ਕੂਚ Chapter 16

For English

Read ਕੂਚ Chapter 16 Online

Read ਕੂਚ Chapter 16 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.

Choose a Chapter

ਕੂਚ 16

ਅਧਿਆਇ 16

1. ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਰ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ।

2. ਅਰ ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਅਤੇ ਹਾਰੂਨ ਨਾਲ ਉਜਾੜ ਵਿੱਚ ਕੁੜ੍ਹਣ ਲੱਗੀ।

3. ਅਰ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸਾਂ? ਪਰ ਤੁਸੀਂ ਸਾਨੂੰ ਏਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਏਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ।

4. ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਰ ਪਰਜਾ ਬਾਹਰ ਜਾਕੇ ਇੱਕ ਦਿਨ ਦਾ ਸੀਧਾ ਉਸੇ ਦਿਨ ਵਿੱਚ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਭਈ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ।

5. ਅਰ ਐਉਂ ਹੋਵੇਗਾ ਕਿ ਛੇਵੇਂ ਦਿਨ ਜੋ ਓਹ ਲਿਆਉਣਗੇ ਓਹ ਉਹ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁਗਣਾ ਹੋਵੇਗਾ ਜਿਹੜਾ ਓਹ ਨਿੱਤ ਇਕੱਠਾ ਕਰਨਗੇ।

6. ਫੇਰ ਮੂਸਾ ਅਤੇ ਹਾਰੂਨ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਸ਼ਾਮਾਂ ਨੂੰ ਜਾਣੋਗੇ ਕਿ ਯਹੋਵਾਹ ਹੀ ਤੁਹਾਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ ਹੈ।

7. ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂ ਕਿ ਜੋ ਕੁਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਰ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ?

8. ਮੂਸਾ ਨੇ ਆਖਿਆ, ਐਉਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀ ਰੋਟੀ। ਕੁੜ੍ਹਣਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ? ਤੁਹਾਡਾ ਕੁੜ੍ਹਣਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ।

9. ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਭਈ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਣਾ ਸੁਣਿਆ।

10. ਤਾਂ ਐਉਂ ਹੋਇਆ ਕਿ ਜਦ ਹਾਰੂਨ ਇਸਰਾਏਲ ਦੀ ਸਾਰੀ ਮੰਡਲੀ ਨਾਲ ਬੋਲਦਾ ਸੀ ਤਾਂ ਉਨ੍ਹਾਂ ਉਜਾੜ ਵੱਲ ਮੁਹਾਣਾ ਮੋੜਿਆ ਅਤੇ ਵੇਖੋ ਯਹੋਵਾਹ ਦਾ ਪਰਤਾਪ ਬੱਦਲ ਵਿੱਚ ਵਿਖਲਾਈ ਦਿੱਤਾ।

11. ਯਹੋਵਾਹ ਮੂਸਾ ਨੂੰ ਏਹ ਬੋਲਿਆ,।

12. ਮੈਂ ਇਸਰਾਏਲੀਆਂ ਦਾ ਕੁੜ੍ਹਣਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।

13. ਸ਼ਾਮਾਂ ਨੂੰ ਐਉਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਰ ਸਵੇਰ ਨੂੰ ਡੇਰੇ ਦੇ ਆਲੇ ਦੁਆਲੇ ਤਰੇਲ ਪਈ।

14. ਜਦ ਤਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ।

15. ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਆਹ ਕੀ ਹੈ? ਕਿਉਂ ਜੋ ਓਹ ਨਹੀਂ ਜਾਣਦੇ ਸਨ ਭਈ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਏਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ।

