Read ਕਹਾਉਤਾਂ Chapter 5 Online
Read ਕਹਾਉਤਾਂ Chapter 5 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.
Choose a Chapter
ਕਹਾਉਤਾਂ 5
ਅਧਿਆਇ 5
1. ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇਹ, ਮੇਰੀ ਸਮਝ ਵੱਲ ਕੰਨ ਲਾ,
2. ਤਾਂ ਜੋ ਤੇਰੀ ਮੱਤ ਬਣੀ ਰਹੇ, ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜੀ ਰੱਖਣ,
3. ਕਿਉਂ ਜੋ ਪਰਾਈ ਇਸਤਰੀ ਦੇ ਬੁੱਲ੍ਹਾਂ ਤੋਂ ਸ਼ਹਿਤ ਟਪਕਦਾ ਹੈ, ਅਤੇ ਉਹ ਦਾ ਮੂੰਹ ਤੇਲ ਨਾਲੋਂ ਵੀ ਚਿਕਣਾ ਹੈ,
4. ਪਰ ਓੜਕ ਉਹ ਨਾਗ ਦਾਉਣੇ ਵਰਗੀ ਕੌੜੀ, ਅਤੇ ਦੋ ਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
5. ਉਹ ਦੇ ਪੈਰ ਮੌਤ ਦੇ ਰਾਹ ਲਹਿ ਪੈਂਦੇ ਹਨ, ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।
6. ਜੀਉਣ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਦਾਉ ਪੇਚ ਵਾਲੀਆਂ ਹਨ ਤੇ ਉਹ ਜਾਣਦੀ ਨਹੀਂ।
7. ਉਪਰੰਤ ਹੇ ਮੇਰੇ ਪੁੱਤਰ, ਤੂੰ ਮੇਰੀ ਸੁਣ, ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
8. ਉਸ ਇਸਤਰੀ ਤੋਂ ਆਪਣਾ ਰਾਹ ਦੂਰ ਹੀ ਰੱਖ, ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾਹ,
9. ਮਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਦੇਵੇਂ, ਅਤੇ ਆਪਣੀ ਉਮਰ ਨਿਰਦਈਆਂ ਨੂੰ,—
10. ਮਤੇ ਪਰਾਏ ਤੇਰੇ ਬਲ ਨਾਲ ਰੱਜ ਜਾਣ, ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ,
11. ਅਤੇ ਜਦ ਤੇਰਾ ਮਾਸ ਤੇ ਤੇਰੀ ਦੇਹ ਮਿਟ ਜਾਵੇ, ਤਾਂ ਤੂੰ ਓੜਕ ਨੂੰ ਰੋਵੇਂ,
12. ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ, ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
13. ਮੈਂ ਆਪਣੇ ਗੁਰੂਆਂ ਦੇ ਆਖੇ ਨਾ ਲੱਗਾ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
14. ਮੰਡਲੀ ਅਤੇ ਸਭਾ ਦੇ ਵਿੱਚ ਮੈਂ ਪੂਰੀ ਬਰਬਾਦੀ ਦੇ ਨੇੜੇ ਤੇੜੇ ਸਾਂ।
15. ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ, ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
16. ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ, ਅਤੇ ਜਲ ਦੀਆਂ ਧਾਰਾਂ ਚੌਂਕਾਂ ਵਿੱਚ?
17. ਓਹ ਇਕੱਲੇ ਤੇਰੇ ਲਈ ਹੋਣ, ਨਾ ਤੇਰੇ ਨਾਲ ਓਪਰਿਆਂ ਲਈ ਵੀ ਹੋਣ।
18. ਤੇਰਾ ਸੋਤਾ ਮੁਬਾਰਕ ਹੋਵੇ, ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹੁ।
19. ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੋਂ ਸਦਾ ਤੈਨੂੰ ਤ੍ਰਿਪਤ ਆਵੇ, ਅਤੇ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹੁ।
20. ਹੇ ਮੇਰੇ ਪੁੱਤਰ, ਤੂੰ ਕਾਹਨੂੰ ਪਰਾਈ ਇਸਤਰੀ ਨਾਲ ਮੋਹਿਤ ਹੋਵੇਂ, ਅਤੇ ਓਪਰੀ ਨੂੰ ਕਾਹਨੂੰ ਛਾਤੀ ਨਾਲ ਲਾਵੇਂ?
21. ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ, ਅਤੇ ਉਹ ਉਸ ਦੇ ਸਾਰੇ ਪਹਿਆਂ ਨੂੰ ਜਾਚਦਾ ਹੈ।
22. ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ, ਅਤੇ ਉਹ ਆਪਣੇ ਹੀ ਪਾਪ ਦੇ ਬੰਧਣਾਂ ਨਾਲ ਬੱਧਾ ਜਾਵੇਗਾ।
23. ਉਹ ਸਿੱਖਿਆ ਪਾਏ ਬਿਨਾ ਮਰੇਗਾ, ਅਤੇ ਆਪਣੀ ਡਾਢੀ ਮੂਰਖਤਾਈ ਦੇ ਕਾਰਨ ਭੁੱਲਿਆ ਫਿਰੇਗਾ।
About ਕਹਾਉਤਾਂ Chapter 5
Read ਕਹਾਉਤਾਂ Chapter 5 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.
Book Information
Book: ਕਹਾਉਤਾਂ
Chapter: 5
Testament: Old Testament
How to Read this Chapter
Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਕਹਾਉਤਾਂ Chapter 5 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਕਹਾਉਤਾਂ Chapter 5?
ਕਹਾਉਤਾਂ Chapter 5 is part of the Book of ਕਹਾਉਤਾਂ in the Holy Bible.
Can I read this chapter online?
Yes. You can read the complete ਕਹਾਉਤਾਂ Chapter 5 online for free with easy chapter navigation.
More Chapters from ਕਹਾਉਤਾਂ
- ਕਹਾਉਤਾਂ Chapter 9
- ਕਹਾਉਤਾਂ Chapter 20
- ਕਹਾਉਤਾਂ Chapter 2
- ਕਹਾਉਤਾਂ Chapter 25
- ਕਹਾਉਤਾਂ Chapter 16
- ਕਹਾਉਤਾਂ Chapter 3
- ਕਹਾਉਤਾਂ Chapter 27
Explore More from ਪੁਰਾਣਾ ਨੇਮ
- ਲੇਵੀਆਂ Chapter 7
- ਸੁਲੇਮਾਨ ਦਾ ਗੀਤ Chapter 4
- ਜ਼ਬੂਰ Chapter 61
- ਗਿਣਤੀ Chapter 21
- ਹਿਜ਼ਕੀਏਲ Chapter 40
- 1 ਇਤਹਾਸ Chapter 23
- ਯਹੋਸ਼ੁਆ Chapter 21