ਗਿਣਤੀ Chapter 15

For English

Read ਗਿਣਤੀ Chapter 15 Online

Read ਗਿਣਤੀ Chapter 15 online from the Holy Bible. This chapter is part of the Book of ਗਿਣਤੀ in the Old Testament. Browse every verse with easy chapter navigation, continue to the next chapter, or explore the complete Book of ਗਿਣਤੀ and the Holy Bible online.

Choose a Chapter

ਗਿਣਤੀ 15

ਅਧਿਆਇ 15

1. ਯਹੋਵਾਹ ਮੂਸਾ ਨੂੰ ਬੋਲਿਆ,

2. ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਭਈ ਜਦ ਤੁਸੀਂ ਆਪਣੀ ਵੱਸਣ ਦੀ ਧਰਤੀ ਵਿੱਚ ਜਿਹੜੀ ਮੈਂ ਤੁਹਾਨੂੰ ਦਿੰਦਾ ਹਾਂ ਆਓ।

3. ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਅਥਵਾ ਖੁਸ਼ੀ ਦੀ ਭੇਟ ਵਾਂਙੁ ਯਾ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਙੁ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੌਣੇ ਤੋਂ ਯਾ ਇੱਜੜ ਤੋਂ ਹੋਵੇ।

4. ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫੇ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ।

5. ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਲੇਲੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਅਥਵਾ ਬਲੀ ਨਾਲ ਬਣਾ ਛੱਡ।

6. ਛੱਤ੍ਰੇ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਬਣਾ ਛੱਡ।

7. ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਚੜ੍ਹਾ।

8. ਜਦ ਤੂੰ ਹੋਮ ਦੀ ਭੇਟ ਅਥਵਾ ਬਲੀ ਲਈ ਵਹਿੜਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਅਥਵਾ ਯਹੋਵਾਹ ਲਈ ਸੁਖ ਸਾਂਦ ਦੀਆਂ ਭੇਟਾਂ ਹੋਣ।

9. ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ।

10. ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ।

11. ਇਉਂ ਹਰ ਬਲਦ, ਹਰ ਛੱਤ੍ਰੇ, ਹਰ ਲੇਲੇ, ਅਤੇ ਹਰ ਮੇਮਨੇ ਲਈ ਕੀਤਾ ਜਾਵੇ।

12. ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ ਇਉਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ।

13. ਸਾਰੇ ਦੇਸੀ ਉਨ੍ਹਾਂ ਨਾਲ ਜਦ ਓਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਉਂ ਹੀ ਕਰਨ।

14. ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਅਥਵਾ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।

15. ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਏਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਤਿਵੇਂ ਪਰਦੇਸੀ ਯਹੋਵਾਹ ਅੱਗੇ ਹੋ।

16. ਇੱਕੋ ਬਿਵਸਥਾ ਅਤੇ ਇੱਕੋ ਹੀ ਕਾਨੂਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਟਿਕਿਆ ਹੋਇਆ ਹੋਵੇ।

17. ਯਹੋਵਾਹ ਮੂਸਾ ਨਾਲ ਬੋਲਿਆ,

18. ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਭਈ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ।

19. ਤਾਂ ਐਉਂ ਹੋਵੇਗਾ ਭਈ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ।

20. ਆਪਣੀ ਤੌਣ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਤਿਵੇਂ ਏਹ ਨੂੰ ਹਿਲਾਓ।

21. ਤੁਸੀਂ ਆਪਣੀ ਤੌਣ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।

22. ਜਦ ਤੁਸੀਂ ਭੁੱਲੋ ਅਤੇ ਏਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਮੂਸਾ ਨੂੰ ਬੋਲਿਆ ਹੈ।

23. ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਦੇ ਰਾਹੀਂ ਤੁਹਾਨੁੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ।

24. ਤਾਂ ਇਉਂ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਪਰੋਖੇ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਵਹਿੜਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਣੇ ਕਾਨੂਨ ਦੇ ਅਨੁਸਾਰ ਨਾਲੇ ਪਾਪ ਦੀ ਬਲੀ ਲਈ ਇੱਕ ਬੱਕਰਾ।

25. ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪਰਾਸਚਿਤ ਕਰੇ ਤਾਂ ਓਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਓਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਦੀ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।

26. ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਟਿਕਿਆ ਹੋਇਆ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।

27. ਜੇ ਇੱਕੋ ਹੀ ਪ੍ਰਾਣੀ ਭੁੱਲ ਨਾਲ ਪਾਪ ਕਰੇ ਤਾਂ ਪਾਪ ਦੀ ਬਲੀ ਲਈ ਉਹ ਇੱਕ ਸਾਲਾ ਬੱਕਰੀ ਚੜ੍ਹਾਵੇ।