16. ਏਹ ਉਹ ਗੱਲ ਹੈ ਜਿਹਦਾ ਯਹੋਵਾਹ ਨੇ ਹੁਕਮ ਦਿੱਤਾ ਭਈ ਉਸ ਵਿੱਚੋਂ ਹਰ ਇੱਕ ਮਨੁੱਖ ਆਪਣੇ ਖਾਣ ਜੋਗਾ ਇਕੱਠਾ ਕਰੇ ਅਰਥਾਤ ਇੱਕ ਇੱਕ ਓਮਰ ਆਪਣੇ ਪਰਾਣੀਆਂ ਦੀ ਗਿਣਤੀ ਦੇ ਅਨੁਸਾਰ ਤੁਸੀਂ ਲਵੋ। ਹਰ ਮਨੁੱਖ ਉਨ੍ਹਾਂ ਲਈ ਜਿਹੜੇ ਉਹ ਦੇ ਤੰਬੂ ਵਿੱਚ ਹਨ ਲਵੇ।

17. ਤਾਂ ਇਸਰਾਏਲੀਆਂ ਨੇ ਏਵੇਂ ਹੀ ਕੀਤਾ ਅਰ ਕਈਆਂ ਨੇ ਵੱਧ ਅਤੇ ਕਈਆਂ ਨੇ ਘੱਟ ਇਕੱਠਾ ਕੀਤਾ।

18. ਜਦ ਉਨ੍ਹਾਂ ਨੇ ਓਮਰ ਨਾਲ ਮਾਪਿਆ ਤਾਂ ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਰ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ ਪਰ ਹਰ ਇੱਕ ਨੇ ਆਪਣੇ ਖਾਣ ਜੋਗਾ ਪਾਇਆ।

19. ਮੂਸਾ ਨੇ ਉਨ੍ਹਾਂ ਨੂੰ ਆਖਿਆ, ਸਵੇਰ ਤੀਕ ਕੋਈ ਰੱਖ ਨਾ ਛੱਡੇ।

20. ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੀਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਹਣ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ।

21. ਸੋ ਓਹ ਹਰ ਇੱਕ ਦੇ ਖਾਣ ਜੋਗਾ ਹਰ ਸਵੇਰ ਨੂੰ ਇਕੱਠਾ ਕਰ ਲੈਂਦੇ ਸਨ ਅਰ ਜਦ ਧੁੱਪ ਤਿੱਖੀ ਹੁੰਦੀ ਸੀ ਤਾਂ ਉਹ ਢਲ ਜਾਂਦਾ ਸੀ।

22. ਅਤੇ ਐਉਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਰ ਮੰਡਲੀ ਦੇ ਸਾਰੇ ਸਰਦਾਰ ਆਏ ਅਰ ਮੂਸਾ ਨੂੰ ਦੱਸਿਆ।

23. ਉਸ ਨੇ ਉਨ੍ਹਾਂ ਨੂੰ ਆਖਿਆ, ਏਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤ੍ਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਜੋ ਬਾਕੀ ਬਚੇ ਆਪਣੇ ਕੋਲ ਸਵੇਰ ਤੀਕ ਰੱਖ ਛੱਡੋ।

24. ਸੋ ਉਨ੍ਹਾਂ ਨੇ ਉਸ ਨੂੰ ਆਪਣੇ ਕੋਲ ਸਵੇਰ ਤੀਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਹਣ ਸੀ ਅਰ ਨਾ ਹੀ ਕੀੜਾ ਸੀ।

25. ਮੂਸਾ ਨੇ ਆਖਿਆ, ਉਸ ਨੂੰ ਅੱਜ ਖਾਓ ਕਿਉਂ ਜੋ ਅੱਜ ਹੀ ਯਹੋਵਾਹ ਦਾ ਸਬਤ ਹੈ। ਅੱਜ ਉਹ ਤੁਹਾਨੂੰ ਰੜ ਵਿੱਚ ਨਹੀਂ ਲੱਭਗਾ।

26. ਛੇ ਦਿਨ ਤੁਸੀਂ ਇਕੱਠਾ ਕਰੋ ਪਰ ਸੱਤਵਾਂ ਦਿਨ ਸਬਤ ਹੈ। ਉਹ ਦੇ ਵਿੱਚ ਉਹ ਨਾ ਹੋਵੇਗਾ।

27. ਅਤੇ ਐਉਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ।

28. ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੀਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ?

29. ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਏਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋਹੁੰ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ।

30. ਸੋ ਪਰਜਾ ਨੇ ਸੱਤਵੇਂ ਦਿਨ ਵਿਸਰਾਮ ਕੀਤਾ।।

31. ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਉਂ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਤ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ।

32. ਮੂਸਾ ਨੇ ਆਖਿਆ, ਏਹ ਉਹ ਗੱਲ ਹੈ ਜਿਹਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਭਈ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਓਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਿਲਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ।

33. ਮੂਸਾ ਨੇ ਹਾਰੂਨ ਨੂੰ ਆਖਿਆ, ਇੱਕ ਕੁੱਜਾ ਲੈਕੇ ਉਸ ਵਿੱਚ ਇੱਕ ਪੂਰਾ ਓਮਰ ਮੰਨ ਪਾ ਦੇਹ ਅਤੇ ਉਹ ਯਹੋਵਾਹ ਦੇ ਅੱਗੇ ਰੱਖ ਛੱਡ ਤਾਂ ਜੋ ਤੁਹਾਡੀਆਂ ਪੀੜ੍ਹੀਆਂ ਤੀਕ ਸਾਂਭਿਆ ਰਹੇ।

34. ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਹਾਰੂਨ ਨੇ ਸਾਖੀ ਦੇ ਅੱਗੇ ਉਸ ਨੂੰ ਸੰਭਾਲ ਰੱਖਿਆ।

35. ਅਤੇ ਇਸਰਾਏਲੀਆਂ ਨੇ ਚਾਲੀ ਵਰਿਹਾਂ ਤੀਕ ਉਸ ਮੰਨ ਨੂੰ ਖਾਧਾ ਜਦ ਤੀਕ ਓਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੀਕ ਓਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।

36. ਅਤੇ ਇੱਕ ਓਮਰ ਏਫਾ ਦਾ ਦੱਸਵਾਂ ਹਿੱਸਾ ਹੁੰਦਾ ਹੈ।

About ਕੂਚ Chapter 16

Read ਕੂਚ Chapter 16 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.

Book Information

Book: ਕੂਚ
Chapter: 16
Testament: Old Testament

How to Read this Chapter

Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕੂਚ Chapter 16 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕੂਚ Chapter 16?

ਕੂਚ Chapter 16 is part of the Book of ਕੂਚ in the Holy Bible.

Can I read this chapter online?

Yes. You can read the complete ਕੂਚ Chapter 16 online for free with easy chapter navigation.

More Chapters from ਕੂਚ

  1. ਕੂਚ Chapter 24
  2. ਕੂਚ Chapter 30
  3. ਕੂਚ Chapter 22
  4. ਕੂਚ Chapter 19
  5. ਕੂਚ Chapter 15
  6. ਕੂਚ Chapter 11
  7. ਕੂਚ Chapter 32

Explore More from ਪੁਰਾਣਾ ਨੇਮ

  1. ਯਸਾਯਾਹ Chapter 52
  2. ਕੂਚ Chapter 27
  3. ਉਤਪਤ Chapter 41
  4. ਜ਼ਬੂਰ Chapter 51
  5. ਯਸਾਯਾਹ Chapter 18
  6. ਯਸਾਯਾਹ Chapter 48
  7. ਜ਼ਬੂਰ Chapter 6

Related Chapters & Readings

  1. ਯਹੋਸ਼ੁਆ Chapter 12
  2. 2 ਰਾਜਿਆਂ Chapter 21
  3. ਰਸੂਲਾਂ ਦੇ ਕਰਤੱਬ Chapter 20
  4. ਅਫ਼ਸੀਆਂ Chapter 2
  5. ਕਹਾਉਤਾਂ Chapter 25
  6. ਜ਼ਬੂਰ Chapter 18
  7. 1 ਇਤਹਾਸ Chapter 2
Share Your Love

Leave a Reply

Your email address will not be published. Required fields are marked *