Read ਕਹਾਉਤਾਂ Chapter 31 Online
Read ਕਹਾਉਤਾਂ Chapter 31 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.
Choose a Chapter
ਕਹਾਉਤਾਂ 31
ਅਧਿਆਇ 31
1. ਲਮੂਏਲ ਪਾਤਸ਼ਾਹ ਦੀਆਂ ਗੱਲਾਂ ਦੇ ਅਗੰਮ ਵਾਕ, ਜਿਹੜੇ ਉਹ ਦੀ ਮਾਤਾ ਨੇ ਉਹ ਨੂੰ ਸਿਖਾਏ,—
2. ਕਿਉਂ ਮੇਰੇ ਪੁੱਤਰ? ਕਿਉਂ ਮੇਰੇ ਢਿੱਡ ਦੇ ਪੁੱਤਰ? ਕਿਉਂ ਮੇਰੀਆਂ ਸੁੱਖਣਾਂ ਦੇ ਪੁੱਤਰ?
3. ਆਪਣਾ ਬਲ ਇਸਤਰੀਆਂ ਨੂੰ ਨਾ ਦੇਹ, ਨਾ ਆਪਣਾ ਚੱਲਣ ਪਾਤਸ਼ਾਹਾਂ ਦੇ ਨਾਸ ਕਰਨ ਵਾਲੀਆਂ ਨੂੰ!
4. ਪਾਤਸ਼ਾਹਾਂ ਨੂੰ, ਹੇ ਲਮੂਏਲ, ਪਾਤਸ਼ਾਹਾਂ ਨੂੰ ਮਧ ਪੀਣੀ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ?
5. ਮਤੇ ਓਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਸਾਰੇ ਦੁਖਿਆਰਾਂ ਦਾ ਹੱਕ ਮਾਰਨ।
6. ਸ਼ਰਾਬ ਉਸ ਨੂੰ ਪਿਆਓ ਜੋ ਮਰਨ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਕੌੜਾ ਹੈ,
7. ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
8. ਗੁੰਗਿਆਂ ਦੇ ਨਮਿੱਤ ਆਪਣਾ ਮੂੰਹ ਖੋਲ੍ਹ, ਅਤੇ ਓਹਨਾਂ ਸਭਨਾਂ ਦੇ ਹੱਕ ਲਈ ਜਿਹੜੇ ਚਲਾਣੇ ਦੇਣ ਨੂੰ ਹਨ।
9. ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਉਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
10. ਪਤਵੰਤੀ ਪਤਨੀ ਕਿਹ ਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਲਾਲਾਂ ਨਾਲੋਂ ਬਹੁਤ ਵਧੇਰੇ ਹੈ।
11. ਉਹ ਦੇ ਭਰਤਾ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
12. ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
13. ਉਹ ਉੱਨ ਅਤੇ ਕਤਾਨ ਭਾਲ ਕੇ, ਚਾਉ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14. ਉਹ ਵਪਾਰੀਆਂ ਦੇ ਜਹਾਜ਼ਾ ਵਰਗੀ ਹੈ ਉਹ ਆਪਣਾ ਭੋਜਨ ਦੂਰੋਂ ਲਿਆਉਂਦੀਂ ਹੈ।
15. ਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਨੂੰ ਭੋਜਨ, ਅਤੇ ਆਪਣੀਆਂ ਗੋੱਲੀਆਂ ਨੂੰ ਕੰਮ ਦਿੰਦੀ ਹੈ।
16. ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਖੱਟੀ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17. ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
18. ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
19. ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਅਟੇਰਨ ਨੂੰ ਫੜਦੇ ਹਨ।
20. ਉਹ ਮਸਕੀਨਾਂ ਵੱਲ ਹੱਥ ਪਸਾਰਦੀ ਹੈ, ਅਤੇ ਕੰਗਾਲਾਂ ਵੱਲ ਆਪਣੇ ਹੱਥ ਲੰਮੇ ਕਰਦੀ ਹੈ।
21. ਉਹ ਨੂੰ ਆਪਣੇ ਟੱਬਰ ਵੱਲੋਂ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22. ਉਹ ਆਪਣੇ ਲਈ ਚੋਪ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23. ਉਹ ਦਾ ਪਤੀ ਫ਼ਾਟਕ ਵਿੱਚ ਮੰਨਿਆ ਦੰਨਿਆ ਹੈ, ਜਦ ਉਹ ਦੇਸ ਦਿਆਂ ਬਜ਼ੁਰਗਾਂ ਵਿੱਚ ਬਹਿੰਦਾ ਹੈ।
24. ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਪਟਕੇ ਦਿੰਦੀ ਹੈ।
25. ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26. ਉਹ ਬੁੱਧ ਨਾਲ ਆਪਣਾ ਮੁੱਖ ਖੋਲ੍ਹਦੀ ਹੈ, ਅਤੇ ਉਹ ਦੀ ਰਸਨਾ ਉੱਤੇ ਦਯਾ ਦੀ ਸਿੱਖਿਆ ਹੈ।
27. ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
28. ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਹ ਦੀ ਸਲਾਹੁਤ ਕਰਦਾ ਹੈ,
29. ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ।
30. ੁੰਦਰਤਾ ਛਲ ਹੈ ਤੇ ਸੁਹੱਪਣ ਮਿੱਥਿਆ, ਪਰ ਉਹ ਇਸਤਰੀ ਜੋ ਯਹੋਵਾਹ ਦਾ ਭੈ ਮੰਨਦੀ ਹੈ ਸਲਾਹੀ ਜਾਵੇਗੀ।
31. ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮ ਆਪੇ ਫ਼ਾਟਕ ਵਿੱਚ ਉਸ ਨੂੰ ਜਸ ਦੇਣ!
About ਕਹਾਉਤਾਂ Chapter 31
Read ਕਹਾਉਤਾਂ Chapter 31 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.
Book Information
Book: ਕਹਾਉਤਾਂ
Chapter: 31
Testament: Old Testament
How to Read this Chapter
Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਕਹਾਉਤਾਂ Chapter 31 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਕਹਾਉਤਾਂ Chapter 31?
ਕਹਾਉਤਾਂ Chapter 31 is part of the Book of ਕਹਾਉਤਾਂ in the Holy Bible.
Can I read this chapter online?
Yes. You can read the complete ਕਹਾਉਤਾਂ Chapter 31 online for free with easy chapter navigation.