ਕੂਚ Chapter 14

For English

Read ਕੂਚ Chapter 14 Online

Read ਕੂਚ Chapter 14 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.

Choose a Chapter

ਕੂਚ 14

ਅਧਿਆਇ 14

1. ਯਹੋਵਾਹ ਮੂਸਾ ਨਾਲ ਬੋਲਿਆ,।

2. ਇਸਰਾਏਲੀਆਂ ਨੂੰ ਬੋਲ ਕਿ ਓਹ ਮੁੜ ਜਾਣ ਅਰ ਪੀ-ਹਹੀਰੋਥ ਦੇ ਸਾਹਮਣੇ ਸਮੁੰਦਰ ਮਿਗਦੋਲ ਅਰ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ।

3. ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਓਹ ਧਰਤੀ ਵਿੱਚ ਫਸ ਗਏ ਹਨ ਅਰ ਉਜਾੜ ਨੇ ਉਨ੍ਹਾਂ ਨੂੰ ਅਟਕਾ ਲਿਆ ਹੈ।

4. ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਰ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਤਿਵੇਂ ਹੀ ਕੀਤਾ।

5. ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਓਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਰ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਏਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?

6. ਤਾਂ ਉਸ ਨੇ ਆਪਣਾ ਰਥ ਜੁੜਾਇਆ ਅਰ ਆਪਣੀ ਰਈਅਤ ਨੂੰ ਨਾਲ ਲਿਆ।

7. ਨਾਲੇ ਉਸ ਨੇ ਛੇ ਸੌ ਚੁਗਵੇਂ ਰਥ ਅਰ ਮਿਸਰ ਦੇ ਬਾਕੀ ਰਥ ਭੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ।

8. ਅਰ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜਬਰ ਦਸਤੀ ਨਾਲ ਨਿੱਕਲਦੇ ਜਾਂਦੇ ਸਨ।

9. ਅਰ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਰ ਰਥ ਅਰ ਉਸ ਦੇ ਘੋੜ ਚੜ੍ਹੇ ਅਰ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਰ ਪੀ-ਹਹੀਰੋਥ ਦੇ ਕੋਲ ਬਆਲ -ਸਫ਼ੋਨ ਦੇ ਸਾਹਮਣੇ ਜਾ ਟੱਕਰੀ।।

10. ਜਦ ਫ਼ਿਰਊਨ ਨੇੜੇ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ ਪਿੱਛੇ ਆ ਰਹੇ ਸਨ ਤਾਂ ਓਹ ਬਹੁਤ ਹੀ ਡਰੇ ਅਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ।

11. ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਏਹ ਤੈਂ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ?

12. ਏਹ ਓਹੋ ਹੀ ਗੱਲ ਤਾਂ ਨਹੀਂ ਜਿਹੜੀ ਅਸਾਂ ਤੈਨੂੰ ਮਿਸਰ ਵਿੱਚ ਆਖੀ ਸੀ ਭਈ ਸਾਨੂੰ ਰਹਿਣ ਦੇਹ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ?

13. ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਰ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੀਕ ਕਦੀ ਨਾ ਵੇਖੋਗੇ।

14. ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸਾਂ ਚੁੱਪ ਹੀ ਰਹਿਣਾ।।

15. ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਓਹ ਅੱਗੇ ਤੁਰਨ।

16. ਤੂੰ ਆਪਣਾ ਢਾਂਗਾ ਚੁੱਕ ਅਰ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਰ ਉਸ ਨੂੰ ਦੋ ਭਾਗ ਕਰ ਦੇਹ ਭਈ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ।

17. ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਰ ਓਹ ਉਨ੍ਹਾਂ ਦੇ ਪਿੱਛੇ ਜਾਣਗੇ ਅਰ ਮੈਂ ਫ਼ਿਰਊਨ ਅਰ ਉਸ ਦੀ ਸਾਰੀ ਫੌਜ ਅਰ ਰਥਾਂ ਅਰ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ।

18. ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਰ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ।

19. ਅਰ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਰ ਬੱਦਲ ਦਾ ਥੰਮ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖਲੋਤਾ।

20. ਉਹ ਮਿਸਰੀਆਂ ਦੇ ਡੇਰੇ ਅਰ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਰ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਓਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ।।

21. ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਰ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹੱਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਰ ਪਾਣੀ ਦੇ ਦੋ ਭਾਗ ਹੋ ਗਏ।

22. ਇਸਰਾਏਲੀ ਸਮੁੰਦਰ ਦੇ ਵਿੱਚ ਦੀ ਖੁਸ਼ਕੀ ਉੱਤੋਂ ਦੀ ਆਏ ਅਰ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਙੁ ਸਨ।

23. ਮਿਸਰੀਆਂ ਨੇ ਪਿੱਛਾ ਕੀਤਾ ਅਰ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਰ ਉਸ ਦੇ ਰਥ ਅਰ ਘੋੜ ਚੜ੍ਹੇ ਸਮੁੰਦਰ ਦੇ ਵਿੱਚ ਆ ਗਏ।

24. ਤਾਂ ਐਉਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਰ ਬੱਦਲ ਦੇ ਥੰਮ ਦੇ ਵਿੱਚੋਂ ਦੀ ਡਿਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿਤਾ।

25. ਅਰ ਉਨ੍ਹਾਂ ਦੇ ਰਥਾਂ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਓਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂ ਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ।।

26. ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਰ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ।

27. ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਰ ਪੌਹ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ।

28. ਉਪਰੰਤ ਪਾਣੀ ਮੁੜੇ ਅਰ ਉਨ੍ਹਾਂ ਨੇ ਰਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਰ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।

29. ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਰ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਙੁ ਸਨ।

30. ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਐਉਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ।

31. ਐਉਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਰ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ।

About ਕੂਚ Chapter 14

Read ਕੂਚ Chapter 14 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.

Book Information

Book: ਕੂਚ
Chapter: 14
Testament: Old Testament

How to Read this Chapter

Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕੂਚ Chapter 14 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕੂਚ Chapter 14?

ਕੂਚ Chapter 14 is part of the Book of ਕੂਚ in the Holy Bible.

Can I read this chapter online?

Yes. You can read the complete ਕੂਚ Chapter 14 online for free with easy chapter navigation.

More Chapters from ਕੂਚ

  1. ਕੂਚ Chapter 24
  2. ਕੂਚ Chapter 30
  3. ਕੂਚ Chapter 19
  4. ਕੂਚ Chapter 15
  5. ਕੂਚ Chapter 11
  6. ਕੂਚ Chapter 32
  7. ਕੂਚ Chapter 29

Explore More from ਪੁਰਾਣਾ ਨੇਮ

  1. ਯਸਾਯਾਹ Chapter 3
  2. ਗਿਣਤੀ Chapter 4
  3. ਜ਼ਬੂਰ Chapter 36
  4. ਹਿਜ਼ਕੀਏਲ Chapter 18
  5. ਕਹਾਉਤਾਂ Chapter 4
  6. ਕਹਾਉਤਾਂ Chapter 12
  7. ਉਤਪਤ Chapter 29

Related Chapters & Readings

  1. ਉਪਦੇਸ਼ਕ Chapter 12
  2. ਰਸੂਲਾਂ ਦੇ ਕਰਤੱਬ Chapter 22
  3. ਉਤਪਤ Chapter 7
  4. ਕੂਚ Chapter 8
  5. ਯਸਾਯਾਹ Chapter 12
  6. 2 ਸਮੂਏਲ Chapter 19
  7. ਯਸਾਯਾਹ Chapter 18
Share Your Love

Leave a Reply

Your email address will not be published. Required fields are marked *