Read ਕੂਚ Chapter 6 Online
Read ਕੂਚ Chapter 6 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.
Choose a Chapter
ਕੂਚ 6
ਅਧਿਆਇ 6
1. ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਹੱਥ ਦੇ ਬਲ ਨਾਲ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਧੱਕ ਦੇਵੇਗਾ।
2. ਫੇਰ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਅਰ ਉਸ ਨੂੰ ਆਖਿਆ, ਮੈਂ ਯਹੋਵਾਹ ਹਾਂ।
3. ਮੈਂ ਅਬਰਾਹਾਮ, ਇਸਹਾਕ, ਅਰ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਣ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ।
4. ਮੈਂ ਉਨ੍ਹਾਂ ਨਾਲ ਆਪਣਾ ਨੇਮ ਵੀ ਕਾਇਮ ਕੀਤਾ ਤਾਂ ਜੋ ਮੈਂ ਓਹਨਾਂ ਨੂੰ ਕਨਾਨ ਦੇਸ ਦੇਵਾਂ ਅਰਥਾਤ ਓਹਨਾਂ ਦੀ ਮੁਸਾਫਰੀ ਦਾ ਦੇਸ ਜਿਸ ਵਿੱਚ ਓਹ ਪਰਦੇਸੀ ਰਹੇ।
5. ਅਤੇ ਮੈਂ ਇਸਰਾਏਲੀਆਂ ਦਾ ਹੂੰਗਣਾ ਵੀ ਸੁਣਿਆ ਜਿਨ੍ਹਾਂ ਨੂੰ ਮਿਸਰੀ ਗੁਲਾਮੀ ਵਿੱਚ ਰੱਖਦੇ ਹਨ ਅਤੇ ਮੈਂ ਆਪਣੇ ਨੇਮ ਨੂੰ ਚੇਤੇ ਕੀਤਾ ਹੈ।
6. ਏਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗਾਰ ਹੇਠੋਂ ਕੱਢ ਲਵਾਂਗਾ ਅਰ ਮੈਂ ਤੁਹਾਨੂੰ ਉਨ੍ਹਾਂ ਦੀ ਗੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਵਾਂ ਨਾਲ ਤੁਹਾਨੂੰ ਛੁਡਾਵਾਂਗਾ।
7. ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਰ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਅਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗਾਰ ਹੇਠੋਂ ਕੱਢੀ ਲਈ ਆਉਂਦਾ ਹਾਂ।
8. ਅਰ ਮੈਂ ਤੁਹਾਨੂੰ ਉਸ ਦੇਸ ਵਿੱਚ ਲਿਆਵਾਂਗਾ ਜਿਸ ਦੇ ਦੇਣ ਦੀ ਮੈਂ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ, ਮੈਂ ਤੁਹਾਨੂੰ ਉਹ ਮਿਰਾਸ ਵਿੱਚ ਦਿਆਂਗਾ। ਮੈਂ ਯਹੋਵਾਹ ਹਾਂ।
9. ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਏਵੇਂ ਹੀ ਗੱਲ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਰ ਗੁਲਾਮੀ ਦੀ ਕਰੜਾਈ ਦੇ ਕਾਰਨ ਮੂਸਾ ਦੀ ਨਾ ਸੁਣੀ।
10. ਤਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ ਜਾਹ ਅਰ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲ ਕਰ।
11. ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਵਿੱਚੋਂ ਜਾਣ ਦੇਵੇ।
12. ਤਾਂ ਮੂਸਾ ਨੇ ਯਹੋਵਾਹ ਦੇ ਸਨਮੁਖ ਐਉਂ ਗੱਲ ਕੀਤੀ, ਵੇਖ ਇਸਰਾਏਲੀਆਂ ਨੇ ਤਾਂ ਮੇਰੀ ਨਾ ਸੁਣੀ ਤਾਂ ਫ਼ਿਰਊਨ ਕਿਵੇਂ ਮੇਰੀ ਸੁਣੇਗਾ ਮੈਂ ਜਿਹੜਾ ਅਣ ਸੁੰਨਤੀ ਬੁੱਲ੍ਹਾਂ ਵਾਲਾ ਹਾਂ?
13. ਫੇਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਇਸਰਾਏਲੀਆਂ ਲਈ ਅਰ ਮਿਸਰ ਦੇ ਰਾਜਾ ਫ਼ਿਰਊਨ ਲਈ ਹੁਕਮ ਦਿੱਤਾ ਕਿ ਓਹ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲੈ ਜਾਣ।
14. ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੋਹਰੀ ਏਹ ਹਨ- ਰਊਬੇਨ ਇਸਰਾਏਲ ਦੇ ਪਲੋਠੇ ਦੇ ਪੁੱਤ੍ਰ ਹਨੋਕ ਅਤੇ ਫੱਲੂ, ਹਸਰੋਨ ਅਰ ਕਰਮੀ ਹਨ ਏਹ ਰਊਬੇਨ ਦੀਆਂ ਮੂਹੀਆਂ ਹਨ।
15. ਸ਼ਿਮਓਨ ਦੇ ਪੁੱਤ੍ਰ ਯਮੂਏਲ ਯਾਮੀਨ ਓਹਦ ਯਾਕੀਨ ਸੋਹਰ ਅਰ ਸ਼ਾਊਲ ਕਨਾਨੀ ਤੀਵੀਂ ਦਾ ਪੁੱਤ੍ਰ, ਏਹ ਸ਼ਿਮਓਨ ਦੀਆਂ ਮੂੰਹੀਆਂ ਹਨ।
16. ਲੇਵੀ ਦੇ ਪੁੱਤ੍ਰਾਂ ਦੇ ਨਾਉਂ ਉਨ੍ਹਾਂ ਦੀ ਕੁਲਪੱਤ੍ਰੀ ਦੇ ਅਨੁਸਾਰ ਏਹ ਹਨ- ਗੇਰਸ਼ੋਨ ਅਤੇ ਕਹਾਥ ਅਤੇ ਮਰਾਰੀ। ਅਤੇ ਲੇਵੀ ਦੇ ਜੀਵਣ ਦੇ ਵਰਹੇ ਇੱਕ ਸੌ ਸੈਂਤੀ ਸਨ।
17. ਗੇਰਸ਼ੋਨ ਦੇ ਪੁੱਤ੍ਰ ਲਿਬਨੀ ਅਰ ਸ਼ਮਈ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ।
18. ਕਹਾਥ ਦੇ ਪੁੱਤ੍ਰ ਅਮਰਾਮ ਯਿਸਹਾਰ ਹਬਰੋਨ ਅਰ ਊੱਜ਼ੀਏਲ ਹਨ ਅਤੇ ਕਹਾਥ ਦੇ ਜੀਵਨ ਦੇ ਵਰਹੇ ਇੱਕ ਸੌ ਤੇਤੀ ਸਨ।
19. ਅਰ ਮਰਾਰੀ ਦੇ ਪੁੱਤ੍ਰ ਮਹਲੀ ਅਰ ਮੂਸ਼ੀ ਹਨ। ਲੇਵੀ ਦੀਆਂ ਮੂੰਹੀਆਂ ਉਨ੍ਹਾਂ ਦੀ ਕੁਲਪੱਤ੍ਰੀ ਦੇ ਅਨੁਸਾਰ ਏਹ ਹਨ।
20. ਅਤੇ ਅਮਰਾਮ ਨੇ ਆਪਣੀ ਫੁੱਫੀ ਯੋਕਬਦ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਹਾਰੂਨ ਅਰ ਮੂਸਾ ਨੂੰ ਜਣੀ ਅਤੇ ਅਮਰਾਮ ਦੇ ਜੀਵਨ ਦੇ ਵਰਹੇ ਇੱਕ ਸੌ ਸੈਂਤੀ ਵਰਹੇ ਸਨ।
21. ਯਿਸਹਾਰ ਦੇ ਪੁੱਤ੍ਰ ਕੋਰਹ ਅਰ ਨਫ਼ਗ ਅਰ ਜਿਕਰੀ ਹਨ।
22. ਉਜ਼ੀਏਲ ਦੇ ਪੁੱਤ੍ਰ ਮੀਸ਼ਾਏਲ ਅਰ ਅਲਸਫਾਨ ਅਰ ਸਿਤਰੀ ਹਨ।
23. ਹਾਰੂਨ ਨੇ ਨਹਸੋਨ ਦੀ ਭੈਣ ਅਮੀਨਾਦਾਬ ਦੀ ਧੀ ਅਲੀਸਬਾ ਨੂੰ ਵਿਆਹ ਲਿਆ ਅਤੇ ਉਹ ਨਾਦਾਬ ਅਰ ਅਬੀਹੂ ਅਰ ਅਲਾਆਜਾਰ ਅਰ ਈਥਾਮਾਰ ਉਸ ਲਈ ਜਣੀ।
24. ਕੋਰਹ ਦੇ ਪੁੱਤ੍ਰ ਅੱਸੀਰ ਅਰ ਅਲਕਾਨਾਹ ਅਰ ਅਬੀਆਸਾਫ਼ ਹਨ ਏਹ ਕੋਰਹ ਦੀਆਂ ਮੂੰਹੀਆਂ ਹਨ।
25. ਅਤੇ ਹਾਰੂਨ ਦੇ ਪੁੱਤ੍ਰ ਅਲਆਜਾਰ ਨੇ ਫੂਟੀਏਲ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਅਤੇ ਉਹ ਉਹ ਦੇ ਲਈ ਫ਼ੀਨਹਾਸ ਨੂੰ ਜਣੀ। ਏਹ ਲੇਵੀਆਂ ਦੇ ਪਿਉ ਦਾਦਿਆਂ ਦੇ ਮੋਹਰੀ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ।
