave a Reply

Your email address will not be published. Required fields are marked *