ਕੂਚ Chapter 37

For English

Read ਕੂਚ Chapter 37 Online

Read ਕੂਚ Chapter 37 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.

Choose a Chapter

ਕੂਚ 37

ਅਧਿਆਇ 37

1. ਬਸਲਏਲ ਨੇ ਸ਼ਿਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਹ ਦੀ ਲੰਬਾਈ ਢਾਈ ਹੱਥ ਚੁੜਾਈ ਡੁਢ ਹੱਥ ਅਤੇ ਉਚਾਈ ਡੂਢ ਹੱਥ ਸੀ।

2. ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਉੱਤੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ।

3. ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ।

4. ਅਰ ਉਸ ਨੇ ਸ਼ਿਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ।

5. ਉਸ ਨੇ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ।

6. ਅਰ ਉਸ ਨੇ ਪਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜੇਹ ਦੀ ਲੰਬਾਈ ਢਾਈ ਹੱਥ ਚੁੜਾਈ ਡੂਢ ਹੱਥ ਸੀ।

7. ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜਕੇ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ।

8. ਇੱਕ ਕਰੂਬੀ ਇੱਕ ਸਿਰੇ ਤੇ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ।

9. ਅਤੇ ਓਹ ਕਰੂਬੀ ਆਪਣੇ ਖੰਬ ਉਤਾਹਾਂ ਨੂੰ ਖਿੰਡਾਏ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਸਨ।।

10. ਉਸ ਨੇ ਸ਼ਿਟੀਮ ਦੀ ਲੱਕੜੀ ਦੀ ਇੱਕ ਮੇਜ਼ ਬਣਾਈ। ਉਸ ਦੀ ਲੰਬਾਈ ਦੋ ਹੱਥ ਅਰ ਉਸ ਦੀ ਚੁੜਾਈ ਇੱਕ ਹੱਥ ਅਰ ਉਸ ਦੀ ਉਚਾਈ ਡੂਢ ਹੱਥ ਸੀ।

11. ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈ।

12. ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਨਾਰੀ ਚੁਫੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਨਾਰੀ ਦੇ ਚੁਫੇਰੇ ਬਣਾਈ।

13. ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਬਣਾਏ ਅਰ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ।

14. ਕਨਾਰੀ ਦੇ ਕੋਲ ਹੀ ਕੜੇ ਸਨ ਅਤੇ ਓਹ ਮੇਜ਼ ਦੇ ਚੁਕਣ ਨੂੰ ਚੋਬਾਂ ਪਾਉਣ ਲਈ ਸਨ।

15. ਅਰ ਓਹ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ।

16. ਉਸ ਨੇ ਮੇਜ਼ ਦੇ ਉੱਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਰ ਡੋਹਲਣ ਦੇ ਕਟੋਰੇ।।

17. ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ ਕੇ ਬਣਾਇਆ। ਉਸ ਦਾ ਪਾਏਦਾਨ ਅਰ ਡੰਡਾ ਅਰ ਕਟੋਰੇ ਅਰ ਗੋਲੇ ਅਰ ਫੁੱਲ ਉਸ ਵਿੱਚੋਂ ਹੀ ਸਨ।

18. ਅਤੇ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।

19. ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਰ ਗੋਲੋ ਅਰ ਫੁੱਲ ਸਨ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ।

20. ਅਤੇ ਸ਼ਮਾਦਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਰ ਉਹ ਦੇ ਫੁੱਲ ਸਨ।

21. ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਐਉਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ।

22. ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਏਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦਾ ਇੱਕ ਟੁਕੜੇ ਤੋਂ ਸੀ।

23. ਉਸ ਦੇ ਉਸ ਨੇ ਸੱਤ ਦਿਵੇ ਬਣਾਏ ਅਰ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ।

24. ਅਤੇ ਉਸ ਨੇ ਇੱਕ ਮਣ ਦੇ ਲਗ ਭਗ ਕੁੰਦਨ ਸੋਨੇ ਤੋਂ ਏਹ ਸਾਰੇ ਭਾਂਡੇ ਬਣਾਏ।।

25. ਉਸ ਨੇ ਸ਼ਿਟੀਮ ਦੀ ਲੱਕੜੀ ਤੋਂ‘ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ।

26. ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈ।

27. ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਅਤੇ ਉਸ ਦੀ ਦੋਹੀਂ ਪਾਸੀ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।

28. ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ।

29. ਉਸ ਨੇ ਮਸਹ ਕਰਨ ਦਾ ਪਵਿਤ੍ਰ ਤੇਲ ਅਤੇ ਨਿਰੋਲ ਸੁੰਗਧੀ ਧੂਪ ਨੂੰ ਗਾਂਧੀ ਦੇ ਕੰਮ ਅਨੁਸਾਰ ਬਣਾਇਆ।

About ਕੂਚ Chapter 37

Read ਕੂਚ Chapter 37 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.

Book Information

Book: ਕੂਚ
Chapter: 37
Testament: Old Testament

How to Read this Chapter

Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕੂਚ Chapter 37 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕੂਚ Chapter 37?

ਕੂਚ Chapter 37 is part of the Book of ਕੂਚ in the Holy Bible.

Can I read this chapter online?

Yes. You can read the complete ਕੂਚ Chapter 37 online for free with easy chapter navigation.

More Chapters from ਕੂਚ

  1. ਕੂਚ Chapter 24
  2. ਕੂਚ Chapter 30
  3. ਕੂਚ Chapter 19
  4. ਕੂਚ Chapter 15
  5. ਕੂਚ Chapter 11
  6. ਕੂਚ Chapter 32
  7. ਕੂਚ Chapter 29

Explore More from ਪੁਰਾਣਾ ਨੇਮ

  1. ਜ਼ਬੂਰ Chapter 118
  2. 2 ਰਾਜਿਆਂ Chapter 14
  3. 2 ਇਤਹਾਸ Chapter 14
  4. ਜ਼ਬੂਰ Chapter 146
  5. ਯਿਰਮਿਯਾਹ Chapter 10
  6. ਯਹੋਸ਼ੁਆ Chapter 8
  7. ਆਮੋਸ Chapter 3

Related Chapters & Readings

  1. ਯਿਰਮਿਯਾਹ Chapter 26
  2. ਜ਼ਬੂਰ Chapter 6
  3. ਨਿਆਂਈਆਂ Chapter 7
  4. ਦਾਨੀਏਲ Chapter 6
  5. ਕਹਾਉਤਾਂ Chapter 1
  6. ਜ਼ਬੂਰ Chapter 67
  7. ਇਬਰਾਨੀਆਂ Chapter 1
Share Your Love

Leave a Reply

Your email address will not be published. Required fields are marked *