ਕਹਾਉਤਾਂ Chapter 14

For English

Read ਕਹਾਉਤਾਂ Chapter 14 Online

Read ਕਹਾਉਤਾਂ Chapter 14 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 14

ਅਧਿਆਇ 14

1. ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖਣੀ ਆਪਣੀਂ ਹੀ ਹੱਥੀਂ ਉਹ ਨੂੰ ਢਾਹ ਦਿੰਦੀ ਹੈ।

2. ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਸ ਨੂੰ ਤੁੱਛ ਜਾਣਦਾ ਹੈ।

3. ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੁੱਲ੍ਹ ਓਹਨਾਂ ਦੀ ਰੱਛਿਆ ਕਰਦੇ ਹਨ।

4. ਜਿੱਥੇ ਬਲਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲਦ ਦੇ ਜ਼ੋਰ ਨਾਲ ਅੰਨ ਬਾਹਲਾ ਪੈਦਾ ਹੁੰਦਾ ਹੈ।

5. ਮਾਤਬਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।

6. ਮਖੌਲੀਆ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।

7. ਮੂਰਖ ਤੋਂ ਲਾਂਭੇ ਹੋ ਜਾਹ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।

8. ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖਾਂ ਦੀ ਮੂਰਖਤਾਈ ਛਲ ਹੀ ਹੈ।

9. ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।

10. ਮਨ ਆਪ ਹੀ ਆਪਣੀ ਕੁੜੱਤਨ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸੱਕਦਾ।

11. ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਲਾਭਵੰਤ ਹੋਵੇਗਾ।

12. ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ।

13. ਹਾਸੇ ਵਿੱਚ ਵੀ ਚਿੱਤ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਸੋਗ ਹੁੰਦਾ ਹੈ।

14. ਮਨਮੁੱਖ ਆਪਣੀ ਚਾਲ ਦਾ, ਅਤੇ ਸਰਮੁਖ ਆਪਣੀ ਕੀਤੀ ਦਾ ਫਲ ਭੋਗੇਗਾ।

15. ਭੋਲਾ ਹਰੇਕ ਗੱਲ ਨੂੰ ਸੱਤ ਮੰਨਦਾ ਹੈ, ਪਰ ਸਿਆਣਾ ਵੇਖ ਭਾਲ ਕੇ ਚੱਲਦਾ ਹੈ।

16. ਬੁੱਧਵਾਨ ਤਾਂ ਭੈ ਕਰ ਕੇ ਬੁਰਿਆਈ ਤੋਂ ਲਾਂਭੇ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।

17. ਜਿਹੜਾ ਛੇਤੀ ਗੁੱਸੇ ਹੋ ਜਾਂਦਾ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।

18. ਭੋਲਿਆਂ ਲੋਕਾਂ ਦੇ ਵੰਡੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।

19. ਭੈੜੇ ਭਲਿਆਂ ਦੇ ਅੱਗੇ ਨਿਉਂਦੇ ਹਨ, ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ।

20. ਕੰਗਾਲ ਆਪਣੇ ਗੁਆਂਢੀ ਲਈ ਵੀ ਘਿਣਾਉਣਾ ਹੈ, ਪਰ ਧੰਨਵਾਨ ਦੇ ਪ੍ਰੇਮੀ ਢੇਰ ਸਾਰੇ ਹੁੰਦੇ ਹਨ।

21. ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਮਸਕੀਨਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।

22. ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਓਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਤੇ ਸਚਿਆਈ ਹੁੰਦੀ ਹੈ।

23. ਮਿਹਨਤ ਨਾਲ ਸਦਾ ਖੱਟੀ ਹੁੰਦੀ ਹੈ, ਪਰ ਬੁੱਲ੍ਹਾਂ ਦੇ ਬਕਵਾਸ ਨਾਲ ਤਾਂ ਥੁੜ ਹੀ ਰਹਿੰਦੀ ਹੈ।

24. ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਲੜੀ ਮੂਰਖਤਾਈ ਹੀ ਹੈ।

25. ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਛੁਡਾ ਲੈਂਦਾ ਹੈ, ਪਰ ਧੋਖੇਬਾਜ਼ ਕੂੜ ਮਾਰਦਾ ਹੈ।

26. ਯਹੋਵਾਹ ਦੇ ਭੈ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਪਨਾਹ ਦਾ ਥਾਂ ਹੈ।

27. ਯਹੋਵਾਹ ਦਾ ਭੈ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।

28. ਰਈਅਤ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਉੱਮਤ ਦੇ ਘਟ ਹੋਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।

29. ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਤੱਤੀ ਤਬੀਅਤ ਵਾਲਾ ਮੂਰਖਤਾਈ ਨੂੰ ਉੱਚਾ ਕਰਦਾ ਹੈ।

30. ਸ਼ਾਂਤ ਮਨ ਸਰੀਰ ਦਾ ਜੀਉਣ ਹੈ, ਪਰ ਖ਼ੁਣਸ ਹੱਡੀਆਂ ਦਾ ਸਾੜ ਹੈ।

31. ਜਿਹੜਾ ਗਰੀਬ ਉੱਤੇ ਅਨ੍ਹੇਰ ਕਰਦਾ ਹੈ ਉਹ ਆਪਣੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।

32. ਦੁਸ਼ਟ ਤਾਂ ਆਪਣੀ ਬੁਰਿਆਈ ਨਾਲ ਢਹਿ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ।

33. ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪਰਗਟ ਹੋ ਜਾਂਦਾ ਹੈ।

34. ਧਰਮ ਕੌਮ ਦੀ ਉੱਨਤੀ ਕਰਦਾ ਹੈ, ਪਰ ਪਾਪ ਉੱਮਤਾਂ ਲਈ ਮੂੰਹ ਕਾਲਾ ਹੈ।

35. ਬੁੱਧਵਾਨ ਨੌਕਰ ਤੋਂ ਪਾਤਸ਼ਾਹ ਪਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਦੀ ਕਰੋਪੀ ਹੁੰਦੀ ਹੈ।

About ਕਹਾਉਤਾਂ Chapter 14

Read ਕਹਾਉਤਾਂ Chapter 14 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 14
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 14 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 14?

ਕਹਾਉਤਾਂ Chapter 14 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 14 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 18
  2. ਕਹਾਉਤਾਂ Chapter 31
  3. ਕਹਾਉਤਾਂ Chapter 26
  4. ਕਹਾਉਤਾਂ Chapter 21
  5. ਕਹਾਉਤਾਂ Chapter 19
  6. ਕਹਾਉਤਾਂ Chapter 9
  7. ਕਹਾਉਤਾਂ Chapter 27

Explore More from ਪੁਰਾਣਾ ਨੇਮ

  1. ਨਿਆਂਈਆਂ Chapter 12
  2. ਨਹੂਮ Chapter 2
  3. ਹਿਜ਼ਕੀਏਲ Chapter 36
  4. 1 ਇਤਹਾਸ Chapter 16
  5. ਅੱਯੂਬ Chapter 40
  6. ਜ਼ਬੂਰ Chapter 124
  7. 2 ਸਮੂਏਲ Chapter 12

Related Chapters & Readings

  1. ਨਿਆਂਈਆਂ Chapter 9
  2. ਕਹਾਉਤਾਂ Chapter 8
  3. ਯਸਾਯਾਹ Chapter 48
  4. ਉਤਪਤ Chapter 36
  5. 1 ਇਤਹਾਸ Chapter 11
  6. ਗਿਣਤੀ Chapter 10
  7. ਦਾਨੀਏਲ Chapter 1
Share Your Love

Leave a Reply

Your email address will not be published. Required fields are marked *