ਕਹਾਉਤਾਂ Chapter 15

For English

Read ਕਹਾਉਤਾਂ Chapter 15 Online

Read ਕਹਾਉਤਾਂ Chapter 15 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 15

ਅਧਿਆਇ 15

1. ਨਰਮ ਜਵਾਬ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬੋਲ ਕ੍ਰੋਧ ਨੂੰ ਭੜਕਾਉਂਦਾ ਹੈ।

2. ਬੁੱਧਵਾਨ ਦੀ ਜੀਭ ਗਿਆਨ ਦਾ ਠੀਕ ਬਖਾਨ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬੱਸ ਮੂਰਖਤਾਈ ਉੱਛਲਦੀ ਹੈ।

3. ਯਹੋਵਾਹ ਦੀਆਂ ਅੱਖਾਂ ਸਭਨੀਂ ਥਾਈਂ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।

4. ਸਿਹਤ ਦੇਣ ਵਾਲੀ ਰਸਨਾ ਜੀਉਣ ਦਾ ਬਿਰਛ ਹੈ, ਪਰ ਉਹ ਦੇ ਵਿੱਚ ਆਕੀਪੁਣਾ ਆਤਮਾ ਦਾ ਤੋੜਨਾ ਹੈ।

5. ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜ ਨੂੰ ਮੰਨਦਾ ਹੈ ਉਹ ਸਿਆਣਾ ਹੈ।

6. ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਖੱਟੀ ਨਾਲ ਕਸ਼ਟ ਹੁੰਦਾ ਹੈ।

7. ਬੁੱਧਵਾਨ ਦੇ ਬੁੱਲ੍ਹ ਗਿਆਨ ਨੂੰ ਖਿਲਾਰਦੇ ਹਨ, ਪਰ ਮੂਰਖਾਂ ਦਾ ਮਨ ਇਉਂ ਨਹੀਂ ਕਰਦਾ।

8. ਦੁਸ਼ਟ ਦੀ ਭੇਟ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਪਰਸੰਨ ਹੁੰਦਾ ਹੈ।

9. ਦੁਸ਼ਟ ਦੀ ਚਾਲ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।

10. ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜ ਮਿਲਦੀ ਹੈ, ਅਤੇ ਸਮਝੌਤੀ ਨੂੰ ਬੁਰਾ ਜਾਣਨ ਵਾਲਾ ਮਰੇਗਾ।

11. ਪਤਾਲ ਅਤੇ ਵਿਨਾਸ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸੀਆਂ ਦੇ ਮਨ ਕਿੱਕਰ ਨਾ ਹੋਣਗੇ?

12. ਮਖੌਲੀਆ ਤਾੜ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਕੋਲ ਜਾਂਦਾ ਹੈ।

13. ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ ਹੁੰਦਾ ਹੈ।

14. ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਦਾ ਮੂੰਹ ਮੂਰਖਤਾਈ ਚਰਦਾ ਹੈ।

15. ਮਸਕੀਨ ਦੇ ਸੱਭੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਦਿਲ ਵਾਲਾ ਸਦਾ ਦਾਉਤਾਂ ਉਡਾਉਂਦਾ ਹੈ।

16. ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈ ਨਾਲ ਹੋਵੇ, ਉਸ ਵੱਡੇ ਖ਼ਜ਼ਾਨੇ ਨਾਲੋਂ ਚੰਗਾ ਹੈ ਜਿਹਦੇ ਨਾਲ ਘਬਰਾਹਟ ਹੋਵੇ।

17. ਸਾਗ ਪੱਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।

18. ਕ੍ਰੋਧੀ ਛੇੜ ਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।

19. ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਸ਼ਾਹ ਰਾਹ ਹੈ।

20. ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।

21. ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।

22. ਜੇ ਸਲਾਹ ਨਾ ਮਿਲੇ ਤਾਂ ਪਰੋਜਨ ਰੁੱਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਓਹ ਕਾਇਮ ਹੋ ਜਾਂਦੇ ਹਨ।

23. ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ!

24. ਸਿਆਣੇ ਦੇ ਲਈ ਜੀਉਣ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।

25. ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆਂ ਨੂੰ ਕਾਇਮ ਕਰਦਾ ਹੈ।

26. ਬੁਰਿਆਰ ਦੇ ਖਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸੁੱਧ ਹਨ।

27. ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।

28. ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਪਾਂ ਉੱਛਲਦੀਆਂ ਹਨ।

29. ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾ ਸੁਣਦਾ ਹੈ।

30. ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।

31. ਜਿਹੜਾ ਜੀਉਣ ਦਾਇਕ ਤਾੜ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।

32. ਸਿੱਖਿਆ ਨੂੰ ਰੱਦ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।

33. ਯਹੋਵਾਹ ਦਾ ਭੈ ਬੁੱਧ ਦੀ ਸਿੱਖਿਆ ਹੈ, ਅਤੇ ਮਹਿਮਾ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।

About ਕਹਾਉਤਾਂ Chapter 15

Read ਕਹਾਉਤਾਂ Chapter 15 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 15
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 15 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 15?

ਕਹਾਉਤਾਂ Chapter 15 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 15 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 9
  2. ਕਹਾਉਤਾਂ Chapter 20
  3. ਕਹਾਉਤਾਂ Chapter 3
  4. ਕਹਾਉਤਾਂ Chapter 2
  5. ਕਹਾਉਤਾਂ Chapter 27
  6. ਕਹਾਉਤਾਂ Chapter 25
  7. ਕਹਾਉਤਾਂ Chapter 16

Explore More from ਪੁਰਾਣਾ ਨੇਮ

  1. ਲੇਵੀਆਂ Chapter 25
  2. ਵਿਰਲਾਪ Chapter 5
  3. ਯਸਾਯਾਹ Chapter 45
  4. ਉਪਦੇਸ਼ਕ Chapter 12
  5. ਯਹੋਸ਼ੁਆ Chapter 19
  6. ਜ਼ਕਰਯਾਹ Chapter 13
  7. ਯਿਰਮਿਯਾਹ Chapter 47

Related Chapters & Readings

  1. 1 ਸਮੂਏਲ Chapter 19
  2. ਜ਼ਬੂਰ Chapter 59
  3. ਸਫ਼ਨਯਾਹ Chapter 1
  4. ਜ਼ਬੂਰ Chapter 45
  5. ਨਹਮਯਾਹ Chapter 13
  6. ਅਫ਼ਸੀਆਂ Chapter 5
  7. 1 ਰਾਜਿਆਂ Chapter 16
Share Your Love

Leave a Reply

Your email address will not be published. Required fields are marked *