Read ਕਹਾਉਤਾਂ Chapter 17 Online
Read ਕਹਾਉਤਾਂ Chapter 17 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.
Choose a Chapter
ਕਹਾਉਤਾਂ 17
ਅਧਿਆਇ 17
1. ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
2. ਸਿਆਣਾ ਟਹਿਲੂਆ ਖੱਜਲ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
3. ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।
4. ਕੁਕਰਮੀ ਖੋਟੇ ਬੁੱਲ੍ਹਾਂ ਵੱਲ ਧਿਆਨ ਦਿੰਦਾ ਹੈ, ਅਤੇ ਝੂਠਾ ਸ਼ਰਾਰਤੀ ਜ਼ਬਾਨ ਵੱਲ ਕੰਨ ਲਾਉਂਦਾ ਹੈ।
5. ਜਿਹੜਾ ਦੀਣ ਨੂੰ ਠੱਠਾ ਮਾਰਦਾ ਹੈ ਉਹ ਉਸ ਦੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਅਤੇ ਜੋ ਬਿਪਤਾ ਤੋਂ ਅਨੰਦ ਹੁੰਦਾ ਹੈ ਉਹ ਡੰਨੋਂ ਬਿਨਾ ਨਾ ਛੁੱਟੇਗਾ।
6. ਪੋਤੇ ਬੁੱਢਿਆਂ ਦਾ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਓਹਨਾਂ ਦੇ ਪਿਉ ਹਨ।
7. ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
8. ਵੱਢੀ ਉਹ ਦੇ ਦੇਣ ਵਾਲੇ ਦੀਆਂ ਅੱਖਾਂ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਉਹ ਮੂੰਹ ਕਰਦਾ ਹੈ, ਉਹ ਸਫ਼ਲ ਹੁੰਦਾ ਹੈ।
9. ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰੰਬਾਰ ਛੇੜਦਾ ਹੈ ਉਹ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
10. ਸਮਝ ਵਾਲੇ ਤੇ ਇੱਕ ਤਾੜ, ਮੂਰਖ ਤੇ ਸੌ ਕੋਰੜਿਆਂ ਨਾਲੋਂ ਬਹੁਤਾ ਅਸਰ ਕਰਦੀ ਹੈ।
11. ਭੈੜਾ ਪੁਰਸ਼ ਬੱਸ ਆਕੀਪੁਣਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਹਰਕਾਰਾ ਉਹ ਦੇ ਵਿਰੁੱਧ ਘੱਲਿਆ ਜਾਵੇਗਾ।
12. ਰਿੱਛਣੀ ਜਿਹ ਦੇ ਬੱਚੇ ਖੁੱਸ ਗਏ ਹੋਣ ਮਨੁੱਖ ਨੂੰ ਟੱਕਰੇ, ਪਰ ਨਾ ਕਿ ਮੂਰਖ ਆਪਣੀ ਮੂਰਖਤਾਈ ਵਿੱਚ।
13. ਜਿਹੜਾ ਭਲਿਆਈ ਦੇ ਵੱਟੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੀ ਨਾ ਹਟੇਗੀ।
14. ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇਹ।
15. ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਓਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
16. ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਕਿਉਂ ਹੋਵੇ, ਜਦ ਉਹ ਚਾਹ ਨਹੀਂ ਕਰਦਾ?
17. ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
18. ਬੇਸਮਝ ਆਦਮੀ ਹੱਥ ਮਾਰਦਾ ਹੈ, ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਾਮਨ ਬਣ ਜਾਂਦਾ ਹੈ।
19. ਅਪਰਾਧ ਦਾ ਪ੍ਰੇਮੀ ਕੁਪੱਤ ਦਾ ਪ੍ਰੇਮੀ ਹੈ, ਜਿਹੜਾ ਆਪਣੇ ਦਰਵੱਜੇ ਨੂੰ ਉੱਚਾ ਕਰਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
20. ਪੁੱਠੇ ਦਿਲ ਵਾਲਾ ਭਲਿਆਈ ਨਾ ਪਾਵੇਗਾ, ਅਤੇ ਉਲਟੀ ਜ਼ਬਾਨ ਵਾਲਾ ਬਿਪਤਾ ਵਿੱਚ ਡਿੱਗੇਗਾ।
21. ਮੂਰਖ ਦਾ ਜਮਾਉਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਉ ਨੂੰ ਕੁਝ ਅਨੰਦ ਨਹੀਂ।
22. ਖੁਸ਼ ਦਿਲੀ ਦਵਾ ਵਾਂਙੁ ਚੰਗਾ ਕਰਦੀ ਹੈ, ਪਰ ਉਦਾਸ ਆਤਮਾ ਹੱਡੀਆਂ ਨੂੰ ਸੁਕਾਉਂਦਾ ਹੈ।
23. ਦੁਸ਼ਟ ਬੁੱਕਲ ਵਿੱਚੋਂ ਵੱਢੀ ਲੈਂਦਾ ਹੈ, ਭਈ ਉਹ ਨਿਆਉਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
24. ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖੀਆਂ ਧਰਤੀ ਦੇ ਬੰਨਿਆਂ ਵੱਲ ਲੱਗੀਆਂ ਰਹਿੰਦੀਆਂ ਹਨ।
25. ਮੂਰਖ ਪੁੱਤਰ ਆਪਣੇ ਪਿਉ ਲਈ ਗ਼ਮ, ਅਤੇ ਆਪਣੀ ਮਾਂ ਲਈ ਕੁੜੱਤਨ ਹੈ।
26. ਧਰਮੀ ਨੂੰ ਡੰਨ ਲਾਉਣਾ ਚੰਗਾ ਨਹੀਂ, ਨਾ ਪਤਵੰਤਾਂ ਨੂੰ ਸਿਿਧਆਈ ਦੇ ਕਾਰਨ ਮਾਰਨਾ।
27. ਗਿਆਨਵਾਨ ਘੱਟ ਬੋਲਦਾ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਉ ਹੁੰਦਾ ਹੈ।
28. ਮੂਰਖ ਵੀ ਜਿੰਨਾ ਚਿਰ ਚੁਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਬੁੱਲ੍ਹ ਬੰਦ ਰੱਖੇ ਤਾਂ ਸਿਆਣਾ ਸਮਝੀਦਾ ਹੈ।
About ਕਹਾਉਤਾਂ Chapter 17
Read ਕਹਾਉਤਾਂ Chapter 17 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.
Book Information
Book: ਕਹਾਉਤਾਂ
Chapter: 17
Testament: Old Testament
How to Read this Chapter
Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਕਹਾਉਤਾਂ Chapter 17 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਕਹਾਉਤਾਂ Chapter 17?
ਕਹਾਉਤਾਂ Chapter 17 is part of the Book of ਕਹਾਉਤਾਂ in the Holy Bible.
Can I read this chapter online?
Yes. You can read the complete ਕਹਾਉਤਾਂ Chapter 17 online for free with easy chapter navigation.