ਗਿਣਤੀ Chapter 23

For English

Read ਗਿਣਤੀ Chapter 23 Online

Read ਗਿਣਤੀ Chapter 23 online from the Holy Bible. This chapter is part of the Book of ਗਿਣਤੀ in the Old Testament. Browse every verse with easy chapter navigation, continue to the next chapter, or explore the complete Book of ਗਿਣਤੀ and the Holy Bible online.

Choose a Chapter

ਗਿਣਤੀ 23

ਅਧਿਆਇ 23

1. ਫੇਰ ਬਿਲਆਮ ਨੇ ਬਾਲਕ ਨੂੰ ਆਖਿਆ, ਏਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਏਥੇ ਮੇਰੇ ਲਈ ਸੱਤ ਬਲਦ ਅਤੇ ਸੱਤ ਛੱਤ੍ਰੇ ਤਿਆਰ ਕਰ।

2. ਤਾਂ ਜਿਵੇਂ ਬਿਲਆਮ ਬੋਲਿਆ ਸੀ ਤਿਵੇਂ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ ਇੱਕ ਬਲਦ ਅਤੇ ਇੱਕ ਇੱਕ ਛੱਤ੍ਰਾ ਚੜ੍ਹਾਇਆ।

3. ਤਾਂ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖਲੋ ਜਾਹ ਅਤੇ ਮੈਂ ਜਾਵਾਂਗਾ, ਸ਼ਾਇਤ ਯਹੋਵਾਹ ਮੈਨੂੰ ਮਿਲਣ ਆਵੇ। ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ। ਤਾਂ ਉਹ ਇੱਕ ਨੰਗੇ ਪਰਬਤ ਉੱਤੇ ਗਿਆ।

4. ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਇੱਕ ਬਲਦ ਅਤੇ ਇੱਕ ਇੱਕ ਛੱਤ੍ਰਾ ਚੜ੍ਹਾਇਆ ਹੈ।

5. ਤਾਂ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਕੋਲ ਮੁੜ ਕੇ ਇਉਂ ਇਉਂ ਬੋਲੀਂ।

6. ਤਾਂ ਉਹ ਉਸ ਦੇ ਕੋਲ ਮੁੜ ਆਇਆ ਅਤੇ ਵੇਖੋ, ਓਹ ਆਪਣੇ ਚੜ੍ਹਾਵੇ ਕੋਲ ਖਲੋਤਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਸਰਦਾਰ ਸਨ।

7. ਉਸਨੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਹਾੜ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇਹ, ਅਤੇ ਆ, ਇਸਰਾਏਲ ਨੂੰ ਧਿੱਕਾਰ!

8. ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਧਿੱਕਾਰਾ, ਜਿਹ ਨੂੰ ਯਹੋਵਾਹ ਨੇ ਨਹੀਂ ਧਿੱਕਾਰਿਆ।

9. ਚਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਏਹ ਪਰਜਾ ਇੱਕਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਓਹ ਆਪਣੇ ਆਪ ਨੂੰ ਨਹੀਂ ਗਿਣਦੀ।

10. ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਨ ਗਿਣਿਆ? ਯਾ ਕਿਨ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੇਰੀ ਜਾਨ ਧਰਮੀਆਂ ਦੀ ਮੌਤ ਮਰੇ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!

11. ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੈਂ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਲਈ ਬਦ ਦੁਆ ਕਰਨ ਲਈ ਲਿਆਂਦਾ ਅਤੇ ਵੇਖ, ਤੈਂ ਉਹ ਨੂੰ ਬਰਕਤ ਹੀ ਬਰਕਤ ਦਿੱਤੀ!

12. ਉਸ ਨੇ ਉੱਤ੍ਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾਂ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?

13. ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਬਦ ਦੁਆ ਦੇਹ।

14. ਫੇਰ ਉਹ ਉਸ ਨੂੰ ਸੋਫ਼ੀਮ ਦੀ ਰੱੜ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲਦ ਇੱਕ ਛੱਤ੍ਰਾ ਚੜ੍ਹਾਇਆ।

15. ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਏਥੇ ਖਲੋ ਜਾਹ ਜਦ ਤੀਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।

16. ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਮੁੜ ਕੇ ਇਉਂ ਇਉਂ ਬੋਲੀਂ।

17. ਤਾਂ ਉਹ ਉਹ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਵ ਦੇ ਸਰਦਾਰਾਂ ਨਾਲ ਖਲੋਤਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ,

18. ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤ੍ਰ, ਮੇਰੀਆਂ ਗੱਲਾਂ ਉੱਤੇ ਕੰਨ ਧਰ।

19. ਪਰਮੇਸ਼ੁਰ ਇਨਸਾਨ ਨਹੀਂ ਕੇ ਉਹ ਝੂਠ ਬੋਲੇ, ਨਾ ਆਦਮ ਜਾਇਆ ਕਿ ਉਹ ਪਛਤਾਵੇ। ਕੀ ਉਸ ਆਖਿਆ ਹੋਵੇ ਅਤੇ ਨਾ ਕਰੇ? ਅਥਵਾ ਉਹ ਬੋਲਿਆ ਅਤੇ ਉਹ ਪੂਰਾ ਨਾ ਹੋਇਆ?

20. ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਏਸ ਨੂੰ ਮੈਂ ਮੋੜ ਨਹੀਂ ਸੱਕਦਾ।

21. ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਡਿੱਠੀ, ਨਾ ਇਸਰਾਏਲ ਵਿੱਚ ਸ਼ਰਾਰਤ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।

22. ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਸਾਨ੍ਹ ਜਿੰਨਾ ਉਹ ਦਾ ਬਲ ਹੈ।

23. ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਫਾਲ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!

24. ਏਹ ਪਰਜਾ ਸਿੰਘਣੀ ਵਾਂਙ ਉੱਠੇਗੀ, ਸਿੰਙ ਵਾਂਙ ਆਪਣੇ ਆਪ ਨੂੰ ਖੜਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੀਕ ਸ਼ਿਕਾਰ ਨਾ ਖਾ ਲਵੇ, ਅਤੇ ਪਾੜੇ ਹੋਏ ਦਾ ਲਹੂ ਨਾ ਪੀ ਲਵੇ।

25. ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਬਦ ਦੁਆ ਦੇਹ ਅਤੇ ਨਾ ਉਹ ਨੂੰ ਬਰਕਤ ਹੀ ਦੇਹ!

26. ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕਿ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਬੋਲੇ ਮੈਨੂੰ ਉਹੀ ਕਰਨਾ ਪੈਂਦਾ ਹੈ?

27. ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ , ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਵਾਂ। ਸ਼ਾਇਤ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਓਹਨਾਂ ਨੂੰ ਬਦ ਦੁਆ ਦੇਵੇਂ।

28. ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਥਲ ਉੱਤੇ ਪਲਮੀ ਹੋਈ ਹੈ।

29. ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਏਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਏਥੇ ਸੱਤ ਬਲਦ ਅਤੇ ਸੱਤ ਛੱਤ੍ਰੇ ਤਿਆਰ ਕਰ।

30. ਤਾਂ ਬਾਲਾਕ ਨੇ ਤਿਵੇਂ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲਦ ਅਤੇ ਇੱਕ ਛੱਤ੍ਰਾ ਚੜ੍ਹਾਇਆ।

About ਗਿਣਤੀ Chapter 23

Read ਗਿਣਤੀ Chapter 23 online from the Holy Bible. This chapter is part of the Book of ਗਿਣਤੀ in the Old Testament. Continue reading with the chapter navigation above or explore the complete book.

Book Information

Book: ਗਿਣਤੀ
Chapter: 23
Testament: Old Testament

How to Read this Chapter

Use the Previous and Next Chapter buttons to continue reading ਗਿਣਤੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਗਿਣਤੀ Chapter 23 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਗਿਣਤੀ Chapter 23?

ਗਿਣਤੀ Chapter 23 is part of the Book of ਗਿਣਤੀ in the Holy Bible.

Can I read this chapter online?

Yes. You can read the complete ਗਿਣਤੀ Chapter 23 online for free with easy chapter navigation.

More Chapters from ਗਿਣਤੀ

  1. ਗਿਣਤੀ Chapter 5
  2. ਗਿਣਤੀ Chapter 33
  3. ਗਿਣਤੀ Chapter 3
  4. ਗਿਣਤੀ Chapter 36
  5. ਗਿਣਤੀ Chapter 10
  6. ਗਿਣਤੀ Chapter 35
  7. ਗਿਣਤੀ Chapter 32

Explore More from ਪੁਰਾਣਾ ਨੇਮ

  1. ਜ਼ਬੂਰ Chapter 76
  2. 2 ਰਾਜਿਆਂ Chapter 4
  3. ਹਿਜ਼ਕੀਏਲ Chapter 28
  4. 1 ਇਤਹਾਸ Chapter 14
  5. ਬਿਵਸਥਾ ਸਾਰ Chapter 24
  6. ਹੋਸ਼ੇਆ Chapter 2
  7. ਜ਼ਕਰਯਾਹ Chapter 14

Related Chapters & Readings

  1. ਨਹਮਯਾਹ Chapter 12
  2. 1 ਰਾਜਿਆਂ Chapter 8
  3. ਜ਼ਬੂਰ Chapter 17
  4. ਯਿਰਮਿਯਾਹ Chapter 9
  5. ਮੱਤੀ Chapter 2
  6. ਲੇਵੀਆਂ Chapter 9
  7. 2 ਰਾਜਿਆਂ Chapter 11
Share Your Love

Leave a Reply

Your email address will not be published. Required fields are marked *