28. ਫੇਰ ਜਾਜਕ ਉਸ ਪ੍ਰਾਣੀ ਲਈ ਜਿਹੜਾ ਭੁੱਲ ਕੇ ਪਾਪ ਕਰੇ ਪਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ ਐਉਂ ਉਹ ਦੇ ਲਈ ਪਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ।

29. ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਟਿਕਦਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ।

30. ਜਿਹੜਾ ਪ੍ਰਾਣੀ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਪ੍ਰਾਣੀ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।

31. ਏਸ ਲਈ ਭਈ ਉਸ ਨੇ ਯਹੋਵਾਹ ਦੀ ਬਾਣੀ ਦੀ ਹਾਨੀ ਕੀਤੀ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਪ੍ਰਾਣੀ ਜਰੂਰ ਹੀ ਛੇਕਿਆ ਜਾਵੇ। ਉਸ ਦੀ ਘੇਸ ਉਸ ਦੇ ਉੱਤੇ ਹੋਵੇਗੀ।

32. ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।

33. ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਓਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ।

34. ਤਾਂ ਉਨ੍ਹਾਂ ਨੇ ਉਸ ਨੂੰ ਬੰਦੀ ਖਾਨੇ ਵਿੱਚ ਰੱਖਿਆ ਕਿਉਂ ਜੋ ਅਜੇ ਤੀਕ ਏਹ ਸਫ਼ਾਈ ਨਾਲ ਨਹੀਂ ਦੱਸਿਆ ਗਿਆ ਸੀ ਭਈ ਉਹ ਦੇ ਨਾਲ ਕੀ ਕੀਤਾ ਜਾਵੇ।

35. ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਜਰੂਰ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ।

36. ਸੋ ਸਾਰੀ ਮੰਡਲੀ ਉਹ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਹ ਨੂੰ ਪੱਥਰਾਂ ਨਾਲ ਮਾਰਿਆ ਤਾਂ ਉਹ ਮਰ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

37. ਯਹੋਵਾਹ ਨੇ ਮੂਸਾ ਨੂੰ ਆਖਿਆ,

38. ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਓਹ ਆਪਣੇ ਬਸਤ੍ਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੀਕ ਲਾਉਣ ਅਤੇ ਨੀਲਾ ਫ਼ੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।

39. ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਛਨਾਲਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।

40. ਤਾਂ ਜੋ ਤੁਸੀਂ ਮੇਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਉਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤ੍ਰ ਹੋਵੋ।

41. ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

About ਗਿਣਤੀ Chapter 15

Read ਗਿਣਤੀ Chapter 15 online from the Holy Bible. This chapter is part of the Book of ਗਿਣਤੀ in the Old Testament. Continue reading with the chapter navigation above or explore the complete book.

Book Information

Book: ਗਿਣਤੀ
Chapter: 15
Testament: Old Testament

How to Read this Chapter

Use the Previous and Next Chapter buttons to continue reading ਗਿਣਤੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਗਿਣਤੀ Chapter 15 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਗਿਣਤੀ Chapter 15?

ਗਿਣਤੀ Chapter 15 is part of the Book of ਗਿਣਤੀ in the Holy Bible.

Can I read this chapter online?

Yes. You can read the complete ਗਿਣਤੀ Chapter 15 online for free with easy chapter navigation.

More Chapters from ਗਿਣਤੀ

  1. ਗਿਣਤੀ Chapter 5
  2. ਗਿਣਤੀ Chapter 10
  3. ਗਿਣਤੀ Chapter 3
  4. ਗਿਣਤੀ Chapter 33
  5. ਗਿਣਤੀ Chapter 35
  6. ਗਿਣਤੀ Chapter 36
  7. ਗਿਣਤੀ Chapter 30

Explore More from ਪੁਰਾਣਾ ਨੇਮ

  1. ਜ਼ਬੂਰ Chapter 115
  2. ਜ਼ਬੂਰ Chapter 92
  3. ਹਿਜ਼ਕੀਏਲ Chapter 8
  4. 1 ਇਤਹਾਸ Chapter 4
  5. ਲੇਵੀਆਂ Chapter 2
  6. ਜ਼ਬੂਰ Chapter 134
  7. ਗਿਣਤੀ Chapter 6

Related Chapters & Readings

  1. ਯੂਹੰਨਾ Chapter 13
  2. ਗਿਣਤੀ Chapter 31
  3. ਰਸੂਲਾਂ ਦੇ ਕਰਤੱਬ Chapter 10
  4. ਇਬਰਾਨੀਆਂ Chapter 5
  5. 2 ਸਮੂਏਲ Chapter 23
  6. ਗਿਣਤੀ Chapter 13
  7. ਯਸਾਯਾਹ Chapter 15
Share Your Love

Leave a Reply

Your email address will not be published. Required fields are marked *