26. ਹਾਰੂਨ ਅਰ ਮੂਸਾ ਓਹੋ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਆਖਿਆ ਸੀ ਭਈ ਇਸਰਾਏਲੀਆਂ ਨੂੰ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਮਿਸਰ ਦੇਸ ਤੋਂ ਕੱਢ ਲਿਆਓ।
27. ਏਹ ਓਹੋ ਹਨ ਜਿਨ੍ਹਾਂ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲਾਂ ਕੀਤੀਆਂ ਕਿ ਓਹ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲੈਣ। ਏਹ ਓਹੋ ਮੂਸਾ ਅਰ ਹਾਰੂਨ ਹਨ।
28. ਤਾਂ ਐਉਂ ਹੋਇਆ ਕਿ ਜਿਸ ਦਿਨ ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਨਾਲ ਗੱਲ ਕੀਤੀ।
29. ਤਾਂ ਯਹੋਵਾਹ ਮੂਸਾ ਨੂੰ ਐਉਂ ਬੋਲਿਆ ਕਿ ਮੈਂ ਯਹੋਵਾਹ ਹਾਂ, ਮਿਸਰ ਦੇ ਰਾਜਾ ਫ਼ਿਰਊਨ ਨਾਲ ਓਹ ਸਾਰੀਆਂ ਗੱਲਾਂ ਕਰ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ।
30. ਤਾਂ ਮੂਸਾ ਨੇ ਯਹੋਵਾਹ ਦੇ ਸਨਮੁਖ ਆਖਿਆ, ਮੈਂ ਅਣ ਸੁੰਨਤੀ ਬੁੱਲ੍ਹਾਂ ਵਾਲਾ ਹਾਂ। ਫ਼ਿਰਊਨ ਮੇਰੀ ਕਿਵੇਂ ਸੁਣੇਗਾ?
About ਕੂਚ Chapter 6
Read ਕੂਚ Chapter 6 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.
Book Information
Book: ਕੂਚ
Chapter: 6
Testament: Old Testament
How to Read this Chapter
Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਕੂਚ Chapter 6 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਕੂਚ Chapter 6?
ਕੂਚ Chapter 6 is part of the Book of ਕੂਚ in the Holy Bible.
Can I read this chapter online?
Yes. You can read the complete ਕੂਚ Chapter 6 online for free with easy chapter navigation.
More Chapters from ਕੂਚ
Explore More from ਪੁਰਾਣਾ ਨੇਮ
- ਜ਼ਬੂਰ Chapter 21
- 2 ਇਤਹਾਸ Chapter 16
- ਜ਼ਬੂਰ Chapter 120
- 2 ਰਾਜਿਆਂ Chapter 13
- 1 ਸਮੂਏਲ Chapter 3
- ਜ਼ਬੂਰ Chapter 30
- ਜ਼ਕਰਯਾਹ Chapter 2