Read ਕੂਚ Chapter 33 Online
Read ਕੂਚ Chapter 33 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.
Choose a Chapter
ਕੂਚ 33
ਅਧਿਆਇ 33
1. ਯਹੋਵਾਹ ਮੂਸਾ ਨੂੰ ਬੋਲਿਆ, ਏਥੋਂ ਤੁਰ ਕੇ ਤੂੰ ਅਤੇ ਏਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ ,ਇਸਹਾਕ ਅਰ ਯਾਕੂਬ ਨਾਲ ਸੋਂਹ ਖਾਧੀ ਕਿ ਮੈਂ ਏਹ ਤੁਹਾਡੀ ਅੰਸ ਨੂੰ ਦੇਵਾਂਗਾ।
2. ਅਰ ਮੈਂ ਤੇਰੇ ਅੱਗੇ ਇੱਕ ਦੂਤ ਘੱਲਾਂਗਾ ਅਰ ਮੈਂ ਕਨਾਨੀ, ਅਮੋਰੀ, ਹਿੱਤੀ, ਫਰਿੱਜੀ, ਹਿੱਵੀ ਅਰ ਯਬੂਸੀਆਂ ਨੂੰ ਧੱਕ ਦੇਵਾਂਗਾ।
3. ਉਸ ਦੇਸ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਪਰ ਮੈਂ ਤੁਹਾਡੇ ਨਾਲ ਉਤਾਹਾਂ ਨਾ ਜਾਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੋ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ।
4. ਜਾਂ ਲੋਕਾਂ ਨੇ ਏਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ।
5. ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਹਾਠੀ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ ਨਾਲ ਉਤਾਹਾਂ ਜਾਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਭਈ ਤੁਹਾਡੇ ਨਾਲ ਕੀ ਕਰਾਂ।
6. ਇਸਰਾਏਲੀਆਂ ਨੇ ਹੋਰੇਬ ਦੇ ਪਹਾੜ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।
7. ਤਾਂ ਮੂਸਾ ਇੱਕ ਤੰਬੂ ਲੈਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਐਉਂ ਹੋਇਆ ਭਈ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ।
8. ਅਰ ਐਉਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਬੂਹੇ ਕੋਲ ਖਲੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿਨ੍ਹਾਂ ਚਿਰ ਉਹ ਤੰਬੂ ਦੇ ਬੂਹੇ ਵਿੱਚ ਅੰਦਰ ਨਾ ਵੜ ਜਾਂਦਾ।
9. ਅਤੇ ਐਉਂ ਸੀ ਭਈ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ ਉੱਤਰਦਾ ਸੀ ਅਤੇ ਤੰਬੂ ਦੇ ਬੂਹੇ ਕੋਲ ਖਲੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।
10. ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ ਨੂੰ ਤੰਬੂ ਦੇ ਬੂਹੇ ਉੱਤੇ ਖਲੋਤਾ ਵੇਖਿਆ ਤਾਂ ਸਾਰੇ ਲੋਕ ਉੱਠ ਖਲੋਤੇ ਅਰ ਆਪੋ ਆਪਣੇ ਤੰਬੂ ਦੇ ਬੂਹੇ ਵਿੱਚ ਮੱਥਾ ਟੇਕਿਆ।
11. ਤਾਂ ਯਹੋਵਾਹ ਮੂਸਾ ਨਾਲ ਆਹਮੋ ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗਭਰੂ ਸੇਵਾਦਾਰ ਨੂਨ ਦਾ ਪੁੱਤ੍ਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।।
12. ਫੇਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾਹ ਪਰ ਤੈਂ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਘੱਲੇਂਗਾ ਤਾਂ ਵੀ ਤੈਂ ਆਖਿਆ ਹੈ, ਮੈਂ ਤੈਨੂੰ ਨਾਉਂ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ।
13. ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਏਹ ਕੌਮ ਤੇਰੀ ਪਰਜਾ ਹੈ।
14. ਤਾਂ ਉਸ ਆਖਿਆ, ਮੇਰੀ ਹਜੂਰੀ ਤੇਰੇ ਸੰਗ ਜਾਵੇਗੀ ਅਤੇ ਮੈਂ ਤੈਨੂੰ ਵਿਸਰਾਮ ਦਿਆਂਗਾ।
15. ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਸੰਗ ਨਹੀਂ ਜਾਂਦੀ ਤਾਂ ਸਾਨੂੰ ਏਥੋਂ ਉਤਾਹਾਂ ਨਾ ਲੈ ਜਾਵੀਂ।
16. ਫੇਰ ਏਹ ਕਿਵੇਂ ਜਾਣਿਆ ਜਾਵੇਗਾ ਭਈ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਏਹ ਐਉਂ ਨਹੀਂ ਭਈ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਰ ਤੇਰੀ ਏਹ ਪਰਜਾ ਸਾਰਿਆ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਣੋਖੇ ਰੱਖੇ ਹੋਏ ਹਾਂ?
17. ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੈਂ ਕੀਤੀ ਹੈ ਮੈਂ ਏਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਉਂ ਤੋਂ ਜਾਣਦਾ ਹਾਂ।
18. ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।
19. ਤਾਂ ਉਸ ਆਖਿਆ,ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਰ ਤੇਰੇ ਅੱਗੇ ਯਹੋਵਾਹ ਦੇ ਨਾਉਂ ਦਾ ਪਰਚਾਰ ਕਰਾਂਗਾ ਅਰ ਜਿਸ ਉੱਤੇ ਦਿਆਲ ਹਾਂ ਉਸ ਉੱਤੇ ਦਿਆਲ ਹੋਵਾਂਗਾ ਅਤੇ ਜਿਸ ਉੱਤੇ ਰਹਮ ਕਰਨਾ ਹੈ ਰਹਮ ਕਰਾਂਗਾ।
20. ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸੱਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸੱਕਦਾ।
21. ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਰ ਤੂੰ ਇੱਕ ਚਟਾਨ ਉੱਤੇ ਖਲੋ ਜਾਵੀਂ।
22. ਅਰ ਐਉਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੁੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ।
23. ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰਾ ਪਿੱਛਾ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।।
About ਕੂਚ Chapter 33
Read ਕੂਚ Chapter 33 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.
Book Information
Book: ਕੂਚ
Chapter: 33
Testament: Old Testament
How to Read this Chapter
Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਕੂਚ Chapter 33 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਕੂਚ Chapter 33?
ਕੂਚ Chapter 33 is part of the Book of ਕੂਚ in the Holy Bible.
Can I read this chapter online?
Yes. You can read the complete ਕੂਚ Chapter 33 online for free with easy chapter navigation.
More Chapters from ਕੂਚ
Explore More from ਪੁਰਾਣਾ ਨੇਮ
- 2 ਰਾਜਿਆਂ Chapter 21
- ਯਹੋਸ਼ੁਆ Chapter 17
- ਜ਼ਬੂਰ Chapter 11
- ਜ਼ਬੂਰ Chapter 36
- ਉਤਪਤ Chapter 34
- ਕਹਾਉਤਾਂ Chapter 11
- ਉਤਪਤ Chapter 25