ਕੂਚ Chapter 20

For English

Read ਕੂਚ Chapter 20 Online

Read ਕੂਚ Chapter 20 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.

Choose a Chapter

ਕੂਚ 20

ਅਧਿਆਇ 20

1. ਫੇਰ ਪਰਮੇਸ਼ੁਰ ਏਹ ਸਾਰੀਆਂ ਗੱਲਾਂ ਬੋਲਿਆ ਕਿ।

2. ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।।

3. ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।

4. ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।

5. ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।

6. ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।।

7. ਤੂੰ ਯਹੋਵਾਹ ਅਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂ ਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।

8. ਤੂੰ ਸਬਤ ਦੇ ਦਿਨ ਨੂੰ ਪਵਿੱਤ੍ਰ ਜਾਣ ਕੇ ਚੇਤੇ ਰੱਖ।

9. ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ ਧੰਦਾ ਕਰ।

10. ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ ਨਾ ਤੇਰੀ ਧੀ ਨਾ ਤੇਰਾ ਗੋੱਲਾ ਨਾ ਤੇਰੀ ਗੋੱਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ।

11. ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸਰਾਮ ਕੀਤਾ। ਏਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਵਿੱਤ੍ਰ ਠਹਿਰਾਇਆ।।

12. ਤੂੰ ਆਪਣੇ ਪਿਤਾ ਅਰ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ।।

13. ਤੂੰ ਖ਼ੂਨ ਨਾ ਕਰ।।

14. ਤੂੰ ਜ਼ਨਾਹ ਨਾ ਕਰ।।

15. ਤੂੰ ਚੋਰੀ ਨਾ ਕਰ।।

16. ਤੂੰ ਆਪਣੇ ਗਵਾਂਢੀ ਉੱਤੇ ਝੂਠੀ ਗਵਾਹੀ ਨਾ ਦੇਹ।।

17. ਤੂੰ ਆਪਣੇ ਗਵਾਂਢੀ ਦੇ ਘਰ ਦਾ ਲਾਲਸਾ ਨਾ ਕਰ। ਤੂੰ ਆਪਣੇ ਗਵਾਂਢੀ ਦੀ ਤੀਵੀਂ ਦਾ ਲਾਲਸਾ ਨਾ ਕਰ, ਨਾ ਉਸ ਦੇ ਗੋੱਲੇ ਦਾ, ਨਾ ਉਸ ਦੀ ਗੋੱਲੀ ਦਾ, ਨਾ ਉਸ ਦੇ ਬਲਦ ਦਾ, ਨਾ ਉਸ ਦੇ ਗਧੇ ਦਾ, ਨਾ ਕਿਸੇ ਚੀਜ ਦਾ ਜਿਹੜੀ ਤੇਰੇ ਗਵਾਂਢੀ ਦੀ ਹੈ।।

18. ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਹਾੜ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਾਂ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਤੇ ਦੂਰ ਜਾ ਖਲੋਤੀ।

19. ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਭਈ ਅਸੀਂ ਕਿਤੇ ਮਰ ਨਾ ਜਾਈਏ।

20. ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਏਸ ਲਈ ਆਇਆ ਹੈ ਭਈ ਤੁਹਾਨੂੰ ਪਰਤਾਵੇ ਅਰ ਉਸ ਦਾ ਭੈ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ।

21. ਤਾਂ ਪਰਜਾ ਦੂਰ ਖਲੋਤੀ ਰਹੀ ਪਰ ਮੂਸਾ ਉਸ ਘੁੱਪ ਅਨ੍ਹੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ।।

22. ਫੇਰ ਯਹੋਵਾਹ ਨੇ ਮੂਸਾ ਨੂੰ ਅਖਿਆ, ਇਸਰਾਏਲੀਆਂ ਨੂੰ ਐਉਂ ਫ਼ਰਮਾ, ਤੁਸਾਂ ਵੇਖਿਆ ਭਈ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ।

23. ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ।

24. ਤੁਸੀਂ ਮੇਰੇ ਲਈ ਮਿੱਟੀ ਦੀ ਜਗਵੇਦੀ ਬਣਾਓ ਅਰ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲਦ ਚੜ੍ਹਾਓ ਅਤੇ ਹਰ ਅਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਰ ਤੁਹਾਨੂੰ ਬਰਕਤ ਦੇਵਾਂਗਾ।

25. ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਵੋ ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸਾਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸਾਂ ਉਸ ਨੂੰ ਭਰਿਸ਼ਟ ਕੀਤਾ।

26. ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਭਈ ਕਿਤੇ ਤੁਹਾਡਾ ਨੰਗੇਜ ਉਸ ਉੱਤੇ ਖੁਲ੍ਹ ਨਾ ਜਾਵੇ।।

About ਕੂਚ Chapter 20

Read ਕੂਚ Chapter 20 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.

Book Information

Book: ਕੂਚ
Chapter: 20
Testament: Old Testament

How to Read this Chapter

Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕੂਚ Chapter 20 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕੂਚ Chapter 20?

ਕੂਚ Chapter 20 is part of the Book of ਕੂਚ in the Holy Bible.

Can I read this chapter online?

Yes. You can read the complete ਕੂਚ Chapter 20 online for free with easy chapter navigation.

More Chapters from ਕੂਚ

  1. ਕੂਚ Chapter 24
  2. ਕੂਚ Chapter 30
  3. ਕੂਚ Chapter 19
  4. ਕੂਚ Chapter 22
  5. ਕੂਚ Chapter 16
  6. ਕੂਚ Chapter 15
  7. ਕੂਚ Chapter 11

Explore More from ਪੁਰਾਣਾ ਨੇਮ

  1. ਯਿਰਮਿਯਾਹ Chapter 46
  2. ਜ਼ਬੂਰ Chapter 79
  3. ਜ਼ਬੂਰ Chapter 83
  4. ਹਿਜ਼ਕੀਏਲ Chapter 11
  5. ਯਸਾਯਾਹ Chapter 25
  6. ਅਜ਼ਰਾ Chapter 3
  7. ਯਹੋਸ਼ੁਆ Chapter 23

Related Chapters & Readings

  1. ਕਹਾਉਤਾਂ Chapter 4
  2. ਨਿਆਂਈਆਂ Chapter 1
  3. ਦਾਨੀਏਲ Chapter 3
  4. ਕੂਚ Chapter 39
  5. ਹਿਜ਼ਕੀਏਲ Chapter 6
  6. ਪਰਕਾਸ਼ ਦੀ ਪੋਥੀ Chapter 12
  7. ਰਸੂਲਾਂ ਦੇ ਕਰਤੱਬ Chapter 28
Share Your Love

Leave a Reply

Your email address will not be published. Required fields are marked *